ਸਿੱਖ ਕੌਮ ਦੀ ਅੱਡਰੀ ਨਿਆਰੀ ਤੇ ਵਿਲੱਖਣ ਹੋਂਦ ਹਸਤੀ ਦੀ ਗੱਲ ਕਰਨ ਵਾਲੀ ਸ਼੍ਰੋਮਣੀ ਕਮੇਟੀ ਹਿੰਦੂਤਵੀ ਰਾਸ਼ਟਰ ਲਈ ਕੁਰਬਾਨ ਹੋਣ ਵਾਲਿਆਂ ਦੀ ਇਸ ਹੱਦ ਤੀਕ ਗੱਲ ਕਰਨ ਲੱਗ ਪਈ ਹੈ ਕਿ ਇਸਦੇ ਸਾਹਮਣੇ ਕੌਮੀ ਸ਼ਹੀਦਾਂ ਦੀ ਕੁਰਬਾਨੀ ਦਾ ਗੂੜਾ ਰੰਗ ਕੋਈ ਅਹਿਮੀਅਤ ਨਹੀਂ ਰੱਖਦਾ।
ਜੂਨ 1984 ਵਿੱਚ ਸ੍ਰੀ ਅਕਾਲ ਤਖਤ ਸਾਹਿਬ ਅਤੇ 37 ਹੋਰ ਗੁਰਧਾਮਾਂ ਉਪਰ ਹਮਲਾ ਕਰਨ ਵਾਲੀ ਭਾਰਤੀ ਫੌਜ ਦੇ ਮੁਖੀ ਜਨਰਲ ਅਰੁੱਣ ਸ੍ਰੀਧਰ ਵੈਦਿਆ ਨੂੰ ਕੀਤੇ ਦਾ ਫਲ ਭੁਗਤਾ ਕੇ ਫਾਂਸ਼ੀ ਦਾ ਰੱਸਾ ਚੁੰਮਣ ਵਾਲੇ ਸ਼ਹੀਦ ਭਾਈ ਹਰਜਿੰਦਰ ਸਿੰਘ ਜਿੰਦਾ ਅਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ 25ਵੀਂ ਯਾਦ ਅੱਜ ਅਕਾਲ ਤਖ਼ਤ ਸਾਹਿਬ ਵਿਖੇ ਮਨਾਈ ਗਈ।
ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀਆਂ ਵਲੋਂ ਸਿੱਖ ਸ਼ਹੀਦ ਭਾਈ ਸੁਖਦੇਵ ਸਿੰਘ ਸੁੱਖਾ ਅਤੇ ਭਾਈ ਹਰਜਿੰਦਰ ਸਿੰਘ ਜਿੰਦਾ ਦੀ ਸ਼ਹੀਦੀ ਨੂੰ ਸਮਰਪਤ ਸਮਾਗਮ 5 ਅਕਤੂਬਰ ਨੂੰ ਯੂਨੀਵਰਸਿਟੀ ਕੈਂਪਸ ਦੇ ਗੁਰਦੁਆਰਾ ਸਾਹਿਬ ਵਿਖੇ ਕਰਵਾਇਆ ਗਿਆ।
ਭਾਈ ਦਿਲਾਵਰ ਸਿੰਘ ਦੀ ਯਾਦ ਵਿਚ ਅੱਜ ਅਕਾਲ ਤਖ਼ਤ ਸਾਹਿਬ 'ਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਸ਼੍ਰੋਮਣੀ ਕਮੇਟੀ ਵਲੋਂ ਸਿੱਖ ਜਜ਼ਬਾਤਾਂ ਪ੍ਰਤੀ ਰੁੱਖੇ ਵਿਵਹਾਰ 'ਤੇ ਵਰ੍ਹਦਿਆਂ ਦਲ ਖ਼ਾਲਸਾ ਨੇ ਕਿਹਾ ਕਿ ਪ੍ਰਬੰਧਕ ਕਮੇਟੀ ਨੇ ਕਾਹਲੀ ਵਿਚ ਸਾਰਾ ਪ੍ਰੋਗਰਾਮ ਸਮਾਪਤ ਕਰ ਦਿੱਤਾ।
