Tag Archive "sci"

‘ਆਪ’ ਵਲੋਂ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕਪੂਰੀ ਵਿਖੇ ਅਣਮਿੱਥੇ ਸਮੇਂ ਲਈ ਧਰਨਾ ਅੱਜ ਤੋਂ

ਆਮ ਆਦਮੀ ਪਾਰਟੀ (ਆਪ) ਨੇ ਸੁਪਰੀਮ ਕੋਰਟ ਵੱਲੋਂ ਐੱਸਵਾਈਐਲ ਦੇ ਮੁੱਦੇ ’ਤੇ ਪੰਜਾਬ ਵਿਰੁੱਧ ਦਿੱਤੇ ਫ਼ੈਸਲੇ ਦੇ ਪ੍ਰਤੀਕਰਮ ਵਜੋਂ 11 ਨਵੰਬਰ ਤੋਂ ਕਪੂਰੀ (ਪਟਿਆਲਾ) ਵਿੱਚ ਅਣਮਿੱਥੇ ਸਮੇਂ ਦਾ ਧਰਨਾ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ‘ਆਪ’ ਨੇ ਦੋਸ਼ ਲਾਇਆ ਕਿ ਕਾਂਗਰਸ ਅਤੇ ਅਕਾਲੀ-ਭਾਜਪਾ ਸਰਕਾਰ ਦੀਆਂ ਵਿਰੋਧੀ ਨੀਤੀਆਂ ਕਾਰਨ ਹੀ ਪੰਜਾਬੀਆਂ ਨੂੰ ਇਹ ਦਿਨ ਦੇਖਣੇ ਪਏ ਹਨ। ਇਸ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੰਸਦ ਦੀ ਥਾਂ ਪਾਰਟੀ ਤੋਂ ਅਸਤੀਫ਼ਾ ਦੇਣ ਅਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਸਤੀਫ਼ੇ ਦਾ ਡਰਾਮਾ ਕਰਨ ਦੀ ਥਾਂ ਪੰਜਾਬੀਆਂ ਤੋਂ ਮੁਆਫ਼ੀ ਮੰਗਣ।

ਭਾਈ ਲਾਲ ਸਿੰਘ ਕੇਸ: ਸੁਪਰੀਮ ਕੋਰਟ ਵਲੋਂ ਹਾਈਕੋਰਟ ਦਾ ਫੈਸਲਾ ਰੱਦ; ਕਿਹਾ ਗ੍ਰਹਿ ਮੰਤਰੀ ਨਾਲ ਸੰਪਰਕ ਕਰੋ

ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਫੈਸਲਾ ਰੱਦ ਕਰ ਦਿੱਤਾ, ਜਿਸ ਵਿਚ ਰਾਜਨੀਤਕ ਸਿੱਖ ਕੈਦੀ ਭਾਈ ਲਾਲ ਸਿੰਘ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਲਾਭ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਸੁਪਰੀਮ ਕੋਰਟ ਨੇ ਇਸ ਗੱਲ ਦੀ ਆਜ਼ਾਦੀ ਭਾਈ ਲਾਲ ਸਿੰਘ ਨੂੰ ਦਿੱਤੀ ਹੈ ਕਿ ਉਹ ਅੱਠ ਹਫਤਿਆਂ ਵਿਚ ਭਾਰਤ ਸਰਕਾਰ ਦੇ ਅਧਿਕਾਰਤ ਮਹਿਕਮੇ ਨੂੰ ਅਰਜ਼ੀ ਭੇਜ ਸਕਦੇ ਹਨ ਅਤੇ ਅਧਿਕਾਰਤ ਮਹਿਕਮਾ ਕਾਨੂੰਨ ਮੁਤਾਬਕ ਸਮੇਂ ਤੋਂ ਪਹਿਲਾਂ ਰਿਹਾਈ ਬਾਰੇ ਕੋਈ ਫੈਸਲਾ ਲੈ ਸਕਦਾ ਹੈ।

