Tag Archive "sikh-coalition"

ਸਿੱਖ ਵਿਦਵਾਨ, ਪਿਸ਼ੌਰਾ ਸਿੰਘ ਵੱਲੋਂ ਕਰਵਾਈ ਜਾ ਰਹੀ ਕਾਨਫਰੰਸ ਤੋਂ ਪਿੱਛੇ ਹਟੇ, ਵਿਚਾਰ ਚਰਚਾ ਲਈ ਏਜੰਡਾ ਕੀਤਾ ਤਿਆਰ

ਨਿਰਅਧਾਰ ਤੇ ਵਿਵਾਦਤ ਖੋਹ ਨਿਬੰਧ ਲਿਖ ਕੇ ਗੁਰੂ ਗ੍ਰੰਥ ਸਾਹਿਬ ਜੀ ਦੀ ਪ੍ਰਮਾਣਿਕਤਾ ਉੱਤੇ ਕਿੰਤੂ ਪ੍ਰੰਤੂ ਕਰਨ ਦੀ ਕੋਸ਼ਿਸ਼ ਕਰਨ ਕਰਕੇ ਬਦਨਾਮੀ ਖੱਟਣ ਵਾਲੇ ਡਾ. ਪਿਸ਼ੌਰਾ ਸਿੰਘ ਵੱਲੋਂ “ਵਿਦੇਸ਼ਾਂ ਵਿੱਚ ਰਹਿਕੇ ਸਿੱਖੀ ਕਮਾਉਣਾ” ਵਿਸ਼ੇ ‘ਤੇ ਮਿਤੀ 8 ਤੋਂ 10 ਮਈ, 2015 ਨੂੰ ਕਰਵਾਏ ਜਾ ਰਹੇ ਸੈਮੀਨਾਰ ਵਿੱਚ ਪਹੁੰਚਣ ਵਾਲੇ ਬੁਲਾਰਿਆਂ ਵਿੱਚੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਚੱਲ ਰਹੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿਸ਼ਵ ਯੂਨੀਵਰਸਿਟੀ ਦੇ ਉੱਪ ਕੁਲਪਤੀ ਵੱਲੋਂ ਆਪਣਾ ਨਾਮ ਵਾਪਸ ਲੈਣ ਮਗਰੋਂ ਹੋਰਨਾਂ ਸਿੱਖ ਵਿਦਵਾਨਾਂ ਨੇ ਵੀ ਇਸ ਵਿਵਾਦਤ ਕਾਨਫਰੰਸ ਵਿੱਚ ਨਾ ਜਾਣ ਦਾ ਫੈਸਲਾ ਕੀਤਾ ਹੈ।

ਅਮਰੀਕੀ ਸਕੂਲੀ ਪ੍ਰਸ਼ਾਸ਼ਨ ਨਸਲੀ ਵਿਤਕਰੇ ਵਿਰੁੱਧ ਪ੍ਰੋਗਰਾਮ ਮਜਬੂਤ ਕਰੇ: ਸਿੱਖ ਕੁਲੀਸ਼ਨ

ਅਮਰੀਕਾ ਵਿੱਚ ਸਕੂਲ ਦੇ ਵਿਦਿਆਰਥੀਆਂ ਵੱਲੋਂ ਇੱਕ ਸਿੱਖ ਵਿਦਿਆਰਥੀ ਬੱਚੇ ਨੂੰ ਨਸਲੀ ਟਿੱਪਣੀਆਂ ਕਰਕੇ ਪ੍ਰੇਸ਼ਾਨ ਕਰਨ ਦੀ ਵੀਡੀਓ ਵਾਇਰਲ ਹੋਣ ਮਗਰੋਂ ਸਿੱਖ ਅਧਿਕਾਰਾਂ ਨਾਲ ਸਬੰਧਤ ਇਕ ਜਥੇਬੰਦੀ ਨੇ ਅਮਰੀਕਾ ਦੇ ਸਕੂਲੀ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਉਹ ਮਾਪਿਆਂ, ਵਿਦਿਆਰਥੀਆਂ ਤੇ ਸਮਾਜਕ ਸਮੂਹਾਂ ਨਾਲ ਭਾਈਵਾਲੀ ਕਰਕੇ ਨਸਲੀ ਟਿੱਪਣੀਆਂ ਕਰਕੇ ਬੱਚਿਆਂ ਨੂੰ ਇਸ ਤਰ੍ਹਾਂ ਤੰਗ-ਪ੍ਰੇਸ਼ਾਨ ਕਰਨ ਵਿਰੁੱਧ ਪ੍ਰੋਗਰਾਮ ਨੂੰ ਮਜ਼ਬੂਤ ਕਰੇ।

