ਕਰਤਾਰ ਸਿੰਘ ਸਰਾਭਾ ਬਾਰੇ ਲਿਖੀਆਂ ਜ਼ਿਆਦਾਤਰ ਲਿਖਤਾਂ ਅੰਦਰ ਉਸ ਦੇ ਅਹਿਸਾਸਾਂ ਦੀ ਕੱਚੀ ਪੇਸ਼ਕਾਰੀ ਵੇਖਣ ਨੂੰ ਮਿਲਦੀ ਹੈ ਜਿਸ ਨਾਲ ਸ਼ਹੀਦ ਦਾ ਬਿੰਬ ਧੁੰਦਲਾ ਹੁੰਦਾ ਹੈ। ਜ਼ਿਆਦਾਤਰ ਲਿਖਤਾਂ ਰਾਸ਼ਟਰਵਾਦ ਦੇ ਘੇਰੇ ਵਿੱਚ ਲਿਖੀਆਂ ਗਈਆਂ ਹਨ ਤੇ ਕਿਸੇ ਵੀ ਲੇਖਕ ਨੇ ਪਾਤਰਾਂ ਦੇ ਅਹਿਸਾਸਾਂ ਨਾਲ ਜੁੜਨ ਦੀ ਕੋਸ਼ਿਸ਼ ਨਹੀਂ ਕੀਤੀ।
ਬ੍ਰਹਮਜਗਦੀਸ਼ ਸਿੰਘ ਵਲੋਂ ਸ. ਅਜਮੇਰ ਸਿੰਘ ਦੀ ਨਵੀਂ ਕਿਤਾਬ 'ਸ਼ਹੀਦ ਕਰਤਾਰ ਸਿੰਘ ਸਰਾਭਾ; ਤੂਫ਼ਾਨਾਂ ਦਾ ਸ਼ਾਹ ਅਸਵਾਰ' ਬਾਰੇ ਇਕ ਪੁਸਤਕ ਪੜਚੋਲ ਅਜੀਤ ਜਲੰਧਰ ਦੇ (15 ਜੁਲਾਈ, 2017) ਦੇ ਅੰਕ ਵਿਚ ਛਪੀ ਹੈ। ਸਿੱਖ ਸਿਆਸਤ ਨਿਊਜ਼ ਦੇ ਪਾਠਕਾਂ ਲਈ ਅਸੀਂ ਇਸਨੂੰ ਛਾਪ ਰਹੇ ਹਾਂ: ਸੰਪਾਦਕ
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ 'ਤੇ ਲਿਖੀ ਗਈ ਨਵੀਂ ਕਿਤਾਬ "ਤੂਫਾਨਾਂ ਦਾ ਸ਼ਾਹ-ਅਸਵਾਰ: ਕਰਤਾਰ ਸਿੰਘ ਸਰਾਭਾ" 7 ਮਾਰਚ, 2017 ਨੂੰ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ ਵਿਖੇ ਸ਼ਹੀਦ ਸਰਾਭਾ ਦੇ ਵਾਰਸਾਂ ਵਿਚੋਂ ਇਕ ਬੀਬੀ ਸਤਵੰਤ ਕੌਰ ਨੇ ਜਾਰੀ ਕੀਤੀ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਆਪਣੀ ਲਿਖੀ ਨਵੀਂ ਕਿਤਾਬ "ਤੂਫਾਨਾਂ ਦਾ ਸ਼ਾਹ-ਅਸਵਾਰ: ਸ਼ਹੀਦ ਕਰਤਾਰ ਸਿੰਘ ਸਰਾਭਾ" ਬਾਰੇ 9 ਮਾਰਚ, 2017 ਨੂੰ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਜਾਣਕਾਰੀ ਦੇਣਗੇ। ਇਹ ਕਿਤਾਬ ਆਉਂਦੇ ਦਿਨਾਂ ਵਿਚ ਜਾਰੀ ਹੋਵੇਗੀ।
ਸ਼ਹੀਦ ਕਰਤਾਰ ਸਿੰਘ ਸਰਾਭਾ 'ਤੇ ਲਿਖੀ ਗਈ ਨਵੀਂ ਕਿਤਾਬ 7 ਮਾਰਚ ਨੂੰ ਉਨ੍ਹਾਂ ਦੇ ਜੱਦੀ ਪਿੰਡ ਸਰਾਭਾ (ਜ਼ਿਲ੍ਹਾ ਲੁਧਿਆਣਾ) ਵਿਖੇ ਜਾਰੀ ਕੀਤੀ ਗਈ। ਸਿੱਖ ਇਤਿਹਾਸਕਾਰ ਅਤੇ ਲੇਖਕ ਅਜਮੇਰ ਸਿੰਘ ਵਲੋਂ ਲਿਖੀ ਕਿਤਾਬ ਸ਼ਹੀਦ ਕਰਤਾਰ ਸਿੰਘ ਸਰਾਭਾ ਉਨ੍ਹਾਂ ਦੇ ਪਰਿਵਾਰਕ ਮੈਂਬਰ ਬੀਬੀ ਸਤਵੰਤ ਕੌਰ ਨੇ ਜਾਰੀ ਕੀਤੀ।
ਸਿੱਖ ਇਤਿਹਾਸਕਾਰ ਭਾਈ ਅਜਮੇਰ ਸਿੰਘ ਵਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ 'ਤੇ ਲਿਖੀ ਨਵੀਂ ਕਿਤਾਬ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜੱਦੀ ਪਿੰਡ ਸਰਾਭਾ (ਜ਼ਿਲ੍ਹਾ ਲੁਧਿਆਣਾ) ਵਿਖੇ ਮੰਗਲਵਾਰ 7 ਮਾਰਚ, 2017 ਨੂੰ ਜਾਰੀ ਕੀਤੀ ਜਾਏਗੀ।
ਹੁਸ਼ਿਆਰਪੁਰ: ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਸ਼ਹੀਦੀ ਸ਼ਤਾਬਦੀ ਤੇ ਉਨ੍ਹਾਂ ਦੀ ਸ਼ਹਾਦਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ ਸਿੱਖ ਯੂਥ ਆਫ ਪੰਜਾਬ ਦੇ ਪ੍ਰਧਾਨ ਸ. ਪਰਮਜੀਤ ਸਿੰਘ ਟਾਂਡਾ ਨੇ ਕਿਹਾ ਕਿ ਸ਼ਹੀਦ ਕਰਤਾਰ ਸਿੰਘ ਸਰਾਭਾ ਵੱਲੋਂ ਜਿਸ ਮਾਰਗ ਤੇ ਚਲਦਿਆਂ ਸ਼ਹਾਦਤ ਪ੍ਰਾਪਤ ਕੀਤੀ ਗਈ ਉਸ ਮਾਰਗ ਤੇ ਉਨ੍ਹਾਂ ਦੀ ਪ੍ਰੇਰਣਾ ਅਤੇ ਅਗਵਾਈ ਦੇ ਸਰੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਇਤਿਹਾਸ ਸਨ।