Tag Archive "sikh-news-canada"

sikh-federation-canada

ਕਨੇਡਾ ਦੀਆਂ ਫੈਡਰਲ ਚੋਣਾਂ 2025: ਸਿੱਖਾਂ ਨਾਲ ਜੁੜੇ ਮਸਲੇ ਅਸਰਦਾਰ ਤਰੀਕੇ ਨਾਲ ਚੁੱਕੇ

ਸਿੱਖ ਫੈਡਰੇਸ਼ਨ ਕਨੇਡਾ ਵੱਲੋਂ ਕਨੇਡਾ ਦੀਆਂ ਫੈਡਰਲ ਚੋਣਾਂ ਦੌਰਾਨ ਇੰਡੀਆ ਦੀ ਵਿਦੇਸ਼ੀ ਦਖਲਅੰਦਾਜ਼ੀ ਅਤੇ ਸਿੱਖਾਂ ਉੱਤੇ ਜ਼ਬਰ ਦੀ ਕੌਮਾਂਤਰੀ ਨੀਤੀ (ਟਰਾਂਸਨੈਸ਼ਨਲ ਰਿਪਰੈਸ਼ਨ) ਸਮੇਤ ਕਨੇਡਾ ਰਹਿੰਦੇ ਸਿੱਖਾਂ ਨਾਲ ਜੁੜੇ ਅਹਿਮ ਮਸਲੇ ਅਸਰਦਾਰ ਤਰੀਕੇ ਨਾਲ ਚੁੱਕੇ ਗਏ ਹਨ।

ਅਮਰੀਕਾ ਦੀ ਸੰਗਤ ਨੇ ਸਾਕਾ ਨਕੋਦਰ ਦੇ ਸ਼ਹੀਦਾਂ ਦਾ 39ਵਾਂ ਸ਼ਹੀਦੀ ਦਿਹਾੜਾ ਮਨਾਇਆ

ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ ਸਾਹਿਬ ਫਰੀਮੌਂਟ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।

ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਦੀ ਪੜਚੋਲ (ਜਰੂਰ ਸੁਣੋ)

"ਤੱਥ-ਪੜਚੋਲ-ਨਜ਼ਰੀਆ" ਦੀ ਇਕ ਕੜੀ ਵਿਚ ਪੱਤਰਕਾਰ ਮਨਦੀਪ ਸਿੰਘ ਨੇ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨਾਲ ਕੈਨੇਡਾ-ਇੰਡੀਆ ਕੂਟਨੀਤਕ ਖਿੱਚੋਤਾਣ ਦੌਰਾਨ ਇੰਡੀਅਨ ਮੀਡੀਏ ਵੱਲੋਂ ਕੀਤੀ ਜਾ ਰਹੀ ਝੂਠ-ਤਰਾਸ਼ੀ ਬਾਰੇ ਖਾਸ ਗੱਲਬਾਤ ਕੀਤੀ ਹੈ।

ਕੈਨੇਡਾ ਵਿਚ ਹਿੰਦੂ-ਸਿੱਖ ਤਣਾਅ ਬਣਾਉਣ ਦੀ ਭਾਰਤੀ ਰਣਨੀਤੀ ਦੀ ਪੜਚੋਲ: ਕੀ ਹੈ ਮੰਦਰ ਵਾਲੀ ਘਟਨਾ ਦਾ ਸੱਚ?

ਪੱਤਰਕਾਰ ਮਨਦੀਪ ਸਿੰਘ ਨਾਲ ਗੱਲਬਾਤ ਕਰਦਿਆਂ ਸਿੱਖ ਸਿਆਸਤ ਦੇ ਸੰਪਾਦਕ ਪਰਮਜੀਤ ਸਿੰਘ ਗਾਜ਼ੀ ਨੇ ਕਨੇਡਾ ਵਿਚ ਵਾਪਰੇ ਹਾਲੀਆ ਘਟਨਾਕ੍ਰਮ ਬਾਰੇ ਤੱਥ, ਪੜਚੋਲ ਅਤੇ ਨਜ਼ਰੀਆ ਪੇਸ਼ ਕੀਤਾ ਹੈ। ਆਪ ਜੀ ਦੀ ਜਾਣਕਾਰੀ ਹਿਤ ਇਹ ਵਿਖਤ (ਵੀਡੀਓ) ਸਾਂਝੀ ਕਰ ਰਹੇ ਹਾਂ।

Analyzing Canada-India Diplomatic Escalation

ਕਨੇਡਾ ਨੇ ਭਾਰਤ ਨੂੰ “ਸਾਈਬਰ ਖਤਰਾ” ਦੱਸਿਆ; ਅਮਰੀਕਾ ਨੇ 19 ਭਾਰਤੀ ਕੰਪਨੀਆਂ ਤੇ ਰੋਕ ਲਾਈ; ਕਿਸ ਪਾਸੇ ਜਾ ਰਹੇ ਹਾਲਾਤ?