ਪੁਲਿਸ ਅਫਸਰ ਬੀਬੀ ਹਰਿੰਦਰ ਕੌਰ ਖਾਲਸਾ ਨੂੰ ਮਿਲੀ ਦਸਤਾਰ ਸਜ਼ਾ ਕੇ ਡਿਊਟੀ ਕਰਨ ਦੀ ਮਨਜ਼ੂਰੀ

ਦੋ ਕੁ ਸਾਲ ਪਹਿਲਾਂ ਪੇਸ਼ ‘ਏ ਬੀ 1964 ਬਿੱਲ ਜਿਸ ਉੱਤੇ ਗਵਰਨਰ ਜੈਰੀ ਬਰਾਊਨ ਨੇ ਉਸ ਬਿਲ ਉਤੇ ਹਸਤਾਖਰ ਕਰ ਕੇ ਉਸ ਨੂੰ ਕਾਨੂੰਨ ਦਾ ਰੂਪ ਦਿੱਤਾ, ਨੇ ਕੈਲੀਫੋਰਨੀਆਂ ਸੂਬੇ ਵਿੱਚ ਪੁਲਿਸ ਵਿਭਾਗ ਵਿੱਚ ਨੌਕਰੀ ਕਰਦੀ ਦਸਤਾਰਧਾਰੀ ਸਿੱਖ ਬੀਬੀ ਹਰਿੰਦਰ ਕੌਰ ਖਾਲਸਾ ਲਈ ਆਪਣੀ ਸਰਾਕਰੀ ਡਿਉਟੀ ਨਿਭਾਉਣ ਦੇ ਨਾਲ ਨਾਲ ਉਸ ਲਈ ਧਾਰਮਕਿ ਜੀਵਨ ਦੀ ਮਰਿਆਦਾ ਨਿਭਾਉਣਾ ਵੀ ਸੁਖਾਲਾ ਕਰ ਦਿੱਤਾ।

ਅਮਰੀਕੀ ਕਾਂਗਰਸ ਕਮੇਟੀ (ਸੰਸਦ ਕਮੇਟੀ) ਨੇ 1984 ਦੇ ਸਿੱਖ ਕਤਲੇਆਮ ‘ਤੇ ਵਿਚਾਰ-ਚਰਚਾ ਕੀਤੀ

ਮੋਦੀ ਦੀ ਅਮਰੀਕਾ ਫੇਰੀ ਦੌਰਾਨ ਜਦ ਮੋਦੀ ਅਮਰੀਕਾ ਦੇ ਰਾਸ਼ਟਰਪਤੀ ਨਾਲ ਮੀਟਿੰਗ ਕਰ ਰਿਹਾ ਸੀ ਤਾਂ ਅਮਰੀਕਾ ਦੇ "ਅਮਰੀਕੀ ਕਾਂਗਰਸ ਵਿੱਚ ਟੌਮ ਲੈਨਟੌਸ ਰਾਈਟਸ ਕਮਿਸ਼ਨ" ਨੇ ਇਤਿਹਾਸ ਰੱਚਦੇ ਹੋਏ ਨਵੰਬਰ 1984 ਵਿੱਚ ਦਿੱਲੀ ਦੇ ਵਿੱਚ ਹੋਏ ਸਿੱਖ ਕਤਲੇਆਮ 'ਤੇ ਵਿਚਾਰ-ਚਰਚਾ ਦਾ ਅਯੋਜਿਨ ਕੀਤਾ।ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੌਰਾਨ ਸਮੁੱਚੇ ਭਾਰਤ ਵਿੱਚ ਹਜ਼ਾਰਾਂ ਸਿੱਖਾਂ ਦਾ ਬੜੀ ਬੇਰਿਹਮੀ ਨਾਲ ਕਤਲ ਕਰ ਦਿੱਤਾ ਗਿਆ ਸੀ।

ਅਮਰੀਕੀ ਕਾਂਗਰਸ ਕਮੇਟੀ ਦਿੱਲੀ ਸਿੱਖ ਕਤਲੇਆਮ ‘ਤੇ ਕਰੇਗੀ ਸੁਣਵਾਈ, ਦਿੱਲੀ ਕਤਲੇਆਮ ਦੀਆਂ ਵਿਧਵਾਵਾਂ ਦੀ ਜ਼ਿੰਦਗੀ ‘ਤੇ ਅਧਾਰਿਤ ਫਿਲਮ “ਦੀ ਵਿਡੋ ਕਲੌਨੀ” ਵੀ ਵਿਖਾਈ ਜਾਵੇਗੀ

