ਪੰਜਾਬ ਦੇ ਪਾਣੀ ਨੂੰ ਬਚਾਉਣ ਦਾ ਹੋਕਾ ਦਿੰਦੀ ਮੁਹਿੰਮ #ਝੋਨਾ_ਘਟਾਓ_ਪੰਜਾਬ_ਬਚਾਓ ਤਹਿਤ #ਜਲ_ਚੇਤਨਾ_ਯਾਤਰਾ ਦਾ ਆਗਾਜ਼ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਕਰਕੇ ਕੀਤਾ ਗਿਆ। ਖੇਤੀਬਾੜੀ ਅਤੇ ਵਾਤਾਵਰਨ ਕੇਂਦਰ ਵੱਲੋਂ ਇਸ ਯਾਤਰਾ ਤਹਿਤ
ਪੰਜਾਬ ਵਿੱਚ ਜ਼ਮੀਨੀ ਪਾਣੀ ਦਾ ਪੱਧਰ ਬਹੁਤ ਤੇਜੀ ਨਾਲ ਹੇਠਾਂ ਡਿੱਗ ਰਿਹਾ ਹੈ ਅਤੇ ਹੁਣ ਇਹ ਖਤਰੇ ਦੀ ਹੱਦ ਤੱਕ ਹੇਠਾਂ ਜਾ ਚੁੱਕਾ ਹੈ। ਨਤੀਜਾ ਇਹ ਹੈ ਕਿ ਪੰਜਾਬ ਦੇ 80% ਬਲਾਕ 'ਵੱਧ-ਸ਼ੋਸ਼ਿਤ' (over-exploited) ਦੀ ਸ਼੍ਰੇਣੀ ਵਿੱਚ ਆਉਂਦੇ ਹਨ, ਭਾਵ ਕਿ ਇਹਨਾਂ ਵਿਚੋਂ ਹੱਦੋਂ ਵੱਧ ਪਾਣੀ ਜਮੀਨ ਹੇਠੋਂ ਕੱਢਿਆ ਜਾ ਰਿਹਾ ਹੈ।
ਝੋਨਾ ਘਟਾਓ ਪੰਜਾਬ ਬਚਾਓ ਮੁਹਿੰਮ ਤਹਿਤ 'ਜਲ ਚੇਤਨ ਯਾਤਰਾ' ਮਿਤੀ 7 ਜੂਨ 2021 ਨੂੰ ਦਰਬਾਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਸ਼ੁਰੂ ਹੋਵੇਗੀ।
ਪਾਣੀ ਭਾਵੇਂ ਕੁਦਰਤ ਦੀ ਅਣਮੁੱਲੀ ਦਾਤ ਹੈ ਪਰ ਕੁਦਰਤ ਵੱਲੋਂ ਇਸ ਧਰਤੀ ਉੱਤੇ ਇਸ ਦੀ ਵੰਡ ਇਕਸਾਰ ਨਹੀਂ ਕੀਤੀ ਗਈ। ਧਰਤੀ ਉੱਤੇ ਕਿਤੇ ਮਾਰੂਥਲ ਹਨ ਜਿੱਥੇ ਪਾਣੀ ਮਸਾਂ ਹੀ ਨਸੀਬ ਹੁੰਦਾ ਹੈ ਤੇ ਕਿਧਰੇ ਧਰੁਵਾਂ ਉੱਤੇ ਬੇਥਾਹ ਪਾਣੀ ਬਰਫ ਦੇ ਰੂਪ ਵਿੱਚ ਜੰਮਿਆ ਹੋਇਆ ਹੈ; ਪਰ ਓਥੇ ਨਾਲ ਹੀ ਧਰਤੀ ‘ਤੇ ਅਜਿਹੇ ਖਿੱਤੇ ਵੀ ਹਨ ਜਿਹਨਾਂ ਨੂੰ ਕੁਦਰਤ ਨੇ ਬਰਸਾਤੀ ਸੋਮੇ ਜਿਵੇਂ ਕਿ ਖੱਡਾਂ, ਨਦੀਆਂ, ਢਾਬਾਂ ਅਤੇ ਝੰਭ ਬਖਸ਼ੇ ਹਨ; ਅਤੇ ਕਿਸੇ ਖਿੱਤੇ ਨੂੰ ਗਲੇਸੀਅਰਾਂ ਤੋਂ ਆਉਂਦੇ ਦਰਿਆਵਾਂ ਦੀ ਦਾਤ ਬਖਸ਼ੀ ਹੈ ਜੋ ਇਹਨਾਂ ਨੂੰ ਸ਼ੁੱਧ-ਸਾਫ ਜਲ ਨਾਲ ਨਿਵਾਜਦੇ ਹਨ। ਕਈ ਖਿੱਤਿਆ ਨੂੰ ਕੁਦਰਤ ਨੇ ਜਮੀਨਦੋਜ਼ ਤਾਜ਼ੇ ਪਾਣੀ ਦਾ ਖਜਾਨਾ ਬਖਸ਼ਿਆ ਹੈ।
« Previous Page