ਨੇੜਲੇ ਪਿੰਡ ਚੱਬਾ ਵਿੱਖੇ 10 ਨਵੰਬਰ ਨੂੰ ਹੋਏ ਸਰਬੱਤ ਖਾਲਸਾ(2015) ਦੇ ਤਿੰਨ ਹਫਤਿਆਂ ਤੋਂ ਘੱਟ ਸਮੇਂ ਅੰਦ ਰਹੀ ਕੁਝ ਸਿੱਖ ਜੱਥੇਬੰਦੀਆਂ ਇਸ ਸਬੰਧੀ ਸ਼ਬਦੀ ਜੰਗ ਵਿੱਚ ਸ਼ੁਰੂ ਹੋ ਗਈ ਹੈ।
ਨੇੜਲੇ ਪਿੰਡ ਚੱਬਾ ਵਿੱਚ 10 ਨਵੰਬਰ ਨੂੰ ਸਰਬੱਤ ਖਾਲਸਾ ਦਾ ਸਮਾਗਮ ਬਲਾਉਣ ਵਾਲਿਆਂ ਵਿੱਚੋਂ ਪੰਜਾਬ ਸਰਕਾਰ ਵੱਲੋਂ ਦੇਸ਼ ਧਰੋਹ ਦੇ ਮਾਮਲੇ ਵਿੱਚ ਗ੍ਰਿਫਤਾਰ ਭਾਈ ਬਲਜੀਤ ਸਿੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਨੂੰ ਅੱਜ ਜੇਲ ਭੇਜ ਦਿੱਤਾ ਗਿਆ।
ਅੰਮ੍ਰਿਤਸਰ ਨੇੜਲੇ ਪਿੰਡ ਚੱਬਾ ਵਿੱਚ 10 ਨਵੰਬਰ ਨੂੰ ਹੋਏ ਸਰਬੱਤ ਖਾਲਸਾ ਸਮਾਗਮ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਅਤੇ ਹੋਰਾਂ ‘ਤੇ ਪੰਜਾਬ ਸਰਕਾਰ ਵੱਲੋਂ ਦਰਜ਼ ਕੀਤੇ ਦੇਸ਼ ਧਰੋਹ ਦੇ ਮੁਕੱਦਮੇਂ ਸਬੰਧੀ ਹਾਈਕੋਰਟ ਵਿੱਚ ਪਾਈ ਪਟੀਸ਼ਨ 'ਤੇ ਕਾਰਵਾਈ ਕਰਦਿਆਾ ਜਸਟਿਸ ਅਜੇ ਤਿਵਾੜੀ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ । ਸਰਕਾਰ ਨੂੰ ਇਸ ਸਬੰਧੀ 18 ਜਨਵਰੀ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਹੁਕਮ ਦਿੱਤੇ ਗਏ ਹਨ ।
ਅੰਮ੍ਰਿਤਸਰ ਸਾਹਿਬ: ਡੇਰਾ ਸਿਰਸਾ ਮੁੱਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਦੇ ਫੈਸਲੇ ਨੂੰ ਰੱਦ ਕੀਤੇ ਜਾਣ ਦੀ ਘਟਨਾ ਦੇ 40 ਦਿਨ ਬੀਤ ਜਾਣ ਬਾਅਦ ਵੀ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੇ ਸਿੱਖ ਸੰਗਤ ਅਤੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ ਜਦੋਂਕਿ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਦੇਸ਼ ਧ੍ਰੋਹ ਦਾ ਸੰਗੀਨ ਮਾਮਲਾ ਦਰਜ ਕਰ ਪੰਜਾਬ ਦੀ ਅਕਾਲੀ ਸਰਕਾਰ ਵਲੋਂ ਉਨ੍ਹਾਂ ਨੂੰ ਸਿੱਖ ਸੰਗਤ ਅਤੇ ਮੀਡੀਆ ਤੋਂ ਦੂਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਜਿਹੇ ਵਿੱਚ ਸਿੱਖ ਗਲਿਆਰਿਆਂ ਵਿੱਚ ਇਹ ਚਰਚਾ ਪੂਰੇ ਜੋਰਾਂ ਤੇ ਹੈ ਕਿ ਪੈਦਾ ਹੋਏ ਅਜਿਹੇ ਹਾਲਾਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਬਰਾਬਰ ਦੇ ਦੋਸ਼ੀ ਕਿਉਂ ਨਹੀ ਹਨ?
