ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੇ ਦਾਦਾ ਜੀ ਬਾਪੂ ਹਰਦੀਪ ਸਿੰਘ ਡਿਬਡਿਬਾ ਵੱਲੋਂ ਨੌਜਵਾਨਾਂ ਅਤੇ ਕਿਸਾਨੀ ਮੋਰਚੇ ਦੌਰਾਨ ਇੱਕਜੁਟਤਾ ਨੂੰ ਮਜਬੂਤ ਕਰਨ ਹਿੱਤ ਕੀਤੇ ਜਾ ਰਹੇ ਉਪਰਾਲਿਆਂ ਤਹਿਤ 25 ਮਾਰਚ ਵਾਲੇ ਦਿਨ ‘ਸ਼ਹੀਦ ਨਵਰੀਤ ਸਿੰਘ ਨੌਜਵਾਨ-ਕਿਸਾਨ ਏਕਤਾ ਇੱਕਜੁਟਤਾ ਮਾਰਚ’ ਕੀਤਾ ਜਾ ਰਿਹਾ ਹੈ।
ਕਿਸਾਨੀ ਸੰਘਰਸ਼ ਦੌਰਾਨ 26 ਜਨਵਰੀ ਨੂੰ ਆਈ.ਟੀ.ਓ. ਵਿਖੇ ਪੁਲਿਸ ਦੀ ਗੋਲੀ ਨਾਲ ਸ਼ਹੀਦ ਹੋਣ ਵਾਲੇ ਨੌਜਵਾਨ ਸ਼ਹੀਦ ਨਵਰੀਤ ਸਿੰਘ ਦੀ ਯਾਦ ਵਿੱਚ ਸਿੱਖ ਸੰਗਤਾਂ ਵੱਲੋਂ 21 ਮਾਰਚ 2021 ਨੂੰ ਬੰਡਾਲਾ ਵਿਖੇ ਸਮਾਗਮ ਕਰਵਾਇਆ ਗਿਆ।
ਅੱਜ ਮੈਂ ਆਪਣੇ ਵੈਰਾਗ ਨਾਲ ਭਿੱਜੇ ਹੋਏ ਦਿਲ ਅੰਦਰੋਂ ਤੁਹਾਨੂੰ ਇੱਕ ਅਵਾਜ਼ ਦੇ ਰਿਹਾ ਹਾਂ ਜੋ ਮੇਰਾ ਇੱਕ ਫ਼ਰਜ਼ ਅਤੇ ਸਮੇਂ ਦੀ ਮੁੱਖ ਲੋੜ ਵੀ ਹੈ।ਮੇਰੀ ਜਵਾਨੀ,ਮੇਰਾ ਭਵਿੱਖ ਅਤੇ ਮੇਰੇ ਬੁਢਾਪੇ ਦੀ ਡੰਗੋਰੀ ਯਾਨੀ ਮੇਰਾ ਪੋਤਰਾ ਨਵਰੀਤ ਜਿਹੜਾ ਕਦੇ ਸਿਰਫ ਮੇਰਾ ਅਤੇ ਮੇਰੇ ਪਰਿਵਾਰ ਦਾ ਹੀ ਇੱਕ ਹਿੱਸਾ ਸੀ,ਪਿਛਲੇ ਦਿਨੀਂ 26 ਜਨਵਰੀ ਨੂੰ ਕਿਸਾਨੀ ਸੰਘਰਸ਼ ਵਿੱਚ ਆਪਣੀ ਜਾਨ ਦੀ ਕੁਰਬਾਨੀ ਦੇਣ ਸਦਕਾ ਅੱਜ ਪੂਰੇ ਸਮਾਜ ਅਤੇ ਸਮੁੱਚੀ ਲੋਕਾਈ ਦਾ ਪੁੱਤਰ ਬਣ ਚੁੱਕਾ ਹੈ।
ਦਿੱਲੀ ਦੀਆਂ ਬਰੂਹਾਂ ਉੱਤੇ ਚੱਲ ਰਹੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ 26 ਮਾਰਚ ਨੂੰ ਪੰਜਾਬ ਅਤੇ ਹਰਿਆਣੇ ਵਿੱਚੋਂ ਨੌਜਵਾਨਾਂ ਦਾ ਮਹਾਂ-ਕਾਫਿਲਾ ਕਿਸਾਨੀ ਸੰਘਰਸ਼ ਦੇ ਸਿੰਘੂ ਮੋਰਚੇ ਵਿਖੇ ਪਹੁੰਚ ਕੇ ‘ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ’ ਦਾ ਸੁਨੇਹਾ ਦੇਵੇਗਾ। 25 ਜਨਵਰੀ ਦੀ ਕਿਸਾਨ ਪਰੇਡ ਦੌਰਾਨ ਗੋਲੀ ਲੱਗਣ ਕਾਰਨ ਸ਼ਹੀਦ ਹੋਣ ਵਾਲੇ ਨੌਜਵਾਨ ਨਵਰੀਤ ਸਿੰਘ ਦੇ ਦਾਦਾ ਜੀ ਭਾਈ ਹਰਦੀਪ ਸਿੰਘ ਡਿਬਡਿਬਾ ਨੇ ਕਿਸਾਨ ਅੰਦੋਲਨ ਦੀ ਮਜਬੂਤੀ ਲਈ ਨੌਜਵਾਨਾਂ ਨੂੰ 25 ਮਾਰਚ ਨੂੰ ‘ਸ਼ਹੀਦ ਨਵੀਰਤ ਸਿੰਘ ਨੌਜਵਾਨ-ਕਿਸਾਨ ਮੋਰਚਾ ਇੱਕਜੁਟਤਾ ਮਾਰਚ’ ਕਰਕੇ ਹਜ਼ਾਰਾਂ ਦੀ ਗਿਣਤੀ ਵਿੱਚ ਸਿੰਘੂ ਬਾਰਡਰ ਵਾਲੇ ਮੋਰਚੇ ਵਿੱਚ ਸ਼ਮੂਲੀਅਤ ਕਰਨ ਦਾ ਸੱਦਾ ਦਿੱਤਾ ਹੈ। ਉਹਨਾ ਪੰਜਾਬ ਅਤੇ ਹਰਿਆਣੇ ਦੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ।