ਅੱਜ (17 ਨਵੰਬਰ, 2017) ਬਾਘਾਪੁਰਾਣਾ ਦੇ ਜੁਡੀਸ਼ਲ ਮੈਜਿਸਟ੍ਰੇਟ ਵਲੋਂ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਨੂੰ ਪੁਲਿਸ ਵਲੋਂ ਤਸ਼ੱਦਦ ਕੀਤੇ ਜਾਣ ਤੋਂ ਬਾਅਦ 3 ਡਾਕਟਰਾਂ ਦੇ ਬੋਰਡ ਵਲੋਂ ਮੈਡੀਕਲ ਜਾਂਚ ਦੀ ਮੰਗ ਕਰਦੀ ਅਰਜ਼ੀ ਖਾਰਜ ਕਰ ਦਿੱਤੀ ਗਈ।
ਸਕੌਟਲੈਂਡ / ਇੰਗਲੈਂਡ ਦੇ ਨਾਗਰਿਕ ਜਗਤਾਰ ਸਿੰਘ ਜੌਹਲ ਉਰਫ ਜੱਗੀ ਨੂੰ ਅੱਜ (17 ਨਵੰਬਰ, 2017) ਬਾਘਾਪੁਰਾਣਾ ਅਦਾਲਤ 'ਚ ਪੇਸ਼ ਕੀਤਾ ਗਿਆ। ਜਿਥੇ ਰਿਮਾਂਡ ਖਤਮ ਹੋਣ 'ਤੇ ਉਸਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ 'ਚ ਜੇਲ੍ਹ ਭੇਜ ਦਿੱਤਾ ਗਿਆ। ਉਹ ਪਿਛਲੇ 13 ਦਿਨਾਂ ਤੋਂ ਪੁਲਿਸ ਰਿਮਾਂਡ 'ਤੇ ਸੀ, ਉਸਨੂੰ ਮੋਗਾ ਪੁਲਿਸ ਨੇ 4 ਨਵੰਬਰ ਨੂੰ ਉਸ ਵੇਲੇ ਚੁੱਕਿਆ ਸੀ ਜਦੋਂ ਉਹ ਆਪਣੀ ਪਤਨੀ ਅਤੇ ਭੈਣ ਨਾਲ ਜਲੰਧਰ ਦੇ ਰਾਮਾ ਮੰਡੀ ਇਲਾਕੇ 'ਚ ਸੀ।
ਪੰਜਾਬ ਪੁਲਿਸ ਵਲੋਂ ਗ੍ਰਿਫਤਾਰ ਬਰਤਾਨਵੀ ਨਾਗਰਿਕ ਜਗਤਾਰ ਸਿੰਘ ਉਰਫ ਜੱਗੀ ਨੂੰ ਅੱਜ ਬਾਘਾਪੁਰਾਣਾ ਦੇ ਸਬ ਡਿਵੀਜ਼ਨਲ ਜੁਡੀਸ਼ਲ ਮੈਜਿਸਟ੍ਰੇਟ ਪੁਸ਼ਪਿੰਦਰ ਸਿੰਘ ਦੀ ਅਦਾਲਤ 'ਚ ਪੇਸ਼ ਕੀਤਾ ਗਿਆ। ਅਦਾਲਤ ਨੇ ਜਗਤਾਰ ਸਿੰਘ ਦੇ ਪੁਲਿਸ ਰਿਮਾਂਡ 'ਚ 3 ਦਿਨ ਦਾ ਹੋਰ ਵਾਧਾ ਕਰ ਦਿੱਤਾ।
ਕਾਨੂੰਨ ਅੱਗੇ ਸਮਾਨਤਾ, ਕਾਨੂੰਨ ਦਾ ਰਾਜ, ਕਾਨੂੰਨ ਸਭ ਲਈ ਇੱਕ, ਨਿਆਂ ਸਭ ਦਾ ਹੱਕ ਆਦਿ, ਆਦਿ ਗੱਲਾਂ ਭਾਰਤੀ ਸੰਵਿਧਾਨ ਵਿਚ ਲਿਖੀਆਂ ਗਈਆਂ ਉਹ ਗੱਲਾਂ ਹਨ ਜੋ ਸੰਵਿਧਾਨ ਦੇ ਲਾਗੂ ਹੋਣ ਦੇ ਕਰੀਬ 67 ਸਾਲਾਂ ਵਿਚ ਵੀ ਲਾਗੂ ਨਹੀਂ ਹੋ ਸਕੀਆਂ ਅਤੇ ਅੱਗੇ ਵੀ ਕੋਈ ਉਮੀਦ ਨਹੀਂ।
