ਪਿਛਲੇ ਦਿਨੀ ਫਰੀਦਕੋਟ ਜਿਲੇ ਦੇ ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੀ ਘਟਨਾ ਵਿਰੁੱਧ ਰੋਸ ਪ੍ਰਗਟ ਕਰ ਰਹੇ ਅਤੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਰੋਸ ਧਰਨਾ ਦੇ ਰਹੀ ਸਿੱਖ ਸੰਗਤ ‘ਤੇ ਪੰਜਾਬ ਪੁਲਿਸ ਵੱਲੋਂ ਚਲਾਈ ਗੋਲੀਆਂ ਨਾਲ ਸ਼ਹੀਦ ਹੋਏ ਸਿੰਘਾਂ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀ ਅੰਤਿਮ ਅਰਦਾਸ ਸਮੇਂ ਸਿੱਖ ਸੰਗਤਾਂ ਦਾ ਭਾਰੀ ਇਕੱਠ ਹੋਇਆ। ਸੰਗਤਾਂ ਦੇ ਬਾਰੀ ਇਕੱਠ ਵਿੱਚ ਸਿੱਖ ਜੱਥੇਬੰਦੀਆਂ ਅਤੇ ਵੱਲੋਂ 9 ਮਤੇ ਪਾਸ ਕੀਤੇ ਗਏ:
ਪੰਜਾਬ ਪੁਲਿਸ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ 'ਚ ਅਸਲ ਦੋਸ਼ੀਆਂ ਤੱਕ ਨਾ ਪਹੁੰਚਣ ਦੀ ਆਪਣੀ ਨਾਕਾਬਲੀਅਤ ਨੂੰ ਛਪਾਉਣ ਅਤੇ ਬੇਅਦਬੀ ਖਿਲਾਫ ਚੱਲ ਰਹੇ ਸੰਘਰਸ਼ ਨੂੰ ਕਮਜ਼ੋਰ ਕਰਨ ਸੰਘਰਸ਼ ਨਾਲ ਜੁੜੀਆਂ ਸੰਗਤਾਂ ਦੇ ਮਨੋਬਾਲ ਡੇਗਣ ਅਤੇ ਸੰਘਰਸ਼ ਵਿੱਚ ਸਰਗਰਮੀ ਨਾਲ ਹਿੱਸਾ ਲੈ ਰਹੇ ਸਿੱਖ ਨੌਜਵਾਨਾਂ ਦੇ ਸਿਰ ਹੀ ਦੋਸ਼ ਮੜ ਕੇ ਸਿੱਖ ਕੌਮ ਨੂੰ ਬਦਨਾਮ ਕਰਨ ਲਈ ਰੁਪਿੰਦਰ ਸਿੰਘ ਤੇ ਉਸ ਦੇ ਭਰਾ ਜਸਵਿੰਦਰ ਸਿੰਘ ਦੀ ਗਿ੍ਫ਼ਤਾਰੀ ਨੂੰ ਸਮੁੱਚੀ ਸਿੱਖ ਕੌਮ ਨਿਖੇਧੀ ਕਰ ਰਹੀ ਹੈ ਅਤੇ ਇਸ ਨੂੰ ਸਿੱਖ ਕੌਮ ਖਿਲਾਫ ਬਾਦਲ ਸਰਕਾਰ ਦੀ ਇੱਕ ਵੱਡੀ ਸਾਜ਼ਿਸ਼ ਕਰਾਰ ਦੇ ਰਹੀ ਹੈ।
ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾਵਾਂ ਤੋਂ ਬਾਅਦ ਪੰਜਾਬ ਦੀ ਤਾਜ਼ਾ ਰਿਪੋਰਟ ( 19 ਅਕਤੂਬਰ, 2015)
ਪਿੰਡ ਬਰਗਾੜੀ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਪੰਜਾਬ ਪੁਲਿਸ ਵੱਲੋਂ ਸਿੱਖਾਂ ਸੰਗਤਾਂ ‘ਤੇ ਕੀਤੇ ਤਸ਼ੱਦਦ, ਦੋ ਸਿੰਘਾਂ ਨੂੰ ਵੱਲੋਂ ਗੋਲੀਆਂ ਮਾਰ ਕੇ ਸ਼ਹੀਦ ਕਰਨ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਦੇ ਵਿਰੋਧ ਵਿੱਚ ਸਿੱਖ ਕੌਮ ਦੇ ਮੋਢੀ ਪ੍ਰਚਾਰਕਾਂ ਭਾਈ ਪੰਥਪ੍ਰੀਤ ਸਿੰਘ, ਬਾਬਾ ਰਣਜੀਤ ਸਿੰਘ ਢੱਡਰੀਆਂ ਵਾਲਿਆਂ, ਗਿਆਨੀ ਕੇਵਲ ਸਿੰਘ ਅਤੇ ਹੋਰਾਂ ਵੱਲੋਂ ਰੋਸ ਧਰਨਿਆਂ ਦੇ ਕੀਤੇ ਐਲਾਨ ਮੁਤਾਬਿਕ ਪੰਜਾਬ ਦੇ ਸਾਰੇ ਜਿਲਿਆਂ ਵਿੱਚ ਰੋਸ ਧਰਨੇ ਦਿੱਤੇ ਗਏ।
ਗੁਰੂਆਂ ਦੇ ਨਾਂ ‘ਤੇ ਜਿਉਣ ਵਾਲੇ ਪੰਜਾਬ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਾਪਰ ਰਹੀਆਂ ਹਨ। ਕੋਟਕਪੂਰਾ ਨੇੜੇ ਪਿੰਡ ਬਰਗਾੜੀ ਦੀ ਗਟਨਾ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਕੌਮ ਅਜੇ ਧਰਨੇ-ਮੁਜ਼ਾਹਰੇ ਕਰਕੇ ਸਰਕਾਰ ਦੀਆਂ ਗੋਲੀਆਂ ਅਤੇ ਡਾਂਗਾਂ ਖਾ ਰਹੀ ਹੀ ਸੀ, ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਵਾਪਪਰਨ ਦੀਆਂ ਕਈ ਹੋਰ ਖਬਰਾਂ ਪ੍ਰਾਪਤ ਹੋਈਆਂ ਹਨ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਪੰਜ ਤਖਤਾਂ ਦੇ ਜੱਥੇਦਾਰਾਂ ਵੱਲੋਂ ਸੌਦਾ ਸਾਧ ਨੂੰ ਦਿੱਤੀ ਮਾਫੀ ਅਤੇ ਮੂਲ ਨਾਨਕਸ਼ਾਹੀ ਕੈਲੰਡਰ ਨੂੰ ਰੱਦ ਕਾਰਨ ਬੇਹੱਦ ਰੋਸ ਫੈਲ ਗਿਆ ਹੈ।ਵੱਖ-ਵੱਖ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅਮਰੀਕਾ 'ਚ ਨਿਊਜਰਸੀ, ਨਿਊਯਾਰਕ ਤੇ ਕੈਲੀਫੋਰਨੀਆ, ਕੈਨੇਡਾ 'ਚ ਬਿ੍ਟਿਸ਼ ਕੋਲੰਬੀਆ ਤੇ ਟੋਰਾਂਟੋ ਦੇ ਵੱਡੀ ਗਿਣਤੀ ਸਿੱਖ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਠਨਾਂ ਨੇ ਸੌਦਾ ਸਾਧ ਨੂੰ ਮੁਆਫ਼ ਕਰਨ ਦਾ ਫ਼ੈਸਲਾ ਵਾਪਸ ਲਏ ਜਾਣ ਤੱਕ ਧਾਰਮਿਕ ਅਤੇ ਬਾਦਲ ਦਲ ਦੀ ਭਾਰਤ ਸਮੇਤ ਵਿਦੇਸ਼ਾਂ ਵਿਚਲੀ ਲੀਡਰਸ਼ਿਪ ਦਾ ਬਾਈਕਾਟ ਕਰਨ ਦਾ ਫ਼ੈਸਲਾ ਕੀਤਾ ਹੈ ।
