ਦਮਦਮੀ ਟਕਸਾਲ ਨੇ ਸਿੱਖ ਵਿਰੋਧੀ ਪੱਤਰਕਾਰ ਕੁਲਦੀਪ ਨਈਅਰ ਪ੍ਰਤੀ ਸਖ਼ਤ ਰੁਖ਼ ਅਪਣਾਉਂਿਦਆਂ ਕਿਹਾ ਕਿ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਵੱਲੋਂ 3 ਜੁਲਾਈ 2006 ਨੂੰ ਸ੍ਰੀ ਅਕਾਲ ਤਖ਼ਤ ਦੇ 400 ਸਾਲਾ ਸਥਾਪਨਾ ਦਿਵਸ ਮੌਕੇ ਨਈਅਰ ਨੂੰ ਦਿੱਤਾ ਗਿਆ ਸਨਮਾਨ ਵਾਪਸ ਲਿਆ ਜਾਵੇ।
ਲੁਧਿਆਣਾ (ਜੂਨ 30, 2012): ਬੀਤੇ ਦਿਨੀਂ ਵੱਖ-ਵੱਖ ਅਖਬਾਰਾਂ ਵਿਚ ਛਪੇ ਕੁਲਦੀਪ ਨਈਅਰ ਲੇਖ ਦਾ ਸਖਤ ਨੋਟਿਸ ਲੈਂਦਿਆਂ ਕੌਮਾਂਤਰੀ ਸਿੱਖ ਜਥੇਬੰਦੀ ਦੇ ਪ੍ਰਧਾਨ ਸੁਖਜਿੰਦਰ ਸਿੰਘ ਜੌੜਾ ਲੁਧਿਆਣਾ ਦੀਆਂ ਉੱਘੀਆਂ ਸਖਸ਼ੀਅਤਾਂ ਨੂੰ ਨਾਲ਼ ਲੈ ਕੇ ਕਮਿਸਨਰ ਲੁਧਿਆਣਾ ਨੂੰ ਮਿਲੇ। ਉਹਨਾਂ ਕੁਲਦੀਪ ਨਈਅਰ ਤੇ ਭਾਰਤੀ ਦੰਡਾਵਲੀ ਦੀ ਧਾਰਾ 153-ਏ, 153-ਬੀ, 120-ਬੀ ਤਹਿਤ ਕੇਸ ਦਰਜ ਕਰਨ ਦੀ ਪੁਲਿਸ ਕਮਿਸ਼ਨਰ ਨੂੰ ਬੇਨਤੀ ਕੀਤੀ ਤਾ ਜੋ ਪੰਜਾਬ ਦੇ ਮਹੌਲ ਨੂੰ ਖਰਾਬ ਹੋਣ ਤੋਂ ਬਚਾਇਆ ਜਾ ਸਕੇ।
ਸ੍ਰ: ਜਸਪਾਲ ਸਿੰਘ ਸਿੱਧੂ ਨੇ ਇਸ ਮਸਲੇ ਦੇ ਪਿਛੋਕੜ ਨੂੰ ਫੋਲਦਿਆਂ ਕਿਹਾ ਕਿ ਭਾਰਤ ਨੂੰ ਇਕ ਇਕਹਿਰੀ ਪਛਾਣ ਦੇਣ ਤੇ ਭਾਰਤੀ ਕੌਮ ਉਸਾਰੀ ਦਾ ਜੋ ਅਮਲ ਨਹਿਰੂ ਗਾਂਧੀ ਨੇ ਰਾਜਸੀ ਤੌਰ ਤੇ ਚਿਤਵਿਆ ਸੀ ਉਸ ਅਮਲ ਵਿਚੋਂ ਹੀ ਯਾਦਗਾਰ ਦਾ ਵਿਰੋਧ ਉਪਜ ਰਿਹਾ ਹੈ। ਉਨ੍ਹਾਂ ਕਿਹਾ ਕਿ ਮੀਡੀਆ ਵੀ ਸਟੇਟ ਦੀ ਨਜ਼ਰੀਏ ਨੂੰ ਮੁੱਖ ਰੱਖਦਿਆਂ ਮਸਲਿਆਂ ਬਾਰੇ ਸਰਕਾਰੀ ਪਹੁੰਚ ਨੂੰ ਹੀ ਅਪਣਾਅ ਰਿਹਾ ਹੈ।
