ਕਨੇਡਾ ਦੇ ‘ਮੈਕਡੌਨਲਡ-ਲੌਰੀਅਰ ਇੰਸਟੀਚਿਊਟ’ ਨਾਮੀ ਅਦਾਰੇ ਵੱਲੋਂ ਸਾਬਕਾ ਪੱਤਰਕਾਰ ਟੈਰੀ ਮਿਲਵਸਕੀ ਦਾ ਇੱਕ ਪਰਚਾ ਬੀਤੇ ਦਿਨੀਂ ਛਾਪਿਆ ਗਿਆ ਜਿਸ ਵਿੱਚ ਇਹ ਦਾਅਵੇ ਕੀਤੇ ਗਏ ਸਨ ਕਿ ‘ਖਾਲਿਸਤਾਨ’ ਪਾਕਿਸਤਾਨ ਦੀ ਇੱਕ ਮੁਹਿੰਮ ਹੈ ਅਤੇ ਸਿੱਖਾਂ ਵਿੱਚ ਖਾਲਿਸਤਾਨ ਦੇ ਵਿਚਾਰ ਦਾ ਅਧਾਰ ਨਹੀਂ ਹੈ। ਇਸ ਪਰਚੇ ਨੂੰ ਵਿਦਵਾਨਾਂ ਅਤੇ ਸਿੱਖ ਸੰਸਥਾਵਾਂ ਵੱਲੋਂ ਨਿਰਅਧਾਰ ਤੇ ਪੱਖਪਾਤੀ ਦੱਸਦਿਆਂ ਮੂਲੋਂ ਹੀ ਨਕਾਰ ਦਿੱਤਾ ਗਿਆ ਹੈ।
ਪੰਜਾਬੀ ਗਾਇਕ ਗੁਰਦਾਸ ਮਾਨ ਵੱਲੋਂ ਬੀਤੇ ਦਿਨਾਂ ਦੌਰਾਨ "ਇਕ ਦੇਸ਼, ਇਕ ਭਾਸ਼ਾ" ਦੇ ਹਿੰਦੂਤਵੀ ਤੇ ਬਸਤੀਵਾਦੀ ਏਜੰਡੇ ਦੀ ਹਿਮਾਇਤ ਕਰਨ ਤੋਂ ਬਾਅਦ ਪੰਜਾਬੀ ਬੋਲੀ ਦੇ ਹਿਮਾਇਤੀਆਂ ਵੱਲੋਂ ਗੁਰਦਾਸ ਮਾਨ ਦੇ ਵਿਚਾਰਾਂ ਨਾਲ ਵਿਰੋਧ ਪ੍ਰਗਟਾਇਆ ਜਾ ਰਿਹਾ ਹੈ। ਇਸ ਤੋਂ ਖਿਝਿਆ ਗੁਰਦਾਸ ਮਾਨ ਹੁਣ ਪੰਜਾਬੀ ਬੋਲੀ ਦੇ ਹਿਮਾਇਤੀਆਂ ਨੂੰ ਮੰਦੇ-ਬੋਲ ਬੋਲ ਰਿਹਾ ਹੈ।
ਵਲੀਪੁਰ ਦੇ ਗੁਰਪ੍ਰਤਾਪ ਸਿੰਘ ਦੀ ਉਮਰ ਉਸ ਵੇਲੇ ਸਿਰਫ ਸਾਢੇ 17 ਸਾਲਾਂ ਦੀ ਸੀ ਜਦੋਂ ਪੰਜਾਬ ਪੁਲਿਸ ਦੇ ਕਰਿੰਦਿਆਂ ਨੇ ਉਸ ਨੂੰ ਜਬਰੀ ਲਾਪਤਾ ਕਰਕੇ ਮਾਰ ਮੁਕਾਇਆ ਸੀ। ਪੁਲਿਸ ਵਾਲਿਆਂ ਨੇ ਗੁਰਪ੍ਰਤਾਪ ਸਿੰਘ ਨੂੰ 'ਅਣਪਛਾਤੀ ਲਾਸ਼' ਕਰਾਰ ਦੇ ਕੇ ਉਸ ਦੀ ਮ੍ਰਿਤਕ ਦੇਹ ਵੀ ਸਾੜ ਦਿੱਤੀ ਸੀ। ਇਸ ਸਿੱਖ ਬਾਲ ਦੇ ਕਤਲ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਪੁਲਿਸ ਵਾਲੇ ਹੁਣ ਕਨੇਡਾ ਦੀਆਂ ਸੈਰਾਂ ਕਰਨ ਦੀ ਤਾਕ ਵਿਚ ਹਨ।
ਕਨੇਡਾ ਦੀ ਸਿੱਖ ਜਥੇਬੰਦੀ "ਵਰਲਡ ਸਿੱਖ ਆਰਗੇਨਾਈਜੇਸ਼ਨ" (ਵ.ਸਿ.ਆ.) ਵਲੋਂ ਪਾਕਿਸਤਾਨ ਸਰਕਾਰ ਨੂੰ ਬੇਨਤੀ ਕੀਤੀ ਗਈ ਹੈ ਕਿ ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਉਸਾਰੀ ਦੇ ਚੱਲ ਰਹੇ ਕੰਮ ਦੌਰਾਨ ਗੁਰੂ ਨਾਨਕ ਜੀ ਦੇ ਖੇਤਾਂ ਦੀ ਸੰਭਾਲ ਕੀਤੀ ਜਾਵੇ।
ਕਨੇਡਾ 'ਚ ਮਿਸੀਸਾਗਾ ਵਿਖੇ ਡਿਕਸੀ ਰੋਡ ਸਥਿਤ ਗੁਰਦੁਆਰਾ ਓਂਟਾਰੀਓ ਖ਼ਾਲਸਾ ਦਰਬਾਰ ਦੇ 11 ਪ੍ਰਬੰਧਕਾਂ (ਬੋਰਡ ਆਫ਼ ਡਾਇਰੈਕਟਰਜ਼) ਦੀ ਚੋਣ ਬੀਤੇ ਦਿਨੀਂ (31 ਮਾਰਚ ਨੂੰ) ਹੋਈ ਜਿਸ ਵਿਚ ਮੌਜੂਦਾ ਪ੍ਰਬੰਧਕ ਦੀ ਮੁੜ ਚੁਣੇ ਗਏ। ਰੋਜਾਨਾਂ ਅਜੀਤ ਦੀ ਇਕ ਖਬਰ ਮੁਤਾਬਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਚੋਂ ਪ੍ਰਧਾਨ ਗੁਰਪ੍ਰੀਤ ਸਿੰਘ ਬੱਲ ਦੀ ਅਗਵਾਈ ਵਾਲੇ ਉਮੀਦਵਾਰ ਜੇਤੂ ਰਹੇ ਹਨ।
ਭਾਰਤੀ ਉਪਮਹਾਂਦੀਪ ਚ ਹੋਣ ਜਾ ਰਹੀ ਲੋਕ ਸਭਾ ਦੀ ਚੋਣ ਤਹਿਤ ਹਲਕਾ ਖਡੂਰ ਸਾਹਿਬ ਤੋਂ ਚੋਣ ਲੜ ਰਹੀ ਮਨੁੱਖੀ ਹੱਕਾਂ ਦੀ ਅਣਥੱਕ ਕਾਰਕੁੰਨ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ 'ਚ ਸਨਿਚਰਵਾਰ (ਮਾਰਚ 30) ਨੂੰ ਕੈਨੇਡਾ ਦੇ ਕੈਲਗਰੀ ਸ਼ਹਿਰ 'ਚ ਵੱਡੀ ਇਕੱਤਰਤਾ ਹੋਈ ਜਿਸ 'ਚ ਸਮੂਹ ਪੰਜਾਬੀਆਂ ਨੂੰ ਬੇਨਤੀ ਕੀਤੀ ਗਈ ਕਿ ਬੀਬੀ ਪਰਮਜੀਤ ਕੌਰ ਨੂੰ ਜਿਤਾਉਣ ਲਈ ਮਦਦ ਕੀਤੀ ਜਾਵੇ।
ਕੈਨੇਡਾ ਦੀ ਰਾਜਨੀਤਕ ਧਿਰ ਐਨਡੀਪੀ ਵਲੋਂ ਪ੍ਰਧਾਨ ਮੰਤਰੀ ਅਹੁਦੇ ਦੇ ਦਾਅਵੇਦਾਰ ਸਰਦਾਰ ਜਗਮੀਤ ਸਿੰਘ ਨੇ ਅੱਜ ਕੈਨੇਡਾ 'ਚ ਹੋਈਆਂ ਬਰਨਬੀ ਸਾਊਥ ਦੀਆਂ ਚੋਣਾਂ 'ਚ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ।
