ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧਿਕਾਰੀਆਂ ਵਲੋਂ ਅੜਿੱਕੇ ਡਾਹੁਣ ਦੇ ਬਾਵਜੂਦ ਵੀ ਭਾਈ ਦਿਲਾਵਰ ਸਿੰਘ ਦਾ 21ਵਾਂ ਸ਼ਹੀਦੀ ਦਿਹਾੜਾ ਨਾਲ ਮਨਾਇਆ ਗਿਆ। 90 ਦੇ ਦਹਾਕੇ ਦੇ ਪੰਜ ਸਾਲ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਤਹਿਤ ਸਿੱਖ ਨੌਜਵਾਨਾਂ ਦੀ ਨਸਲਕੁਸ਼ੀ ਦੇ ਦੋਸ਼ੀ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ “ਸਿੰਘ” ਨੂੰ ਮਨੁੱਖੀ ਬੰਬ ਬਣਕੇ ਉਡਾਉਣ ਵਾਲੇ ਭਾਈ ਦਿਲਾਵਰ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਅੱਜ ਭਾਈ ਅਮਰੀਕ ਸਿੰਘ ਅਜਨਾਲਾ, ਅਖੰਡ ਕੀਰਤਨੀ ਜੱਥਾ ਇੰਟਰਨੈਸ਼ਨਲ ਦੇ ਮੁਖੀ ਗਿਆਨੀ ਬਲਦੇਵ ਸਿੰਘ, ਅਖੰਡ ਕੀਰਤਨੀ ਜਥਾ ਜਰਮਨੀ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਭਲਵਾਨ, ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ, ਜਨਰਲ ਸਕੱਤਰ ਪ੍ਰੋਫੈਸਰ ਮਹਿੰਦਰ ਪਾਲ ਸਿੰਘ, ਸਿਕੰਦਰ ਸਿੰਘ ਵਰਾਣਾ, ਜਰਨੈਲ ਸਿੰਘ ਸਖੀਰਾ, ਹਰਬੀਰ ਸਿੰਘ ਸੰਧੂ, ਅਮਰੀਕ ਸਿੰਘ ਨੰਗਲ, ਅਕਾਲੀ ਦਲ ਅੰਮ੍ਰਿਤਸਰ ਦੇ ਯੂਥ ਵਿੰਗ ਦੇ ਮੁੱਖ ਪ੍ਰਬੰਧਕੀ ਸਕੱਤਰ ਭਾਈ ਪਪਲਪ੍ਰੀਤ ਸਿੰਘ, ਭਾਈ ਨਵਦੀਪ ਸਿੰਘ, ਭਾਈ ਗੁਰਸ਼ਰਨ ਸਿੰਘ ਸੋਹਲ, ਅਕਾਲ ਖਾਲਸਾ ਦਲ ਦੇ ਪ੍ਰਧਾਨ ਭਾਈ ਗੁਰਪ੍ਰੀਤ ਸਿੰਘ ਖਾਲਸਾ, ਭਾਈ ਸੁਰਿੰਦਰ ਪਾਲ ਸਿੰਘ ਤਾਲਬਪੁਰ, ਦਮਦਮੀ ਟਕਸਾਲ ਅਜਨਾਲਾ ਦੇ ਬੁਲਾਰੇ ਭਾਈ ਸੁਖਦੇਵ ਸਿੰਘ ਨਾਗੋਕੇ, ਭਾਈ ਗੁਰਜੰਟ ਸਿੰਘ ਕੱਟੂ ਇਥੇ ਪੁਜੇ ਸਨ।