ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹਾਦਤ ਦੀ ਯਾਦ ਵਿਚ ਅੱਜ ਅਕਾਲ ਤਖਤ ਸਾਹਿਬ ਵਿਖੇ ਸਲਾਨਾ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦੀਆਂ ਕੁਝ ਝਲਕੀਆਂ (ਤਸਵੀਰਾਂ) ਪਾਠਕਾਂ ਨਾਲ ਸਾਂਝੀਆਂ ਕਰ ਰਹੇ ਹਾਂ।
ਸ਼ਹੀਦ ਭਾਈ ਰਵਿੰਦਰ ਸਿੰਘ ਲਿੱਤਰਾਂ ਦੇ ਪਿੰਡ ਲਿੱਤਰਾਂ ਵਿਖੇ ਨਕੋਦਰ ਸਾਕੇ ਨੂੰ ਯਾਦ ਕਰਦਿਆਂ ਸ਼ਹੀਦਾਂ - ਭਾਈ ਰਵਿੰਦਰ ਸਿੰਘ, ਭਾਈ ਝਿਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਹਰਮਿੰਦਰ ਸਿੰਘ ਜੀ ਦੀ 33ਵਾਂ ਸ਼ਹੀਦੀ ਦਿਹਾੜਾ ਮਨਾਇਆ ਗਿਆ।
ਫਿਰੋਜ਼ਪੁਰ ਜਿਲ੍ਹੇ ਦੇ ਪਿੰਡ ਮਨਸੂਰਦੇਵਾ ਵਿੱਚ 31 ਅਕਤੂਬਰ 2018 ਨੂੰ ਸ਼ਹੀਦ ਭਾਈ ਬੇਅੰਤ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਇਕ ਸ਼ਹੀਦੀ ਸਮਾਗਮ ਵਿੱਚ ਆਪਣੇ ਵਿਚਾਰ ਸਾਂਝੇ ਕਰਦਿਆਂ ਸਿੱਖ ਸਿਆਸੀ ਵਿਸ਼ਲੇਸ਼ਕ ਤੇ ਲੇਖਕ ਭਾਈ ਅਜਮੇਰ ਸਿੰਘ ਨੇ ਕਿਹਾ ਸ਼ਹੀਦ ਭਾਈ ਸਤਵੰਤ ਸਿੰਘ ਅਤੇ ਸ਼ਹੀਦ ਭਾਈ ਕੇਹਰ ਸਿੰਘ ਵਿਰੁਧ ਚੱਲਿਆਂ ਮੁਕਦਮਾਂ ਜਿਹਨਾਂ ਪੜਾਵਾਂ ਵਿਚੋਂ ਲੰਘਿਆਂ ਸੀ ਉਸ ਨੇ ਭਾਰਤੀ ਤੰਤਰ ਵਿਚਲੀ ਬੇਇਨਸਾਫੀ ਨੂੰ ਪੂਰੀ ਤਰ੍ਹਾਂ ਬੇਨਕਾਬ ਕਰ ਦਿੱਤਾ ਸੀ।
ਦਰਬਾਰ ਸਾਹਿਬ ਅੰਮ੍ਰਿਤਸਰ ਅਤੇ ਅਕਾਲ ਤਖਤ ਸਾਹਿਬ ਉੱਤੇ ਜੂਨ 1984 ਵਿੱਚ ਫੌਜਾਂ ਚਾੜ੍ਹਨ ਵਾਲੀ ਭਾਰਤੀ ਹਾਕਮ ਇੰਦਰਾ ਗਾਂਧੀ ਨੂੰ ਸੋਧਾ ਲਾਉਣ ਵਾਲੇ ਅਮਰ ਸ਼ਹੀਦ ਭਾਈ ਬੇਅੰਤ ਸਿੰਘ ਦਾ ਸ਼ਹੀਦੀ ਦਿਹਾੜਾ ਭਲਕੇ 31 ਅਕਤੂਬਰ ਨੂੰ ਮਨਾਇਆ ਜਾਵੇਗਾ।
ਸੰਤ ਗਿਆਨੀ ਜਰਨੈਲ ਸਿੰਘ ਜੀ ਖਾਲਸਾ ਭਿੰਡਰਾਂਵਾਲਿਆਂ ਵੱਲੋਂ ਸਿੱਖ ਕੌਮ ਦੀ ਅਜ਼ਾਦੀ ਲਈ ਅਰੰਭੇ ਖ਼ਾਲਿਸਤਾਨ ਦੇ ਸੰਘਰਸ਼ ’ਚ ਜੂਝਕੇ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਅਜੀਤ ਸਿੰਘ ਕਾਦੀਆਂ ਦਾ 26ਵਾਂ ਸ਼ਹੀਦੀ ਦਿਹਾੜਾ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਤਲਵੰਡੀ ਗੁਰਾਇਆਂ ਦੇ ਗੁਰਦੁਆਰਾ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਗਿਆ।
