Tag Archive "sikh-jatha-malwa"

ਗੁਰਦੁਆਰਾ ਸੰਤਪੁਰਾ ਸਾਹਿਬ ਪਟਿਆਲਾ ਗੇਟ ਸੰਗਰੂਰ ਵਿਖੇ ਗੁਰਮਤਿ ਸਮਾਗਮ ਭਲਕੇ

ਗੁਰਦੁਆਰਾ ਸੰਤਪੁਰਾ ਸਾਹਿਬ ਪਟਿਆਲਾ ਗੇਟ ਸੰਗਰੂਰ ਵਿਖੇ ਕੱਲ ਸੰਤ ਬਾਬਾ ਸੁੰਦਰ ਸਿੰਘ ਜੀ ਬੇਦੀ ਅਲੀਬੇਗ ਵਾਲਿਆਂ ਦੀ ਸਲਾਨਾ ਯਾਦ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਮਨਾਈ ਜਾ ਰਹੀ ਹੈ।

ਵਿਵਾਦਤ ਫ਼ਿਲਮ ‛ਦਾਸਤਾਨ-ਏ-ਸਰਹਿੰਦ’ ਨੂੰ ਬੰਦ ਕਰਵਾਉਣ ਲਈ ਮਸਤੂਆਣਾ ਸਾਹਿਬ ਵਿਖੇ ਸੰਕੇਤਕ ਰੋਸ

ਸਿੱਖ ਜਥਾ ਮਾਲਵਾ ਅਤੇ ਗੁਰਮਤਿ ਪ੍ਰਚਾਰਕ ਰਾਗੀ ਗ੍ਰੰਥੀ ਸਭਾ ਸੰਗਰੂਰ ਵੱਲੋਂ ਆਉਣ ਵਾਲੀ ਫਿਲਮ 'ਦਾਸਤਾਨ-ਏ-ਸਰਹਿੰਦ' ਨੂੰ ਬੰਦ ਕਰਵਾਉਣ ਸਬੰਧੀ ਮਸਤੂਆਣਾ ਸਾਹਿਬ (ਸੰਗਰੂਰ) ਵਿਖੇ ਸੰਕੇਤਕ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਸੰਕੇਤਕ ਰੋਸ ਬਿਨਾਂ ਕਿਸੇ ਨਾਹਰੇ ਤੋਂ ਹੱਥਾਂ ਵਿੱਚ ਵੱਖ-ਵੱਖ ਇਸਤਿਹਾਰ ਫੜ੍ਹ ਕੇ ਕੀਤਾ ਗਿਆ।

ਸਿੱਖ ਜਥਾ ਮਾਲਵਾ ਵੱਲੋਂ ਵਿਵਾਦਤ ਫਿਲਮ ‘ਦਾਸਤਾਨ-ਏ-ਸਰਹਿੰਦ’ ‘ਤੇ ਮੁਕੰਮਲ ਪਬੰਦੀ ਲਾਉਣ ਸਬੰਧੀ ਮਤਾ ਪਾਸ

ਆਉਣ ਵਾਲੀ 2 ਦਸੰਬਰ ਨੂੰ ਜਾਰੀ ਹੋਣ ਜਾ ਰਹੀ ਵਿਵਾਦਤ ਫਿਲਮ 'ਦਾਸਤਾਨ-ਏ-ਸਰਹਿੰਦ' 'ਤੇ ਮੁਕੰਮਲ ਪਬੰਦੀ ਲਾਉਣ ਅਤੇ ਭਵਿੱਖ ਵਿੱਚ ਅਜਿਹੀਆਂ ਪੇਸ਼ਕਾਰੀਆਂ/ਪਰਦੇਕਾਰੀਆਂ 'ਤੇ ਪੱਕੇ ਤੌਰ 'ਤੇ ਰੋਕ ਲਾਉਣ ਸਬੰਧੀ ਮਤਾ ਪਾਸ ਕੀਤਾ ਗਿਆ। ਮਤੇ ਵਿੱਚ ਲਿਖਿਆ ਗਿਆ ਹੈ ਕਿ ਗੁਰਮਤਿ ਰਵਾਇਤ ਅਨੁਸਾਰ ਗੁਰੂ ਸਾਹਿਬਾਨ ਦੇ ਮਾਤਾ-ਪਿਤਾ, ਗੁਰੂ ਕੇ ਮਹਿਲ, ਸਾਹਿਬਜ਼ਾਦੇ, ਗੁਰੂ ਸਾਹਿਬਾਨ ਦੇ ਜੀਵਨ ਨਾਲ ਸਬੰਧਤ ਮਹਾਨ ਗੁਰਸਿੱਖਾਂ ਅਤੇ ਸ਼ਹੀਦਾਂ ਦੀਆਂ ਮੂਰਤਾਂ ਬਣਾਉਣੀਆਂ ਜਾਂ ਉਨ੍ਹਾਂ ਦੀਆਂ ਨਕਲਾਂ ਲਾਹੁਣ, ਸਵਾਂਗ ਰਚਣ ਅਤੇ ਗੁਰੂ ਬਿੰਬ ਦੀ ਪੇਸ਼ਕਾਰੀ ਦੀ ਸਖਤ ਮਨਾਹੀ ਹੈ।

ਸ੍ਰੀ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਸੰਗਰੂਰ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ

ਗੁਰਦੁਆਰਾ ਸ੍ਰੀ ਸਿੰਘ ਸਭਾ (ਧੂਰੀ ਗੇਟ), ਸੰਗਰੂਰ ਵਿਖੇ ਸ੍ਰੀ ਗੁਰੂ ਨਾਨਕ ਸਾਹਿਬ ਮਹਾਰਾਜ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਗੁਰੂਦੁਆਰਾ ਪ੍ਰਬੰਧਕੀ ਜਥੇ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।

ਨਵੰਬਰ ੧੯੮੪ ਦੀ ਨਸਲਕੁਸ਼ੀ ਨੂੰ ਯਾਦ ਕਰਨਾ ਜਰੂਰੀ ਕਿਉਂ ਅਤੇ ਸਿੱਖ ਇਸ ਨੂੰ ਕਿਵੇਂ ਯਾਦ ਕਰਨ? ਪਰਮਜੀਤ ਸਿੰਘ ਗਾਜ਼ੀ

ਸਿੱਖ ਜਥਾ ਮਾਲਵਾ ਵਲੋਂ 1 ਨਵੰਬਰ 2022 ਨੂੰ ਗੁਰਦੁਆਰਾ ਨਾਨਕਿਆਣਾ ਸਾਹਿਬ (ਸੰਗਰੂਰ) ਵਿਖੇ ਨਵੰਬਰ 1984 ਦੀ ਸਿੱਖ ਨਸਲਕੁਸ਼ੀ ਦੀ ਯਾਦ ਵਿਚ ਇਕ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੌਰਾਨ ਸਿੱਖ ਸਿਆਸਤ ਦੇ ਸੰਪਾਦਕ ਐਡਵੋਕੇਟ ਪਰਮਜੀਤ ਸਿੰਘ ਗਾਜ਼ੀ ਨੇ ਸਿੱਖ ਨਸਲਕੁਸ਼ੀ ੧੯੮੪ ਦੇ ਘਟਨਾਕ੍ਰਮ ਤੇ ਵਰਤਾਰੇ, ਇਸ ਦੀ ਖੇਤਰੀ ਵਿਆਪਕਤਾ ਤੇ ਮਾਰ ਦੇ ਦਾਇਰੇ, ਨਿਆਂ ਅਤੇ ਅਨਿਆਂ ਦੇ ਮਸਲੇ ਅਤੇ ਹੁਣ ਦੇ ਹਾਲਾਤ ਤੇ ਕਰਨ ਯੋਗ ਕਾਰਜਾਂ ਬਾਰੇ ਵਿਚਾਰ ਸੰਗਤਾਂ ਨਾਲ ਸਾਂਝੇ ਕੀਤੇ।

ਨਵੰਬਰ 1984 ਸਿੱਖ ਨਸਲਕੁਸ਼ੀ ਦੀ 38ਵੀਂ ਯਾਦ ‘ਚ ਸੰਗਰੂਰ ਵਿਖੇ ਸਮਾਗਮ ਭਲਕੇ

ਸਾਲ 1984 ਸਿੱਖਾਂ ਲਈ ਕਹਿਰਾਂ ਭਰਿਆ ਵਰ੍ਹਾ ਸੀ। ਨਵੰਬਰ ਦੇ ਪਹਿਲੇ ਹਫਤੇ ਇੰਡੀਆ ਭਰ ਵਿਚ ਸਿੱਖਾਂ ਉੱਤੇ ਹੋਏ ਭਿਆਨਕ ਹਮਲਿਆਂ ਦੇ ਰੂਪ ਵਿਚ ਵਾਪਰਿਆ ਸੀ। ਇਹ ਹਮਲੇ 31 ਅਕਤੂਬਰ ਨੂੰ ਸ਼ਹੀਦ ਭਾਈ ਬੇਅੰਤ ਸਿੰਘ ਅਤੇ ਸ਼ਹੀਦ ਭਾਈ ਸਤਵੰਤ ਸਿੰਘ ਵੱਲੋਂ ਘੱਲੂਘਾਰਾ ਜੂਨ ’84 ਵਰਤਾਉਣ ਦਾ ਹੁਕਮ ਦੇਣ ਵਾਲੀ ਇੰਡੀਆ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਸੋਧਣ ਤੋਂ ਬਾਅਦ ਸ਼ੁਰੂ ਹੋਏ ਸਨ।

