ਭਾਜਪਾ ਸਰਕਾਰ ਵਲੋਂ ਅਖੌਤੀ 'ਦੇਸ਼ਭਗਤੀ' ਦੇ ਨਾਂ ਹੇਠ ਕੀਤੇ ਜਾ ਰਹੇ ਬੁਨਿਆਦੀ ਹੱਕਾਂ ਦੇ ਘਾਣ ਅਤੇ ਦੇਸ਼ਧ੍ਰੋਹ ਕਾਨੂੰਨ ਦੀ ਦੁਰਵਰਤੋਂ ਵਿਰੁਧ ਵਿਚਾਰ-ਚਰਚਾ ਕਰਨ ਅਤੇ ਉਸ ਨਾਲ ਨਜਿੱਠਣ ਲਈ ਸਾਂਝੀ ਰਣਨੀਤੀ ਬਨਾਉਣ ਲਈ ਸਿਖਜ਼ ਫਾਰ ਹਿਊਮਨ ਰਾਈਟਜ਼ ਵਲੋਂ ਸਰਵ-ਪਾਰਟੀ ਮੀਟਿੰਗ 22 ਫਰਵਰੀ ਨੂੰ ਚੰਡੀਗੜ ਦੇ ਕਿਸਾਨ ਭਵਨ ਵਿਖੇ ਦੁਪਹਿਰ 3 ਵਜੇ ਬੁਲਾਈ ਗਈ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਪਿੰਡ ਬਹਿਬਲ ਕਲਾਂ ਵਿਖੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪੰਜਾਬ ਪੁਲਿਸ ਵੱਲੋਂ ਗੋਲੀ ਚਲਾ ਦਿੱਤੀ ਗਈ ਸੀ ਜਿਸ ਨਾਲ ਦੋ ਸਿੰਘ ਸ਼ਹੀਦ ਹੋ ਗਏ ਸਨ ਅਤੇ ਕਾਫੀ ਸੰਗਤਾਂ ਜਖਮੀ ਹੋ ਗਈਆਂ ਸਨ।ਉਸ ਘਟਨਾ ਦੀ ਜਾਂਚ ਲਈ ਹੁਣ ਪੰਜਾਬ ਵਿੱਚ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਸਰਗਰਮ ਜਥੇਬੰਦੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਮੁੱਖ ਜੱਜ ਮਾਰਕੰਡੇ ਕਾਟਜੂ ਦੀ ਅਗਵਾਈ ਵਾਲਾ ਇੱਕ ਕਮਿਸ਼ਨ ਬਣਾਉਣ ਦਾ ਐਲਾਨ ਕੀਤਾ ਗਿਆ ਹੈ।
ਪਟਿਆਲਾ (24 ਫਰਵਰੀ, 2010): ਆਪਣੇ ਦਿਓਰ ਨੂੰ ਪੁਲਿਸ ਵੱਲੋਂ ਚੁੱਕ ਕੇ ਲਾਪਤਾ ਕਰ ਦੇਣ ਤੋਂ ਪਰੇਸ਼ਾਨ ਬੀਬੀ ਕਰਮਜੀਤ ਕੌਰ, ਵਾਸੀ ਪਿੰਡ ਮਾਣਕੀ ਜਿਲ੍ਹਾ ਸੰਗਰੂਰ ਨੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਮੁੱਖ ਜੱਜ ਜਸਟਿਸ ਮੁਕੁਲ ਮੁਦਗਿਲ ਨੂੰ ਮਿਲਣ ਦੀ ਕੋਸ਼ਿਸ਼ ਕੀਤੀ ਪਰ ਉਸ ਨੂੰ ਅਜਿਹਾ ਕਰਨ ਤੋਂ ਪੁਲਿਸ ਵੱਲੋਂ ਰੋਕ ਦਿਤਾ ਗਿਆ। ਮੁੱਖ ਜੱਜ ਮੁਦਗਿਲ ਅੱਜ ਪਟਿਆਲਾ ਵਿਖੇ ਵਕੀਲਾਂ ਦੇ ਦਫਤਰੀ ਕਮਰਿਆਂ ਦੀ ਇਮਾਰਤ ਦਾ ਨੀਹ-ਪੱਥਰ ਰੱਖਣ ਆਏ ਸਨ।
ਚੰਡੀਗੜ੍ਹ (10 ਦਸੰਬਰ, 2009): ਅੱਜ 10 ਦਸੰਬਰ ਨੂੰ ਮਨੁੱਖੀ ਹੱਕਾਂ ਦੇ ਕੌਮਾਂਤਰੀ ਦਿਹਾੜੇ ਉੱਤੇ ਸਿੱਖਸ ਫਾਰ ਹਿਊਮਨ ਰਾਈਟਸ ਜਥੇਬੰਦੀ ਵੱਲੋਂ ਭਾਰਤ ਅੰਦਰ ਮਨੁੱਖੀ ਹੱਕਾਂ ਦੀ ਮੰਦੀ ਹਾਲਤ ਉੱਤੇ ਗਹਿਰੀ ਚਿੰਤਾ ਜ਼ਾਹਿਰ ਕੀਤੀ ਗਈ ਹੈ।