ਯੂ.ਕੇ. ਦੇ ਨਾਗਰਿਕ ਜਗਤਾਰ ਸਿੰਘ ਜੌਹਲ ਦਾ ਪੁਲਿਸ ਰਿਮਾਂਡ 14 ਨਵੰਬਰ ਤਕ ਵਧ ਗਿਆ ਹੈ। ਪੁਲਿਸ ਨੇ ਉਸਨੂੰ ਬਾਘਾਪੁਰਾਣਾ ਦੇ ਮੈਜਿਸਟ੍ਰੇਟ ਸਾਹਮਣੇ ਪੇਸ਼ ਕਰਨਾ ਸੀ ਪਰ ਬਾਘਾਪੁਰਾਣਾ ਦੇ ਮੈਜਿਸਟ੍ਰੇਟ ਦੇ ਛੁੱਟੀ 'ਤੇ ਜਾਣ ਕਰਕੇ ਉਸਨੂੰ ਮੋਗਾ ਦੇ ਡਿਊਟੀ ਮੈਜਿਸਟ੍ਰੇਟ ਸਾਹਮਣੇ ਪੇਸ਼ ਕੀਤਾ।
ਯੂ.ਕੇ. ਆਧਾਰਤ ਸਿੱਖ ਜਥੇਬੰਦੀ ਸਿੱਖ ਫੈਡਰੇਸ਼ਨ ਯੂ.ਕੇ. ਨੇ ਸਕਾਟਲੈਂਡ ਦੇ ਰਹਿਣ ਵਾਲੇ ਬਰਤਾਨਵੀ ਨਾਗਰਿਕ, ਜਗਤਾਰ ਸਿੰਘ ਜੌਹਲ ਦੀ ਭਾਰਤੀ ਪੁਲਿਸ ਵਲੋਂ ਗ੍ਰਿਫਤਾਰੀ 'ਤੇ ਗੰਭੀਰ ਚਿੰਤਾ ਦਾ ਇਜ਼ਹਾਰ ਕੀਤਾ ਹੈ।
ਪੰਜਾਬ ਪੁਲਿਸ ਵੱਲੋਂ ਬੀਤੇ ਦਿਨ ਇਕ ਸਿੱਖ ਨੌਜਵਾਨ, ਜੋ ਕਿ ਬਰਤਾਨੀਆ ਦਾ ਨਾਗਰਿਕ ਹੈ, ਜਲੰਧਰ ਤੋਂ ਗ੍ਰਿਫਤਾਰ ਕੀਤਾ ਗਿਆ। ਅੱਜ ਪੁਲਿਸ ਨੇ ਉਸ ਨੂੰ ਬਾਘਾਪੁਰਾਣਾ ਵਿਖੇ ਡਿਊਟੀ ਮੈਜਿਸਟ੍ਰੇਟ ਦੇ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ।
ਇੰਗਲੈਂਡ ਤੋਂ ਆਏ ਇਕ ਸਿੱਖ ਨੌਜਵਾਨ ਨੂੰ ਦਿੱਲੀ ਦੇ ਇੰਦਰਾ ਗਾਂਧੀ ਕੌਮਾਂਤਰੀ ਹਵਾਈ ਅੱਡੇ 'ਤੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਅੱਜ (31 ਅਕਤੂਬਰ, 2017) ਤੜਕੇ ਰੋਕ ਲਿਆ। ਤਲਜੀਤ ਸਿੰਘ, ਜੋ ਕਿ ਜੰਮੂ ਦੇ ਰਹਿਣ ਵਾਲੇ ਹਨ, ਪਿਛਲੇ 9 ਸਾਲਾਂ ਤੋਂ ਇੰਗਲੈਂਡ 'ਚ ਰਹਿੰਦੇ ਹਨ, ਨੂੰ ਹਵਾਈ ਅੱਡੇ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਬਾਹਰ ਨਿਕਲਣ ਦੀ ਇਜਾਜ਼ਤ ਨਹੀਂ ਦਿੱਤੀ ਅਤੇ ਬਾਅਦ 'ਚ ਪੰਜਾਬ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਓਕ ਕਰੀਕ ਕਤਲੇਆਮ ਦੀ ਪੰਜਵੀਂ ਬਰਸੀ ਮੌਕੇ ਅਮਰੀਕਾ ’ਚ ਰਾਜਸੀ ਆਗੂਆਂ ਸਮੇਤ ਕਈ ਲੋਕਾਂ ਨੇ ਹਿੰਸਾ, ਅਸਹਿਣਸ਼ੀਲਤਾ ਤੇ ਨਸਲਵਾਦ ਖ਼ਿਲਾਫ਼ ਸੰਘਰਸ਼ ਦਾ ਸੱਦਾ ਦਿੱਤਾ ਹੈ। ਦੱਸਣਯੋਗ ਹੈ ਕਿ ਪੰਜ ਸਾਲ ਪਹਿਲਾਂ ਓਕ ਕਰੀਕ ਕਤਲੇਆਮ ਵਿੱਚ ਛੇ ਬੇਕਸੂਰ ਸਿੱਖ ਮਾਰੇ ਗਏ ਸਨ। ਅਮਰੀਕਾ ਦੇ ਨੁਮਾਇੰਦਾ ਸਦਨ ਦੇ ਸਪੀਕਰ ਪੌਲ ਰਿਆਨ ਨੇ ਕਿਹਾ, ‘ਪਿਛਲੇ ਪੰਜ ਸਾਲਾਂ ਦੌਰਾਨ ਓਕ ਕਰੀਕ ਵਾਸੀਆਂ ਨੇ ਸਾਬਿਤ ਕੀਤਾ ਹੈ ਕਿ ਉਹ ਨਫ਼ਰਤ ਤੇ ਪਾੜੇ ਨਾਲੋਂ ਤਾਕਤਵਰ ਹਨ। ਰਿਆਨ ਕਾਂਗਰਸ ’ਚ ਜ਼ਿਲ੍ਹਾ ਵਿਸਕੌਨਸਿਨ ਦੀ ਨੁਮਾਇੰਦਗੀ ਕਰਦੇ ਹਨ, ਜਿਥੇ 5 ਅਗਸਤ, 2012 ਨੂੰ ਇਕ ਗੁਰਦੁਆਰੇ ਵਿੱਚ ਸਿਰਫਿਰੇ ਗੋਰੇ ਨੇ ਗੋਲੀਬਾਰੀ ਕੀਤੀ ਸੀ।
ਵੱਖ-ਵੱਖ ਖੇਤਰਾਂ ਵਿਚ ਕੰਮ ਕਰਦੀਆਂ ਸਿੱਖ ਹਸਤੀਆਂ ਨੇ ਮੰਗ ਕੀਤੀ ਹੈ ਕਿ ਖ਼ਾਲਸਾ ਰਾਜ ਦੇ ਆਖਰੀ ਮਹਾਰਾਜਾ ਦਲੀਪ ਸਿੰਘ, ਜਿਸ ਨੂੰ ਐਲਵੀਡਨ (ਇੰਗਲੈਂਡ) ਵਿਖੇ 120 ਸਾਲ ਪਹਿਲਾਂ ਈਸਾਈ ਪ੍ਰੰਪਰਾ ਅਨੁਸਾਰ ਦਫ਼ਨਾਇਆ ਗਿਆ ਸੀ, ਦੀਆਂ ਅੰਤਿਮ ਰਸਮਾਂ ਸਿੱਖ ਰਹੁ-ਰੀਤਾਂ ਅਨੁਸਾਰ ਪੰਜਾਬ ਵਿਚ ਕੀਤੀਆਂ ਜਾਣ।
« Previous Page — Next Page »