ਲੁਧਿਆਣਾ/ਪਟਿਆਲਾ (17 ਜੂਨ, 2012): ਬੀਤੀ 20 ਮਈ ਨੂੰ ਸ਼੍ਰੀ ਦਰਬਾਰ ਸਾਹਿਬ ਭਵਨ-ਸਮੂਹ ਵਿਖੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਮੀਰੀ-ਪੀਰੀ ਦੇ ਨਿਸ਼ਾਨ ਸਾਹਿਬਾਨ ਦੇ ਨਜ਼ਦੀਕ ਜੂਨ 1984 ਵਿਚ ਵਾਪਰੇ ਸਾਕਾ ਦਰਬਾਰ ਸਾਹਿਬ, ਜਿਸ ਦੌਰਾਨ ਭਾਰਤੀ ਫੌਜਾਂ ਵੱਲੋਂ ਸਰਕਾਰੀ ਹੁਕਮ ਨਾਲ ਸ਼੍ਰੀ ਦਰਬਾਰ ਸਾਹਿਬ ਅਤੇ ਸ਼੍ਰੀ ਅਕਾਲ ਤਖਤ ਸਾਹਿਬ ਉੱਤੇ ਕਹਿਰੀ ਫੌਜੀ ਹਮਲਾ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਦੀ ਇਮਾਰਤ ਨੂੰ ਨੁਕਸਾਨ ਪਹੁੰਚਾਇਆ ਗਿਆ, ਸਿੱਖ ਰੈਫਰੈਂਸ ਲਾਇਬ੍ਰੇਰੀ ਤਬਾਹ ਕੀਤੀ ਗਈ ਅਤੇ ਅਨੇਕਾਂ ਸੰਗਤਾਂ ਨੂੰ ਸ਼ਹੀਦ ਕਰ ਦਿੱਤਾ ਗਿਆ ਸੀ, ਦੀ ਯਾਦਗਾਰ ਉਸਾਰਨ ਦੀ ਰਸਮੀ ਸ਼ੁਰੂਆਤ ਕੀਤੀ ਗਈ। ਬੀਤੀ 6 ਜੂਨ ਨੂੰ ਇਸ ਯਾਦਗਾਰ ਦੀ ਉਸਾਰੀ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ।
ਸਾਕਾ ਦਰਬਾਰ ਸਾਹਿਬ ਦੀ ਯਾਦਗਾਰ ਬਾਰੇ ਸਿੱਖ ਨੁਕਤਾ-ਨਜ਼ਰ ਲੱਭਣ ਦੇ ਯਤਨਾਂ ਤਹਿਤ "ਸਿੱਖ ਸਿਆਸਤ ਮਲਟੀਮੀਡੀਆ" ਵੱਲੋਂ ਸਿੱਖ ਚਿੰਤਕਾਂ ਨਾਲ ਵਿਸ਼ੇਸ਼ ਗੱਲ-ਬਾਤ ਕੀਤੀ ਗਈ ਹੈ। ਇਸ ਵਿਚਾਰ-ਚਰਚਾ ਦਾ ਸੰਚਾਲਨ ਸ੍ਰ. ਬਲਜੀਤ ਸਿੰਘ ਵੱਲੋਂ ਕੀਤਾ ਗਿਆ ਅਤੇ ਇਸ ਵਿਚ ਉੱਘੇ ਸਿੱਖ ਚਿੰਤਕ ਤੇ ਲੇਖਕ ਸ੍ਰ: ਅਜਮੇਰ ਸਿੰਘ, ਸਮਾਜਕ ਤੇ ਮਨੁੱਖੀ ਹੱਕਾਂ ਦੇ ਕਾਰਕੁੰਨ ਪ੍ਰੋ: ਜਗਮੋਹਨ ਸਿੰਘ ਅਤੇ ਸੀਨੀਅਰ ਪੱਤਰਕਾਰ ਸ੍ਰ: ਜਸਪਾਲ ਸਿੰਘ ਸਿੱਧੂ ਨੇ ਹਿੱਸਾ ਲਿਆ।
