ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ ਸ਼ਹੀਦੀ ਦਿਹਾੜਾ 14 ਸਤੰਬਰ 2024 (ਦਿਨ ਸ਼ਨੀਵਾਰ) ਨੂੰ ਪਿੰਡ ਡੱਲੇਵਾਲ (ਨੇੜੇ ਗੁਰਾਇਆ) ਵਿਖੇ ਮਨਾਇਆ ਜਾਵੇਗਾ।
ਖਾੜਕੂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਸਤਪਾਲ ਸਿੰਘ ਡੱਲੇਵਾਲ ਦਾ 31ਵਾਂ ਸ਼ਹੀਦੀ ਦਿਹਾੜਾ 14 ਸਤੰਬਰ 2021 (ਦਿਨ ਮੰਗਲਵਾਰ) ਨੂੰ ਪਿੰਡ ਡੱਲੇਵਾਰ (ਨੇੜੇ ਗੁਰਾਇਆ) ਵਿਖੇ ਮਨਾਇਆ ਜਾਵੇਗਾ।
ਸਿੱਖ ਸੰਘਰਸ਼ ਵਿੱਚ ਆਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਠਰੂਆ ਦੀ ਯਾਦ ਵਿੱਚ ਸਲਾਨਾ ਯਾਦਗਾਰੀ ਭਾਸ਼ਣ 12 ਨਵੰਬਰ 2020 ਦਿਨ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।
ਸਿੱਖ ਸੰਘਰਸ਼ ਵਿੱਚ ਯੋਗਦਾਨ ਪਾਉਣ ਵਾਲੇ ਵਿਅਕਤੀਆਂ ਖਿਲਾਫ ਸੋਸ਼ਲ ਮੀਡੀਏ ਉੱਤੇ ਵੱਡੀ ਪੱਧਰ ਤੇ ਹੋ ਰਿਹਾ ਭੰਡੀ ਪ੍ਰਚਾਰ ਬਹੁਤ ਹੀ ਮੰਦਭਾਗਾ ਹੈ। ਲੰਬਾ ਸਮਾਂ ਜੇਲ੍ਹਾਂ ਕੱਟਣ, ਪੁਲਿਸ ਤਸ਼ੱਦਦ ਝੱਲਣ, ਆਪਣੀਆਂ ਜਵਾਨੀਆਂ ਸੰਘਰਸ਼ ਦੇ ਲੇਖੇ ਲਾਉਣ ਵਾਲਿਆਂ ਉੱਤੇ ਵਿਚਾਰਾਂ ਦੀ ਵਿਭਿੰਨਤਾ ਜਾਂ ਈਰਖਾ ਦੀ ਅੱਗ ਕਾਰਨ ਝੂਠੇ ਦੋਸ਼ ਲਾਏ ਜਾ ਰਹੇ ਹਨ ਜਿਸਦਾ ਬਰਤਾਨੀਆਂ ਅਤੇ ਯੂਰਪ ਦੀਆਂ ਸੰਘਰਸ਼ ਪੱਖੀ ਜਥੇਬੰਦੀਆਂ ਨੇ ਸਖਤ ਨੋਟਿਸ ਲਿਆ ਹੈ।
1984 ਬਾਰੇ ਲਿਖੇ ਗਏ ਪਹਿਲੇ ਅੰਗਰੇਜ਼ੀ ਨਾਵਲ “ਸੈਫਰਨ ਸੈਲਵੇਸ਼ਨ” ਦਾ ਤੀਜੀ ਛਾਪ ਆਉਂਦੀ 18 ਦਸੰਬਰ ਨੂੰ ਚੰਡੀਗੜ੍ਹ ਵਿਖੇ ਜਾਰੀ ਕੀਤੀ ਜਾਵੇਗੀ। ਕੇਂਦਰੀ ਸ਼੍ਰੀ ਗੁਰੂ ਸਿੰਘ ਸਭਾ ਚੰਡੀਗੜ੍ਹ ਦੇ ਜਰਨਲ ਸਕੱਤਰ ਖੁਸ਼ਹਾਲ ਸਿੰਘ ਨੇ ਦੱਸਿਆ ਕਿ ਇੰਗਲੈਂਡ ਵਾਸੀ ਸਿੱਖ ਲੇਖਿਕਾ ਸਿਮਰਨ ਕੌਰ ਦੀ ਇਹ ਲਿਖਤ ਸਾਲ 1999 ਵਿੱਚ ਪਹਿਲੀ ਵਾਰ ਛਪੀ ਸੀ। ਸਾਲ 2004 ਵਿਚ ਇਹ ਮੁੜ ਛਾਪੀ ਗਈ ਸੀ।
