ਜੂਨ 1984 ਦੀ ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਜੰਗ ਦੌਰਾਨ ਵੈਰੀ ਫੌਜਾਂ ਦਾ ਟਾਕਰਾ ਕਰਨ ਵਾਲੇ ਅਤੇ ਤੀਜੇ ਘੱਲੂਘਾਰੇ ਤੋਂ ਬਾਅਦ ਖਾੜਕੂ ਸੰਘਰਸ਼ ਨੂੰ ਲਾਮਬਧ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ ਵਾਲੇ ਸ਼ਹੀਦ ਭਾਈ ਸੁਖਵਿੰਦਰ ਸਿੰਘ ਸ਼ਿੰਦੂ ਉਰਫ ਕੇ. ਸੀ. ਸ਼ਰਮਾ ਦਾ ਸ਼ਹੀਦੀ ਦਿਹਾੜਾ ਉਹਨਾ ਦੇ ਜੱਦੀ ਪਿੰਡ ਕੋਟ ਮੁਹੰਮਦ ਖਾਨ (ਨੇੜੇ ਤਰਨ ਤਾਰਨ) ਵਿਖੇ ਮਨਾਇਆ ਗਿਆ।
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਹਰਮਿੰਦਰ ਸਿੰਘ ਸ਼ਾਮ ਚੁਰਾਸੀ, ਭਾਈ ਬਲਧੀਰ ਸਿੰਘ ਫੌਜੀ ਰਾਮਗੜ੍ਹ ਅਤੇ ਭਾਈ ਝਲਮਣ ਸਿੰਘ ਰਾਜੋਵਾਲ ਗੋਰਸੀਆਂ ਦੀ 32ਵੀਂ ਬਰਸੀ ਦੇ ਸਬੰਧ ਵਿਚ ਗੁਰਦੁਆਰਾ ਸਾਹਿਬ ਬੋਹੜਾਂ ਵਾਲਾ ਲਿੱਤਰਾਂ ਵਿਖੇ 4 ਫਰਵਰੀ ਨੂੰ ਸਮਾਗਮ ਕੀਤੇ ਜਾਣਗੇ।
ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਤੋਂ ਲੈ ਕੇ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਜਰਨੈਲ ਸਿੰਘ ਜੀ ਭਿੰਡਰਾਂਵਾਲਿਆਂ ਅਤੇ ਖ਼ਾਲਿਸਤਾਨ ਦੇ ਸੰਘਰਸ਼ 'ਚ ਸ਼ਹਾਦਤਾਂ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਪਰਮਜੀਤ ਸਿੰਘ ਕਾਲਾ, ਸ਼ਹੀਦ ਭਾਈ ਸੁਰਜੀਤ ਸਿੰਘ ਪੈਂਟਾ, ਸ਼ਹੀਦ ਭਾਈ ਰਾਜਵਿੰਦਰ ਸਿੰਘ ਰਾਜਾ ਆਦਿ ਸਿੱਖ ਕੌਮ ਦੇ ਪੁਰਾਤਨ ਅਤੇ ਵਰਤਮਾਨ ਸਮੇਂ ਦੇ ਸਮੁੱਚੇ ਸ਼ਹੀਦ ਸਿੰਘਾਂ ਦੀਆਂ ਕੁਰਬਾਨੀਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮ ਗੁਰਦੁਆਰਾ ਬਾਬਾ ਸਾਵਣ ਮੱਲ, ਪਿੰਡ ਛੱਜਲਵੱਡੀ, ਨੇੜੇ ਟਾਂਗਰਾ ਵਿਖੇ ਕਰਵਾਇਆ ਗਿਆ।
ਹਥਿਆਰਬੰਦ ਸਿੱਖ ਸੰਘਰਸ਼ ਤੋਂ ਬਾਅਦ ਦੇ ਔਖੇ ਸਮੇਂ ਭਾਈ ਸੁਰਿੰਦਰਪਾਲ ਸਿੰਘ ਵਲੋਂ ਸਿੱਖ ਅਜ਼ਾਦੀ ਦੇ ਸੰਘਰਸ਼ 'ਚ ਪਾਏ ਯੋਗਦਾਨ ਡਾ. ਸੇਵਕ ਸਿੰਘ ਨੇ ਆਪਣੇ ਵਿਚਾਰ ਸਾਂਝੇ ਕੀਤੇ। ਭਾਈ ਸੁਰਿੰਦਰਪਾਲ ਸਿੰਘ ਦੀ ਯਾਦ 'ਚ ਇਹ ਸਾਲਾਨਾ ਪ੍ਰੋਗਰਾਮ 13 ਅਗਸਤ 2017 ਨੂੰ ਹੋਇਆ ਸੀ।