2011 ਦੇ ਚੁਣੇ ਹੋਏ ਹਾਊਸ ਲਈ ਨੋਟੀਫਿਕੇਸ਼ਨ ਦੀ ਮੰਗ ਲੈ ਕੇ ਸੁਪਰੀਮ ਕੋਰਟ ਪਹੁੰਚੀ ਸ਼੍ਰੋਮਣੀ ਕਮੇਟੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, 2011 ਦੇ ਚੁਣੇ ਹੋਏ ਹਾਊਸ ਨੂੰ ਮਾਨਤਾ ਦੇਣ ਦੀ ਮੰਗ ਲੈ ਕੇ ਭਾਰਤ ਦੇ ਸੁਪਰੀਮ ਕੋਰਟ ਪਹੁੰਚ ਗਈ। ਹੁਣ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਤਬਦੀਲੀ ਕਰਕੇ ਸਹਿਜਧਾਰੀਆਂ ਦੀਆਂ ਵੋਟਾਂ ਖਤਮ ਕਰ ਦਿੱਤੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਇਹ ਪਟੀਸ਼ਨ ਪਾਈ ਹੈ ਕਿ ਕੋਰਟ 2011 ਦੀ ਚੁਣੀ ਹੋਈ ਕਮੇਟੀ ਨੂੰ ਹੀ ਅਗਲੇ ਪੰਜ ਸਾਲ ਕੰਮ ਕਰਨ ਦੀ ਆਗਿਆ ਦੇਵੇ।

ਝੂਠੇ ਪੁਲਿਸ ਮੁਕਾਬਲਿਆਂ ਦਾ ਮਾਮਲਾ: ਸੁਪਰੀਮ ਕੋਰਟ ਨੇ ਪੰਜਾਬ ਪੁਲਿਸ ਦੇ ਅਫਸਰਾਂ ਵਿਰੁਧ ਕੇਸਾਂ ਤੋਂ ਰੋਕ ਹਟਾਈ

1990ਵਿਆਂ ਦੌਰਾਨ ਪੰਜਾਬ ਪੁਲਿਸ ਵੱਲੋਂ ਝੂਠੇ ਮੁਕਾਬਲੇ ਬਣਾ ਕੇ ਸਿੱਖ ਨੌਜਵਾਨਾਂ ਨੂੰ ਮਾਰਨ ਦੇ ਕੁਝ ਕੇਸਾਂ ਵਿਚ ਪੁਲਿਸ ਵਾਲਿਆਂ ਖਿਲਾਫ ਮੁਕਦਮਾ ਚਲਾਣੇ ਜਾਣ ਉੱਤੇ ਲਗਾਈ ਗਈ ਰੋਕ ਬੀਤੇ ਦਿਨੀਂ ਭਾਰਤੀ ਸੁਪਰੀਮ ਕੋਰਟ ਨੇ ਹਟਾ ਦਿੱਤੀ।

ਸਤਲੁਜ਼ ਜਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੇਜਰੀਵਾਲ ਦੋਗਲੀ ਰਾਜਨੀਤੀ ਕਰ ਰਿਹੈ: ਸੁਖਬੀਰ ਬਾਦਲ

ਅੰਮ੍ਰਿਤਸਰ: ਪੰਜਾਬ ਦੇ ਉੱਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਸਤਲੁਜ਼ ...

ਪਿਆ ਘੇਰਾ ਦੇਸ ਪੰਜਾਬ ਨੂੰ: ਪਾਣੀਆਂ ਦੇ ਮਾਮਲੇ ‘ਚ ਹਰਿਆਣਾ, ਦਿੱਲੀ, ਰਾਜਸਥਾਨ, ਹਿਮਾਚਲ, ਜੰਮੂ ਕਸ਼ਮੀਰ ਹੋਏ ਇਕੱਠੇ

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ 'ਤੇ ਭਾਰਤੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਦਿੱਲੀ ਸਮੇਤ ਪੰਜਾਬ ਦੇ ਗੁਆਂਢੀ ਰਾਜ ਹਿਮਾਚਲ, ਜੰਮੂ ਕਸ਼ਮੀਰ, ਰਾਜਸਥਾਨ ਨੇ ਮਿਲ ਪੰਜਾਬ ਨੂੰ ਘੇਰਦਿਆਂ ਪੰਜਾਬ ਦੀ ਮੁਖਾਲਫਿਤ ਕੀਤੀ ਹੈ।

ਕਿਸਾਨਾਂ ਨੂੰ ਜ਼ਮੀਨ ਵਾਪਸ ਮੋੜਨ ਦੇ ਪੰਜਾਬ ਸਰਕਾਰ ਦੇ ਫ਼ੈਸਲੇ ‘ਤੇ ਸੁਪਰੀਮ ਕੋਰਟ ਨੇ ਲਾਈ ਰੋਕ

ਪੰਜਾਬ ਵਿਧਾਨ ਸਭਾ ਵੱਲੋਂ ਪੰਜਾਬ ਦੇ ਪਾਣੀਆਂ 'ਤੇ ਡਾਕਾ ਮਾਰਦੀ ਸਤਲੁਜ਼ ਜਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਵਾਪਸ ਕਰਨ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਪਹੁੰਚੇ ਹਰਿਆਣਾ ਦੀ ਅਰਜ਼ੀ 'ਤੇ ਕਾਰਵਾਈ ਕਰਦਿਆਂ ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਨੂੰ ਸਤਲੁਜ-ਯਮੁਨਾ ਲਿੰਕ ਨਹਿਰ ਮੁੱਦੇ 'ਤੇ ਸਥਿਤੀ ਜਿਉਂ ਦੀ ਤਿਉਂ ਬਰਕਰਾਰ ਰੱਖਣ ਦੇ ਹੁਕਮ ਦਿੱਤੇ ਹਨ ।

