Tag Archive "shromani-gurdwara-parbandhak-committee-sgpc"

Exclusive Interview with Former Jathedar Professor Manjit Singh

ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਖਾਸ ਮੁਲਾਕਾਤ: ਕੇਪੀਗਿੱਲ, ਜਸਵੰਤ ਸਿੰਘ ਖਾਲੜਾ, ਅਕਾਲੀ ਏਕਤਾ ਤੇ ਹੋਰ

ਪੱਤਰਕਾਰ ਮਨਦੀਪ ਸਿੰਘ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋਫੈਸਰ ਮਨਜੀਤ ਸਿੰਘ ਨਾਲ ਕੀਤੀ ਗਈ ਖਾਸ ਗੱਲਬਾਤ ਸੁਣੋ।

Interview with Bhai Baldev S Wadala

ਸ਼੍ਰੋਮਣੀ ਕਮੇਟੀ ਚੋਣਾਂ, ਅਕਾਲ ਤਖਤ ਸਾਹਿਬ ਤੇ ਜਥੇਦਾਰਾਂ ਬਾਰੇ ਭਾਈ ਬਲਦੇਵ ਸਿੰਘ ਵਡਾਲਾ ਨਾਲ ਖਾਸ ਮੁਲਾਕਾਤ

ਅਦਾਰਾ ਸਿੱਖ ਸਿਆਸਤ ਵੱਲੋਂ ਗੁਰਦੁਆਰਾ ਪ੍ਰਬੰਧਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਕਮੇਟੀ ਚੋਣਾਂ, ਤਖਤ ਸਾਹਿਬਾਨ ਦੀ ਸੇਵਾ ਸੰਭਾਲ ਦੇ ਨਿਜ਼ਾਮ ਅਤੇ ਜਥੇਦਾਰਾਂ ਦੀ ਨਿਯੁਕਤੀ ਤੇ ਸੇਵਾ-ਵਿਧਾਨ ਬਾਰੇ ਪ੍ਰਮੁੱਖ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਤੇ ਸਖਸ਼ੀਅਤਾਂ ਨਾਲ ਖਾਸ ਤੌਰ ਉੱਤੇ ਮੁਲਾਕਾਤਾਂ ਕੀਤੀਆਂ ਜਾ ਰਹੀਆਂ ਹਨ ਤਾਂ ਕਿ ਇਸ ਬਾਰੇ ਉਹਨਾ ਦੀ ਰਾਏ ਜਾਣੀ ਜਾ ਸਕੇ।

ਖਾਲਸਾ ਸਾਜਨਾ ਦਾ ਮਨੋਰਥ, ਗੁਰੂ ਖਾਲਸਾ ਪੰਥ, ਸਿੱਖਾਂ ਦੇ ਮੌਜੂਦਾ ਹਾਲਾਤ, ਸ਼੍ਰੋਮਣੀ ਕਮੇਟੀ ਤੇ ਤਖਤ ਸਾਹਿਬਾਨ ਦੀ ਭੂਮਿਕਾ

31 ਮਾਰਚ 2025 ਨੂੰ ਜਿਲ੍ਹਾ ਫਤਿਹਗੜ੍ਹ ਸਾਹਿਬ ਦੀ ਤਹਿਸੀਲ ਅਮਲੋਹ ਦੇ ਪਿੰਡ ਟਿੱਬੀ ਵਿਖੇ ਖਾਲਸਾ ਸਾਜਨਾ ਨੂੰ ਸਮਰਪਿਤ ਗੁਰਮਤਿ ਸਮਾਗਮ ਦੌਰਾਨ ਪੰਥ ਸੇਵਕ ਜਥਾ ਦੋਆਬਾ ਦੇ ਭਾਈ ਮਨਧੀਰ ਸਿੰਘ ਨੇ ਖਾਲਸਾ ਸਾਜਨਾ ਦੇ ਮਨੋਰਥ, ਗੁਰੂ ਖਾਲਸਾ ਪੰਥ, ਸਿੱਖਾਂ ਦੇ ਮੌਜੂਦਾ ਹਾਲਾਤ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਤਖਤ ਸਾਹਿਬਾਨ ਦੀ ਭੁਮਿਕਾ ਬਾਰੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ।