ਭਾਰਤ ਅਤੇ ਕਨੇਡਾ ਦਰਮਿਆਨ ਕੂਟਨੀਤਕ ਤਣਾਅ ਇਸ ਵੇਲੇ ਸਿਖਰਾਂ ਉੱਤੇ ਹੈ। ਕਨੇਡਾ ਸਰਕਾਰ ਦੇ ਅਧਿਕਾਰੀਆਂ ਨੇ ਕਨੇਡਾ ਵਿਚ ਸਿੱਖਾਂ ਉੱਤੇ ਹੋ ਰਹੇ ਹਮਲਿਆਂ ਤੇ ਹੋ ਵਿਆਪਕ ਹਿੰਸਕ ਕਾਰਵਾਈਆਂ ਨੂੰ ਨਿਰਦੇਸ਼ਤ ਕਰਨ ਪਿੱਛੇ ਅਮਿਤ ਸ਼ਾਹ ਦਾ ਨਾਮ ਨਸ਼ਰ ਕਰ ਦਿੱਤਾ ਹੈ।

ਕਨੇਡਾ ਸਥਿਤ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਤੇ ਦਲ ਖਾਲਸਾ ਵਲੋਂ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮੰਗ ਪੱਤਰ

ਭਾਈ ਨਿੱਝਰ ਦੀ ਤਸਵੀਰ ਕੇਂਦਰੀ ਸਿੱਖ ਅਜਾਇਬ ਘਰ ‘ਚ ਲਗਾਉਣ ਦੀ ਕੀਤੀ ਅਪੀਲ

ਸਿੱਖ ਰਿਸਰਚ ਇੰਸਚੀਟਿਊਟ ਦੇ ਲੇਖੇ ਵਿਚ ਆਲਮੀ ਤਾਕਤਾਂ ਲਈ ਸਿੱਖਾਂ ਪ੍ਰਤੀ ਨੀਤੀ ਸੁਝਾਅ ਪੇਸ਼ ਕੀਤੇ

ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ ਲੇਖਾ ਬੀਤੇ ਦਿਨੀਂ 11 ਦਸੰਬਰ 2023 ਨੂੰ ਜਾਰੀ ਕੀਤਾ ਗਿਆ ਹੈ।

ਇੰਡੀਆ ਦੀ ਖੂਫੀਆ ਏਜੰਸੀ ਰਾਅ ਦੇ ਇਤਿਹਾਸ ਵਿਚ ਪਹਿਲੀ ਵਾਰ ਉੱਤਰੀ-ਅਮਰੀਕਾ ਵਿੱਚ ਨੁਮਾਇੰਦਗੀ ਲਈ ਅਧਿਕਾਰੀ ਤੈਨਾਤ ਨਹੀਂ

ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ ਕੈਨੇਡਾ ਵਿੱਚੋਂ ਕੱਢਿਆ ਗਿਆ ਹੈ। 

ਇੰਡੀਆ ਵੱਲੋਂ ਅਮਰੀਕਾ ਵਿੱਚ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਤਲ ਦੀ ਵਿਓਂਤ ਬਾਰੇ ਕੀ ਕਹਿੰਦੀ ਹੈ ਫਾਈਨੈਂਸ਼ੀਅਲ ਟਾਈਮਜ਼ ਦੀ ਰਿਪੋਰਟ

ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ। 

ਮਾਮਲਾ ਭਾਈ ਹਰਦੀਪ ਸਿੰਘ ਨਿੱਝਰ ਕਤਲ ਦਾ: ਕਨੇਡਾ ਪੁਲਿਸ ਦੇ ਹੱਥ ਹਾਲੀ ਵੀ ਤਕਰੀਬਨ ਖਾਲੀ

ਭਾਈ ਹਰਦੀਪ ਸਿੰਘ ਨਿੱਝਰ ਦੇ ਕਤਲ ਦੇ ਮਾਮਲੇ ਵਿਚ ਕਨੇਡਾ ਦੀ ਪੁਲਿਸ ਨੇ ਦੋ ਸ਼ੱਕੀ ਦੋਸ਼ੀਆਂ ਬਾਰੇ ਪਹਿਲਾਂ ਜਾਣਕਾਰੀ ਦਿੱਤੀ ਸੀ ਤੇ ਅੱਜ ਤੀਜੇ ਸ਼ੱਕੀ ਬਾਰੇ ਜਾਣਕਾਰੀ ਦਿੱਤੀ ਹੈ, ਜੋ 2008 ਮਾਡਲ ਦੀ ਸਿਲਵਰ ਰੰਗ ਦੀ ਟੋਇਟਾ ਕੈਮਰੀ ਵਿੱਚ ਹਮਲਾਵਰਾਂ ਨਾਲ ਮੌਜੂਦ ਸੀ।

Next Page »