ਜੂਨ 1984 ਵਿੱਚ ਭਾਰਤੀ ਦਸਤਿਆਂ ਵਲੋਂ ਦਰਬਾਰ ਸਾਹਿਬ ਕੰਪਲੈਕਸ ਵੱਲ ਕੀਤੀ ਅੰਧਾਧੁੰਦ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਭਾਈ ਮਹਿੰਗਾ ਸਿੰਘ ਬੱਬਰ ਦੀ ਯਾਦ ਵਿੱਚ ਅੰਮ੍ਰਿਤ ਸੰਚਾਰ ਜਥੇ ਦੇ ਪੰਜ ਪਿਆਰੇ ਸਿੰਘਾਂ ਅਤੇ ਅਖੰਡ ਕੀਰਤਨੀ ਜਥੇ ਵਲੋਂ ਅਕਾਲ ਤਖਤ ਸਾਹਿਬ ਦੇ ਸਨਮੁਖ ਅਰਦਾਸ ਬੇਨਤੀ ਕੀਤੀ ਗਈ।
ਬੀਤੇ ਦਿਨ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ 1978 ਦੀ ਵਿਸਾਖੀ ਦੇ ਨਿਰੰਕਾਰੀ ਕਾਂਡ ਦੇ ਸਿੱਖ ਸ਼ਹੀਦਾਂ ਦੀ ਯਾਦ ਵਿੱਚ ਇਕ ਸਮਾਗਮ ਕਰਵਾਇਆ ਗਿਆ।
ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਭਾਈ ਹਰਮਿੰਦਰ ਸਿੰਘ ਦੀ 32ਵੀਂ ਯਾਦ ਵਿੱਚ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ 4 ਫ਼ਰਵਰੀ ਨੂੰ ਸ਼ਹੀਦੀ ਸਮਾਗਮ ਦੌਰਾਨ ਸ਼ਹੀਦ ਭਾਈ ਰਵਿੰਦਰ ਸਿੰਘ ਦੇ ਪਿਤਾ ਸ. ਬਲਦੇਵ ਸਿੰਘ ਨੇ ਸੰਗਤਾਂ ਨਾਲ ਸਾਂਝੇ ਕੀਤੇ ਦਿਲ ਦੇ ਵਲਵਲਿਆਂ ਦੀ ਵੀਡੀਓ ਸਿੱਖ ਸਿਆਸਤ ਦੇ ਪਾਠਕਾਂ ਦੀ ਜਾਣਕਾਰੀ ਲਈ ਸਾਝੀਂ ਕਰ ਰਿਹੇ ਹਾਂ।
ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਲਈ ਸ਼ਹੀਦ ਹੋਏ ਭਾਈ ਰਵਿੰਦਰ ਸਿੰਘ ਲਿੱਤਰਾਂ, ਭਾਈ ਝਲਮਣ ਸਿੰਘ, ਭਾਈ ਬਲਧੀਰ ਸਿੰਘ ਅਤੇ ਭਾਈ ਭਾਈ ਹਰਮਿੰਦਰ ਸਿੰਘ ਦੀ 32ਵੀਂ ਯਾਦ ਵਿੱਚ ਪਿੰਡ ਲਿੱਤਰਾਂ (ਨੇੜੇ ਨਕੋਦਰ) ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਹਰਭਜਨ ਮਾਨ ਤੇ ਗੁਰਸੇਵਕ ਮਾਨ ਵੱਲੋਂ ਗਾਈ ਗੰਗੂ ਤੇ ਉਸ ਦੀ ਮਾਂ ਦਾ ਆਪਸੀ ਸੰਵਾਦ ਦੀ ਢਾਡੀ ਵਾਰ ਦੀ ਇਕ ਪਰਾਣੀ ਵੀਡੀਓ ਹੇਠਾਂ ਦਰਸ਼ਕਾਂ ਦੀ ਜਾਣਕਾਰੀ ਹਿੱਤ ਸਾਂਝੀ ਕਰ ਰਹੇ ਹਾਂ ...
Next Page »