ਅੱਜ ਖਾਲਸਾ ਪੰਥ ਦੇ ਸੰਘਰਸ਼ ਦੇ ਸ਼ਹੀਦ ਭਾਈ ਅਨੋਖ ਸਿੰਘ ਬੱਬਰ ਅਤੇ ਭਾਈ ਸੁਲੱਖਣ ਸਿੰਘ ਬੱਬਰ ਦਾ ਸ਼ਹੀਦੀ ਦਿਹਾੜਾ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ।
ਇਤਿਹਾਸਕ ਗੁਰਦੁਆਰਾ ਮੰਜੀ ਸਾਹਿਬ ਆਲੋਅਰਖ ਵਿਖੇ ਖਾੜਕੂ ਸੰਘਰਸ਼ ਦੌਰਾਨ ਪਿੰਡ ਆਲੋਅਰਖ (ਸੰਗਰੂਰ) ਤੋਂ ਅਹਿਮ ਭੂਮਿਕਾ ਨਿਭਾਉਣ ਵਾਲੇ ਭਾਈ ਪਿਆਰਾ ਸਿੰਘ, ਬੀਬੀ ਭਰਪੂਰ ਕੌਰ, ਭਾਈ ਅਮਰ ਸਿੰਘ ਅਤੇ ਭਾਈ ਸਮਸ਼ੇਰ ਸਿੰਘ ਦੀ ਯਾਦ ਵਿੱਚ ਇਲਾਕੇ ਦੀ ਸੰਗਤ ਵੱਲੋਂ ਸਮਾਗਮ ਕਰਵਾਇਆ ਗਿਆ।
29 ਜੁਲਾਈ 2024 ਨੂੰ ਪਿੰਡ ਬੁੱਧ ਸਿੰਘ ਵਾਲਾ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਹ ਸਮਾਗਮ ਖਾੜਕੂ ਸੰਘਰਸ਼ ਦੇ ਜਰਨੈਲ ਸ਼ਹੀਦ ਭਾਈ ਗੁਰਜੰਟ ਸਿੰਘ ਜੀ ਦੀ ਯਾਦ ਵਿਚ ਕਰਵਾਇਆ ਗਿਆ। ਇਸ ਸਮਾਗਮ ਵਿਚ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਸ਼ਹੀਦਾਂ ਦੀ ਅਜ਼ਮਤ, ਖਾਲਸਾ ਰਾਜ, ਦਿੱਲੀ ਦਰਬਾਰ ਦੀ ਨੀਤੀ, ਮੌਜੂਦਾ ਹਾਲਾਤ ਅਤੇ ਸਿੱਖਾਂ ਲਈ ਭਵਿੱਖ ਵਿਚ ਕਰਨਯੋਗ ਕਾਰਜਾਂ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਦਲ ਖ਼ਾਲਸਾ ਵੱਲੋਂ ਭਾਈ ਹਰਦੀਪ ਸਿੰਘ ਨਿੱਝਰ ਦੇ ਪਹਿਲੇ ਸ਼ਹੀਦੀ ਦਿਹਾੜੇ ਮੌਕੇ 18 ਜੂਨ ਨੂੰ ਇਤਿਹਾਸਿਕ ਗੁਰਦੁਆਰਾ ਸੰਤੋਖਸਰ ਸਾਹਿਬ, ਅੰਮ੍ਰਿਤਸਰ ਵਿਖੇ ਪੰਥਕ ਸਮਾਗਮ ਆਯੋਜਿਤ ਕੀਤਾ ਜਾ ਰਿਹਾ ਹੈ।
ਸ੍ਰੀ ਗੁਰੂ ਅਮਰਦਾਸ ਜੀ ਦੀ ਚਰਨਛੋਹ ਪ੍ਰਾਪਤ ਧਰਤੀ ਕਾਲੀਆਂ ਸਕੱਤਰਾ ਵਿਖੇ ਅੱਜ 1980-90ਵਿਆਂ ਦੀ ਖਾੜਕੂ ਲਹਿਰ ਦੌਰਾਨ ਗੁਰੂ ਖਾਲਸਾ ਪੰਥ ਦੀ ਅਜ਼ਮਤ ਤੇ ਸਰਬੱਤ ਦੇ ਭਲੇ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਦੇ ਨਮਿਤ ਸਲਾਨਾ ਸ਼ਹੀਦੀ ਸਮਾਗਮ ਮਨਾਇਆ ਗਿਆ। ਇਹ ਸਮਾਗਮ ਸ਼ਹੀਦਾਂ ਦੇ ਪਰਿਵਾਰਾਂ ਅਤੇ ਇਲਾਕੇ ਦੀ ਗੁਰ-ਸੰਗਤ ਵੱਲੋਂ ਹਰ ਸਾਲ ਮਨਾਇਆ ਜਾਂਦਾ ਹੈ।