ਸਰਬੱਤ ਖਾਲਸਾ ਸਮਾਗਮ (2015) ਨਾਲ ਜੁੜੀਆਂ ਸ਼ਖਸ਼ੀਅਤਾਂ ‘ਤੇ ਦੇਸ਼ ਧਰੋਹ ਦੇ ਪਰਚੇ ਦਰਜ਼ ਕਰਨ ਅਤੇ ਸਿੱਖ ਕਾਰਕੂਨਾਂ ਖਿਲਾਫ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਵੱਲੋਂ ਵਿੱਡੀ ਪਰਚੇ ਦਰਜ਼ ਕਰਨ ਅਤੇ ਗ੍ਰਿਫਤਾਰੀਆਂ ਦੀ ਮੁਹਿੰਮ ਖਿਲਾਫ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਮੁਖੀ ਸ੍ਰ. ਸਿਮਰਨਜੀਤ ਸਿੰਘ ਮਾਨ ਦੇ ਅਗਵਾਈ ਵਿੱਚ ਸਿੱਖਾਂ ਦਾ ਇੱਕ ਵਫਦ ਨੇ ਪੰਜਾਬ ਅਤੇ ਹਰਿਆਣਾ ਦੇ ਰਾਜਪਾਲ ਪ੍ਰੋਫੈਸਰ ਕਪਤਾਨ ਸਿੰਘ ਸੋਲੰਕੀ ਨੂੰ ਮਿਲ ਕੇ ਬਾਦਲ ਸਰਕਾਰ ਨੂੰ ਭੰਗ ਕਰ ਕੇ ਚੋਣਾਂ ਕਰਵਾਉਣ ਦੀ ਮੰਗ ਕੀਤੀ ।
ਪਿਛਲੇ ਦਿਨੀ ਨੇੜਲੇ ਪਿੰਡ ਚੱਬਾ ਵਿਖੇ ਸਰਬੱਤ ਖਾਲਸਾ ਸੱਦਣ ਵਾਲੇ ਪ੍ਰਬੰਧਕਾਂ ਅਤੇ ਇਸ ਵਿੱਚ ਥਾਪੇ ਜੱਥੇਦਾਰਾਂ ਖਿਲਾਫ ਪੰਜਾਬ ਸਰਕਾਰ ਵੱਲੋਂ ਦਰਜ਼ ਕੀਤੇ ਗਏ ਦੇਸ਼ ਧਰੋਹ ਦੇ ਮੁਕੱਦਮੇਂ ਵਿੱਚ ਅੱਜ ਭਾਈ ਬਲਜੀਤ ਸਿਂੰਘ ਦਾਦੂਵਾਲ ਅਤੇ ਵੱਸਣ ਸਿੰਘ ਜ਼ਫਰਵਾਲ ਦਾ ਅਦਾਲਤ ਨੇ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਦੇ ਦਿੱਤਾ ਗਿਆ।
ਬਠਿੰਡਾ: ਧਾਰਾ 107/151 ਦੇ ਤਹਿਤ ਗ੍ਰਿਫਤਾਰ ਕੀਤੇ ਗਏ ਯੁਨਾਈਟਿਡ ਅਕਾਲੀ ਦਲ ਦੇ ਜਨਰਲ ਸਕੱਤਰ ਭਾਈ ਗੁਰਦੀਪ ਸਿੰਘ ਬਠਿੰਡਾ ਨੂੰ ਕੱਲ੍ਹ ਐਸ.ਡੀ.ਐਮ ਬਠਿੰਡਾ ਦੀ ਅਦਾਲਤ ਵਿੱਚ ਪੇਸ਼ੀ ਲਈ ਲਿਆਂਦਾ ਗਿਆ। ਐਸ.ਡੀ.ਐਮ ਅਨਮੋਲ ਸਿੰਘ ਧਾਲੀਵਾਲ ਵੱਲੋਂ ਇਸ ਕੇਸ ਵਿੱਚੋਂ ਭਾਈ ਬਠਿੰਡਾ ਨੂੰ ਬਰੀ ਕਰ ਦਿੱਤਾ ਗਿਆ ਹੈ।
