ਗੁਰਦੁਆਰਾ ਸ੍ਰੀ ਸੀਸ਼ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਦੀ ਇਮਾਰਤ ਦੇ ਚੱਲ ਰਹੇ ਕਾਰਜਾਂ ਦੇ ਸੰਬੰਧ ਵਿੱਚ ਜੋ ਸੰਗਤਾਂ ਨੇ ਇਤਰਾਜ਼ ਜਤਾਏ ਸਨ
ਗੁਦੁਆਰਾ ਸੀਸ ਗੰਜ ਸਾਹਿਬ (ਪਾਤਸ਼ਾਹੀ ਨੌਵੀਂ, ਸ੍ਰੀ ਅਨੰਦਪੁਰ ਸਾਹਿਬ) ਦੀ ਪੁਰਾਤਨਤਾ ਨੂੰ ਨਵੀਨੀਕਰਨ ਅਤੇ ਸੁੰਦਰੀਕਰਨ ਦੇ ਨਾਮ ਉੱਤੇ ਸੰਗਮਰਮਰ ਲਗਾ ਕੇ ਬਦਲਣ ਤੋਂ ਸਿੱਖ ਸੰਗਤਾਂ ਵਿਚ ਭਾਰੀ ਰੋਸ ਹੈ। ਇਸੇ ਤਹਿਤ ਸੰਗਤਾਂ ਵੱਲੋਂ ਇਸ ਇਤਿਹਾਸਕ ਗੁਰਧਾਮ ਦੀ ਪੁਰਾਤਨਤਾ ਬਚਾਉਣ ਦੇ ਕੀਤੇ ਜਾ ਰਹੇ ਯਤਨਾਂ ਤਹਿਤ ਭਲਕੇ 10 ਅਕਤੂਬਰ ਨੂੰ ਸੰਗਤਾਂ ਦੀ ਭਾਰੀ ਇਕੱਤਰਤਾ ਸੱਦੀ ਗਈ ਹੈ।
ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ
ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਦੀ ਸ਼ਹਾਦਤ ਮਾਤਮ ਜਾਂ ਸੋਗ ਦਾ ਨਹੀਂ, ਸਗੋਂ ਚੜ੍ਹਦੀ ਕਲਾ ਦਾ ਪ੍ਰਤੀਕ ਹੈ।
ਰਾਜਨੀਤਕ, ਸਮਾਜਿਕ ਤੇ ਮਨੁੱਖੀ ਹੱਕਾਂ ਦੇ ਦਾਇਰੇ ਵਿਚ ਵਿਚਰਨ ਵਾਲੀਆਂ ਸੰਸਥਾਵਾਂ, ਜਥੇਬੰਦੀਆਂ ਜਾਂ ਪਾਰਟੀਆਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਇੰਡੀਆ ਦੀਆਂ ਕੇਂਦਰੀ ਤੇ ਸੂਬਾ ਸਰਕਾਰਾਂ ਉੱਤੇ ਦਬਾਅ ਬਣਾਉਣ ਦੀ ਸਰਗਰਮੀ ਕਰ ਸਕਦੇ ਹਨ। ਪਰ ਇਸ ਵਾਸਤੇ ਸਾਂਝੇ ਤੇ ਨਿਰਪੱਖ ਮੰਚ ਅਤੇ ਅਹਿਜੀ ਹੀ ਅਗਵਾਈ ਦੀ ਲੋੜ ਹੈ।