Bhai Narein Sigh

ਜਥੇਦਾਰਾਂ ਦੇ ਘਟਨਾਕ੍ਰਮ ਬਾਰੇ ਭਾਈ ਨਰਾਇਣ ਸਿੰਘ ਚੌੜਾ ਦਾ ਜੇਲ੍ਹ ਵਿਚੋਂ ਭੇਜਿਆ ਬਿਆਨ

ਜਥੇਦਾਰ ਸਾਹਿਬਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਵ ਉਚਤਾ ਨੂੰ ਦ੍ਰਿੜਤਾ ਨਾਲ ਧਾਰ ਕੇ ਤੇ ਆਪਣੇ ਆਪ ਸਮਪ੍ਰਤ ਕਰਕੇ ਸੇਵਾ ਕਰਦਿਆ ਕੌਮ ਲਈ ਸੁਚੱਜੇ ਫ਼ੈਸਲੇ ਲੈਣ ਨਾ ਕਿ ਬਾਦਲਾਂ ਦੀ ਪਾਪਾਂ ਦੀ ਭਰੀ ਬੇੜ੍ਹੀ ’ਚ ਸਵਾਰ ਹੋਣ। ਹੁਣ ਸ਼੍ਰੋਮਣੀ ਕਮੇਟੀ ਦੇ ਆਹੁਦੇਦਾਰਾਂ ਨੇ ਜੋ ਐਲਾਨ ਕਰਨੇ ਹਨ ਉਹ ਕਰਨ ਤੋਂ ਪਹਿਲਾ ਗੁਰੂ ਮਹਿਰਾਜ ਨੂੰ ਹਾਜਰ ਨਾਜਰ ਮੰਨ ਕੇ ਸੋਚ ਲੈਣ ਕਿ ਉਹਨਾਂ ਨੇ ਮਸੰਦ ਬਣਨਾ ਹੈ ਜਾਂ ਗੁਰੂ ਦੇ ਸਿੱਖ ਰਹਿਣਾ ਹੈ।

Hummat Singh, Joga Singh, Gurcharan Singh, Manpreet Singh

ਤਖਤ ਸਾਹਿਬਾਨ ਦੀ ਸੇਵਾ ਸੰਭਾਲ ਲਈ ਸਰਬ-ਪ੍ਰਵਾਨਿਤ ਵਿਧੀ-ਵਿਧਾਨ ਤਿਆਰ ਕਰਨ ਲਈ ਆਪਸੀ ਸੰਵਾਦ ਹੋਵੇ: ਵਰਲਡ ਸਿੱਖ ਪਾਰਲੀਮੈਂਟ

ਵਰਲਡ ਸਿੱਖ ਪਾਰਲੀਮੈਂਟ ਦੇ ਕੋਆਰਡੀਨੇਟਰ ਭਾਈ ਹਿੰਮਤ ਸਿੰਘ ਅਮਰੀਕਾ, ਕੋ-ਕੋਅਰਡੀਨੇਟਰ ਭਾਈ ਗੁਰਚਰਨ ਸਿੰਘ ਗੁਰਾਇਆ ਜਰਮਨੀ, ਮੁੱਖ ਬੁਲਾਰੇ ਭਾਈ ਜੋਗਾ ਸਿੰਘ, ਜਨਰਲ ਸਕੱਤਰ ਭਾਈ ਮਨਪ੍ਰੀਤ ਸਿੰਘ ਇੰਗਲੈਂਡ ਨੇ ਇਕ ਲਿਖਤੀ ਬਿਆਨ ਕਰਦਿਆਂ ਹੋਇਆਂ ਕਿਹਾ ਕਿ 7 ਮਾਰਚ ਨੂੰ ਪ੍ਰਧਾਨ ਰਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਕਾਰਜਕਾਰਨੀ ਮੀਟਿੰਗ ਦੌਰਾਨ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵਿਵਾਦਪੂਰਨ ਤਰੀਕੇ ਨਾਲ ਹਟਾਏ ਜਾਣ ਦੇ ਫੈਸਲੇ ਅਤੇ ਉਸ ਉਪਰੰਤ ਪੈਦਾ ਹੋਈ ਪੰਥਕ ਸਥਿਤੀ ਉੱਤੇ ਵਰਲਡ ਸਿੱਖ ਪਾਰਲੀਮੈਂਟ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਮਨਮਾਨੀ ਨਾਲ ਜਥੇਦਾਰ ਬਦਲਣ ਬਾਰੇ ਸਿੱਖ ਫੈਡਰੇਸ਼ਨ ਅਮਰੀਕਾ ਦਾ ਪ੍ਰਤੀਕਰਮ

ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦੇ ਆਦੇਸ਼ ਤੇ ਸੇਵਾ ਮੁਕਤ ਕਰਦਿਆਂ ਇਕ ਵਾਰ ਫੇਰ ਇਹ ਸਿੱਧ ਕੀਤਾ ਹੈ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਇਕ ਵਿਅਕਤੀ ਦੇ ਇਸ਼ਾਰੇ ਤੇ ਹੀ ਚਲਦੀ ਹੈ।

talk with parmjeet singh on current state of Sikh politics and institutions

ਕੀ ਸਿੱਖ ਰਾਜਨੀਤੀ ਤੇ ਸਿੱਖ ਸੰਸਥਾਵਾਂ ਵਿਚਲੇ ਅੰਦਰੂਨੀ ਖਿਲਾਰੇ ਦਾ ੨ ਦਸੰਬਰ ਦੇ ਫੈਸਲੇ ਲਾਗੂ ਕਰਕੇ ਹੱਲ ਨਿੱਕਲ ਆਵੇਗਾ?

ਇਹ ਅਸਥਿਰਤਾ ਦੇ ਸਮੇਂ ਹਨ। ਕੌਮਾਂਤਰੀ ਅਤੇ ਖੇਤਰੀ ਹਾਲਾਤ ਵਿਚ ਵੀ ਅਨਿਸ਼ਚਿਤਤਾ ਵਧ ਰਹੀ ਹੈ। ਅਜਿਹੇ ਵਿੱਚ ਜਿੱਥੇ ਸਿੱਖ ਰਾਜਨੀਤੀ ਅਤੇ ਸਿੱਖ ਸੰਸਥਾਵਾਂ ਨੂੰ ਮਜਬੂਤ ਲੀਹਾਂ ਉੱਤੇ ਕਰਨ ਦੀ ਲੋੜ ਹੈ ਓਥੇ ਹਾਲਾਤ ਇਹ ਹਨ ਕਿ ਸਿੱਖ ਰਾਜਨੀਤੀ ਤੇ ਸੰਸਥਾਵਾਂ ਦੇ ਪ੍ਰਬੰਧ ਵਿਚਲਾ ਖਿਲਾਰਾ ਅਤੇ ਆਪਸੀ ਖਿੱਚੋਤਾਣ ਲਗਾਤਾਰ ਵਧਦੀ ਜਾ ਰਹੀ ਹੈ। ਅਜਿਹੇ ਵਿਚ ੨ ਦਸੰਬਰ ਨੂੰ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਐਲਾਨੇ ਗਏ ਫੈਸਲੇ ਕਿ ਇਕ ਸੱਤ ਮੈਂਬਰੀ ਕਮੇਟੀ ਰਾਹੀਂ ਮੁੜ ਅਕਾਲੀ ਦਲ ਦੀ ਮੁੜ ਭਰਤੀ ਸ਼ੁਰੂ ਕੀਤੀ ਜਾਵੇ ਨੂੰ ਇਕੋ ਇਕ ਸੰਭਾਵੀ ਹੱਲ ਬਣਾ ਕੇ ਪੇਸ਼ ਕੀਤਾ ਜਾ ਰਿਹਾ ਹੈ।

