ਭਾਰਤ ਵਿੱਚ ਕੱਟੜਪੰਥੀ ਲੋਕਾਂ ਦੇ ਸੱਤਾ ਵਿੱਚ ਆਉਣ ਤੋਂ ਬਾਅਦ ਬਿਪਰਵਾਦੀ ਤਾਕਤਾਂ ਦੇ ਸਿੱਖ ਧਰਮ ਅਤੇ ਸਿੱਖਾਂ ਦੇ ਕੌਮੀ ਸਰੂਪ ਉੱਤੇ ਹਮਲੇ ਲਗਾਤਾਰ ਵਧ ਗਏ ਹਨ।
ਅੰਮ੍ਰਿਤਸਰ, ਪੰਜਾਬ (ਅਕਤੂਬਰ 31, 2013): ਸਿੱਖ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਅੱਜ ਸਿੱਖ ਕੌਮ ਵੱਲੋਂ ਅਕਾਲ ਤਖ਼ਤ ਸਾਹਿਬ ਵਿਖੇ ਮਨਾਇਆ ਗਿਆ। ਸ਼ਹੀਦੀ ਸਮਾਗਮ ਦੌਰਾਨ ਭਾਈ ਬੇਅੰਤ ਸਿੰਘ ਦੀ ਯਾਦ ਵਿਚ ਕੀਤੇ ਗਏ ਅਖੰਡ ਪਾਠ ਸਾਹਿਬ ਦੀ ਸੰਪੂਰਨਤਾ ਤੋਂ ਬਾਅਦ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਤੇ ਉਨ੍ਹਾਂ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕੀਤਾ।
ਬੀਤੇ ਵਰ੍ਹੇ ਅਮਰੀਕਾ ਤੋਂ ਛਪਦੇ ਹਫਤਾਵਾਰੀ ਪੰਜਾਬੀ ਅਖਬਾਰ "ਪੰਜਾਬ ਟਾਈਮਜ਼ ਯੂ. ਐਸ. ਏ." ਵੱਲੋਂ ਸਿੱਖ ਚਿੰਤਕ ਸ੍ਰ: ਅਜਮੇਰ ਸਿੰਘ ਦੀ ਪੁਸਤਕ ਲੜੀ "ਵੀਹਵੀਂ ਸਦੀ ਦੀ ਸਿੱਖ ਰਾਜਨੀਤੀ" ਦੀਆਂ ਛਪ ਚੁੱਕੀਆਂ ਤਿੰਨ ਕਿਤਾਬਾਂ ਬਾਰੇ ਬਹਿਸ ਚਲਾਈ ਗਈ ਜਿਸ ਤਹਿਤ ਕਈ ਲੇਖ ਇਸ ਪਰਚੇ ਵੱਲੋਂ ਛਾਪੇ ਗਏ। ਇਸ ਬਹਿਸ ਵਿਚ ਹਿੱਸਾ ਲੈਣ ਵਾਲੇ ਵਿਅਤੀਆਂ ਦੇ ਜੋ ਲੇਖ "ਪੰਜਾਬ ਟਾਈਮਜ਼ ਯੂ. ਐਸ. ਏ." ਵਿਚ ਛਪੇ ਉਨ੍ਹਾਂ ਨੂੰ ਇਕੱਠੇ ਕਰਕੇ ਇਕ ਪੁਸਤਕ "ਸਿੱਖ ਕੌਮ: ਹਸਤੀ ਅਤੇ ਹੋਣੀ" ਬੀਤੇ ਦਿਨੀਂ ਛਪ ਕੇ ਪਾਠਕਾਂ ਤੱਕ ਪਹੁੰਚੀ ਹੈ। ਇਹ ਪੁਸਤਕ ਅਮੋਲਕ ਸਿੰਘ ਅਤੇ ਗੁਰਦਿਆਲ ਬੱਲ ਵੱਲੋਂ ਸੰਪਾਦਤ ਕੀਤੀ ਗਈ ਹੈ। ਇਸ ਪੁਸਤਕ ਨੂੰ ਜਾਰੀ ਕਰਨ ਮੌਕੇ 6 ਮਈ, 2012 ਨੂੰ ਲੁਧਿਆਣਾ ਵਿਖੇ ਇਕ ਵਿਚਾਰ-ਚਰਚਾ ਕੀਤੀ ਗਈ। ਇਸ ਵਿਚਾਰ ਚਰਚਾ ਬਾਰੇ ਪੜਚੋਲਵੀਂ ਜਾਣਕਾਰੀ ਸਾਂਝੀ ਕਰਦੀ ਹੇਠਲੀ ਲਿਖਤ ਸ੍ਰ: ਚਰਨਜੀਤ ਸਿੰਘ ਤੇਜਾ ਵੱਲੋਂ ਸਮਾਜਕ ਸੰਪਰਕ ਮੰਚ "ਫੇਸਬੁੱਕ" ਉੱਤੇ ਸਾਂਝੀ ਕੀਤੀ ਗਈ ਹੈ। ਇਹ ਲਿਖਤ "ਗੁਲਾਮ ਕਲਮ" ਵੱਲੋਂ ਛਾਪੀ ਜਾ ਚੁੱਕੀ ਹੈ ਅਤੇ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਹਿਤ ਹੇਠਾਂ ਛਾਪੀ ਜਾ ਰਹੀ ਹੈ: ਸੰਪਾਦਕ।
ਚੰਡੀਗੜ੍ਹ, ਪੰਜਾਬ (21 ਮਾਰਚ, 2012): ਅਖਬਾਰੀ ਖਬਰਾਂ ਅਨੁਸਾਰ ਪੰਜਾਬ ਦੇ ਜਾਲਮ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ ਹੇਠ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਹੇ ਸਿੱਖ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ 31 ਮਾਰਚ ਨੂੰ ਫਾਂਸੀ ਦਿੱਤੇ ਜਾਣ ਸਬੰਧੀ ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਬੀਤੇ ਦਿਨ 20 ਮਾਰਚ ਦੁਬਾਰਾ ਹੁਕਮ ਜਾਰੀ ਕਰ ਦਿੱਤੇ ਹਨ। ਅਦਾਲਤ ਨੇ ਪਟਿਆਲਾ ਜੇਲ੍ਹ ਪ੍ਰਸ਼ਾਸਨ ਨੂੰ ਅਦਾਲਤ ਨੇ ਕਿਹਾ ਹੈ ਕਿ ਉਹ ਫਾਂਸੀ ਦੀ ਸਜ਼ਾ ਲਾਗੂ ਕਰਵਾਉਣ ਤੋਂ ਇਨਕਾਰ ਨਹੀਂ ਕਰ ਸਕਦੇ, ਕਿਉਂਕਿ ਇਹ ਹੁਕਮ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਤੈਅ ਮਾਪਦੰਡਾਂ ਅਨੁਸਾਰ ਦਿੱਤੇ ਗਏ ਹਨ, ਇਸ ਲਈ ਜੇਲ੍ਹ ਪ੍ਰਸ਼ਾਸਨ ਨੂੰ ਇਨ੍ਹਾਂ ਹੁਕਮਾਂ ਨੂੰ ਮੰਨਣਾ ਹੀ ਹੋਵੇਗਾ। ... ਦੇਸ ਪੰਜਾਬ ਤੇ ਵਿਦੇਸ਼ਾਂ ਤੋਂ ਮਿਲ ਰਹੀਆਂ ਖਬਰਾਂ ਅਨੁਸਾਰ ਭਾਈ ਬਲਵੰਤ ਸਿੰਘ ਦੀ ਫਾਂਸੀ ਦੇ ਭਾਰਤ ਸਰਕਾਰ ਤੇ ਅਦਾਲਤਾਂ ਦੇ ਫੈਸਲੇ ਤੋਂ ਬਾਅਦ ਸਿੱਖਾਂ ਵਿਚ ਰੋਹ ਤੇ ਰੋਸ ਦੀ ਭਾਰੀ ਲਹਿਰ ਹੈ।