ਮਨੁੱਖੀ ਅਧਿਕਾਰ ਗਰੁੱਪ "ਅਮਰੀਕਨ ਜਸਟਿਸ ਸੈਂਟਰ" ਨੇ ਅਮਰੀਕੀ ਸੰਘੀ ਅਦਾਲਤ ਵਿੱਚ ਨਰਿੰਦਰ ਮੋਦੀ ਖਿਲਾਫ ਗੁਜਰਾਤ ਵਿੱਚ ਹੋਏ ਮੁਸਲਮਾਨਾਂ ਦੇ ਕਤਲੇਆਮ ਦੇ ਕੇਸ ਵਿੱਚ ਸ਼ਿਕਾਇਤ ਦਰਜ਼ ਕਰਵਾ ਕੇ ਮੋਦੀ ਨੂੰ ਸੰਮਨ ਜਾਰੀ ਕਰਵਾਏ ਹਨ, ਉੱਥੇ ਮੋਦੀ ਦੀ ਯਾਤਰਾ ਨਾਲ ਦਿੱਲੀ ਦੇ ਨਵੰਬਰ ਸਿੱਖ ਕਤਲੇਆਮ ਦੇ ਮਾਮਲੇ ਨੂੰ ਵੀ ਮਨੁੱਖੀ ਹੱਕਾਂ ਲਈ ਦਰਦ ਰੱਖਣ ਵਾਲਿਆਂ ਨੇ ਵਿਸ਼ੇਸ਼ ਚਰਚਾ ਦਾ ਵਿਸ਼ਾ ਬਨਾਇਆ ਹੈ। 30 ਨਵੰਬਰ ਦੇ ਦਿਨ ਜਦੋਂ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਬਰਾਕ ਉਬਾਮਾ ਨਾਲ ਵਾਈਟ ਹਾਊਸ ਵਿੱਚ ਮੀਟਿੰਗ ਕਰੇਗਾ , ਉਸ ਦਿਨ ਹੀ ਅਮਰੀਕੀ ਕਾਂਗਰਸ (ਪਾਰਲੀਮੈਂਟ) ਕਮੇਟੀ ਦਿੱਲੀ ਵਿੱਚ ਨਵੰਬਰ 1984 ਵਿੱਚ ਵਾਪਰੇ ਸਿੱਖ ਕਤਲੇਆਮ ਦੇ ਮਾਮਲੇ ਦੀ ਸੁਣਵਾਈ ਕਰੇਗੀ।

ਸਿੱਖ ਹੱਕਾਂ ਦੀ ਜੱਥੇਬੰਦੀ ਨੇ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲੇ ਰੋਕਣ ਲਈ ਨਿਊਯਾਰਕ ਮੇਅਰ ਨੂੰ ਕੀਤੀ ਅਪੀਲ

ਅਮਰੀਕਾ ਦੇ ਸ਼ਹਿਰ ਨਿਊਯਾਰਕ ਵਾਸੀ ਸਿੱਖ ਭਾਈਚਾਰੇ ਨੇ ਸ਼ਹਿਰ ਦੇ ਮੇਅਰ ਡੀ ਬਲਾਸਿਓ ਨੂੰ ਇਕ ਚਿੱਠੀ ਲਿਖ ਕੇ ਨਿਊਯਾਰਕ 'ਚ ਸਿੱਖ ਭਾਈਚਾਰੇ 'ਤੇ ਹੋ ਰਹੇ ਨਸਲੀ ਹਮਲੇ ਰੋਕੇ ਜਾਣ ਲਈ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣ ਲਈ ਕਿਹਾ ਹੈ।