ਸ਼੍ਰੋਮਣੀ ਅਕਾਲੀ ਦਲ ਨੇ ਅਕਾਲ ਤਖਤ ਸਾਹਿਬ ਤੋਂ 1982 ਵਿੱਚ ਅਨੰਦਪੁਰ ਦੇ ਮਤੇ ਦੀ ਪ੍ਰਾਪਤੀ ਲਈ ਧਰਮ ਯੁੱਧ ਮੋਰਚਾ ਆਰੰਭਿਆ, ਜਿਸ ਦੇ ਜੋਬਨ ’ਤੇ ਪਹੁੰਚਦਿਆਂ (ਜਦੋਂ ਤੱਕ 2 ਲੱਖ ਤੋਂ ਜ਼ਿਆਦਾ ਸਿੱਖਾਂ ਨੇ ਆਪਣੇ ਆਪ ਨੂੰ ਗ੍ਰਿਫਤਾਰੀ ਲਈ ਪੇਸ਼ ਕੀਤਾ ਸੀ) ਭਾਰਤ ਸਰਕਾਰ ਨੇ ਜੂਨ 3, 1984 ਨੂੰ ਸ੍ਰੀ ਅਕਾਲ ਤਖਤ ਸਾਹਿਬ ਤੇ 37 ਹੋਰ ਇਤਿਹਾਸਕ ਗੁਰਦੁਆਰਿਆਂ ’ਤੇ ਟੈਂਕਾਂ-ਤੋਪਾਂ ਨਾਲ ਹਮਲਾ ਕਰਕੇ ‘ਜੂਨ ’84 ਦਾ ਘੱਲੂਘਾਰਾ’ ਵਰਤਾ ਦਿੱਤਾ। ਅਕਾਲ ਤਖਤ ਦੀ ਰਾਖੀ ਕਰਦਿਆਂ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ, ਜਨਰਲ ਸੁਬੇਗ ਸਿੰਘ, ਭਾਈ ਅਮਰੀਕ ਸਿੰਘ ਸਮੇਤ ਦਰਜਨਾਂ ਸਿੰਘਾਂ ਨੇ ਸ਼ਹੀਦੀਆਂ ਪਾਈਆਂ ਜਦੋਂਕਿ ਹਜ਼ਾਰਾਂ ਦੀ ਗਿਣਤੀ ਵਿੱਚ ਸਿੱਖ ਸ਼ਰਧਾਲੂ ਹਰਿਮੰਦਰ ਸਾਹਿਬ ਦੀ ਪਰਕਰਮਾ ਵਿੱਚ, ਗੁਰੂ ਰਾਮਦਾਸ ਸਰਾਂ, ਤੇਜਾ ਸਿੰਘ ਸਮੁੰਦਰੀ ਹਾਲ, ਅਕਾਲ ਰੈਸਟ ਹਾਊਸ ਅਤੇ ਨਾਲ ਲੱਗਦਿਆਂ ਬੁੰਗਿਆਂ, ਡੇਰਿਆਂ, ਘਰਾਂ, ਦੁਕਾਨਾਂ ਆਦਿ ਵਿੱਚ ਫੌਜ ਵਲੋਂ ਕੋਹ-ਕੋਹ ਕੇ ਮਾਰ ਮੁਕਾਏ ਗਏ। ਬੇਸ਼ੱਕ ਮੁਗਲੀਆ ਹਕੂਮਤ, ਮੱਸਾ ਰੰਘੜ, ਅਹਿਮਦਸ਼ਾਹ ਅਬਦਾਲੀ, ਤੈਮੂਰ, ਜਹਾਨ ਖਾਨ ਆਦਿ ਹਮਲਾਵਰਾਂ ਨੇ ਵੀ ਸ੍ਰੀ ਹਰਿਮੰਦਰ ਸਾਹਿਬ, ਅਕਾਲ ਤਖਤ ਕੰਪਲੈਕਸ ਨੂੰ ਆਪਣੇ ਹਮਲਿਆਂ ਦਾ ਨਿਸ਼ਾਨਾ ਬਣਾਇਆ ਸੀ ਪਰ ਇੰਨਾ ਜਾਨੀ ਤੇ ਮਾਲੀ ਨੁਕਸਾਨ ਪਹਿਲਾਂ ਕਦੀ ਨਹੀਂ ਹੋਇਆ।
ਸ਼੍ਰੀ ਅਨੰਦਪੁਰ ਸਾਹਿਬ/ਸ਼੍ਰੀ ਅੰਮ੍ਰਿਤਸਰ, ਪੰਜਾਬ (ਸਿੱਖ ਸਿਆਸਤ - 4 ਅਪ੍ਰੈਲ, 2012): ਬੀਤੇ ਦਿਨ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਹੋਈ ਇਕ ਅਹਿਮ ਇਕੱਤਰਤਾ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕੇਂਦਰੀ ਕਮੇਟੀ ਨੇ ਜੂਨ 1984 ਵਿਚ ਦਰਬਾਰ ਸਾਹਿਬ ਉੱਤੇ ਭਾਰਤੀ ਹਕੂਮਤ ਵੱਲੋਂ ਕੀਤੇ ਗਏ ਫੌਜੀ ਹਮਲੇ ਦੀ ਯਾਦਗਾਰ ਉਸਾਰਣ ਦਾ ਫੈਸਲਾ ਲਿਆ ਹੈ। ਉਂਝ ਅਜਿਹਾ ਫੈਸਲਾ ਬੀਬੀ ਜਗੀਰ ਕੌਰ ਦੇ ਪ੍ਰਧਾਨਗੀ ਕਾਲ ਸਮੇਂ ਵੀ ਲਿਆ ਗਿਆ ਸੀ ਪਰ ਬਾਅਦ ਵਿਚ ਉਸ ਉੱਤੇ ਅਮਲੀ ਕਾਰਵਾਈ ਨਹੀਂ ਸੀ ਹੋ ਸਕੀ।
‘ਸ਼ਹੀਦੀ ਪ੍ਰੰਪਰਾ’ ਨੇ ਜੋ ਰੂਪ ਸਿੱਖ ਧਰਮ ਵਿੱਚ ਹਾਸਿਲ ਕੀਤਾ ਹੈ ਅਜਿਹਾ ਸੰਸਾਰ ਦੇ ਹੋਰ ਕਿਸੇ ਧਰਮ ਜਾਂ ਵਿਚਾਰਧਾਰਾ ਵਿਚ ਵੇਖਣ ਨੂੰ ਨਹੀਂ ਮਿਲਦਾ। ਸ਼ਹੀਦਾਂ ਦੇ ਸਿਰਤਾਜ ਗੁਰੂ ਅਰਜਨ ਸਾਹਿਬ ਵੱਲੋਂ ਆਰੰਭੀ ਇਸ ਸ਼ਹੀਦੀ ਲੜੀ ਨੂੰ, ਗੁਰੂ ਆਸ਼ੇ ਤੇ ਸਿਧਾਂਤ ਉੱਤੇ ਪਹਿਰਾ ਦੇਂਦਿਆਂ ਅਨੇਕਾਂ ਸਿੰਘਾਂ, ਸਿੰਘਣੀਆਂ, ਭੁਜੰਗੀਆਂ ਤੇ ਮਹਾਂਪੁਰਖਾਂ ਨੇ ਅੱਗੇ ਤੋਰਿਆ, ਜੋ ਅਜੋਕੇ ਸਮੇਂ ਤੱਕ ਵੀ ਜਾਰੀ ਹੈ।