ਸ਼੍ਰੋਮਣੀ ਕਮੇਟੀ ਦੇ ਸਦਨ ਦੀ ਅੱਜ ਹੋਣ ਵਾਲੀ ਮੀਟਿੰਗ ਤੋਂ ਕੁਝ ਘੰਟੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਸਰਬਸੰਮਤੀ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੇ ਹੋਰ ਅਹੁਦਿਆਂ ਸਮੇਤ ਅੰਤ੍ਰਿੰਗ ਕਮੇਟੀ ਦੇ 11 ਮੈਂਬਰਾਂ ਵਾਸਤੇ ਉਮੀਦਵਾਰ ਚੁਣਨ ਦੇ ਸਮੁੱਚੇ ਅਧਿਕਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੌਂਪ ਦਿੱਤੇ ਹਨ, ਜੋ ਮੀਟਿੰਗ ਤੋਂ ਪਹਿਲਾਂ ਉਮੀਦਵਾਰਾਂ ਦੇ ਨਾਵਾਂ ਦਾ ਖੁਲਾਸਾ ਕਰਨਗੇ। ਸਿੱਖ ਸੰਸਥਾ ਦੇ ਅਹੁਦੇਦਾਰਾਂ ਦੀ ਚੋਣ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਸਿੱਖ ਡਿਪਟੀ ਕਮਿਸ਼ਨਰ ਵਜੋਂ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਬਲਵਿੰਦਰ ਸਿੰਘ ਧਾਲੀਵਾਲ ਕਰਨਗੇ ਜਦੋਂ ਕਿ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਵਰੁਣ ਰੂਜ਼ਮ ਛੁੱਟੀ ’ਤੇ ਚਲੇ ਗਏ ਹਨ।
ਸੁਪਰੀਮ ਕੋਰਟ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ 2011 ਵਿੱਚ ਹੋਈਆਂ ਚੋਣਾਂ ਨੂੰ ਹਰੀ ਝੰਡੀ ਦਿੱਤੇ ਜਾਣ ਮਗਰੋਂ ਹੁਣ ਭਾਰਤ ਦੇ ਕੇਂਦਰੀ ਗ੍ਰਹਿ ਮੰਤਰਾਲੇ ਨੇ ਵੀ ਇਸ ਚੋਣ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੀ ਹਾਮੀ ਭਰ ਦਿੱਤੀ ਹੈ। ਇਸ ਤਹਿਤ ਪੰਜ ਨਵੰਬਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿੱਚ ਜਨਰਲ ਇਜਲਾਸ ਸੱਦਿਆ ਗਿਆ ਹੈ। ਇਸ ਪਲੇਠੇ ਜਨਰਲ ਇਜਲਾਸ ਵਿੱਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ 11 ਮੈਂਬਰੀ ਅੰਤ੍ਰਿੰਗ ਕਮੇਟੀ ਦੀ ਚੋਣ ਹੋਵੇਗੀ।
