ਸਿੱਖ ਰਾਜ ਦੇ ਬਾਨੀ ਮਹਾਰਾਜਾ ਰਣਜੀਤ ਸਿੰਘ ਦੇ ਵਾਰਸ ਅਤੇ ਪੰਜਬ ਦੇ ਆਖ਼ਰੀ ਰਾਜੇ ਮਹਾਰਾਜਾ ਦਲੀਪ ਸਿੰਘ ਦੇ ਜੀਵਨ ‘ਤੇ ਆਧਾਰਤ ਹਾਲੀਵੁੱਡ ਫ਼ਿਲਮ ‘ਚ ਮੁੱਖ ਕਿਰਦਾਰ (ਦਲੀਪ ਸਿੰਘ) ਦੀ ਭੂਮਕਾ ਨਿਭਾਉਣ ਵਾਲੇ ਉੱਘੇ ਪੰਜਾਬੀ ਸੂਫੀ ਗਾਇਕ ਸਤਿੰਦਰ ਸਰਤਾਜ ਦਾ ਕਹਿਣਾ ਹੈ ਕਿ ‘ਦ ਬਲੈਕ ਪ੍ਰਿੰਸ’ ਦੁਨੀਆ ਭਰ ਦੇ ਲੋਕਾਂ ਨੂੰ ਨਾ ਕੇਵਲ ਸਿੱਖ ਕੌਮ ਦੇ ਗੌਰਵਮਈ ਇਤਿਹਾਸ ਤੇ ਵਿਰਸੇ ਤੋਂ ਜਾਣੂ ਕਰਵਾਏਗੀ ਬਲਕਿ ਮਹਾਰਾਜਾ ਦਲੀਪ ਸਿੰਘ ਦੀ ਜ਼ਿੰਦਗੀ ਦੇ ਕਈ ਅਣਛੂਹੇ ਪਹਿਲੂਆਂ ਨੂੰ ਵੀ ਦਰਸ਼ਕਾਂ ਦੇ ਸਾਹਮਣੇ ਰੱਖੇਗੀ।
ਮਹਾਰਾਜਾ ਰਣਜੀਤ ਸਿੰਘ ਦੇ ਵੰਸ਼ਜ ਤੇ ਪੰਜਾਬ ਦੇ ਆਖਰੀ ਰਾਜੇ ਮਹਾਰਾਜਾ ਦਲੀਪ ਸਿੰਘ ਦੇ ਜੀਵਨ 'ਤੇ ਬਣੀ ਹਾਲੀਵੁੱਡ ਫ਼ਿਲਮ 'ਦਾ ਬਲੈਕ ਪ੍ਰਿੰਸ' ਨਾਲ ਅਦਾਕਾਰੀ ਦੇ ਖੇਤਰ ਵਿਚ ਪੈਰ ਧਰਨ ਵਾਲੇ ਪੰਜਾਬੀ ਗਾਇਕ ਸਤਿੰਦਰ ਸਰਤਾਜ ਨੇ ਕਿਹਾ ਹੈ ਕਿ 'ਦਾ ਬਲੈਕ ਪ੍ਰਿੰਸ' ਦੁਨੀਆ ਭਰ ਦੇ ਲੋਕਾਂ ਨੂੰ ਨਾ ਕੇਵਲ ਸਿੱਖ ਕੌਮ ਦੇ ਮਾਣਮੱਤੇ ਇਤਿਹਾਸ ਅਤੇ ਵਿਰਸੇ ਤੋਂ ਜਾਣੂ ਕਰਵਾਏਗੀ
ਅੱਜ ਕਲ੍ਹ ਇੱਥੇ ਇਕ ਫਿਲਮ ਦੀ ਸ਼ੂਟਿੰਗ ਉਤੇ ਆਏ ਹੋਏ ਬਾਲੀਵੁੱਡ ਦੀ ਮੰਨੀ-ਪ੍ਰਮੰਨੀ ਅਦਾਕਾਰਾ ਸ਼ਬਾਨਾ ਆਜ਼ਮੀ ਨੇ ਮਹਾਰਾਜਾ ਦਲੀਪ ਸਿੰਘ ਦੀ ਜਿ਼ੰਦਗੀ 'ਤੇ ਆਧਾਰਤ ਬਣੀ ਫਿਲਮ 'ਦਾ ਬਲੈਕ ਪ੍ਰਿੰਸ' ਬਾਰੇ ਗੱਲਬਾਤ ਕਰਦੇ ਹੋਏ ਕਿਹਾ ਕਿ ਸਿੱਖਾਂ ਨੂੰ ਇਹ ਫਿਲਮ ਤਾਂ ਗਲੇ ਨਾਲ ਲਗਾ ਕੇ ਅਪਨਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ, "ਮੈਂ ਫਿਲਮ ਦੀ ਸਕਰਿਪਟ ਤਾਂ ਭਾਵੇਂ ਪੜ੍ਹੀ ਸੀ ਪਰ ਪਰਦੇ 'ਤੇ ਸਕਰਿਪਟ ਨੂੰ ਹੂ-ਬ-ਹੂ ਪੇਸ਼ ਕਰ ਸਕਣਾ ਬਹੁਤ ਵੱਡਾ ਚੈਂਲੰਜ ਹੁੰਦਾ ਹੈ ਅਤੇ ਡਾਇਰੈਕਟਰ ਕਵੀ ਰਾਜ ਜੀ ਇਸ ਵਿੱਚ ਬਿਲਕੁਲ ਕਾਮਯਾਬ ਹੋਏ ਹਨ।"