ਆਸਟ੍ਰੇਲੀਆ ਰਹਿੰਦੇ ਸਿੱਖ ਭਾਈਚਾਰੇ ਦੀ ਸਰਗਰਮੀ ਤੇ ਭਾਰਤ ਸਰਕਾਰ ਦੀ ਵਿਦੇਸ਼ੀ ਦਖਲਅੰਦਾਜ਼ੀ ਦੇ ਆਸਟ੍ਰੇਲੀਆ ਦੇ ਸਿੱਖ ਭਾਈਚਾਰੇ ਉੱਤੇ ਪੈ ਰਹੇ ਅਸਰਾਂ ਬਾਰੇ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਫੈਡਰੇਸ਼ਨ ਆਫ ਆਸਟ੍ਰੇਲੀਆ ਦੇ ਨੁਮਾਇੰਦੇ ਭਾਈ ਸੁਖਜੀਤ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।
ਇੱਥੋਂ ਦੇ ਨੇੜਲੇ ਖੇਤਰੀ ਇਲਾਕੇ ਬੈਂਡਿਗੋ 'ਚ ਪਹਿਲੀ ਵਾਰ 20 ਅਕਤੂਬਰ ਨੂੰ ਸਿੱਖ ਸੰਗਤਾਂ ਵਲੋਂ ਨਗਰ ਕੀਰਤਨ ਸਜਾਇਆ ਜਾਵੇਗਾ। ਵਿਕਟੋਰੀਆ ਸੂਬੇ ਦੇ ਇਤਿਹਾਸ 'ਚ ਇਹ ਪਹਿਲੀ ਵਾਰ ਹੈ ਕਿ ਇਸ ਖੇਤਰ 'ਚ ਸਿੱਖ ਸੰਗਤ ਵੱਡੀ ਗਿਣਤੀ 'ਚ ਸਮਾਗਮਾਂ 'ਚ ਹਿੱਸਾ ਲੈਣਗੀਆਂ।
ਆਸਟ੍ਰੇਲੀਅਨ ਸਿੱਖ ਖੇਡਾਂ ਦੇ ਅਹਿਮ ਅੰਗ ਸਿੱਖ ਫੋਰਮ ਦੀਆਂ ਤਿਆਰੀਆਂ ਜੋਰਾਂ ਤੇ ਚੱਲ ਰਹੀਆਂ ਹਨ ਅਤੇ ਮੈਲਬਰਨ ਦੇ ਸਿੱਖ ਨੌਜਵਾਨਾਂ ਵਿੱਚ ਇਸ ਸਾਲ ਫੋਰਮ ਨੂੰ ਵਧੀਆ ਬਣਾਉਣ ਲਈ ਕਾਫ਼ੀ ਜੋਸ਼ ਦਿਖਾਈ ਦੇ ਰਿਹਾ ਹੈ।
ਆਸਟਰੇਲੀਆ ਦੀ ਭਾਰਤ ਵਿੱਚ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆਂ। ਆਸਟਰੇਲੀਆ ਦੀਆਂ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ’ਤੇ ਲਾਈ ਰੋਕ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਹ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਦਾ ਨਿੱਜੀ ਮਾਮਲਾ ਹੈ।
ਇੱਥੋਂ ਦੇ ਇੱਕ ਇਸਾਈ ਸਕੂਲ ਵੱਲ੍ਹੋਂ ਸਿੱਖ ਵਿਿਦਆਰਥੀ ਉੱਤੇ ਪਟਕਾ ਬੰਨ੍ਹ ਕੇ ਸਕੂਲ ਆਓਣ ਉੱਤੇ ਲਗਾਈ ਪਾਬੰਦੀ ਨੂੰ ਵਿਕਟੋਰੀਅਨ ਅਦਾਲਤ ਨੇ ਗੈਰਕਾਨੂੰਨੀ ਵਿਤਕਰਾ ਭਰਪੂਰ ਅਤੇ ਪੱਖਪਾਤੀ ਐਲਾਨ ਦਿੱਤਾ ਹੈ।
ਇੱਥੇ ਰੋਹਿੰਗਾ ਭਾਈਚਾਰੇ ਨਾਲ ਮਿਆਂਮਾਰ 'ਚ ਹੋ ਰਹੇ ਨਸਲਘਾਤ ਵਿਰੁੱਧ ਮੈਲਬਰਨ(ਆਸਟ੍ਰੇਲੀਆ) ਵਿੱਚ ਮੁਜ਼ਾਹਰਾ ਕੀਤਾ ਗਿਆ। ਇੰਟਰਨੈਸ਼ਨਲ ਰੋਹੀੰਗੀਆ ਕੌਂਸਲ ਨੇ ਇਸ ਨਸਲਕੁਸ਼ੀ ਦੇ ਖਿਲਾਫ ਮੈਲਬਰਨ ਸ਼ਹਿਰ ਦੀ ਸਟੇਟ ਲਾਇਬ੍ਰੇਰੀ ਵਿਖੇ ਵਿਰੋਧ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਸਥਾਨਕ ਰੋਹੀਂਗੀਆ ਮੂਲ ਦੇ ਲੋਕਾਂ ਸਮੇਤ ਸਿੱਖ ਭਾਈਚਾਰੇ ਦੇ ਲੋਕਾਂ ਨੇ ਵੀ ਹਿੱਸਾ ਲਿਆ।
ਕੈਨੇਡਾ ਦੇ ਅੰਮ੍ਰਿਤਧਾਰੀ ਸਿੱਖ ਨੌਜਵਾਨ ਸੰਸਦ ਮੈਂਬਰ ਸ੍ਰ. ਜਗਮੀਤ ਸਿੰਘ ਨੂੰ ਆਸਟਰੇਲੀਆ ਦੇ ਗੁਰਦੁਆਰਾ ਸਰਬੱਤ ਖ਼ਾਲਸਾ ਵਿਖੇ ਸੰਗਤਾਂ ਵੱਲੋਂ ਸਨਮਾਨ ਬਖਸ਼ਿਆ ਗਿਆ।ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਸੰਸਦ ਮੈਂਬਰ ਜਗਮੀਤ ਸਿੰਘ ਸਿੱਖੀ ਮਿਸ਼ਨ, ਸਿਧਾਤਾਂ ਤੇ ਅਸੂਲਾਂ ਪ੍ਰਤੀ ਨੌਜਵਾਨ ਪੀੜ੍ਹੀ ਨੂੰ ਜਾਗਰੂਕ ਕਰਨ ਲਈ ਆਸਟਰੇਲੀਆ ਪੁੱਜੇ ਹੋਏ ਹਨ।