ਵਿਸ਼ਵ ਸਿੱਖ ਸੰਸਥਾ (WSO), ਕੈਨੇਡਾ ਵਿੱਚ ਘਰੇਲੂ ਅਤੇ ਕੌਮਾਂਤਰੀ ਊਡਾਣਾਂ ਮੌਕੇ ਅੰਮ੍ਰਿਤਧਾਰੀ ਸਿੱਖਾਂ ਨੂੰ 6 ਸੈਂਟੀਮੀਟਰ ਦੀ ਲੰਬਾਈ ਦੇ ਬਲੇਡ ਵਾਲੀ ਕਿਰਪਾਨ ਪਾਉਣ ਦੀ ਆਗਿਆ ਦੇਣ ਲਈ ਟਰਾਂਸਪੋਰਟ ਕੈਨੇਡਾ ਦੇ ਫੈਸਲੇ ਦਾ ਸਵਾਗਤ ਕਰਦੀ ਹੈ।
ਕੈਨੇਡਾ ਦੀ ਵਰਲਡ ਸਿੱਖ ਆਰਗੇਨਾਈਜ਼ੇਸ਼ਨ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਗਿਆਨੀ ਗੁਰਬਚਨ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਕਿ ਕ੍ਰਿਪਾਨ ਦੇ ਇਟਾਲੀਆਨ ਰੂਪ ਨੂੰ ਪ੍ਰਵਾਨ ਨਾ ਕੀਤਾ ਜਾਵੇ।
ਅੰਮ੍ਰਿਤਸਰ (ਨਰਿੰਦਰ ਪਾਲ ਸਿੰਘ): ਕ੍ਰਿਪਾਨ ਨੂੰ ਇਟਲੀ ਸਰਕਾਰ ਵਲੋਂ ਨਵੇਂ ਰੂਪ ਵਿੱਚ ਪ੍ਰਵਾਨ ਕਰਨ ਨਾਲ ਜਿਥੇ ਇਟਲੀ ਵਿੱਚ ਸਿੱਖ ਧਰਮ ਨੂੰ ਮਾਨਤਾ ਦਾ ਰਾਹ ਪੱਧਰਾ ...
ਮੀਡੀਏ ਤੋਂ ਮਿਲੀ ਜਾਣਕਾਰੀ ਅਨੂਸਾਰ ਇਟਲੀ ਸਰਕਾਰ ਵੱਲੋਂ ਅੰਮ੍ਰਿਤਧਾਰੀ ਸਿੱਖਾਂ ਨੂੰ ਕਕਾਰ ਵਜੋਂ ਖਾਸ ਤਰਾਂ ਦੀ ਕਿਰਪਾਨ ਪਹਿਨਣ ਦੀ ਪ੍ਰਵਾਨਗੀ ਮਿਲ ਗਈ ਹੈ। ਅੱਜ ਇਸ ਸਬੰਧ ਵਿਚ ਸਿੱਖ ਆਗੂ ਸੁਖਦੇਵ ਸਿੰਘ ਕੰਗ ਅਤੇ ਕੁਝ ਹੋਰ ਇਟਲੀ ਵਸਨੀਕਾਂ ਨੇ ਗਿਆਨੀ ਗੁਰਬਚਨ ਸਿੰਘ ਨਾਲ ਮੁਲਾਕਾਤ ਕਰਕੇ ਇਟਲੀ ਸਰਕਾਰ ਵੱਲੋਂ ਪ੍ਰਵਾਨ ਕੀਤੀਆਂ ਗਈਆਂ ਕਿਰਪਾਨਾਂ ਦੇ ਮਾਡਲ ਉਨ੍ਹਾਂ ਨੂੰ ਭੇਟ ਕੀਤੇ ਹਨ।
ਪਿਛਲੇ ਹਫਤੇ ਇਟਲੀ ਦੀ ਸੁਪਰੀਮ ਕੋਰਟ ਨੇ ਹੇਠਲੀ ਅਦਾਲਤ ਦੇ ਜਨਤਕ ਥਾਵਾਂ 'ਤੇ ਕਿਰਪਾਨ ਪਾਉਣ 'ਤੇ ਪਾਬੰਦੀ ਦੇ ਫੈਸਲੇ ਨੂੰ ਬਰਕਰਾਰ ਰੱਖਿਆ ਸੀ। ਅਪੀਲ ਕਰਤਾ ਜਤਿੰਦਰ ਸਿੰਘ ਹੁਣ ਇਸ ਫੈਸਲੇ ਦੇ ਖਿਲਾਫ ਯੂਰੋਪੀਅਨ ਅਦਾਲਤ 'ਚ ਜਾਣ ਲਈ ਤਿਆਰ ਹੈ।
ਮੀਡੀਆਂ ਦੀਆਂ ਰਿਪੋਰਟਾਂ ਮੁਤਾਬਕ ਇਤਾਲਵੀ ਸੁਪਰੀਮ ਕੋਰਟ ਨੇ ਇਕ ਪ੍ਰਵਾਸੀ ਸਿੱਖ ਨੂੰ ਜਨਤਕ ਥਾਂ 'ਤੇ ਕ੍ਰਿਪਾਨ ਲਿਜਾਣ ਤੋਂ ਰੋਕ ਦਿੱਤਾ ਹੈ।