ਪੰਥ ਸੇਵਕ ਜਥਾ ਦੋਆਬਾ ਵੱਲੋਂ ਗੁਰਦੁਆਰਾ ਮੰਜੀ ਸਾਹਿਬ ਨਵਾਂਸ਼ਹਿਰ ਵਿਖੇ ਇਕੱਤਰਤਾ ਕੀਤੀ ਗਈ। ਇਸ ਇਕੱਤਰਤਾ ਵਿੱਚ ਅਗਾਮੀ ਸ਼ਿਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧਕ ਬਾਦਲ ਦਲ ਨੂੰ ਸੁਰਜੀਤ ਕਰਨ ਦੇ ਯਤਨਾਂ ਵਾਸਤੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਸਲੇ ਦੀ ਆੜ ਲੈ ਕੇ ਇਸ ਮਸਲੇ ਨੂੰ ਹੋਰ ਵਧੇਰੇ ਉਲਝਾਅ ਰਹੇ ਹਨ।
ਵਰਲਡ ਸਿੱਖ ਪਾਰਲੀਮੈਂਟ ਪੰਜਾਬ ਅੰਦਰ ਵਸਦੇ ਸਿੱਖਾਂ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਹੋਣ ਜਾ ਰਹੀਆਂ ਚੋਣਾਂ ਵਿੱਚ ਹਿੱਸਾ ਲੈਣ ਲਈ ਆਪਣੀਆਂ ਵੋਟਾਂ ਪਹਿਲ ਦੇ ਆਧਾਰ ਤੇ ਰਜਿਸਟਰ ਕਰਵਾਉਣ ਦੀ ਅਪੀਲ ਕਰਦੀ ਹੈ।
ਬੀਤੇ ਦਿਨੀ ਮਿਸਲ ਸਤਲੁਜ ਦੇ ਮੈਂਬਰਾਂ ਨੇ ਚੀਫ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰਕੇ ਵੋਟਾਂ ਨੂੰ ਆਨਲਾਈਨ ਰਜਿਸਟਰ ਅਤੇ ਸਾਰੀ ਪ੍ਰਕਿਰਿਆ ਨੂੰ ਇਕਸੁਰਤਾ ਤੇ ਪਾਰਦਰਸ਼ੀ ਬਨਾਉਣ ਤੇ ਜ਼ੋਰ ਦਿੱਤਾ। ਭਾਰਤ ਚੋਣ ਕਮਿਸ਼ਨ ਨੇ ਵੋਟਾਂ ਰਜਿਸਟਰ ਕਰਾਉਣ ਨੂੰ ਉਤਸਾਹਿਤ ਕਰਣ ਅਤੇ ਪਾਰਦਰਸੀ ਬਨਾਉਣ ਲਈ 2015 ਤੋਂ ਆਨਲਾਈਨ ਰਜਿਸਟਰੇਸ਼ਨ ਦੀ ਪ੍ਰਕਿਰਿਆ ਚਾਲੂ ਕੀਤੀ ਹੈ।
ਪੰਥ ਸੇਵਕ ਸ਼ਖ਼ਸੀਅਤਾਂ ਨੇ ਅੱਜ ਇਕ ਸਾਂਝੇ ਬਿਆਨ ਰਾਹੀਂ ਕਿਹਾ ਕਿ ਗੁਰੂ ਸਾਹਿਬਾਨ, ਪੰਜਾਂ ਪਿਆਰਿਆਂ, ਚੌਹਾਂ ਸਾਹਿਬਜ਼ਾਦਿਆਂ, ਪ੍ਰਮੁੱਖ ਸਿੱਖ ਸ਼ਹੀਦਾਂ ਅਤੇ ਗੁਰੂ ਸਾਹਿਬਾਨ ਦੇ ਪਰਿਵਾਰਕ ਜੀਆਂ ਦੀ ਪਾਤਰ ਉਤਾਰੀ ਕਰਨੀ, ਸਵਾਂਗ ਰਚਣੇ ਅਤੇ ਕਾਰਟੂਨੀ ਦ੍ਰਿਸ਼ ਫਿਲਮਾਉਣੇ ਗੁਰਮਤਿ ਵਿਰੋਧੀ ਕਾਰਵਾਈ ਹੈ, ਜਿਸ ਦੀ ਮੂਲੋਂ ਹੀ ਆਗਿਆ ਨਹੀਂ ਦਿਤੀ ਜਾ ਸਕਦੀ। ਸ਼੍ਰੋ
Next Page »