'ਸਹਿਜਧਾਰੀ ਸਿੱਖਾਂ' ਦੇ ਸ਼੍ਰੋਮਣੀ ਕਮੇਟੀ ਆਮ ਚੋਣਾਂ ਵਿੱਚ ਵੋਟ ਪਾਉਣ ਦੇ ਅਧਿਕਾਰ ਨੂੰ ਲੈਕੇ ਅਦਾਲਤੀ ਚੱਕਰਾਂ ਕਾਰਣ ਪੰਜ ਸਾਲ ਬੇਬੱਸ ਰਹੇ ਕਮੇਟੀ ਮੈਂਬਰਾਨ ਸ਼ਾਇਦ ਚਾਹ ਕੇ ਵੀ ਉਨ੍ਹਾਂ ਦਾਅਵੇਦਾਰਾਂ ਨੂੰ ਪ੍ਰਧਾਨਗੀ ਦਾ ਤਾਜ ਨਾ ਬਖਸ਼ ਸਕਣ ਜਿਨ੍ਹਾਂ ਦੇ ਨਾਮ ਅਖਬਾਰਾਂ ਦੀਆਂ ਸੁਰਖੀਆਂ ਬਣੇ ਰਹੇ ਹਨ। ਸਹਿਜਧਾਰੀ ਫੈਡਰੇਸ਼ਨ ਬਨਾਮ ਸਟੇਟ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ 15 ਸਤੰਬਰ ਨੂੰ ਸੁਣਾਏ ਗਏ ਫੈਸਲੇ ਨੇ ਦਸ ਦਿਨ ਬਾਅਦ ਮੂੰਹ ਦਿਖਾ ਹੀ ਦਿੱਤਾ ਹੈ ਤੇ ਕਮੇਟੀ ਦਾ ਨਵਾਂ ਹਾਊਸ ਬੁਲਾਏ ਜਾਣ ਲਈ ਕਾਗਜ਼ੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ।
ਸਹਿਜਧਾਰੀ ਸਿੱਖਾਂ ਨੂੰ ਸ਼੍ਰੋਮਣੀ ਕਮੇਟੀ ਚੋਣਾਂ ਵਿੱਚ ਵੋਟ ਦੇ ਹੱਕ ਤੋਂ ਵਾਂਝਾ ਕਰਨ ਸਬੰਧੀ ਸੁਪਰੀਮ ਕੋਰਟ ਦੁਆਰਾ ਬੀਤੇ ਕਲ੍ਹ ਸੁਣਾਏ ਗਏ ਫੈਸਲੇ ਦੇ ਸਮੇਂ ਨੇ ਨਵੇਂ ਸਿਆਸੀ ਸਮੀਕਰਣ ਪੈਦਾ ਕਰ ਦਿੱਤੇ ਹਨ। ਪਿਛਲੇ 5 ਸਾਲਾਂ ਤੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਦਖਲਅੰਦਾਜ਼ੀ ਤੋਂ ਬਿਨਾਂ ਸ਼੍ਰੋਮਣੀ ਕਮੇਟੀ ਚਲਾਉਣ ਵਾਲੇ ਕਮੇਟੀ ਅਧਿਕਾਰੀ ਤੇ ਬਾਦਲ ਦਲ ਅਜਿਹਾ ਕਿਹੜਾ ਰਾਹ ਅਖਤਿਆਰ ਕਰਨਗੇ ਕਿ ਵਿਹੜੇ 'ਚ ਪ੍ਰਤੱਖ ਬਲਣ ਵਾਲੀ ਅੱਗ ਵਿਰੋਧੀਆਂ ਨੂੰ ਬਸੰਤਰ ਨਜ਼ਰ ਨਾ ਆਵੇ। ਸਾਲ 2011 ਵਿੱਚ ਹੋਈ ਸ਼੍ਰੋਮਣੀ ਕਮੇਟੀ ਚੋਣ ਨੂੰ ਲੈਕੇ ਸਹਿਜਧਾਰੀ ਫੈਡਰੇਸ਼ਨ ਦੁਆਰਾ ਦਾਇਰ ਅਦਾਲਤੀ ਪਟੀਸ਼ਨ, ਸਮੇਂ-ਸਮੇਂ ਅਦਾਲਤਾਂ ਵਲੋਂ ਸੁਣਾਏ ਗਏ ਫੈਸਲਿਆਂ ਨੂੰ ਵਾਚਿਆ ਜਾਏ ਤਾਂ ਸਤੰਬਰ 2011 ਵਿੱਚ ਚੁਣੇ ਹੋਏ 170 ਅਤੇ ਦਸੰਬਰ 2011 ਵਿੱਚ ਨਾਮਜ਼ਦ 15 ਕਮੇਟੀ ਮੈਂਬਰਾਂ ਦੀ ਸ਼੍ਰੋਮਣੀ ਕਮੇਟੀ ਵਿੱਚ ਹੁਣ ਤੀਕ ਦੀ ਕਾਰਜਪ੍ਰਣਾਲੀ ਵਿੱਚ ਸ਼ਮੂਲੀਅਤ ਨਾਂਹ ਦੇ ਬਰਾਬਰ ਸੀ।