ਨਵੀਂ ਦਿੱਲੀ/ਚੰਡੀਗੜ੍ਹ: ਕੱਲ੍ਹ ਸੁਖਬੀਰ ਬਾਦਲ ਵੱਲੋਂ ਦਿੱਤੇ ਗਏ ਬਿਆਨ ਕਿ ਕਾਂਗਰਸ ਵੱਖਵਾਦੀ ਜਐਬੰਦੀਆਂ ਨਾਲ ਮਿਲਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦੀ ਹੈ ਅਤੇ ਦੇਸ਼ ਵਿਰੋਧੀ ਤਾਕਤਾਂ ਨਾਲ ਗੰਢਤੁੱਪ ਕਰਨ ਕਾਰਨ ਕਾਂਗਰਸ ਦੀ ਮਾਨਤਾ ਰੱਦ ਕਰਨ ਲਈ ਰਾਸ਼ਟਰਪਤੀ ਨੂੰ ਦਿੱਤੇ ਗਏ ਮੰਗ ਪੱਤਰ ਤੋਂ ਬਾਅਦ ਕਾਂਗਰਸੀ ਆਗੂਆਂ ਵੱਲੋਂ ਵੀ ਸੁਖਬੀਰ ਸਿੰਘ ਬਾਦਲ ਅਤੇ ਅਕਾਲੀ ਦਲ ਬਾਦਲ ਤੇ ਜਵਾਬੀ ਹਮਲਾ ਕੀਤਾ ਗਿਆ।
ਨਵੀਂ ਦਿੱਲੀ: ਪੰਜਾਬ ਦੇ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਇੱਕ ਪ੍ਰੈਸ ਕਾਨਫਰੰਸ ਕਰਕੇ ਪੰਜਾਬ ਕਾਂਗਰਸ ਤੇ ਗੰਭੀਰ ਅਰੋਪ ਲਗਾਏ ਗਏ ਹਨ।ਅੱਜ ਦੀ ਪ੍ਰੈਸ ਕਾਨਫਰੰਸ ਦੌਰਾਨ ਸੁਖਬੀਰ ਬਾਦਲ ਕਾਂਗਰਸ ਦੀ ਬੋਲੀ ਬੋਲਦੇ ਨਜਰ ਆਏ ਤੇ ਉਨ੍ਹਾਂ ਅਸਿੱਧੇ ਢੰਗ ਨਾਲ ਪੰਥਕ ਧਿਰਾਂ ਨੂੰ ਅੱਤਵਾਦੀ ਕਹਿ ਦਿੱਤਾ।
ਅੰਮ੍ਰਿਤਸਰ ਸਾਹਿਬ: 10 ਨਵੰਬਰ 2015 ਨੂੰ ਪਿੰਡ ਚੱਬਾ ਵਿਖੇ ਹੋਏ ਸਰਬੱਤ ਖਾਲਸਾ ਸਮਾਗਮ ਦੀ ਸਮਾਪਤੀ ਤੋਂ ਬਾਅਦ ਸਰਬੱਤ ਖਾਲਸਾ ਸਮਾਗਮ ਦੇ ਸੰਚਾਲਕਾਂ ਵੱਲੋਂ ਤਖ਼ਤ ਦਮਦਮਾ ਸਾਹਿਬ ਦੇ ਜਥੇਦਾਰ ਥਾਪੇ ਗਏ ਭਾਈ ਬਲਜੀਤ ਸਿੰਘ ਦਾਦੂਵਾਲ ਨਾਲ ਸਿੱਖ ਸਿਆਸਤ ਵੱਲੋਂ ਗੱਲਬਾਤ ਕੀਤੀ ਗਈ।ਸਿੱਖ ਸਿਆਸਤ ਵੱਲੋਂ ਉਹ ਗੱਲਬਾਤ ਦਰਸ਼ਕਾਂ ਨਾਲ ਸਾਂਝੀ ਕੀਤੀ ਜਾਂਦੀ ਹੈ।
« Previous Page — Next Page »