ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਨਾਲ ਚੱਲ ਰਹੇ ਵਿਵਾਦ ਦਰਮਿਆਨ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਮੁਖੀ ਸੰਜ਼ੇ ਸਿੰਘ ਨੇ ਪਾਰਟੀ ਦਾ ਪੱਖ ਸਪੱਸ਼ਟ ਕਰਦਿਆਂ ਕਿਹਾ ਕਿ ਉਹ ਪੰਜਾਬ ਦੇ ਹੱਕ ਵਿੱਚ ਡੱਟ ਕੇ ਖੜ੍ਹਨਗੇ।
ਭਾਰਤੀ ਸੁਪਰੀਮ ਕੋਰਟ ਵੱਲੋਂ ਬੀਤੇ ਦਿਨੀਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖਾਂ ਤੇ ਬਣਦੇ ਚੁੱਟਕੁਲੀਆਂ ਨੂੰ ਰੋਕਣ ਵਾਸਤੇ 6 ਹਫਤਿਆਂ ਵਿਚ ਸੁਝਾਵ ਦੇਣ ਦੀ ਦਿੱਤੀ ਗਈ ਹਿਦਾਇਤ ਦੇ ਕਮੇਟੀ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਨੇ ਕਾਨੂੰਨੀ ਮਾਹਿਰਾਂ ਅਤੇ ਵਿਦਵਾਨਾਂ ਦੀ 5 ਮੈਂਬਰੀ ਕਮੇਟੀ ਦਾ ਗਠਨ ਸੁਪਰੀਮ ਕੋਰਟ ਦੇ ਸਾਬਕਾ ਜਸਟਿਸ ਐਚ.ਐਸ.ਬੇਦੀ ਦੀ ਸਰਪ੍ਰਸਤੀ ਹੇਠ ਕੀਤਾ ਹੈ।
ਭਾਰਤੀ ਸੁਪਰੀਮ ਕੋਰਟ ਵੱਲੋਂ ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਸ਼ੁਰੂ ਕੀਤੇ ਸੁਣਵਾਈ ਦੇ ਮਦੇਨਜ਼ਰ ਭਵਿੱਖਤ ਰਣਨੀਤੀ ਲਈ ਅੱਜ ਪੰਜਾਬ ਦੀ ਬਾਦਲ-ਭਾਜਪਾ ਸਰਕਾਰ ਦੇ ਮੰਤਰੀ ਮੰਡਲ ਦੀ ਮੀਟਿੰਗ ਹੋਈ।
ਭਾਜਪਾ ਦੀ ਅਗਵਾਈ ਵਾਲੀ ਕੇਦਰ ਸਰਕਾਰ ਨੇ ਪੰਜਾਬ ਦੇ ਪਾਣੀਆਂ ਦੇ ਮਸਲੇ ‘ਤੇ ਭਾਰਤੀ ਸੁਪਰੀੰ ਕੋਰਟ ਵਿੱਚ ਪੰਜਾਬ ਦੇ ਵਿਰੁੱਧ ਖੜੀ ਹੋ ਗਈ ਹੈ। ਅੱਜ ਭਾਰਤੀ ਸੁਪਰੀਮ ਕੋਰਟ ਵਿੱਚ ਪੰਜਾਬ ਦੇ ਪਾਣੀ ਦੇ ਮੁੱਦੇ ‘ਤੇ ਹੋਈ ਸੁਣਵਾਈ ਦੌਰਾਨ ਕੇਦਰ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2004 ਵਿੱਚ ਹਰਿਆਣਾ ਸਮੇਤ ਹੋਰ ਗੁਅਾਂਢੀ ਸੂਬਿਅਾਂ ਨੂੰ ਪਾਣੀ ਦੇਣ ਵਾਲੇ ਸਮਝੌਤੇ ਰੱਦ ਕਰਨ ਲਈ ਬਣਾਇਆ ਗਿਆ ਕਾਨੂੰਨ ਸੁਪਰੀਮ ਕੋਰਟ ਦੇ ਸਤਲੁਜ-ਯਮੁਨਾ ਲਿੰਕ (ਅੈਸਵਾਈਅੈਲ) ਨਹਿਰ ਦਾ ਕੰਮ ਮੁਕੰਮਲ ਕਰਨ ਸਬੰਧੀ ਹੁਕਮਾਂ ਖ਼ਿਲਾਫ਼ ਹੈ।
ਪੰਜਾਬ ਦੇ ਪਾਣੀਆਂ ਦੇ ਚੱਲ ਰਹੇ ਵਿਵਾਦ ‘ਤੇ ਭਾਰਤੀ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗੀ।ਹਰਿਆਣਾ ਵੱਲੋਂ ਪੰਜਾਬ ਤੋਂ ਪਾਣੀ ਲੈਣ ਲਈ ਚੱਲ ਰਹੇ ਮਾਮਲੇ ਸਬੰਧੀ ਪਿਛਲੇ ਹਫ਼ਤੇ ਹਰਿਅਾਣਾ ਦੇ ਸਹਾਇਕ ਐਡਵੋਕਟ ਜਨਰਲ ਅਨਿਲ ਗਰੋਵਰ ਨੇ ਛੇਤੀ ਸੁਣਵਾਈ ਦੀ ਅਪੀਲ ਕੀਤੀ ਸੀ, ਜਿਸ ੳੱਤੇ ਚੀਫ ਜਸਟਿਸ ਟੀਐਸ ਠਾਕੁਰ ਨੇ ਇਸ ਵਾਸਤੇ ਪੰਜ ਮੈਂਬਰੀ ਸੰਵਿਧਾਨਕ ਬੈਂਚ ਕਾਇਮ ਕਰ ਦਿੱਤਾ ਸੀ।
ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਦੇਸ਼ ਧਰੋਹ ਦੇ ਦੋਸ਼ਾਂ ਵਿੱਚ ਗ੍ਰਿਫਤਾਰ ਵਿਦਿਆਰਥੀ ਆਗੂ ਕਨ੍ਹਈਆ ਕੁਮਾਰ ਨੂੰ ਭਾਰਤੀ ਸੁਪਰੀਮ ਕੋਰਟ ਨੇ ਜ਼ਮਾਨਤ ਲਈ ਦਿੱਲੀ ਹਾਈਕੋਰਟ ਵਿੱਚ ਜਾਣ ਦੇ ਹੁਕਮ ਦਿੱਤੇ ਹਨ।
ਭਾਰਤੀ ਸੁਪਰੀਮ ਕੋਰਟ ਦੇ ਚੀਫ ਜਸਟਿਸ ਟੀ.ਐਸ.ਠਾਕੁਰ ਦੀ ਅਗੁਵਾਈ ਵਾਲੀ 3 ਮੈਂਬਰੀ ਬੈਂਚ ਨੇ ਸਿੱਖਾਂ ‘ਤੇ ਚੁਟਕਲਿਆਂ ਖਿਲਾਫ ਅਰਜ਼ੀ ‘ਤੇ ਸੁਣਵਾਈ ਕਰਦਿਆਂ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਖ ਚੁਟਕਲਿਆਂ ’ਤੇ ਰੋਕ ਲਗਾਉਣ ਵਾਸਤੇ ਦਿਸ਼ਾ ਨਿਰਦੇਸ਼ਾਂ ਦਾ ਖਰੜਾ ਤਿਆਰ ਕਰਕੇ ਅਦਾਲਤ ’ਚ ਜਮਾ ਕਰਾਉਣ ਦੀ ਹਿਦਾਇਤ ਦਿੱਤੀ ਹੈ।
ਭਾਰਤੀ ਸੁਪਰੀਮ ਕੋਰਟ ਨੇ ਅੱਜ ਰਾਜੀਵ ਗਾਂਧੀ ਕਤਲਕਾਂਡ ਦੇ ਦੋਸ਼ੀਆਂ ਦੀ ਰਿਹਾਈ ਦੇ ਮਾਮਲੇ ਵਿੱਚ ਫੈਸਲਾ ਸੁਣਾਉਦਿਆਂ ਕਿਹਾ ਕਿ ਤਾਮਿਲਨਾਡੂ ਸਰਕਾਰ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਰਾਜੀਵ ਗਾਂਧੀ ਕਤਲ ਕੇਸ ਦੇ ਦੋਸ਼ੀਆਂ ਨੂੰ ਰਿਹਾਅ ਕਰੇ।
ਪੰਜਾਬ ਨੂੰ ਨਸ਼ਿਆਂ ਦੀ ਮਾਰ ਤੋਂ ਬਚਾਉਣ ਲਈ ਅਰਾਈਵ ਸੇਫ਼ ਸੰਸਥਾ ਵੱਲੋਂ ਆਰੰਭੀ ਮੁਹਿੰਮ ਤਹਿਤ ਸੰਸਥਾ ਮੁਖੀ ਹਰਮਨ ਸਿੱਧੂ ਵੱਲੋਂ ਰਾਜਸਥਾਨ ਹਾਈ ਕੋਰਟ 'ਚ ਰਿੱਟ ਪਾ ਕੇ ਪੋਸਤ ਦੇ ਠੇਕੇ ਬੰਦ ਕਰਵਾਉਣ ਲਈ ਕੋਸ਼ਿਸ਼ ਕੀਤੀ ਗਈ ਸੀ ਜਿਸ 'ਤੇ ਹਾਈ ਕੋਰਟ ਨੇ ਠੇਕੇ ਬੰਦ ਕਰਨ ਦੇ ਹੁਕਮ ਵੀ ਜਾਰੀ ਕਰ ਦਿੱਤੇ ਸਨ ।ਪਰ ਹੁਣ ਭਾਰਤੀ ਸੁਪਰੀਮ ਕੋਰਟ ਨੇ ਰਾਜਸਥਾਨ ਹਾਈਕੋਰਟ ਦੇ ਉਸ ਫੈਸਲੇ 'ਤੇ ਰੋਕ ਲਗਾ ਦਿੱਤੀ ਹੈ ਜਿਸ ਤਹਿਤ ਰਾਜਸਥਾਨ ਵਿਚ ਪੋਸਤ ਦੇ ਠੇਕੇ ਬੰਦ ਕਰ ਦਿੱਤੇ ਗਏ ਸਨ । ਸੁਪਰੀਮ ਕੋਰਟ ਦੇ ਇਸ ਫੈਸਲੇ ਨਾਲ ਰਾਜਸਥਾਨ ਵਿਚ ਪੋਸਤ ਦੇ ਠੇਕੇ ਮੁੜ ਤੋਂ ਖੁਲ੍ਹ ਜਾਣਗੇ ।
ਹਰਿਆਣੇ ਦੀ ਪਿਛਲਲ਼ੀ ਕਾਂਗਰਸ਼ ਸਰਕਾਰ ਵੱਲੋਂ ਬਣਾਈ ਗਰੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹਰਿਆਣਾ ਦੇ ਮਾਮਲੇ ਵਿੱਚ ਭਾਰਤੀ ਸੁਪਰੀਮ ਕੋਰਟ ਨੇ 24 ਸਤੰਬਰ ਤੱਕ ਸੁਣਵਾਈ ਮੁਲਤਵੀ ਕਰਦਿੱਤੀ ਹੈ।
« Previous Page — Next Page »