ਆਪਣੀ ਸ਼ਹਾਦਤ ਦੇਕੇ ਪੰਜਾਬ ਵਿੱਚ ਭਾਰਤੀ ਹਕੂਮਤ ਦੀ ਸਰਪ੍ਰਸਤੀ ਹੇਠ ਹੋਏ ਮਨੁੱਖੀ ਹੱਕਾਂ ਦੇ ਘਾਣ ਨੂੰ ਨੰਗਿਆਂ ਕਰਨ ਵਾਲੇ ਮਨੁੱਖੀ ਅੀਧਕਾਰਾਂ ਦੇ ਰਖਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਚੰਡੀਗੜ੍ਹ (7 ਅਗਸਤ, 2015): ਅਮਰੀਕਾ ਦੀ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀ ਇੱਕ ਜੱਥੇਬੰਦੀ “ਇਨਸਾਫ” ਨੇ ਮਨੁੱਖੀ ਅਧਿਕਾਰਾਂ ਲਈ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ‘ਤੇ ਅਧਾਰਿਤ ਇੱਕ ਦਸਤਾਵੇਜ਼ੀ ਰਿਲੀਜ਼ ਕੀਤੀ ਹੈ।
ਅੱਜ ਸੈਂਟਰਲ ਖਾਲਸਾ ਯਤੀਮਖ਼ਾਨਾ ਵਿਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਦੀ ਯਾਦ ਵਿੱਚ 20ਵਾਂ ਸ਼ਹੀਦੀ ਸਮਾਗਮ ਕੀਤਾ ਗਿਆ ਜਿਸ ਵਿੱਚ ਵੱਡੀ ਗਿਣਤੀ ਵਿੱਚ ਮਨੁੱਖੀ ਹੱਕਾਂ ਦੇ ਕਾਰਕੁੰਨਾਂ, ਪੰਥਕ ਸਖ਼ਸ਼ੀਅਤਾਂ ਅਤੇ ਸਿੱਖ ਸੰਗਤਾਂ ਨੇ ਸ਼ਮੂਲੀਅਤ ਕੀਤੀ।
ਵੈਨਕੂਵਰ(20 ਸਤੰਬਰ 2014): ਮਨੁੱਖੀ ਹੱਕਾਂ ਲਈ ਜਾਨ ਕੁਰਬਾਨ ਕਰਨ ਵਾਲੇ ਸ੍ਰ. ਜਸਵੰਤ ਸਿੰਘ ਖਾਲੜਾ ਦੀ ਤਸਵੀਰ ਨੂੰ ਕਨੇਡਾ ਦੇ ਇੱਕ ਅਜਾਇਬ ਘਰ ਵਿੱਚ ਸ਼ਸ਼ੋਬਿਤ ਕਰ ਦਿੱਤ ਗਿਆ ਹੈ। ਕਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ ਖੁੱਲਿਆ ਇਹ ਅਜ਼ਾਇਬ ਘਰ ਮਨੁੱਖੀ ਹੱਕਾਂ ਦੀ ਲੜਾਈ ਲੜਨ ਵਾਲੀਆਂ ਸ਼ਖਸ਼ੀਅਤਾਂ ਨੂੰ ਸਮਰਪਿਤ ਕੀਤਾ ਗਿਆ ਹੈ।
ਪੰਜਾਬ ਵਿਚਲੇ ਡੇਢ ਦਹਾਕੇ ਦੇ ਸਿੱਖ ਕਤਲੇਆਮ ਦੌਰਾਨ 25000 ਲਵਾਰਿਸ ਲਾਸ਼ਾਂ ਦਾ ਸੱਚ ਸਾਹਮਣੇ ਲਿਆਉਣ ਵਾਲੇ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਦਾ 19ਵਾਂ ਸ਼ਹੀਦੀ ਦਿਹੜਾ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਹਮਣੇ ਸਥਿਤ ਕਬੀਰ ਪਾਰਕ ਕਲੋਨੀ ਵਿਖੇ ਇਕ ਗੁਰਦੁਆਰਾ ਸਾਹਿਬ ਵਿਖੇ ਮਨਾਇਆ ਗਿਆ ਜਿਸ ਵਿੱਚ ਪੰਥਕ ਜਥੇਬੰਦੀਆਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ । ਇਸ ਮੌਕੇ ਉੱਤੇ ਹੇਠ ਲਿਖੇ ਮਤੇ ਪਾਸ ਕੀਤੇ ਗਏ :