'ਸਹਿਜਧਾਰੀਆਂ' ਨੂੰ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਵੋਟਾਂ ਪਾਉਣ ਦੇ ਹੱਕ ਤੋਂ ਵਾਂਝਾ ਕਰਨ ਦੇ ਫੈਸਲੇ ਦਾ ਯੂਨਾਈਟਿਡ ਖਾਲਸਾ ਦਲ ਯੂ.ਕੇ. ਵਲੋਂ ਸਵਾਗਤ ਕੀਤਾ ਗਿਆ ਹੈ ਪਰ ਭਾਰਤੀ ਸੁਪਰੀਮ ਕੋਰਟ ਨੇ ਸਿੱਖ ਵਿਰੋਧੀ ਲਾਬੀ ਨੂੰ ਅਪੀਲ ਦਾ ਹੱਕ ਦੇ ਕੇ ਸਿੱਖ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਲਟਕਾਉਣ ਵਾਲੀ ਭੂਮਿਕਾ ਨਿਭਾਈ ਹੈ, ਜਿਸ ਨਾਲ ਹਿੰਦੂਤਵੀ ਲਾਬੀ ਦਾ ਨਿਆਂਪਾਲਿਕਾ 'ਤੇ ਪ੍ਰਭਾਵ ਪ੍ਰਤੱਖ ਦਿਸ ਰਿਹਾ ਹੈ। ਸਿੱਖ ਫਲਸਫੇ ਵਿੱਚ ਸਹਿਜਧਾਰੀ ਸਿੱਖ ਦਾ ਕੋਈ ਸੰਕਲਪ ਹੀ ਨਹੀਂ ਹੈ, ਪਰ ਕੁੱਝ ਲੋਕ ਜਾਣ ਬੁੱਝ ਆਏ ਦਿਨ ਭੰਬਲਭੂਸਾ ਪੈਦਾ ਕਰ ਰਹੇ ਹਨ।
ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਸੁਣਾਏ ਇਕ ਫੈਸਲੇ ਰਾਹੀਂ ਸ਼੍ਰੋਮਣੀ ਕਮੇਟੀ ਦੀ ਸਾਲ 2011 ਵਿਚ ਹੋਈ ਚੋਣ ਬਹਾਲ ਕਰ ਦਿੱਤੀ। ਅਦਾਲਤ ਨੇ ਫੈਸਲੇ ਵਿਚ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਵਿੱਚ ਸਹਿਜਧਾਰੀ ਸਿੱਖਾਂ ਵਲੋਂ ਵੋਟ ਪਾਉਣ ਦੇ ਹੱਕ ਨੂੰ ਮਾਨਤਾ ਨਹੀਂ ਦਿੱਤੀ ਗਈ। ਅਦਾਲਤ ਦੇ ਇਸ ਫੈਸਲੇ ਦੀ ਰੋਸ਼ਨੀ ਵਿੱਚ ਫਰਵਰੀ 2012 ਤੋਂ ਕਮੇਟੀ ਦਾ ਕੰਮ ਚਲਾ ਰਹੀ ਕਾਰਜਕਾਰਣੀ ਦਾ ਅਧਿਕਾਰ ਖੇਤਰ ਵੀ ਖਤਮ ਹੋ ਜਾਂਦਾ ਹੈ ਅਤੇ ਸਾਲ 2011 ਵਿੱਚ ਚੁਣੇ ਗਏ ਸ਼੍ਰੋਮਣੀ ਕਮੇਟੀ ਮੈਂਬਰਾਂ 'ਤੇ ਅਧਾਰਿਤ ਜਨਰਲ ਅਜਲਾਸ ਬੁਲਾਏ ਜਾਣ ਦੀਆਂ ਤਿਆਰੀਆਂ ਵੀ ਛੇਤੀ ਹੀ ਸ਼ੁਰੂ ਹੋ ਜਾਣ ਦਾ ਰਾਹ ਵੀ ਪੱਧਰਾ ਹੋ ਗਿਆ ਹੈ।
ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਤੇ ਚੰਡੀਗੜ੍ਹ ਵਿਚ ਲਗਭਗ 5 ਸਾਲ ਪਹਿਲਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀਆਂ ਹੋਈਆਂ ਚੋਣਾਂ ਨੂੰ ਲੈ ਕੇ ਸਹਿਜਧਾਰੀ ਸਿੱਖਾਂ ਦੇ ਹੱਕ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਜੋ ਪਟੀਸ਼ਨ ਦਾਇਰ ਕਰ ਰੱਖੀ ਹੈ, ਉਸ ਦੀ ਤਰੀਕ ਦੀ ਪੇਸ਼ੀ ਫਿਰ 2 ਹਫ਼ਤੇ ਅੱਗੇ ਪੈ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, 2011 ਦੇ ਚੁਣੇ ਹੋਏ ਹਾਊਸ ਨੂੰ ਮਾਨਤਾ ਦੇਣ ਦੀ ਮੰਗ ਲੈ ਕੇ ਭਾਰਤ ਦੇ ਸੁਪਰੀਮ ਕੋਰਟ ਪਹੁੰਚ ਗਈ। ਹੁਣ ਜਦੋਂ ਕੇਂਦਰ ਦੀ ਭਾਜਪਾ ਸਰਕਾਰ ਨੇ ਸਿੱਖ ਗੁਰਦੁਆਰਾ ਐਕਟ 1925 ਵਿਚ ਤਬਦੀਲੀ ਕਰਕੇ ਸਹਿਜਧਾਰੀਆਂ ਦੀਆਂ ਵੋਟਾਂ ਖਤਮ ਕਰ ਦਿੱਤੀਆਂ ਹਨ ਤਾਂ ਸ਼੍ਰੋਮਣੀ ਕਮੇਟੀ ਨੇ ਸੁਪਰੀਮ ਕੋਰਟ ਵਿਚ ਇਹ ਪਟੀਸ਼ਨ ਪਾਈ ਹੈ ਕਿ ਕੋਰਟ 2011 ਦੀ ਚੁਣੀ ਹੋਈ ਕਮੇਟੀ ਨੂੰ ਹੀ ਅਗਲੇ ਪੰਜ ਸਾਲ ਕੰਮ ਕਰਨ ਦੀ ਆਗਿਆ ਦੇਵੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸੁਪਰੀਮ ਕੋਰਟ 'ਚ ਅਰਜ਼ੀ ਲਾ ਕੇ ਬੇਨਤੀ ਕੀਤੀ ਹੈ ਕਿ ਕੇਂਦਰ ਦੇ ਨਵੇਂ ਕਾਨੂੰਨ ਤਹਿਤ ਸਹਿਜਧਾਰੀਆਂ ਦੇ ਵੋਟ ਹੱਕ ਬਾਰੇ ਫੈਸਲਾ ਕੀਤਾ ਜਾਵੇ। ਇਸ ਕੇਸ ਦੀ ਸੁਣਵਾਈ ਕੱਲ੍ਹ ਹੋ ਸਕਦੀ ਹੈ।
ਅਕਾਲੀ ਤੋਂ ਕਾਂਗਰਸੀ ਬਣੇ ਮਨਪ੍ਰੀਤ ਸਿੰਘ ਬਾਦਲ ਵਲੋਂ ਆਪਣੇ ਸਮੇਤ 80 ਫੀਸਦੀ ਸਿੱਖਾਂ ਨੂੰ ਸਹਿਜਧਾਰੀ ਕਹਿਣ 'ਤੇ ਵਰਦਿਆਂ ਦਲ ਖਾਲਸਾ ਨੇ ਕਿਹਾ ਕਿ ਉਹ ਤੇ ਉਨ੍ਹਾਂ ਦੇ ਨਵੇਂ ਆਕਾ ਕੈਪਟਨ ਅਮਰਿੰਦਰ ਸਿੰਘ ਪੜੇ ਲਿਖੇ ਅਨਪੜ੍ਹ ਹਨ ਜਿਨ੍ਹਾਂ ਨੂੰ ਪਤਿਤ ਸਿੱਖ ਅਤੇ ਸਹਿਜਧਾਰੀ ਵਿਚਾਲੇ ਅੰਤਰ ਬਾਰੇ ਉਕਾ ਵੀ ਗਿਆਨ ਨਹੀਂ ਹੈ।
Next Page »