ਬੌਲੀਵੁੱਡ ਫਿਲਮ ਉੜਤਾ ਪੰਜਾਬ ਤੋਂ ਸ਼ੁਰੂ ਹੋਏ ਵਿਵਾਦ ਕਾਰਨ ਨਸ਼ਿਆਂ ਦਾ ਮੁੱਦਾ ਇਕ ਵਾਰ ਫੇਰ ਮੀਡੀਆ ਦੇ ਧਿਆਨ ਵਿਚ ਆਇਆ ਅਤੇ ਲੋਕਾਂ ਲਈ ਚਰਚਾ ਦਾ ਵਿਸ਼ਾ ਬਣਿਆ। ਸਿੱਖ ਸਿਆਸਤ ਨਿਊਜ਼ ਦੇ ਸੰਪਾਦਕ ਪਰਮਜੀਤ ਸਿੰਘ ਨੇ ਸਾਬਕਾ ਡੀ.ਜੀ.ਪੀ. ਸ਼ਸ਼ੀ ਕਾਂਤ ਨਾਲ ਇਸ ਮੁੱਦੇ ਦੇ ਵੱਖ-ਵੱਖ ਪੱਖਾਂ ’ਤੇ ਵਿਚਾਰ ਕੀਤੇ।
ਬਹਿਬਲ ਕਲਾਂ ਵਿੱਚ 14 ਅਕਤੂਬਰ 2015 ਨੂੰ ਹੋਏ ਗੋਲੀਕਾਂਡ ਦੀ ਜਾਂਚ ਲਈ ਪੰਜਾਬ ਦੀਆਂ ਮਨੁੱਖੀ ਹੱਕਾਂ ਦੀਆਂ ਜੱਥੇਬੰਦੀਆਂ ਵੱਲੋਂ ਭਾਰਤੀ ਸੁਪਰੀਮ ਕੋਰਟ ਦੇ ਸੇਵਾ ਮੁਕਤ ਜਸਟਿਸ ਮਾਰਕੰਡੇ ਜਾਟਜੂ ਦੀ ਅਗਵਾਈ ਵਿੱਚ ਲੋਕ ਕਮਿਸ਼ਨ ਬਣਾਇਆ ਗਿਆ ਸੀ।
ਅੱਜ ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਵੱਖ ਵੱਖ ਰਾਜਸੀ ਅਤੇ ਮਨੁੱਖੀ ਅਧਿਕਾਰ ਜਥੇਬੰਦੀਆਂ ਵੱਲੋਂ ਮੋਦੀ ਸਰਕਾਰ ਦੀਆਂ ਨੀਤੀਆਂ ਨੂੰ ਫਾਸੀਵਾਦੀ ਅਜੈਂਡਾ ਦੱਸਦਿਆਂ ਉਨ੍ਹਾਂ ਦਾ ਸਹਮਣਾ ਕਰਨ ਵਾਸਤੇ ਨੀਤੀ ਬਣਾਉਣ ਦੇ ਮੰਤਵ ਨਾਲ ਇੱਕ ਮੀਟਿੰਗ ਕੀਤੀ ਗਈ। ਜਵਾਹਰ ਲਾਲ ਨਹਿਰੂ ਯੁਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਤੇ ਸਰਕਾਰੀ ਦਬਾਅ ਅਧੀਨ ਕੀਤੀ ਗਈ ਪੁਲਿਸ ਕਾਰਵਾਈ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਸਰਕਾਰੀ ਜਬਰ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਹਮਾਇਤ ਵਿੱਚ ਵਿਦਿਆਰਥੀਆਂ, ਵਕੀਲਾਂ ਅਤੇ ਸਾਬਕਾ ਕਰਮਚਾਰੀਆਂ ਦਾ ਇੱਕ ਵਫਦ ਦਿੱਲੀ ਭੇਜਣ ਦਾ ਫੈਂਸਲਾ ਕੀਤਾ ਗਿਆ।ਇਹ ਵਫਦ ਹਰਿਆਣਾ ਵਿੱਚ ਸੜਕੀ ਅਤੇ ਰੇਲ ਆਵਾਜਾਈ ਚਾਲੂ ਹੋਣ ਤੇ ਭੇਜਿਆ ਜਾਵੇਗਾ।
