Tag Archive "sikh-identity-issue"

ਕੈਲੀਫੋਰੀਆ ਦੀ ਯੂਬਾ ਸਿਟੀ ਵਿੱਚ ਸਿੱਖਾਂ ਨੇ ਜਾਗਰੂਕਤਾ ਲਈ 1.35 ਲੱਖ ਡਾਲਰ ਕੀਤੇ ਇਕੱਤਰ

ਕੈਲੀਫੋਰੀਆ ਦੀ ਯੂਬਾ ਸਿਟੀ ਵਿੱਚ ਸਿੱਖ ਭਾਈਚਾਰੇ ਨੇ ਅਮਰੀਕੀਆਂ ਨੂੰ ਸਿੱਖ ਧਰਮ ਬਾਰੇ ਜਾਗਰੂਕ ਕਰਨ ਲਈ ਇਕ ਕੌਮੀ ਮੁਹਿੰਮ ਤਹਿਤ 135000 ਡਾਲਰ ਇਕੱਤਰ ਕੀਤੇ ਹਨ। ਯੂਬਾ ਸ਼ਹਿਰ ਵਿੱਚ ਕਈ ਗੁਰਦੁਆਰੇ ਹਨ ਅਤੇ ਇਹ ਖੇਤੀ ਕਰਨ ਵਾਲੇ ਸਿੱਖ ਭਾਈਚਾਰੇ ਦੇ ਰਿਹਾਇਸ਼ ਵਾਲੇ ਇਲਾਕੇ ਵਜੋਂ ਜਾਣਿਆ ਜਾਂਦਾ ਹੈ, ਜਿਥੇ ਬਾਦਾਮ, ਆੜੂ ਅਤੇ ਦਾਖ-ਮੁਨੱਕਾ ਦੇ ਵੱਡੇ ਫਾਰਮ ਹਨ।

ਵੱਖ-ਵੱਖ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਨੂੰ ਸੌਂਪਣ ਲਈ ਸ਼੍ਰੋਮਣੀ ਕਮੇਟੀ ਵਲੋਂ ਸਿੱਖ ਪਛਾਣ ਨਾਲ ਸੰਬੰਧਤ ਕਿਤਾਬਚਾ ਤਿਆਰ

ਭਾਰਤ ਨੂੰ ਛੱਡ ਹੋਰ ਵੱਖ-ਵੱਖ ਮੁਲਕਾਂ ਵਿੱਚ ਇਸ ਵੇਲੇ ਲਗਭਗ 20 ਲੱਖ ਸਿੱਖ ਵਸੇ ਹੋਏ ਹਨ, ਜਿਨ੍ਹਾਂ ਵਿੱਚੋਂ ਵਧੇਰੇ ਸਿੱਖ ਕੈਨੇਡਾ, ਬਰਤਾਨੀਆ ਅਤੇ ਅਮਰੀਕਾ ਵਿੱਚ ਹਨ। ਇਹ ਜਾਣਕਾਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਕਿਤਾਬਚੇ ‘ਸਮ ਕਾਮਨ ਕੰਸਰਨ ਐਂਡ ਇਸ਼ੂਜ਼ ਆਫ਼ ਓਵਰਸੀਜ਼ ਸਿੱਖ ਕਮਿਊਨਿਟੀ’ ਵਿੱਚ ਕੀਤਾ ਗਿਆ ਹੈ। ਇਹ ਕਿਤਾਬਚਾ ਵਿਦੇਸ਼ਾਂ ਵਿੱਚ ਸਿੱਖ ਪਛਾਣ ਦੀ ਸਮੱਸਿਆ ਨੂੰ ਹੱਲ ਕਰਨ ਲਈ ਸ਼੍ਰੋਮਣੀ ਕਮੇਟੀ ਵੱਲੋਂ ਤਿਆਰ ਕੀਤਾ ਗਿਆ ਹੈ, ਜਿਸ ਨੂੰ ਹੁਣ ਵੱਖ-ਵੱਖ ਮੁਲਕਾਂ ਦੇ ਸਫ਼ਾਰਤਖ਼ਾਨਿਆਂ ਨੂੰ ਸੌਂਪਿਆ ਜਾਵੇਗਾ। ਇਹ ਕਿਤਾਬਚਾ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਰਿਲੀਜ਼ ਕੀਤਾ।