ਗੁਰੂ ਗ੍ਰੰਥ ਸਾਗਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਅਤੇ ਬਾਅਦ ਵਿੱਚ ਸ਼ਾਂਤਮਈ ਰੋਸ ਪ੍ਰਗਟਾ ਰਹੀ ਸਿੱਖ ਸੰਗਤ ‘ਤੇ ਪੁਲਿਸ ਵੱਲੋਂ ਗੋਲੀਆਂ ਚਲਾਕੇ ਦੋ ਸਿੱਖਾਂ ਨੂੰ ਸ਼ਹੀਦ ਅਤੇ ਅਨੇਕਾਂ ਹੋਰਾਂ ਨੂੰ ਜ਼ਖਮੀ ਕਰਨ ਅਤੇ ਸੌਦਾ ਸਾਧ ਨੂੰ ਬਿਨ੍ਹਾਂ ਮੰਗਿਆਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਦੀ ਅਗਵਾਈ ਵਿੱਚ ਮਾਫੀ ਦੇਣ ਦੇ ਰੋਸ ਵਜੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਹਲਕਾ ਵਲਟੋਹਾ ਜ਼ਿਲ੍ਹਾ ਤਰਨ ਤਾਰਨ ਤੋਂ ਮੈਂਬਰ ਬਾਬਾ ਅਵਤਾਰ ਸਿੰਘ ਅਤੇ ਗਿੱਦੜਬਾਹਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਪਾਲ ਸਿੰਘ ਗੋਰਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ।
ਸੌਦਾ ਸਾਧ ਨੂੰ ਸ਼੍ਰੀ ਅਕਾਲ ਤਖਤ ਸਾਹਿਬ ਤੋਂ ਦਿੱਤੀ ਮਾਫੀ ਦੇ ਵਿਰੁੱਧ ਉੱਠੇ ਪੰਥਕ ਰੋਹ ਦੇ ਚੱਲਦਿਆਂ ਅੱਜ ਗੁਰਦੁਆਰਾ ਸਿੰਘ ਸਭਾ ਬੋਬਿਨੀ ਵਿਖੇ ਫਰਾਂਸ ਦੇ ਸਮੂਹ ਗੁਰਦੁਆਰਿਆਂ ਦੀਆਂ ਪ੍ਰਬੰਧਕ ਕਮੇਟੀਆਂ ਤੇ ਸਮੂਹ ਪੰਥਕ ਜਥੇਬੰਦੀਆਂ ਵੱਲੋਂ ਵਿਸ਼ਾਲ ਪੰਥਕ ਕਨਵੈਨਸ਼ਨ ਬੁਲਾਈ ਗਈ।
ਸੌਦਾ ਸਾਧ ਨੂੰ ਜੱਥੇਦਾਰਾਂ ਵੱਲੋਂ ਦਿੱਤੇ ਮਾਫੀਨਾਮੇ ਦੇ ਫੈਸਲੇ ਨੂੰ ਰੱਦ ਕਰਵਾਉਣ ਲਈ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਰਿਹਾਇਸ਼ ‘ਤੇ ਮੰਗ ਪੱਤਰ ਦਿੱਤਾ।
ਸੌਦਾ ਸਾਧ ਨੂੰ ਜੱਥੇਦਾਰਾਂ ਵੱਲੋਨ ਦਿੱਤੇ ਮਾਫੀਨਾਮੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਲਈ ਇਕੱਠਿਆਂ ਹੋਈਆਂ ਸਿੱਖ ਜੱਥੇਬੰਦੀਆਂ ਦੇ ਆਗੂਆਂ ਨੂੰ ਪੰਜਾਬ ਪੁਲਿਸ ਨੇ ਗ੍ਰਿਫਤਾਰ ਕਰ ਲਿਆ।ਅੱਜ ਇਲਾਕੇ ਭਰ ਦੀਆਂ ਇਕੱਠੀਅਾਂ ਹੋਈਆਂ ਸਿੱਖ ਜਥੇਬੰਦੀਆਂ ਦਾ ਕਾਫ਼ਲਾ ਜਿਉਂ ਹੀ ਹੋਰਾਂ ਪਿੰਡਾਂ ਵਿੱਚ ਰੋਸ ਮਾਰਚ ਕੱਢਣ ਲਈ ਤੁਰਿਆ ਤਾਂ ਭਾਰੀ ਪੁਲੀਸ ਫੋਰਸ ਨੇ ਇਨ੍ਹਾਂ ਨੂੰ ਗੁਰਦੁਆਰੇ ਦੇ ਗੇਟ ਅੱਗੇ ਹੀ ਰੋਕ ਲਿਆ।
« Previous Page — Next Page »