ਚੰਡੀਗੜ੍ਹ: ਬਹਿਬਲ ਕਲਾਂ ਗੋਲੀਕਾਂਡ, ਜਿਸ ਵਿਚ ਦੋ ਸਿੱਖ ਨੌਜਵਾਨ ਪੁਲਿਸ ਗੋਲੀਬਾਰੀ ਵਿਚ ਮਾਰੇ ਗਏ ਸਨ, ਦੀ ਜਾਂਚ ਭਾਰਤੀ ਸੁਪਰੀਮ ਕੋਰਟ ਦੇ ਸਾਬਕਾ ਜੱਜ ਮਾਰਕੰਡੇ ਕਾਟਜੂ (Markandey Katju) ਦੀ ਅਗਵਾਈ ਵਾਲੇ ਲੋਕ ਕਮਿਸ਼ਨ ਵਲੋਂ ਕੀਤੀ ਜਾ ਰਹੀ ਹੈ। ਇਸ ਜਾਂਚ ਅਤੇ ਬਹਿਬਲ ਕਲਾਂ ਗੋਲੀਕਾਂਡ ਬਾਰੇ ਸਿੱਖ ਸਿਆਸਤ ਵਲੋਂ ਤਿਆਰ ਕੀਤੀ ਗਈ ਇਕ ਖਾਸ ਰਿਪੋਰਟ ਅੱਜ ਸਿੱਖ ਸਿਆਸਤ ਦੀਆਂ ਵੈਬਸਾਈਟਾਂ ਅਤੇ ਯੂ.-ਟਿਊਬ ਚੈਨਲ ਉੱਤੇ ਜਾਰੀ ਕੀਤੀ ਗਈ ਹੈ।
ਗੁਰੂ ਗ੍ਰੰਥ ਸਾਹਿਬ ਜੀ ਦੀ ਪਿੰਡ ਬਰਗਾੜੀ ਵਿਖੇ ਹੋਈ ਬੇਅਦਬੀ ਤੋਂ ਬਾਅਦ ਦੋਸ਼ੀਆਂ ਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਸ਼ਾਂਤਮਈ ਧਰਨਾ ਦੇ ਰਹੀਆਂ ਸਿੱਖ ਸੰਗਤਾਂ ਤੇ ਪਿੰਡ ਬਹਿਬਲ ਕਲਾਂ ਅਤੇ ਕੋਟਕਪੁਰਾ ਚੌਂਕ ਵਿੱਚ ਪੁਲਿਸ ਵੱਲੋਂ ਕੀਤੀ ਗਈ ਕਾਰਵਾਈ ਸੰਬੰਧੀ ਅੱਜ ਜਸਟਿਸ ਕਾਟਜੂ ਕਮਿਸ਼ਨ ਵੱਲੋਂ ਬਹਿਬਲ ਕਲਾਂ ਅਤੇ ਕੋਟਕਪੁਰਾ ਘਟਨਾ ਨਾਲ ਸਬੰਧਿਤ ਵਿਅਕਤੀਆਂ ਦੀਆਂ ਗਵਾਹੀਆਂ ਸੁਣੀਆਂ ਗਈਆਂ।
ਬਰਗਾੜੀ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਸ਼ਰਮਨਾਕ ਘਟਨਾ ਤੋਂ ਬਾਅਦ ਬਹਿਬਲ ਕਲਾਂ ਵਿੱਚ ਪੁਲਿਸ ਗੋਲੀ ਨਾਲ ਮਾਰੇ ਗਏ ੨ ਸਿੱਖ ਪ੍ਰਦਰਸ਼ਨਕਾਰੀਆਂ ਦੀ ਮੌਤ ਦੀ ਜਾਂਚ ਕਰਨ ਲਈ ਪੰਜਾਬ ਦੀਆਂ ਮਨੁੱਖੀ ਅਧਿਕਾਰ ਸੰਸਥਾਵਾਂ ਵਲੋਂ ਗਠਿਤ ਕੀਤਾ ਗਿਆ 'ਜਸਟਿਸ ਕਾਟਜੂ ਕਮਿਸ਼ਨ' ਆਪਣੀਆਂ ਬੈਠਕਾਂ ੩੦ ਜਨਵਰੀ ਤੋਂ ੧ ਫਰਵਰੀ ਤੱਕ ਬਹਿਬਲ ਕਲਾਂ ਵਿਖੇ ਕਰੇਗਾ।
ਪੰਜਾਬ ਦੇ ਸਾਬਕਾ ਡੀਜੀਪੀ (ਜੇਲਾਂ) ਸ਼ਸ਼ੀਕਾਂਤ ਨੇ ਇੱਥੇ 10 ਦਸੰਬਰ ਨੂੰ ਮਨੁੱਖੀ ਅਧਿਕਾਰ ਦਿਹਾੜੇ ‘ਤੇ ਕਰਵਾਏ ਗਏ ਸੈਮੀਨਾਰ ਵਿੱਚ ਬੋਲਦਿਆਂ ਕਿਹਾ ਕਿ ਇੱਕ ਬਦਨਾਮ ਪੁਲਿਸ ਅਫਸਰ ਜੋ ਕਿ ਖਾੜਕੂਵਾਦ ਦੌਰਾਨ ਆਮ ਸਿੱਖ ਨਾਗਰਿਕਾਂ ‘ਤੇ ਬੇਤਹਾਸ਼ਾ ਜ਼ੁਲਮ ਢਾਹੁਣ ਅਤੇ ਸਿੱਖ ਨੌਜਵਾਨੀ ਨੂੰ ਝੂਠੇ ਪੁਲਿਸ ਮੁਕਾਬਲਿਆਂ ਵਿੱਚ ਮਾਰਨ ਲਈ ਜਿਮੇਵਾਰ ਹੈ, ਇਸ ਸਮੇਂ ਜਿਊਦਾ ਹੈ ਅਤੇ ਬਾਹਰਲੇ ਮੁਲਕ ਵਿੱਚ ਰਹਿ ਰਿਹਾ ਹੈ।