ਵਰਲਡ ਸਿੱਖ ਆਗਰੇਨਾਈਜੇਸ਼ਨ (ਵ.ਸਿ.ਆ) ਆਪ ਕੈਨੇਡਾ ਵਲੋਂ "ਸਿੱਖ ਮੈਨਟਰਸ਼ਿਪ ਪ੍ਰੋਗਰਾਮ" ਨਾਮੀ ਇਕ ਉੱਦਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਸਿੱਖ ਪਾੜ੍ਹਿਆਂ ਦਾ ਸੰਪਰਕ ਸਿੱਖ ਉੱਦਮੀਆਂ, ਕਿੱਤਾਕਾਰੀਆਂ ਤੇ ਮਾਹਿਰਾਂ ਨਾਲ ਕਰਵਾਇਆ ਜਾਵੇਗਾ ਜੋ ਕਿ ਪਾੜ੍ਹਿਆਂ ਨੂੰ ਉਨ੍ਹਾਂ ਦੀ ਕਾਬਲੀਅਤ ਤੇ ਰੁਚੀ ਮੁਤਾਬਕ ਢੁਕਵਾਂ ਕਿੱਤਾ ਚੁਣਨ ਵਿਚ ਮਦਦ ਕਰਿਆ ਕਰਨਗੇ।
ਸਿਆਸਤ ਚੋਣਾਂ ਜਿੱਤਣ ਲਈ ਬੋਲੇ ਗਏ ਝੂਠਾਂ ਜਾਂ ਦੂਜਿਆਂ ਤੇ ਲਾਏ ਗਏ ਵਕਤੀ ਦੋਸ਼ਾਂ ਨੂੰ ਨਹੀਂ ਕਹਿੰਦੇ, ਨਾ ਹੀ ਸਰਕਾਰ ਦੇ ਮੰਤਰੀ ਜਾਂ ਮੁਖੀ ਬਣ ਕੇ ਲੋਕਾਂ ਤੋਂ ਪੈਸੇ ਖਾਣ ਨੂੰ ਸਿਆਸਤ ਕਹਿੰਦੇ ਹਨ।ਰਾਜਸੀ ਮੰਚ ਉੱਤੇ ਵਿਚਰਣ ਵਾਲੇ ਸਾਰੇ ਪਾਤਰ ਹੀ ਸਿਆਸਤਦਾਨ ਨਹੀਂ ਹੁੰਦੇ ਸਗੋਂ ਬਹੁਤੀ ਵਾਰ ਉਹ ਤਾਂ ਸਿਆਸੀ ਕਠਪੁਤਲੀਆਂ ਹੁੰਦੇ ਹਨ।ਅਸਲ ਸਿਆਸਤਦਾਨ ਤਾਂ ਉਹ ਹੁੰਦਾ ਹੈ ਜੋ ਏਹਨਾਂ ਪਾਤਰਾਂ ਦੇ ਕਾਰਜ ਅਤੇ ਬੋਲ ਤੈਅ ਕਰਦਾ ਹੈ।ਸਿਆਸਤ ਅਸਲ ਵਿਚ ਆਉਣ ਵਾਲੇ ਸਮਿਆਂ ਦੇ ਵਰਤਾਰਿਆਂ ਦਾ ਰਾਹ ਤੈਅ ਕਰਨ ਦੀ ਖੇਡ ਹੈ।
ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਭਾਰਤੀ ਉਪਮਹਾਂਦੀਪ ਦੀ ਫੇਰੀ ਬਾਬਤ ਬੀਤੇ ਕੱਲ ਜਾਰੀ ਹੋਏ "ਨੈਸ਼ਨਲ ਸਕਿਓਟਰੀ ਅਤੇ ਇੰਨਟੈਲੀਜੈਂਸ ਕਮੇਟੀ ਆਫ ਪਾਰਲੀਮੈਂਟੇਰੀਅਨਜ਼" ਦੇ ਲੇਖੇ ਵਿਚ ਕਨੇਡਾ ਰਹਿੰਦੇ ਸਿੱਖਾਂ ਦੀ ਸਾਖ ਨੂੰ ਢਾਹ ਲਾਉਣ ਵਾਲੀ ਵਿਦੇਸ਼ੀ ਦਖਲਅੰਦਾਜ਼ੀ ਦੇ ਤੱਥ ਮੁੜ ਉਜਾਗਰ ਹੋਏ ਹਨ।
« Previous Page — Next Page »