ਪਿੰਡ ਮੱਲ੍ਹਾ, ਕਸਬਾ ਬਾਜਾਖਾਨਾ ਤੋਂ ਬਰਨਾਲਾ ਨੂੰ ਜਾਂਦਿਆਂ ਮੁੱਖ ਸੜਕ ਤੋਂ ਪਾਸੇ ‘ਤੇ ਹੈ। ਭਾਰਤ ਦੀ ਬੁੱਚੜ ਸਰਕਾਰ ਦੇ ਅੰਨ੍ਹੇ ਜ਼ਬਰ ਦਾ ਸੱਲ ਆਪਣੇ ਸੀਨੇ ਵਿੱਚ ਦੱਬੀ ਬੈਠੇ ਹਨ, ਇਸ ਪਿੰਡ ਦੇ ਦੋ ਸ਼ਹੀਦਾਂ ਦੇ ਪਰਿਵਾਰ। ਇਕ ਸ਼ਹੀਦ ਭਾਈ ਬਲਜੀਤ ਸਿੰਘ ਬੱਬਰ (ਬੱਲੀ ਬੱਕਰੀਆਂ ਵਾਲਾ) ਤੇ ਦੂਜਾ ਸ਼ਹੀਦ ਭਾਈ ਜਸਵੀਰ ਸਿੰਘ ਉਰਫ਼ ਭੋਲਾ ਬੱਬਰ ਦਾ ਪਰਿਵਾਰ।
ਬਟਾਲੇ ਤੋਂ ਕਰੀਬ 20 ਕਿ: ਮੀ: ਦੂਰ ਪਿੰਡ ਚੀਮਾਂ ਖੁੱਡੀ (ਨੇੜੇ ਸ਼੍ਰੀ ਹਰਿਗੋਬਿੰਦਪੁਰ) ਵਿਖੇ ਇਕ ਸਧਾਰਨ ਕਿਸਾਨ ਸ. ਮਹਿੰਦਰ ਸਿੰਘ ਦੇ ਘਰ ਮਾਤਾ ਹਰਬੰਸ ਕੌਰ ਦੀ ਕੁੱਖੋਂ ਸੰਨ 1971 ਈ. ਨੂੰ ਇਕ ਸਪੁੱਤਰ ਨੇ ਜਨਮ ਲਿਆ, ਜਿਸ ਦਾ ਨਾਮ ਜੁਗਰਾਜ ਸਿੰਘ ਰੱਖਿਆ ਗਿਆ। ਪਿੰਡ ਵਿਚ ਭਾਈ ਸਾਹਿਬ ਦੇ ਪਰਿਵਾਰ ਨੂੰ ਬੰਦੂਕਚੀਆਂ ਦਾ ਟੱਬਰ ਕਰਕੇ ਜਾਣਿਆਂ ਜਾਂਦਾ ਸੀ, ਕਿਉਂਕਿ ਸ. ਮਹਿੰਦਰ ਸਿੰਘ ਦੇ ਦਾਦਾ ਸ. ਭਾਨ ਸਿੰਘ ਬੜੇ ਪ੍ਰਸਿੱਧ ਨਿਸ਼ਾਨੇ ਬਾਜ ਸਨ। ਬੜੀ ਡੂੰਘੀ ਸੋਚ ਦਾ ਮਾਲਕ, ਪੰਜਾਂ ਭੈਣਾ ਦਾ ਇਕੱਲਾ ਭਰਾ ਜੁਗਰਾਜ ਸਿੰਘ ਬਚਪਨ ਤੋਂ ਹੀ ਬੜਾ ਚੁੱਪ-ਚਾਪ ਰਹਿੰਦਾ ਸੀ।
« Previous Page