ਅੱਜ ਚੰਡੀਗੜ੍ਹ ਦੇ ਸੈਕਟਰ 30 ਸਥਿਤ ਭਾਈ ਮੱਖਣ ਸ਼ਾਹ ਲੁਬਾਣਾ ਹਾਲ ਵਿੱਚ ਸਿੱਖਸ ਫਾਰ ਹਿਊਮਨ ਰਾਈਟਸ ਅਤੇ ਸਿੱਖ ਯੂਥ ਆਫ ਪੰਜਾਬ ਵੱਲੋਂ ਲਾਇਰਜ਼ ਫਾਰ ਹਿਊਮਨ ਰਾਈਟਸ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਸ਼ਥਾ ਦੇ ਸਹਿਯੋਗ ਨਾਲ ਵਿਸ਼ਵ ਮਨੁੱਖੀ ਅਧਿਕਾਰ ਦਿਹਾੜੇ ਨੂੰ ਸਮਰਪਿਤ ਪੰਜਾਬ, ਕਸ਼ਮੀਰ ਤੇ ਭਾਰਤ ਅੰਦਰ ਹੋਰਨਾਂ ਥਾਵਾਂ ਤੇ ਵੱਧ ਰਹੀ ਅਸਿਹਣਸ਼ੀਲਤਾ ਅਤੇ ਮਨੁੱਖੀ ਅਧਿਕਾਰਾਂ ਦੇ ਹੋ ਰਹੇ ਘਾਣ ਸੰਬੰਧੀ ਕਾਨਫਰੰਸ ਕਰਵਾਈ ਗਈ।
ਪੰਜਾਬ ਦੇ ਸਾਬਕਾ ਡੀਜੀਪੀ (ਜੇਲਾਂ) ਸ਼ਸ਼ੀਕਾਂਤ ਨੇ ਕਿਹਾ ਕਿ ਮਨੁੱਖੀ ਅਧਿਕਾਰਾਂ ਦੀ ਲੜਾਈ ਲੜਨ ਵਾਲੇ ਭਾਈ ਜਸਵੰਤ ਸਿੰਘ ਖਾਲੜਾ ਨੂੰ ਪੰਜਾਬ ਪੁਲਿਸ ਵੱਲੋਂ ਬੜੀ ਬੇਰਿਹਮੀ ਨਾਲ ਕਤਲ ਕੀਤਾ ਗਿਆ ਸੀ।
ਪੰਜਾਬ ਵਿੱਚ ਨਸ਼ਿਆਂ ਦੇ ਵੱਡੇ ਵਪਾਰ ਵਿੱਚ ਸਿਆਸਤਦਾਨਾਂ ਦੀ ਸ਼ਮੂਲੀਅਤ ਦਾ ਵਿਸ਼ਾ ਕਾਫੀ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਸਬੰਧੀ ਪਿਛਲੇ ਸਮੇਂ ਵਿੱਚ ਪੰਜਾਬ ਦੇ ਇੱਕ ਸਾਬਕਾ ਡੀਜੀਪੀ ਜੇਲਾਂ ਵੱਲੋਂ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਸਿਆਸੀ ਬੰਦਿਆਂ ਦੀ ਇੱਕ ਸੂਚੀ ਸਰਕਾਰ ਨੂੰ ਸੌਂਪੀ ਸੀ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਬੰਦਿਆਂ ਦੇ ਨਾਵਾਂ ਵਾਲੀ ਸੂਚੀ ਸੂਚਨਾ ਕਾਨੂੰਨ ਅਧੀਨ ਨਾ ਦਿੱਤੇ ਜਾਣ ਵਿਰੁੱਧ ਡਾ. ਸੰਦੀਪ ਕੁਮਾਰ ਨਾਮ ਦੇ ਇੱਕ ਬੰਦੇ ਨੇ ਪੰਜਾਬ ਅਤੇ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
Next Page »