ਪੰਜਾਬ ਵਿਰੁਧ ਵਿਤਕਰਾ ਕਰਨ ਵਾਲੇ ਕੇਂਦਰ ਨੇ ਕਿਹਾ, ਨਹਿਰ ਮਾਮਲੇ ਦੀ ਸੁਣਵਾਈ ਵਿਚ ਕੇਂਦਰ ਪੱਖਪਾਤ ਨਹੀਂ ਕਰੇਗਾ

ਪੰਜਾਬ ਦੇ ਦਰਿਆਈ ਪਾਣੀਆਂ ਦੇ ਬਚਾਅ ਲਈ ਜਿੱਥੇ ਪੰਜਾਬ ਵਿਧਾਨ ਸਭਾ ਵੱਲੋਂ ਜਦੋਂ ਸਤਲੁਜ਼ ਜਮੁਨਾ ਲਿੰਕ ਨਹਿਰ ਦੀ ਜ਼ਮੀਨ ਕਿਸਾਨਾਂ ਨੂੰ ਦੇਣ ਲਈ ਕਾਨੂੰਨ ਦਾ ਖਰੜਾ ਪਾਸ ਕੀਤਾ ਜਾ ਰਿਹਾ ਸੀ ਤਾਂ ਲਗਭਗ ਉਸੇ ਸਮੇਂ ਹੀ ਭਾਰਤੀ ਸੁਪਰੀਕਮ ਕੋਰਟ ਵਿੱਚ ਪੰਜਾਬ ਦੇ ਪਾਣੀਆਂ ਦੇ ਮਾਮਲੇ 'ਤੇ ਸੁਣਵਾਈ ਹੋ ਰਹੀ ਸੀ।

ਪੰਜਾਬ ਦੇ ਪਾਣੀਆਂ ਦੇ ਮਾਮਲਿਆਂ ਦੀ ਸੁਣਵਾਈ ਦੌਰਾਨ ਭਾਰਤੀ ਸੁਪਰੀਮ ਕੋਰਟ ਨੇ ਪੰਜਾਬ ਦੇ ਇਤਰਾਜ਼ ਕੀਤੇ ਰੱਦ

ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਵਿੱਚ ਹੋਈ ਸੁਣਵਾਈ ਦੌਰਾਨ ਪੰਜਾਬ ਦੀ ਤਰਫੋਂ ਪੇਸ਼ ਹੋਏ ਵਕੀਲ ਰਾਮ ਜੇਠ ਮਿਲਾਨੀ ਦੇ ਇਤਰਾਜ਼ ਨੂੰ ਰੱਦ ਕਰ ਦਿੱਤਾ।

ਪੰਜਾਬ ਦੇ ਪਾਣੀਆਂ ਦਾ ਮਸਲਾ: ਪੰਜਾਬ ਕੋਲ ਇੱਕ ਬੂੰਦ ਵੀ ਵਾਧੂ ਪਾਣੀ ਨਹੀ: ਬਾਦਲ

ਪੰਜਾਬ ਦੇ ਪਾਣੀਆਂ ਦੇ ਮੁੱਦੇ ‘ਤੇ ਭਾਰਤੀ ਸੁਪਰੀਮ ਕੋਰਟ ਵਿੱਚ ਸੁਣਵਾਈ ਸ਼ੁਰੂ ਹੋਈ ਹੈ ਅਤੇ ਭਾਰਤੀ ਸੁਪਰੀਮ ਕੋਰਟ ਵੱਲੋਂ 2004 ਵਿੱਚ ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਪੰਜਾਬ ਦੇ ਪਾਣੀਆਂ ‘ਤੇ ਪਹਿਲੋਂ ਹੋਏ ਸਮਝੌਤੇ ਰੱਦ ਕਰਨ ਦੇ ਪਾਸ ਕੀਤੇ ਕਾਨੂੰਨ ਦੀ ਸੰਵਿਧਾਨਕ ਜ਼ਾਇਜਤਾ ਬਾਰੇ ਫੈਸਲਾ ਦੇਣਾ ਹੈ।

« Previous PageNext Page »