ਸਰਕਾਰੀ ਇਸ਼ਤਿਹਾਰ ਮੁਤਾਬਕ 'ਸੋਸ਼ਲ ਮੀਡੀਆ ਕਮਿਊਨੀਕੇਸ਼ਨ ਹੱਬ' ਸੋਸ਼ਲ ਮੀਡੀਆ ਅਤੇ ਮੱਕੜਤੰਦਾਂ (ਵੈਬਸਾਈਟਾਂ ਅਤੇ ਬਲੌਗਾਂ) 'ਤੇ ਲੋਕਾਂ ਵੱਲੋਂ ਪਾਈ ਜਾਣਕਾਰੀ ਨੂੰ ਇਕ ਥਾਂ ਤੇ ਕੱਠੀ ਕਰਕੇ ਹਰ ਵਰਤੋਂਕਾਰ ਬਾਰੇ 'ਸਰਬਪੱਖੀ' ਖਰੜਾ ਤਿਆਰ ਕਰੇਗੀ ਜਿਸ ਨੂੰ ਉਸ ਬੰਦੇ ਦਾ '੩੬੦ ਡਿਗਰੀ' ਵੇਰਵਾ ਕਿਹਾ ਜਾਵੇਗਾ। ਇਸ ਰਾਹੀਂ ਸਰਕਾਰ ਨੂੰ ਪਤਾ ਲੱਗੇਗਾ ਕਿ ਉਸ ਨੇ ਕਿਸ ਵੇਲੇ ਕਿਸ ਮਸਲੇ 'ਤੇ ਕਿੱਥੇ ਕੀ ਕਿਹਾ। ਇੰਝ ਲੱਗਦਾ ਹੈ ਕਿ ਸਰਕਾਰ ਇਸ ਜਾਣਕਾਰੀ ਰਾਹੀਂ ਹਰ ਕਿਸੇ ਦੀ ਵਿਚਾਰ-ਹਸਤੀ ਬਾਰੇ ਸ਼ਨਾਖਤ ਕਰਨਾ ਚਾਹੁੰਦੀ ਹੈ।
ਦਸਤਾਰ ਮਾਮਲੇ ’ਤੇ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਦੀਆਂ ਟਿੱਪਣੀਆਂ ਦਾ ਤਾਂ ਭਾਵੇਂ ‘ਭਾਰਤੀ ਮੁੱਖ ਧਾਰਾ ਦੇ ਵਹਿਣ ਵਿੱਚ ਰਹਿਣ’ ਵਾਲੇ ਸਿੱਖ ਆਗੁਆਂ ਨੇ ਬੜੀ ਤੇਜ਼ੀ ਨਾਲ ਫੜੀਆਂ ਤੇ ਇਨ੍ਹਾਂ ਦੀ ਨਿਖੇਧੀ ਵੀ ਕੀਤੀ ਪਰ ਇਸ ਤੋਂ ਵੱਧ ਗੰਭੀਰ ਮਾਮਲੇ ’ਤੇ ਜੋ ਇਸ ਤੋਂ ਵੀ ਵੱਧ ਗਲਤ ਟਿੱਪਣੀਆਂ ਭਾਰਤੀ ਸੁਪਰੀਮ ਕੋਰਟ ਦੇ ਜੱਜਾਂ ਨੇ ਕੀਤੀਆਂ ਹਨ ਉਨਹਾਂ ਬਾਰੇ ਹਾਲੀ ਇਨ੍ਹਾਂ ਆਗੂਆਂ ਵਿੱਚੋਂ ਕੋਈ ਨਹੀਂ ਬੋਲ ਰਿਹਾ।
ਪੰਜਾਬ ਦੇ ਸਾਬਕਾ ਪੁਲਿਸ ਮੁਖੀ ਸੁਮੇਧ ਸੈਣੀ ਖਿਲਾਫ ਬੀਤੇ 24 ਸਾਲਾਂ ਤੋਂ ਕੇਸ ਲੜ ਰਹੀ ਅਮਰ ਕੌਰ ਦੀ ਨਿਆਂ ਦੀ ਉਡੀਕ ਵਿਚ ਕੱਲ੍ਹ (12 ਦਸੰਬਰ, 2017) ਮੌਤ ਹੋ ਗਈ। ਉਹ 100 ਸਾਲਾਂ ਦੀ ਸੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਨੇ 15 ਮਾਰਚ 1994 ਨੂੰ ਉਸ ਦੇ ਪੁੱਤਰ ਵਿਨੋਦ ਕੁਮਾਰ, ਜਵਾਈ ਅਸ਼ੋਕ ਕੁਮਾਰ ਅਤੇ ਡਰਾਈਵਰ ਮੁਖਤਿਆਰ ਸਿੰਘ ਨੂੰ ਲੁਧਿਆਣਾ ਅਤੇ ਚੰਡੀਗੜ੍ਹ ਤੋਂ ਅਗਵਾ ਕਰ ਲਿਆ ਸੀ, ਜਿਸ ਤੋਂ ਬਾਅਦ ਉਹ ਕਦੇ ਕਿਸੇ ਨੂੰ ਨਹੀਂ ਦਿਸੇ। ਅਮਰ ਕੌਰ ਬੀਤੇ ਦਹਾਕੇ ਤੋਂ ਬ੍ਰੇਨ ਸਟਰੋਕ ਕਾਰਨ ਮੰਜੇ 'ਤੇ ਪਈ ਸੀ। ਇਹ ਜਾਣਕਾਰੀ ਉਸ ਦੇ ਪੁੱਤਰ ਆਸ਼ੀਸ਼ ਕੁਮਾਰ ਨੇ ਮੀਡੀਆ ਨੂੰ ਦਿੱਤੀ। ਅਮਰ ਕੌਰ ਦਾ ਅੰਤਮ ਸਸਕਾਰ ਅੱਜ (13 ਦਸੰਬਰ, 2017) ਦਿੱਲੀ ਦੇ ਲੋਧੀ ਸ਼ਮਸ਼ਾਨਘਾਟ ਵਿਚ ਕੀਤਾ ਜਾਵੇਗਾ।
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ (12 ਦਸੰਬਰ, 2017) ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ 1991 'ਚ ਹੋਏ ਕਤਲ ਦੇ ਪਿੱਛੇ "ਵੱਡੀ ਸਾਜ਼ਿਸ਼" ਦੀ ਕਈ ਏਜੰਸੀਆਂ ਨੇ ਜਾਂਚ ਕੀਤੀ ਅਤੇ ਇਹ "ਅੰਤਹੀਣ" ਲਗਦੀ ਹੈ।
ਸੁਪਰੀਮ ਕੋਰਟ ਨੇ ਸਿੱਕਮ ਦੇ ਇਤਿਹਾਸਕ ਗੁਰਦੁਆਰਾ ਡਾਂਗਮਾਰ ਦੇ ਮਾਮਲੇ 'ਚ ਸਿੱਕਮ ਸਰਕਾਰ ਨੂੰ ਸਥਿਤੀ ਜਿਉਂ ਦੀ ਜਿਉਂ ਬਣਾਏ ਰੱਖਣ ਦਾ ਹੁਕਮ ਦਿੱਤਾ ਹੈ। ਸੁਪਰੀਮ ਕੋਰਟ ਦਾ ਇਹ ਹੁਕਮ ਉਸ ਅਪੀਲ 'ਤੇ ਆਇਆ ਹੈ ਜਿਸ 'ਚ ਮੁਰੰਮਤ ਦੀ ਆੜ 'ਚ ਗੁਰਦੁਆਰਾ ਢਾਹੇ ਜਾਣ ਖਿਲਾਫ ਸੂਬਾ ਸਰਕਾਰ 'ਤੇ ਰੋਕ ਲਾਉਣ ਦੀ ਮੰਗ ਕੀਤੀ ਗਈ ਸੀ।
ਸੁਪਰੀਮ ਕੋਰਟ ਨੇ ਸ਼ੁੱਕਰਵਾਰ (14 ਜੁਲਾਈ) ਮਣੀਪੁਰ 'ਚ 62 ਲੋਕਾਂ ਦੇ ਝੂਠੇ ਪੁਲਿਸ ਮੁਕਾਬਲਿਆਂ ਦੇ ਮਾਮਲੇ 'ਚ ਸੀ.ਬੀ.ਆਈ. ਜਾਂਚ ਦੇ ਆਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਇਸ ਮਾਮਲੇ 'ਚ ਸੀ.ਬੀ.ਆਈ. ਨੂੰ 28 ਜਨਵਰੀ ਤੱਕ ਰਿਪੋਰਟ ਸੌਂਪਣ ਨੂੰ ਵੀ ਕਿਹਾ ਹੈ।
ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਮੰਗਲਵਾਰ ਭਾਜਪਾ ਦੇ ਸੀਨੀਅਰ ਆਗੂਆਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਉਮਾ ਭਾਰਤੀ ਖ਼ਿਲਾਫ਼ 1992 ਵਿੱਚ ਬਾਬਰੀ ਮਸਜਿਦ ਢਾਹੁਣ ਦੇ ਮਾਮਲੇ ਵਿੱਚ ਸਾਜਿਸ਼ ਘੜਨ ਦੇ ਦੋਸ਼ ਆਇਦ ਕੀਤੇ ਹਨ। ਇਸਦੇ ਨਾਲ ਹੀ ਅਦਾਲਤ ਨੇ ਇਨ੍ਹਾਂ ਤਿੰਨਾਂ ਸਮੇਤ ਛੇ ਆਗੂਆਂ ਨੂੰ 50-50 ਹਜ਼ਾਰ ਦੇ ਨਿੱਜੀ ਮੁਚੱਲਕਿਆਂ ’ਤੇ ਜ਼ਮਾਨਤ ਦੇ ਦਿੱਤੀ।
ਆਮ ਆਦਮੀ ਪਾਰਟੀ (ਆਪ) ਆਗੂ ਆਸ਼ੀਸ਼ ਖੇਤਾਨ ਨੇ ਸ਼ਨੀਵਾਰ ਨੂੰ ਦਾਅਵਾ ਕੀਤਾ ਹੈ ਕਿ ਉਸ ਨੂੰ ਇਕ ਹਿੰਦੂ ਜਥੇਬੰਦੀ ਤੋਂ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਖੇਤਾਨ ਨੇ ਇਸਦੇ ਨਾਲ ਹੀ ਕੇਂਦਰੀ ਗ੍ਰਹਿ ਮੰਤਰੀ ਨੂੰ ਚਿੱਠੀ ਲਿਖ ਕੇ ਧਮਕੀ ਦੇਣ ਵਾਲਿਆਂ ਦੇ ਖਿਲਾਫ ਕਾਰਵਾਈ ਕਰਨ ਦੀ ਮੰਗ ਕੀਤੀ।
ਦਿੱਲੀ ਵਿਧਾਨ ਸਭਾ ਵਿੱਚ ਇੱਕ ਦਿਨ ਦੇ ਵਿਸ਼ੇਸ਼ ਸੈਸ਼ਨ ਦੌਰਾਨ ਈਵੀਐਮਜ਼ ਦੀ ਗੜਬੜੀ ਦੇ ਮੁੱਦੇ ’ਤੇ ਚਰਚਾ ਹੋਈ। ਇਸ ਦੌਰਾਨ ਮਤਾ ਪਾਸ ਕਰਕੇ ਰਾਸ਼ਟਰਪਤੀ ਤੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਗਈ ਕਿ ਅਗਲੀਆਂ ਚੋਣਾਂ ਵੀਵੀਪੈਟ ਮਸ਼ੀਨਾਂ ਨਾਲ ਕਰਵਾਈਆਂ ਜਾਣ। ਉਧਰ, ਵਿਰੋਧੀਆਂ ਨੇ ਇਸ ਸੈਸ਼ਨ ਨੂੰ ਕੇਜਰੀਵਾਲ ਤੇ ਸਤਿੰਦਰ ਜੈਨ ’ਤੇ ਲੱਗੇ ਦੋਸ਼ਾਂ ਤੋਂ ਜਨਤਾ ਦਾ ਧਿਆਨ ਹਟਾਉਣ ਦੀ ਕੋਸ਼ਿਸ਼ ਕਰਾਰ ਦਿੱਤਾ।
ਬਾਬਰੀ ਮਸਜਿਦ ਨੂੰ ਤੋੜਨ ਦੇ ਮਾਮਲੇ 'ਚ ਸੁਪਰੀਮ ਕੋਰਟ ਨੇ ਅੱਜ ਫੈਸਲਾ ਸੁਣਾਉਂਦਿਆਂ ਕਿਹਾ ਕਿ ਅਡਵਾਨੀ, ਜੋਸ਼ੀ, ਉਮਾ ਭਾਰਤੀ ਸਣੇ 12 ਹਿੰਦੂਵਾਦੀ ਆਗੂਆਂ 'ਤੇ ਅਪਰਾਧਕ ਸਾਜਿਸ਼ ਦਾ ਕੇਸ ਚੱਲੇਗਾ। ਇਸ ਮਾਮਲੇ 'ਚ ਸੁਪਰੀਮ ਕੋਰਟ ਨੇ ਰੋਜ਼ਾਨਾ ਸੁਣਵਾਈ ਦੇ ਹੁਕਮ ਦਿੱਤੇ ਗਏ ਹਨ।
« Previous Page — Next Page »