ਦੋ ਦਿਨਾਂ ਵਿੱਚ ਦੋ ਹਮਲੇ: ਨਿਊਯਾਰਕ ਸ਼ਹਿਰ ਦਾ ਇੱਕ ਹੋਰ ਸਿੱਖ ਨਸਲੀ ਹਮਲੇ ਵਿੱਚ ਜ਼ਖਮੀ

ਅਮਰੀਕਾ ਵਿੱਚ ਸਿੱਖਾਂ ‘ਤੇ ਨਸਲੀ ਨਫਰਤੀ ਹਮਲੇ ਜਾਰੀ ਹਨ।ਕੁਝ ਦਿਨ flagਪਹਿਲਾਂ ਸਿੱਖ ਨੌਜਵਾਨ ਸੰਦੀਪ ਸਿੰਘ ਇੱਕ ਟਰੱਕ ਡਰਾਈਵਰ ਵੱਲੋ ਨਸਲੀ ਗਾਲ੍ਹਾਂ ਦੇਣ ਅਤੇ ਅੱਤਵਾਦੀ ਕਹਿਣ ਤੋਂ ਬਾਅਦ ਉਸ ਉੱਪਰ ਆਪਣਾ ਟਰੱਕ ਚੜ੍ਹਾ ਦਿੱਤਾ ਸੀ। ਹੁਣ ਫਿਰ ਨਸਲ਼ੀ ਨਫਰਤ ਨਾਲ਼ ਭਰੇ ਅਤੇ ਸਿੱਖੀ ਪਛਾਣ ਪ੍ਰਤੀ ਅਣਜਾਣ ਲੋਕਾਂ ਵੱਲੋਂ ਇੱਕ ਹੋਰ ਮੰਦਭਾਗੀ ਘਟਨਾ 'ਚ ਇੱਕ ਸਿੱਖ ਵਿਅਕਤੀ ਅਤੇ ਉਸ ਦੀ ਮਾਤਾ 'ਤੇ ਨਾਬਾਲਗਾਂ ਦੇ ਸਮੂਹ ਵੱਲੋਂ ਹਮਲਾ ਕੀਤਾ ਗਿਆ ਹੈ।

ਹਵਾਈ ਅੱਡੇ ‘ਤੇ ਕਿਰਪਾਨ ਲਿਜਾਣ ਦੇ ਕੇਸ ਵਿੱਚ ਸਿੱਖ ਨੂੰ ਬਰੀ ਕਰਦਿਆਂ ਅਮਰੀਕੀ ਅਦਾਲਤ ਨੇ ਕਿਹਾ ਕਿ “ਸਿੱਖਾਂ ਨੂੰ ਧਰਮ ਦਾ ਪਾਲਣ ਨਿਰਭੈਤਾ ਨਾਲ ਕਰਨ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ”

ਸ਼ਹਿਰ ਦੇ ਇਕ ਹਵਾਈ ਅੱਡੇ ਤੇ ਕਿਰਪਾਨ ਲਿਜਾਣ ਦੇ ਮਾਮਲੇ ਵਿਚ ਇਕ ਸਿੱਖ 'ਤੇ ਲੱਗੇ ਅਪਰਾਧਕ ਦੋਸ਼ਾਂ ਨੂੰ ਅਮਰੀਕੀ ਅਦਾਲਤ ਨੇ ਸਿੱਖ ਦੇ ਖਿਲਾਫ ਸਾਰੇ ਦੋਸ਼ ਹਟਾਉਂਦੇ ਹੋਏ ਕਿਹਾ ਕਿ ਸਾਰੇ ਸਿੱਖਾਂ ਨੂੰ ਉਨ੍ਹਾਂ ਦੇ ਧਰਮ ਦਾ ਪਾਲਣ ਨਿਰਭੈ ਰੂਪ ਵਿਚ ਕਰਨ ਦੇ ਲਈ ਉਤਸ਼ਾਹਤ ਕੀਤਾ ਜਾਣਾ ਚਾਹੀਦਾ ਹੈ।

ਚੀਨ ਵਿੱਚ ਬਾਸਕਟਬਾਕ ਦੇ ਮੈਚ ਦੌਰਾਨ ਸਿੱਖ ਖਿਡਾਰੀਆਂ ਨੂੰ ਦਸਤਾਰਾਂ ਲਾਹ ਕੇ ਖੇਡਣ ਲਈ ਕਿਹਾ

ਸਿੱਖ ਬਾਸਕਟਬਾਲ ਖਿਡਾਰੀਆਂ ਨੂੰ ਏਸ਼ੀਆ ਕੱਪ ਵਿਚ ਉਸ ਸਮੇਂ ਧੱਕੇਸ਼ਾਹੀ ਦਾ ਸਾਹਮਣਾ ਕਰਨਾ ਪਿਆ ਜਦੋਂ ਕੌਮਾਂਰਤੀ ਫੁੱਟਬਾਲ ਫ਼ੈਡਰੇਸ਼ਨੇ ਨੇ ਸੁਰੱਖਿਆ ਕਾਰਨਾਂ ਦੀ ਦੁਹਾਈ ਦਿੰਦਿਆਂ ਉਨ੍ਹਾਂ ਅੱਗੇ ਦਸਤਾਰਾਂ ਉਤਾਰ ਖੇਡਣ ਜਾਂ ਮੈਚ ਵਿਚੋਂ ਬਾਹਰ ਜਾਣ ਦੀ ਸ਼ਰਤ ਰੱਖ ਦਿਤੀ।

« Previous Page