ਦਿੱਲੀ ਤਖਤ ਵੱਲੋਂ ਹਾਲ ਵਿੱਚ ਹੀ ਬਣਾਏ ਗਏ ਨਵੇਂ ਖੇਤੀ ਕਾਨੂੰਨਾਂ ਵਿਰੁੱਧ ਉੱਠੇ ਉਭਾਰ ਦੌਰਾਨ ਇਹ ਗੱਲ ਉੱਭਰ ਕੇ ਸਾਹਮਣੇ ਆਈ ਹੈ ਕਿ ਪੰਜਾਬ ਦਾ ਖੇਤੀਬਾੜੀ ਢਾਂਚਾ ਪੰਜਾਬ ਦੀ ਲੋੜਾਂ, ਸਹੂਲਤਾਂ ਅਤੇ ਪੰਜਾਬ ਦੇ ਕੁਦਰਤੀ ਵਸੀਲਿਆਂ ਦੇ ਅਨੁਸਾਰੀ ਨਹੀਂ ਹੈ ਬਲਕਿ ਇਹ ਬਸਤੀਵਾਦੀ ਦੌਰ ਦੌਰਾਨ ਬਰਤਾਨੀਆ ਦੀਆਂ ਲੋੜਾਂ ਦੇ ਅਨੁਸਾਰੀ ਸੀ ਅਤੇ ਨਵੀਨ ਬਸਤੀਵਾਦੀ ਦੌਰ ਦੌਰਾਨ ਹੁਣ ਦਿੱਲੀ ਤਖਤ ਦੀਆਂ ਲੋੜਾਂ ਦੇ ਅਨੁਸਾਰੀ ਹੈ। ਇਹੀ ਕਾਰਨ ਹੈ ਕਿ ਸਖਤ ਮਿਹਨਤ ਦੇ ਬਾਵਜੂਦ ਪੰਜਾਬ ਦੇ ਕਿਸਾਨਾਂ ਦੀ ਹਾਲਾਤ ਲਗਾਤਾਰ ਨਿੱਘਰਦੀ ਜਾ ਰਹੀ ਹੈ ਅਤੇ ਪੰਜਾਬ ਦੇ ਕੁਦਰਤੀ ਵਸੀਲੇ ਜਿਵੇਂ ਕਿ ਪਾਣੀ, ਜ਼ਮੀਨ ਅਤੇ ਹਵਾ ਵੱਡੀ ਪੱਧਰ ਉੱਤੇ ਨੁਕਸਾਨੇ ਗਏ ਹਨ।
ਸੰਵਾਦ ਵੱਲੋਂ ‘ਅਗਾਂਹ ਵੱਲ ਨੂੰ ਤੁਰਦਿਆਂ’ ਖਰੜੇ ਦੇ ਸੰਦਰਭ ਚ ਅਗਲੀ ਵਿਚਾਰ ਚਰਚਾ 12 ਸਤੰਬਰ ਨੂੰ ਕੀਤੀ ਜਾ ਰਹੀ ਹੈ। ਇਸ ਸੰਬੰਧੀ ਸੰਵਾਦ ਵੱਲੋਂ ਇਸ਼ਤਿਹਾਰ ਜਾਰੀ ਕਰ ਦਿੱਤਾ ਗਿਆ ਹੈ।
6 ਜੂਨ 2020 ਨੂੰ "ਸੰਵਾਦ" ਵਲੋਂ "ਅਗਾਂਹ ਵੱਲ ਨੂੰ ਤੁਰਦਿਆਂ" ਖਰੜਾ ਸੁਝਾਵਾਂ ਲਈ ਸਿੱਖ-ਸੰਗਤਿ ਅੱਗੇ ਪੇਸ਼ ਕੀਤਾ ਗਿਆ ਸੀ ਤਾਂ ਜੋ ਭਵਿੱਖ ਲਈ ਕੋਈ ਪੰਥ ਸੇਵਕਾਂ ਵਾਸਤੇ ਸਾਂਝੀ ਰਣਨੀਤੀ ਅਤੇ ਪੈਂਤੜਾ ਘੜਿਆ ਜਾ ਸਕੇ।
ਵਿਚਾਰ ਮੰਚ ਸੰਵਾਦ ਵੱਲੋਂ ਪੰਥ ਸੇਵਕਾਂ ਲਈ ਸਾਂਝੀ ਸਿਧਾਂਤਕ ਸੇਧ, ਰਣਨੀਤੀ ਤੇ ਕਾਰਜਨੀਤੀ ਘੜਨ ਦੇ ਮਨੋਰਥਾਂ ਲੰਘੀ 6 ਜੂਨ ਨੂੰ ਇੱਕ ਅਹਿਮ ਖਰੜਾ ‘ਅਗਾਂਹ ਵੱਲ ਨੂੰ ਤੁਰਦਿਆਂ’ ਜਾਰੀ ਕੀਤਾ ਗਿਆ ਸੀ।
ਤੀਜੇ ਘੱਲੂਘਾਰੇ (ਜੂਨ 1984 ਵਿੱਚ ਬਿਪਰਵਾਦੀ ਦਿੱਲੀ ਸਾਮਰਾਜ ਦੀ ਫੌਜ ਵੱਲੋਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਪੰਜਾਬ ਤੇ ਨਾਲ ਲੱਗਦੇ ਸੂਬਿਆਂ ਵਿੱਚ ਗੁਰਦੁਆਰਾ ਸਾਹਿਬਾਨ ਉੱਤੇ ਕੀਤੇ ਹਮਲੇ) ਅਤੇ ਗੁਰਧਾਮਾਂ ਦੀ ਅਜਮਤ ਲਈ ਸ਼ਹੀਦੀਆਂ ਪਾਉਣ ਵਾਲੇ ਸੂਰਬੀਰਾਂ ਦੀ ਸ਼ਹੀਦੀ ਦੀ 36ਵੀਂ ਯਾਦ ਵਿੱਚ ਸੰਵਾਦ ਵੱਲੋਂ ਇਕ ਤਿੰਨ ਦਿਨਾ ਵਿਚਾਰ ਲੜੀ ਚਲਾਈ ਗਈ ਜਿਸ ਤਹਿਤ ਵੱਖ-ਵੱਖ ਵਿਚਾਰਵਾਨਾਂ ਨੇ ਆਪਣੇ ਵਿਚਾਰ ਸਾਂਝੇ ਕੀਤੇ।
ਵਿਚਾਰ ਮੰਚ ਸੰਵਾਦ ਵੱਲੋਂ ਵੱਖ ਵੱਖ ਵਿਸ਼ਿਆਂ ਉੱਤੇ ਮਾਹਿਰਾਂ ਅਤੇ ਵਿਦਵਾਨਾਂ ਦੇ ਵਖਿਆਨ ਕਰਵਾਏ ਜਾਂਦੇ ਹਨ ਅਤੇ ਸੰਜੀਦਾ ਵਿਸ਼ਿਆਂ ਉੱਪਰ ਚਰਚਾ ਕੀਤੀ ਜਾਂਦੀ ਹੈ।