ਖ਼ਾਲਿਸਤਾਨ ਲਿਬਰੇਸ਼ਨ ਫ਼ੋਰਸ ਦੇ ਮੁਖੀ ਸ਼ਹੀਦ ਭਾਈ ਅਵਤਾਰ ਸਿੰਘ ਬ੍ਰਹਮਾ ਦਾ 28ਵਾਂ ਸ਼ਹੀਦੀ ਦਿਹਾੜਾ ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਜਥੇਬੰਦੀ ਵਲੋਂ ਪਿੰਡ ਬ੍ਰਹਮਪੁਰਾ, ਜ਼ਿਲ੍ਹਾ ਤਰਨ ਤਾਰਨ ਵਿਖੇ ਪੂਰੇ ਖ਼ਾਲਸਈ ਸ਼ਾਨੋ ਸ਼ੌਕਤ ਦੇ ਨਾਲ ਮਨਾਇਆ ਗਿਆ। ਗੁਰੂ ਗ੍ਰੰਥ ਸਾਹਿਬ ਦੇ ਅਖੰਡ ਪਾਠ ਦੇ ਭੋਗਾ ਤੋਂ ਉਪਰੰਤ ਰਾਗੀਆਂ, ਢਾਡੀਆਂ, ਕਵੀਸ਼ਰਾਂ, ਕਥਾਵਾਚਕਾਂ ਅਤੇ ਸਿੱਖ ਪੰਥ ਦੀਆਂ ਰਾਜਨੀਤਿਕ, ਧਾਰਮਿਕ ਜਥੇਬੰਦੀਆਂ ਦੇ ਆਗੂ ਸਾਹਿਬਾਨਾਂ ਨੇ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ।
ਸਿੱਖ ਸੰਘਰਸ਼ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਅਤੇ ਉਹਨਾਂ ਦੇ ਸਾਥੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਗੁਰਜੰਟ ਸਿੰਘ ਵਾਲਾ, ਭਾਈ ਬੰਤ ਸਿੰਘ, ਭਾਈ ਕੁਲਵੰਤ ਸਿੰਘ ਖੁਖਰਾਣਾ, ਭਾਈ ਬਲਦੇਵ ਸਿੰਘ ਦਾ ਸਾਂਝੇ ਤੌਰ ’ਤੇ ਸ਼ਹੀਦੀ ਦਿਹਾੜਾ ਪਿੰਡ ਤਖਾਣਵੱਧ ਵਿਖੇ ਗੁਰਦੁਆਰਾ ਸਾਹਿਬ ਬੁੱਢਾ ਪੱਤੀ ’ਚ ਪਾਠਾਂ ਦੇ ਭੋਗ ਉਪਰੰਤ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਸਦਕਾ ਮਨਾਇਆ ਗਿਆ।
ਸਿੱਖ ਸੰਘਰਸ਼ ਵਿਚ ਸ਼ਹੀਦੀ ਪ੍ਰਾਪਤ ਕਰਨ ਵਾਲੇ ਸ਼ਹੀਦ ਭਾਈ ਦਰਸ਼ਨ ਸਿੰਘ ਬਿੱਲਾ ਅਤੇ ਉਹਨਾਂ ਦੇ ਸਾਥੀ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਗੁਰਜੰਟ ਸਿੰਘ ਵਾਲਾ, ਭਾਈ ਬੰਤ ਸਿੰਘ, ਭਾਈ ਕੁਲਵੰਤ ਸਿੰਘ ਖੁਖਰਾਣਾ, ਭਾਈ ਬਲਦੇਵ ਸਿੰਘ ਦਾ ਸਾਂਝੇ ਤੌਰ ’ਤੇ ਸ਼ਹੀਦੀ ਦਿਹਾੜਾ ਪਿੰਡ ਤਖਾਣਵੱਧ ਵਿਖੇ ਗੁਰਦੁਆਰਾ ਸਾਹਿਬ ਬੁੱਢਾ ਪੱਤੀ ’ਚ ਪਾਠਾਂ ਦੇ ਭੋਗ ਉਪਰੰਤ ਖ਼ਾਲਸਾਈ ਸ਼ਾਨੋ-ਸ਼ੌਕਤ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਪਰਿਵਾਰ ਅਤੇ ਨਗਰ ਨਿਵਾਸੀ ਸੰਗਤਾਂ ਦੇ ਪੂਰਨ ਸਹਿਯੋਗ ਸਦਕਾ ਮਨਾਇਆ ਗਿਆ।
ਲੰਡਨ (08 ਜਨਵਰੀ 2012): ਗੁਰਦਵਾਰਾ ਸੀ੍ ਗੁਰੁ ਸਿੰਘ ਸਭਾ ਸਲੋਹ ਵਿਖੇ ਸਿੱਖ ਫ਼ੈਡਰੇਸ਼ਨ ਯੂ.ਕੇ ਅਤੇ ਸਲੋਹ ਦੀਆਂ ਸਿੱਖ ਸੰਗਤਾਂ ਦੇ ਭਾਰੀ ਸਹਿਯੋਗ ਨਾਲ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਸਤਵੰਤ ਸਿੰਘ, ਸ਼ਹੀਦ ਭਾਈ ਕੇਹਰ ਸਿੰਘ ਦੀ ਫ਼ਾਂਸੀਂ ਦੀ 23ਵੀਂ ਵਰ੍ਹੇ ਗੰਢ ਨੂੰ ਤਾਜ਼ਾ ਕਰਦਿਆ ਵਿਸੇ਼ਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਯੂ.ਕੇ ਭਰ ਤੋਂ ਸੈ਼ਕੜੇ ਪੰਥ ਦਰਦੀਆਂ ਨੇ ਹਾਜ਼ਰੀ ਭਰ ਕੇ ਸਮੂਹ ਸ਼ਹੀਦਾਂ ਸਮੇਤ ਹਿੰਦੋਸਤਾਨ ਅਤੇ ਵਿਦੇਸੀਂ ਧਰਤੀ ਦੀਆਂ ਜੇਲਾਂ ਵਿਚ ਬੰਦ ਸਮੂਹ ਸਿੰਘਾਂ ਦੀ ਚੜਦੀ ਕਲਾ ਲਈ ਅਰਦਾਸ ਕੀਤੀ ਗਈ।