ਲੁਧਿਆਣਾ, ਪੰਜਾਬ (18 ਮਾਰਚ, 2012): ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਦੇ ਮਸਲੇ ਉਤੇ ਵਿਚਾਰ ਕਰਨ ਲਈ ਪੰਥਕ ਜਥੇਬੰਦੀਆਂ ਦੀ ਇਕ ਹੰਗਾਮੀ ਮੀਟਿੰਗ ਅੱਜ ਲੁਧਿਆਣਾ ਵਿਖੇ ਹੋਈ, ਜਿਸ ਵਿਚ ਸਮੁੱਚੀਆਂ ਜਥੇਬੰਦੀਆਂ ਨਾਲ ਤਾਲਮੇਲ ਕਰਨ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿਚ ਅਗਲੀ ਰਣਨੀਤੀ ਉਲੀਕਣ ਲਈ ਪੰਥਕ ਜਥੇਬੰਦੀਆਂ ਦੀ 21 ਮਾਰਚ ਨੂੰ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਮੀਟਿੰਗ ਸੱਦੀ ਗਈ ਹੈ। ਇਹ ਫ਼ੈਸਲਾ ਅੱਜ ਸਲੇਮ ਟਾਬਰੀ ਸਥਿਤ ਭਾਈ ਗੁਰਦਾਸ ਗੁਰਮਤਿ ਮਿਸ਼ਨਰੀ ਕਾਲਜ ਵਿਖੇ ਹੋਈ ਪੰਥਕ ਜਥੇਬੰਦੀਆਂ ਦੀ ਮੀਟਿੰਗ ਵਿਚ ਕੀਤਾ ਗਿਆ ਹੈ, ਜਿਸ ਵਿਚ ਅਕਾਲੀ ਦਲ ਅੰਮ੍ਰਿਤਸਰ, ਅਕਾਲੀ ਦਲ ਪੰਚ ਪ੍ਰਧਾਨੀ, ਸੰਤ ਸਮਾਜ, ਆਲ ਇੰਡੀਆ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਸਿਰਮੌਰ ਖਾਲਸਾ ਦਲ ਅਤੇ ਯੂਨਾਈਟਡ ਸਿੱਖ ਮੂਵਮੈਂਟ ਦੇ ਪ੍ਰਤੀਨਿਧਾਂ ਨੇ ਹਿੱਸਾ ਲਿਆ।
ਲੁਧਿਆਣਾ (5 ਮਾਰਚ, 2012 - ਸਿੱਖ ਸਿਆਸਤ): ਪੰਜਾਬ ਵਿਧਾਨ ਸਭਾ ਦੀਆਂ ਸਾਰੀਆਂ 117 ਸੀਟਾਂ ਲਈ 30 ਜਨਵਰੀ, 2012 ਨੂੰ ਵੋਟਾਂ ਪਈਆਂ ਸਨ ਅਤੇ ਇਨ੍ਹਾਂ ਦੀ ਗਿਣਤੀ ਕਰਕੇ ਨਤੀਜਿਆਂ ਦਾ ਐਲਾਨ ਕੱਲ ਭਾਵ 6 ਮਾਰਚ, 2012 ਨੂੰ ਹੋਣ ਜਾ ਰਿਹਾ ਹੈ। ਅੱਜ ਸਾਰੇ ਪ੍ਰਮੁੱਖ ਅਖਬਾਰ ਤੇ ਟੀ. ਵੀ. ਕਹਿ ਰਹੇ ਹਨ ਕਿ ਫੈਸਲੇ ਦੀ ਘੜੀ ਨੇੜੇ ਆ ਚੁੱਕੀ ਹੈ ਤੇ ਕਿਆਸਰਾਈਆਂ ਦਾ ਦੌਰ ਖਤਮ ਹੋਣ ਵਾਲਾ ਹੈ। ਕਾਂਗਰਸ, ਆਕਲੀ-ਭਾਜਪਾ ਅਤੇ ਪੀ. ਪੀ. ਪੀ ਤੇ ਖੱਬੇ-ਪੱਖੀਆਂ ਦੇ ਸਾਂਝੇ ਮੋਰਚੇ ਦੀ ਵੋਟ ਕਾਰਗੁਜ਼ਾਰੀ ਅਤੇ ਪੰਜਾਬ ਵਿਚ ਨਵੀਂ ਸਰਕਾਰ ਬਣਨ ਬਾਰੇ ਕੱਲ ਪਤਾ ਲੱਗ ਜਾਵੇਗਾ, ਪਰ ਕੀ ਇਹ ਫੈਸਲੇ ਦੀ ਘੜੀ ਪੰਜਾਬ ਦੇ ਲੋਕਾਂ ਲਈ ਕੋਈ ਸੁਖਾਵੀਂ ਤਬਦੀਲੀ ਵੀ ਲੈ ਕੇ ਆਵੇਗੀ? ਇਸ ਸਵਾਲ ਤੇ ਇਸ ਦੇ ਜਵਾਬ ਵੱਲ ਚੋਣ ਨਤੀਜਿਆਂ ਦੇ ਐਲਾਨ ਦੇ ਸ਼ੋਰ-ਸ਼ਰਾਬੇ ਵਿਚ ਕੋਈ ਧਿਆਨ ਦੇਣ ਦੀ ਖੇਚਲ ਨਹੀਂ ਕਰ ਰਿਹਾ।
ਪੰਜਾਬ ਦੀ ਰਾਜਨੀਤੀ ਅਤੇ ਸਿੱਖ ਰਾਜਨੀਤੀ ਦੋ ਸਮਾਨਆਰਥਕ ਸ਼ਬਦ ਹਨ। ਭਾਰਤੀ ਆਜ਼ਾਦੀ ਤੋਂ ਲੈ ਕੇ 1992 ਤਕ ਦਾ ਪੰਜਾਬ ਦੀ ਰਾਜਨੀਤੀ ਅੰਦਰਲਾ ਵਰਤਾਰਾ ਭਾਰਤੀ ਰਾਜਨੀਤਕ ਸਿਸਟਮ ਅਤੇ ਸਿੱਖ ਰਾਜਨੀਤਕ ਸਿਸਟਮ (ਜੋ ਵਿਕਾਸ ਕਰ ਰਿਹਾ ਹੈ) ਵਿਚਕਾਰ ਨਿਰੰਤਰ ਟੱਕਰ ਉਤੇ ਅਧਾਰਿਤ ਸੀ। ਅਸਲ ਵਿਚ ਇਹ ਵਰਤਾਰਾ ਸਿੱਖ ਕੌਮ ਵਲੋਂ ਵੱਧ ਤੋਂ ਵੱਧ ਰਾਜਨੀਤਕ ਤਾਕਤ ਪ੍ਰਾਪਤ ਕਰਕੇ ਸਿੱਖ ਪਛਾਣ ਦੀ ਹਰ ਹਾਲਤ ਵਿਚ ਰਾਖੀ ਕਰਨ ਉਤੇ ਅਧਾਰਤ ਸੀ ...
ਫ਼ਰੀਮਾਂਟ/ਕੈਲੇਫ਼ੋਰਨੀਆ (15 ਮਾਰਚ, 2011): ਗਦਰੀ ਸਿੰਘਾਂ-ਸ਼ਹੀਦਾਂ ਦੇ ਇਤਿਹਾਸਕ ਅਸਥਾਨ ਗੁਰਦਵਾਰਾ ਸਾਹਿਬ ਸਟਾਕਟਨ ਵਿਖੇ ਨਾਨਕਸ਼ਾਹੀ ਕੈਲੰਡਰ ਨੂੰ ਜੈਕਾਰਿਆਂ ਦੀ ਗੂੰਜ ਵਿੱਚ ਜਾਰੀ ਕੀਤਾ ਗਿਆ, ਜਿਥੇ ਅਮਰੀਕਨ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ: ਜਸਵੰਤ ਸਿੰਘ ਹੋਠੀ ਨੇ ਦੱਸਿਆ ਕਿ ਜਿਹੜਾ ਵੀ ਫੈਸਲਾ ਅਕਾਲ ...
ਸਿੱਖ ਕੌਮ ਦਾ ਇਤਿਹਾਸ ਕੁਰਬਾਨੀਆਂ ਭਰਿਆ ਹੈ। ਸਿੱਖ ਕਿਸੇ ਤੇ ਪਹਿਲਾਂ ਵਾਰ ਨਹੀਂ ਕਰਦਾ। ਸਿੱਖ ਜ਼ੁਲਮ ਤੇ ਅਨਿਆਂ ਵਿਰੁੱਧ ਲੜਦਾ ਹੈ। ਸਿੱਖ ਹਰ ਧਰਮ ਦਾ ਸਤਿਕਾਰ ਕਰਦਾ ਹੈ ਅਤੇ ਦੀਨ ਦੁਖੀ ਦੀ ਮਦਦ ਲਈ ਤਿਆਰ ਰਹਿੰਦਾ ਹੈ। ਸਾਨੂੰ ਇਹ ਗੁੜ੍ਹਤੀ ਸਾਡੇ ਗੁਰੂਆਂ ਨੇ ਦਿੱਤੀ ਹੈ।