ਸਿੱਖਾਂ ਨੂੰ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਵਿੱਚ ਆਪਣੀ ਨਿਆਰੀ ਪਛਾਣ ਅਤੇ ਜੀਵਨ ਜਾਂਚ ਹੋਣ ਸਦਕਾ ਕਈ ਵਾਰ ਪ੍ਰੇਸ਼ਨੀਆਂ ਅਤੇ ਕਾਨੂੰਨੀ ਉਲਝਣਾਂ ਦਾ ਸ਼ਿਕਾਰ ਹੋਣਾ ਪੈਂਦਾ ਹੈ।ਪੰਜ ਕੱਕਾਰੀ ਪੁਸ਼ਾਕ ਅਤੇ ਦਸਤਾਰ ਦੀ ਸਿੱਖੀ ਜੀਵਨ ਵਿੱਚ ਮਹੱਤਤਾ ਬਾਰੇ ਸੰਸਾਰ ਦੇ ਲੋਕਾਂ ਜਾਣਕਾਰੀ ਨਾ ਹੋਣ ਜਾਂ ਫਿਰ ਨਸਲੀ ਨਫਰਤ ਕਾਰਣ ਅਜਿਹੀਆਂ ਘਟਨਾਵਾਂ ਘਟਦੀਆਂ ਹਨ, ਜਿਸ ਨਾਲ ਸਿੱਖ ਮਨਾਂ ਨੂੰ ਠੇਸ ਪੁੱਜਦੀ ਹੈ।
ਪੰਜ ਕੱਕਾਰ ਇੱਕ ਅੰਮ੍ਰਿਤਧਾਰੀ ਸਿੱਖ ਦੇ ਸਰੀਰ ਦੇ ਅਨਿੱਖੜਵੇਂ ਅੰਗ ਹਨ ਅਤੇ ਇੱਕ ਸਿੱਖ ਜਿਊਦੇਂ ਜੀਅ ਇਨ੍ਹਾਂ ਤੋਂ ਅਲੱਗ ਨਹੀਂ ਹੁੰਦਾ, ਪਰ ਭਾਰਤ ਸਮੇਤ ਸੰਸਾਰ ਦੇ ਵੱਖ-ਵੱਖ ਮੁਲਕਾਂ ਵਿੱਚ ਵੱਸਦੇ ਸਿੱਖਾਂ ਨੂੰ ਬਿਨ੍ਹਾਂ ਕਿਸੇ ਵਜ੍ਹਾ ਕੱਕਾਰ ਧਰਨ ਕਰਨ ਕਰਕੇ ਖੱਜਲ-ਖੁਆਰ ਕੀਤਾ ਜਾਦਾ ਹੈ।
ਡਾਕਟਰੀ ਦੇ ਦਾਖਲੇ ਲਈ ਹੋਈ ਪ੍ਰੀਖਿਆ ਦੌਰਾਨ ਬਠਿੰਡਾ ਤੇ ਜੈਪੁਰ ਦੇ ਸਕੂਲਾਂ ਵਿਚ ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਕੱਕਾਰਾਂ (ਕ੍ਰਿਪਾਨ ਅਤੇ ਕੜੇ) ਸਮੇਤ ਪ੍ਰੀਖਿਆ ਵਿੱਚ ਬੈਠਣ ਤੋਂ ਰੋਕਣ ਦਾ ਸ਼੍ਰੋਮਣੀ ਗੁਰੁਦਆਰਾ ਪ੍ਰਬੰਧਕ ਕਮੇਟੀ ਨੇ ਸਖਤ ਇਤਰਾਜ਼ ਪ੍ਰਗਟ ਕਰਦਿਆਂ ਇਸ ਮਾਮਲੇ ਵਿੱਚ ਕਾਨੂੰਨੀ ਕਾਰਵਾਈ ਕਰਨ ਦਾ ਮਨ ਬਚਾਇਆ ਹੈ।
ਅੰਬਾਲਾ ਦੀ ਅਦਾਲਤ ਦੇ ਸੈਸ਼ਨ ਜੱਜ ਰਾਜੇਸ਼ ਗੁਪਤਾ ਵੱਲੋਂ ਇਕ ਕੇਸ ਦੀ ਸੁਣਵਾਈ ਦੌਰਾਨ ਅੰਮ੍ਰਿਤਧਾਰੀ ਨੌਜਵਾਨ ਨੂੰ ਗਵਾਹੀ ਦੇਣ ਤੋਂ ਰੋਕਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਨਿਖੇਧੀ ਕਰਦਿਆਂ ਇਸ ਨੂੰ ਮੰਦਭਾਗਾ ਕਰਾਰ ਦਿੱਤਾ ਹੈ।
Next Page »