ਮਨੁੱਖੀ ਅਧਿਕਾਰਾਂ ਦੇ ਰਾਖੇ ਸ਼ਹੀਦ ਜਸਵੰਤ ਸਿੰਘ ਖਾਲੜਾ ਨੂੰ ਅੱਜ ਵੱਖ-ਵੱਖ ਸਿੱਖ ਜੱਥੇਬੰਦੀਆਂ ਵੱਲੋਂ ਉਨ੍ਹਾਂ ਦੀ ਸਹਾਦਤ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।ਸ੍ਰ. ਖਾਲੜਾ ਨੂੰ ਪੰਜਾਬ ਪੁਲਿਸ ਦੇ ਅਧਿਕਾਰੀਆਂ ਵੱਲੋ 6 ਸਤੰਬਰ 1995 ਵਿੱਚ ਉਨ੍ਹਾਂ ਦੇ ਘਰ ਤੋਂ ਦਿਨ ਦਿਹਾੜੇ ਅਗਵਾ ਕਰਕੇ ਸ਼ਹੀਦ ਕਰ ਦਿੱਤਾ ਗਿਆ ਸੀ।
ਹੁਣ ਅਸੀਂ ਸੁਪਰੀਮ ਕੋਰਟ ਵਿਚ ਜਾ ਰਹੇ ਹਾਂ ਤੇ ਸਾਨੂੰ ਆਸ ਹੈ ਕਿ ਜੇਕਰ ਸਾਡੀ ਪਟੀਸ਼ਨ ਨੂੰ ਅਦਾਲਤ ਨੇ ਫਿਰਕਾਪ੍ਰਸਤੀ ਤੋਂ ਉੱਪਰ ਉੱਠ ਕੇ ਦੇਖਿਆ ਤਾਂ 25 ਹਜ਼ਾਰ ਕਤਲਾਂ ਦੇ ਕੇਸ ਖੁੱਲ੍ਹ ਜਾਣਗੇ। ਲਾਪਤਾ ਬੱਚਿਆਂ ਦੇ ਮਾਪਿਆਂ ਜਿਊਂਦੇ ਜਾਗਦੇ ਮਾਪੇ ਬੱਚੇ ਚੁੱਕੇ ਜਾਣ ਦੇ ਸਬੂਤ ਹਨ ਅਤੇ ਸਾਡੇ ਕੋਲ ਉਨ੍ਹਾਂ ਦੇ ਪੋਸਟਮਾਰਟਮ ਅਤੇ ਲਾਸ਼ਾਂ ਦੇ ਸਸਕਾਰ ਦੇ ਸਬੂਤ ਹਨ ਤੇ ਇਹ ਵੀ ਸਬੂਤ ਹਨ ਕਿ ਕਿਸ ਲਾਸ਼ ਨੂੰ ਕਿਸ ਪੁਲਿਸ ਅਫ਼ਸਰ ਨੇ ਲਿਆਂਦਾ ਸੀ। ਇਸ ਮਹਾਂ ਨਰਸੰਘਾਰ ਦੀ ਅਸਲੀਅਤ ਸਾਹਮਣੇ ਆਉਣ 'ਤੇ ਭਾਰਤੀ ਰਾਜਨੀਤੀ ਦਾ ਅਸਲ ਚਿਹਰਾ ਨੰਗਾ ਹੋਵੇਗਾ। ਸਰਕਾਰੀ ਅੱਤਵਾਦ ਦੀ ਭਿਆਨਕ ਤਸਵੀਰ ਸਾਹਮਣੇ ਆਵੇਗੀ ਤੇ ਕਤਲੇਆਮ ਦੇ ਜ਼ਿੰਮੇਵਾਰ ਪੁਲਸ ਅਫ਼ਸਰ ਕਟਹਿਰੇ ਵਿਚ ਖੜ੍ਹੇ ਹੋਣਗੇ।''
ਭਾਰਤ ਦੇ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ 3 ਅਪ੍ਰੈਲ 2012 ਨੂੰ 1513 ਸਿੱਖ ਪਰਿਵਾਰਾਂ ਨੂੰ 27.94 ਕਰੋੜ ਰੁਪਏ ਮੁਆਵਜ਼ੇ ਵਜੋਂ ਦੇਣ ਦੇ ਹੁਕਮ ਜਾਰੀ ਕੀਤੇ ਗਏ ਹਨ। ਇਹ ਪਰਿਵਾਰ ਉਨ੍ਹਾਂ ਹਜ਼ਾਰਾਂ ਸਿੱਖ ਪਰਿਵਾਰਾਂ ਵਿਚ ਸ਼ਾਮਿਲ ਹਨ, ਜਿਨ੍ਹਾਂ ਦਾ ਕੋਈ ਨਾ ਕੋਈ ਜੀਅ 1984 ਤੋਂ ਲੈ ਕੇ 1994 ਤੱਕ ਦੇ ਖੂਨੀ ਦਹਾਕੇ ਦੌਰਾਨ, ਪੰਜਾਬ ਪੁਲਿਸ ਵੱਲੋਂ ਝੂਠੇ ਪੁਲਿਸ ਮੁਕਾਬਲਿਆਂ ਵਿਚ ਕਤਲ ਕਰਨ ਤੋਂ ਬਾਅਦ, ਲਾਵਾਰਿਸ ਕਰਾਰ ਦੇ ਕੇ ਸਾੜ ਦਿੱਤਾ ਗਿਆ ਸੀ। 16 ਸਾਲ ਦੀ ਲੰਬੀ ਅਦਾਲਤੀ ਜੱਦੋ-ਜਹਿਦ ਤੋਂ ਬਾਅਦ ਮਿਲੇ ਇਸ ਅਧੂਰੇ ਇਨਸਾਫ ਨੇ, ਜਿੱਥੇ ਹਿੰਦੁਸਤਾਨੀ ਨਿਆਂ ਪ੍ਰਬੰਧ ਦਾ ਖੋਖਲਾਪਣ ਸਾਬਿਤ ਕੀਤਾ ਹੈ, ਉੱਥੇ ਪੰਜਾਬ ਦੀਆਂ ਸਾਰੀਆਂ ਰਾਜਸੀ ਪਾਰਟੀਆਂ ਦੀ ਇਸ ਮਸਲੇ ਬਾਰੇ ਧਾਰੀ ਸਾਜ਼ਿਸ਼ੀ ਚੁੱਪ ਨੂੰ ਵੀ ਬੇਨਕਾਬ ਕੀਤਾ ਹੈ।
ਤਰਨ ਤਾਰਨ, (27 ਅਕਤੂਬਰ, 2011): ਮਨੁੱਖੀ ਅਧਿਕਾਰਾਂ ਦੇ ਅੰਤਰ ਰਾਸ਼ਟਰੀ ਪੱਧਰ ਦੇ ਆਗੂ ਜਸਵੰਤ ਸਿੰਘ ਖਾਲੜਾ ਨੂੰ ਜ਼ਿਲ੍ਹਾ ਪੁਲੀਸ ਵਲੋਂ ਅਗਵਾ ਕਰਨ ਉਪਰੰਤ ਮਾਰ ਮੁਕਾਉਣ ਦੇ ਮਾਮਲੇ ਦੇ ਚਸ਼ਮਦੀਦ ਗਵਾਹ 42 ਸਾਲਾ ਕੁਲਦੀਪ ਸਿੰਘ ਬਚੜੇ ਦੀ ਬੀਤੀ ਰਾਤ ਇਥੋਂ ਚਾਰ ਕਿਲੋਮੀਟਰ ਦੂਰ ਉਸ ਦੇ ਜੱਦੀ ਪਿੰਡ ਬਚੜੇ ਵਿਖੇ ਮੌਤ ਹੋ ਗਈ। ਕੁਲਦੀਪ ਸਿੰਘ ਜੋ ਪਹਿਲਾਂ ਪੰਜਾਬ ਹੋਮ ਗਾਰਡ (ਪੀ.ਐਚ.ਜੀ.) ਦਾ ਜਵਾਨ ਸੀ, ਨੂੰ ਇਸ ਅਤਿ ਕਿਸਮ ਦੇ ਸੰਵੇਦਨਸ਼ੀਲ ਮਾਮਲੇ ਦਾ ਚਸ਼ਮਦੀਦ ਗਵਾਹ ਹੋਣ ਕਰਕੇ ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਸੀ.ਆਰ.ਪੀ. ਐਫ. ਦੀ ਸੁਰੱਖਿਆ ਮਿਲੀ ਹੋਈ ਸੀ।
ਪਟਿਆਲਾ (06 ਸਤੰਬਰ, 2010): ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ, ਅੱਜ, ਮਨੁੱਖੀ ਹੱਕਾਂ ਦੇ ਮਹਾਨ ਸ਼ਹੀਦ ਸ੍ਰ. ਜਸਵੰਤ ਸਿੰਘ ਖਾਲੜਾ ਦੀ ਲਾਸਾਨੀ ਕੁਰਬਾਨੀ ਨੂੰ ਮੁੱਖ ਰੱਖਦਿਆਂ ਪੰਜਾਬ ਵਿੱਚ ਹੋਏ ਮਨੁੱਖੀ ਹੱਕਾਂ ਦੇ ਘਾਣ ਬਾਰੇ ਇੱਕ ਸੀ.ਡੀ ਜਾਰੀ ਕੀਤੀ ਗਈ ਹੈ।
« Previous Page — Next Page »