ਅੱਖਰਕਾਰੀ, ਚਿੱਤਰਕਾਰੀ ਅਤੇ ਕਿਤਾਬਾਂ ਦੀ ਸੰਗਰੂਰ ਵਿਖੇ ਪ੍ਰਦਰਸ਼ਨੀ ਭਲਕੇ

ਜਥਾ ਮਾਲਵਾ ਵਲੋ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਧੂਰੀ ਗੇਟ, ਸੰਗਰੂਰ ਵਿਖੇ ਪ੍ਰਦਰਸ਼ਨੀ ਲਗਾਈ ਜਾ ਰਹੀ ਹੈ। ਇਹ ਪ੍ਰਦਰਸ਼ਨੀ 3 ਸਤੰਬਰ 2022 ਨੂੰ ਸ਼ਾਮੀ 6:30 ਵਜੇ ਤੋਂ 9:30 ਵਜੇ ਤੱਕ ਅਤੇ 4 ਸਤੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਈ ਜਾਵੇਗੀ

ਸੰਗਰੂਰ ਵਿਖੇ “ਭਾਈ ਕਾਨ੍ਹ ਸਿੰਘ ਨਾਭਾ ਕਿਤਾਬਘਰ” ਦੀ ਸ਼ੁਰੂਆਤ ਕੀਤੀ

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਧੂਰੀ ਗੇਟ ਸੰਗਰੂਰ ਵਿਖੇ ਅੱਜ ‘ਭਾਈ ਕਾਨ੍ਹ ਸਿੰਘ ਨਾਭਾ ਕਿਤਾਬਘਰ’ ਦੀ ਸ਼ੁਰੂਆਤ ਲਈ ਸੰਗਤੀ ਰੂਪ ਵਿੱਚ ਗੁਰੂ ਪਾਤਿਸਾਹ ਨੂੰ ਅਰਦਾਸ ਬੇਨਤੀ ਕੀਤੀ ਗਈ। ਇਹ ਕਿਤਾਬਘਰ ਸਿੱਖ ਜਥਾ ਮਾਲਵਾ ਦੇ ਉੱਦਮ ਅਤੇ ਪ੍ਰਬੰਧਕੀ ਜਥਾ (ਗੁਃ ਸ੍ਰੀ ਗੁਰੂ ਸਿੰਘ ਸਭਾ, ਸੰਗਰੂਰ) ਅਤੇ ਸੰਗਤ ਦੇ ਸਹਿਯੋਗ ਨਾਲ ਬਣਾਇਆ ਗਿਆ ਹੈ। ਇਸ ਕਿਤਾਬਘਰ ਵਿੱਚ ਸੰਗਤ ਕਿਤਾਬਾਂ ਪੜ੍ਹ ਸਕਦੀ ਹੈ ਅਤੇ ਪੜ੍ਹਨ ਲਈ ਘਰ ਵੀ ਲੈ ਕੇ ਜਾ ਸਕਦੀ ਹੈ।

ਸਿੱਖ ਜਥਾ ਮਾਲਵਾ ਵੱਲੋਂ ਸਰਹਿੰਦ ਫਤਹਿ ਦਿਵਸ ਨੂੰ ਸਮਰਪਿਤ 14 ਮਈ ਨੂੰ ਸੰਗਰੂਰ ਵਿਖੇ ਸਮਾਗਮ

ਸਿੱਖ ਜਥਾ ਮਾਲਵਾ ਵੱਲੋਂ ਗੁਰਦੁਆਰਾ ਸਿੰਘ ਸਭਾ ਸੰਗਰੂਰ ਦੇ ਸਹਿਯੋਗ ਨਾਲ ਸਰਹਿੰਦ ਫਤਿਹ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਜਾ ਰਿਹਾ ਹੈ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਦੇ ਮਾਮਲੇ ਨੂੰ ਪੰਥਕ ਨਜ਼ਰੀਏ ਤੋਂ ਵੇਖਣ ਦੇ ਯਤਨ ਵਜੋਂ’ ਸੰਖੇਪ ਖਰੜਾ ਜਾਰੀ

ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਦੇ ਮਾਮਲੇ ਨੂੰ ਪੰਥਕ ਨਜ਼ਰੀਏ ਤੋਂ ਵੇਖਣ ਦੀ ਲੋੜ ਮਹਿਸੂਸ ਕਰਦਿਆਂ ਪੰਥਕ ਰਵਾਇਤ ਅਤੇ ਸਾਡੀਆਂ ਬਣਦੀਆਂ ਜਿੰਮੇਵਾਰੀਆਂ ਸਬੰਧੀ 'ਸਿੱਖ ਜਥਾ ਮਾਲਵਾ' ਵੱਲੋਂ ਇੱਕ ਸੰਖੇਪ ਖਰੜਾ ਜਾਰੀ ਕੀਤਾ ਗਿਆ ਹੈ। ਇਹ ਖਰੜਾ ਗੁਰਦੁਆਰਾ ਸਿੰਘ ਸਭਾ ਸੰਗਰੂਰ ਵਿਖੇ 3 ਅਪ੍ਰੈਲ ਦੀ ਸ਼ਾਮ ਨੂੰ ਅਕਾਲ ਪੁਰਖ ਦੇ ਚਰਨਾਂ ਵਿਚ ਅਰਦਾਸ ਤੋਂ ਬਾਅਦ ਗੁਰੂ ਦਾ ਓਟ ਆਸਰਾ ਲੈ ਕੇ ਜਾਰੀ ਕੀਤਾ ਗਿਆ।

« Previous PageNext Page »