ਗਿਆਨੀ ਹਰਪ੍ਰੀਤ ਸਿੰਘ ਮਾਮਲੇ ਵਿੱਚ ਜਥੇਦਾਰ ਅਕਾਲ ਤਖ਼ਤ ਪੜਤਾਲ ਆਪਣੇ ਹੱਥਾਂ ਵਿੱਚ ਲੈਣ – ਦਲ ਖ਼ਾਲਸਾ

ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਬਤੌਰ ਜਥੇਦਾਰ ਵਜੋਂ ਕੰਮ-ਕਾਜ 'ਤੇ 15 ਦਿਨਾਂ ਦੀ ਰੋਕ ਲਗਾਉਣ ਨੂੰ ਬਦਲੇ ਦੀ ਭਾਵਨਾ ਤਹਿਤ ਕੀਤੀ ਗਈ ਕਾਰਵਾਈ ਕਰਾਰ ਦਿੰਦਿਆਂ ਦਲ ਖਾਲਸਾ ਨੇ ਜਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਸੱਚ-ਝੂਠ ਦਾ ਨਿਤਾਰਾ ਕਰਨ ਲਈ ਜਾਂਚ ਆਪਣੇ ਹੱਥਾਂ ਵਿੱਚ ਲੈਣ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਬਣਾਈ ਤਿੰਨ ਮੈਂਬਰੀ ਪੜਤਾਲਿਆ ਕਮੇਟੀ ਨੂੰ ਭੰਗ ਕਰ ਦੇਣ ।

ਸ਼੍ਰੋਮਣੀ ਕਮੇਟੀ ਦੀ ਤਾਬਿਆ ਤਖ਼ਤ ਜਾਂ ਤਖ਼ਤਾਂ ਦੀ ਤਾਬਿਆ ਸਿੱਖ, ਕੀ ਹੋਵੇ?

ਇਸ ਖਾਸ ਮੁਲਾਕਾਤ ਵਿਚ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਵੱਲੋਂ ਸਿੱਖ ਵੋਟ ਰਾਜਨੀਤੀ ਨਾਲ ਸੰਬੰਧਤ ਧਿਰਾਂ ਤੇ ਵਿਅਕਤੀਆਂ ਨਾਲ ਸੰਬੰਧਤ ਹਾਲੀਆ ਅਹਿਮ ਘਟਨਾਵਾਂ ਤੇ ਬਿਆਨਾਂ- ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਣ ਦੀ ਘਟਨਾ ਤੇ ਸ਼੍ਰੋ.ਗੁ.ਪ੍ਰ.ਕ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਬਿਆਨ ਕਿ ਅਕਾਲ ਤਖਤ ਸ਼੍ਰੋਮਣੀ ਕਮੇਟੀ ਦੀ ਤਬਿਆ ਹੀ ਰਹੇ ਨਹੀਂ ਤਾਂ ਕੇਂਦਰ ਬੋਰਡ ਬਣਾ ਦੇਵੇਗਾ, ਦੀ ਪੜਚੋਲ ਕੀਤੀ ਗਈ ਹੈ।

ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਜਥੇਦਾਰਾਂ ਨੇ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ

ਸ਼੍ਰੋ.ਗੁ.ਪ੍ਰ.ਕ. ਵੱਲੋਂ ਲਗਾਏ ਗਏ ਜਥੇਦਾਰਾਂ ਦੀ ਇਕ ਇਕੱਤਰਤਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਹੋਈ ਜਿਸ ਵਿਚ ਬਾਦਲ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਤਨਖਾਹੀਆ ਐਲਾਨਿਆ ਗਿਆ ਹੈ।

Next Page »