ਲੰਘੀ 15 ਜੂਨ ਨੂੰ ਇੰਗਲੈਂਡ ਦੇ ਇਕ ਹਸਪਤਾਲ ਵਿਚ ਭੇਦ ਭਰੇ ਹਾਲਾਤ ਵਿਚ ਚਲਾਣਾ ਕਰ ਗਏ ਭਾਈ ਅਵਤਾਰ ਸਿੰਘ ਖੰਡਾ ਨਮਿਤ ਅੰਤਿਮ ਅਰਦਾਸ ਸਮਾਗਮ ਬੀਤੇ (20 ਅਗਸਤ ਨੂੰ) ਦਿਨ ਗੁਰਦੁਆਰਾ ਪਾਤਿਸ਼ਾਹੀ ਛੇਵੀਂ, ਬੁੱਕਣਵਾਲਾ ਮਾਰਗ, ਮੋਗਾ ਵਿਖੇ ਹੋਇਆ ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਨੇ ਹਾਜ਼ਰੀ ਭਰੀ।
ਗੁਰਮਤਿ ਆਸ਼ੇ ਅਤੇ ਪੰਥਕ ਰਿਵਾਇਤ ਤੋਂ ਸੇਧ ਲੈ ਕੇ ਬੇਗਮਪੁਰਾ ਦੀ ਨਿਆਈਂ ਸਮਾਜ ਅਤੇ ਹਲੇਮੀ ਰਾਜ ਦੀ ਸਥਾਪਤੀ ਲਈ ਸੰਘਰਸ਼ ਕਰਦਿਆਂ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਬਲਦੀਪ ਸਿੰਘ ਫੂਲ ਅਤੇ ਸ਼ਹੀਦ ਭਾਈ ਸੁਖਪਾਲ ਸਿੰਘ ਪਾਲਾ ਦੀ ਯਾਦ ਵਿਚ ਬੀਤੇ ਦਿਨੀ ਪਿੰਡ ਫੂਲ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਗੁਰੂ ਓਟ ਸਦਕਾ ਅਕਿਹ ਤੇ ਅਸਿਹ ਤਸ਼ੱਦਦ ਝੱਲਣ ਵਾਲੇ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੀ ਸਾਖੀ ਖਾੜਕੂ ਸੰਘਰਸ਼ ਦੀਆਂ ਅਜ਼ੀਮ ਗਾਥਾਵਾਂ ਵਿਚੋਂ ਇਕ ਹੈ। 3 ਜੁਲਾਈ 2023 ਨੂੰ ਸ਼ਹੀਦ ਭਾਈ ਗੁਰਦੇਵ ਸਿੰਘ ਦੇਬੂ ਦੇ ਸ਼ਹੀਦੀ ਦਿਹਾੜੇ ਉੱਤੇ ਉਹਨਾ ਦੇ ਜੱਦੀ ਪਿੰਡ ਧੀਰਪੁਰ (ਜਿਲ੍ਹਾ ਜਲੰਧਰ) ਵਿਖੇ ਇਕ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਲੰਘੀ ੧੨ ਜੁਲਾਈ ਨੂੰ ਸ਼ਹੀਦ ਭਾਈ ਗੁਰਮੀਤ ਸਿੰਘ ਮਚਾਕੀ ਨਮਿਤ ਸ਼ਹੀਦੀ ਸਮਾਗਮ ਪਿੰਡ ਮਚਾਕੀ ਕਲਾਂ ਵਿਖੇ ਕਰਵਾਇਆ ਗਿਆ।
ਲੰਘੀ ੧੨ ਜੁਲਾਈ ਨੂੰ ਸ਼ਹੀਦ ਜਨਰਲ ਲਾਭ ਸਿੰਘ ਨਮਿਤ ਸ਼ਹੀਦੀ ਸਮਾਗਮ ਗੁਰਦੁਆਰਾ ਸ਼ਹੀਦਾਂ ਪਿੰਡ ਪੰਜ-ਵੜ੍ਹ ਵਿਖੇ ਕਰਵਾਇਆ ਗਿਆ। ਇਸ ਮੌਕੇ ਇਲਾਕੇ ਦੀਆਂ ਸੰਗਤਾਂ ਅਤੇ ਸੰਘਰਸ਼ ਦੇ ਹਾਮੀ ਤੇ ਪਾਂਧੀ ਪੰਥ ਸੇਵਕਾਂ ਅਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
Next Page »