ਸਿੱਖ ਸੰਘਰਸ਼ ਦੌਰਾਨ ਆਪਣਾ ਵਡਮੁੱਲਾ ਯੋਗਦਾਨ ਪਾਉਣ ਵਾਲੇ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ 2 ਅਕਤੂਬਰ ਨੂੰ ਸਲਾਨਾ ਯਾਦਗਾਰੀ ਭਾਸ਼ਣ ਕਰਵਾਇਆ ਜਾ ਰਿਹਾ ਹੈ।
1980-90ਵਿਆਂ ਦੇ ਸਿੱਖ ਸੰਘਰਸ਼ ਦੌਰਾਨ ਆਪਣਾ ਅਹਿਮ ਯੋਗਦਾਨ ਪਾਉਣ ਵਾਲੇ ਅਤੇ 1990ਵਿਆਂ ਤੋਂ ਬਾਅਦ ਬਦਲੇ ਹੋਏ ਹਾਲਾਤ ਵਿਚ ਸੰਘਰਸ਼ ਦੇ ਅਗਲੇ ਪੜਾਅ ਦੀ ਲਾਮਬੰਦੀ ਦਾ ਬਾਨਣੂੰ ਬੰਨਣ ਲਈ ਸਿਰੜ ਨਾਲ ਜੂੜਣ ਵਾਲੇ ਮਰਹੂਮ ਭਾਈ ਸੁਰਿੰਦਰਪਾਲ ਸਿੰਘ ਦੀ ਯਾਦ ਵਿਚ ਸਲਾਨਾ ਯਾਦਗਾਰੀ ਭਾਸ਼ਣ 2 ਅਕਤੂਬਰ 2019 ਨੂੰ ਕਰਵਾਇਆ ਜਾ ਰਿਹਾ ਹੈ।
ਭਾਰਤ ਸਰਕਾਰ ਨੇ ਇਕ ਵਾਰ ਮੁੜ ਸਿੱਖਾਂ ਦੀ ਕਾਲੀ ਸੂਚੀ ਖਤਮ ਕਰਨ ਦਾ ਐਲਾਨ ਕੀਤਾ ਹੈ। ਬੀਤੇ ਕੱਲ੍ਹ ਨਸ਼ਰ ਹੋਈਆਂ ਖਬਰਾਂ ਮੁਤਾਬਕ ਭਾਰਤ ਸਰਕਾਰ ਦੇ ਘਰੇਲੂ ਮਾਮਲਿਆਂ ਦੀ ਵਜ਼ਾਰਤ ਨੇ ਕਿਹਾ ਹੈ ਕਿ ਕੇਂਦਰੀ ਕਾਲੀ ਸੂਚੀ ਵਿਚੋਂ 312 ਨਾਂ ਹਟਾ ਦਿੱਤੇ ਗਏ ਹਨ ਅਤੇ ਇਸ ਵਿਚ ਹੁਣ ਸਿਰਫ ਦੋ ਨਾਂ ਹੀ ਬਾਕੀ ਬਚੇ ਹਨ। ਪਰ ਹਰ ਵਾਰ ਦੀ ਤਰ੍ਹਾਂ ਇਨ੍ਹਾਂ ਖਬਰਾਂ ਵਿਚ ਹਟਾਏ ਗਏ ਨਾਵਾਂ ਜਾਂ ਬਾਕੀ ਰਹਿੰਦੇ ਦੋ ਨਾਵਾਂ ਬਾਰੇ ਕੋਈ ਜਾਣਕਾਰੀ ਨਸ਼ਰ ਨਹੀਂ ਕੀਤੀ ਗਈ।
ਦਿੱਲੀ ਦੇ ਸਿੱਖ ਨੌਜਵਾਨਾਂ ਵੱਲੋਂ 4 ਅਗਸਤ 2019 ਨੂੰ ਦਿੱਲੀ ਦੇ ਮੁਖਰਜੀ ਨਗਰ ਸਥਿਤ ਗੁਰਦੁਆਰਾ ਸਾਹਿਬ ਵਿਖੇ 'ਧਰਮ ਯੁੱਧ ਮੋਰਚੇ' ਬਾਰੇ ਇਕ ਖਾਸ ਸੱਥ-ਚਰਚਾ ਕਰਵਾਈ ਗਈ। ਇਸ ਚਰਚਾ ਦੌਰਾਨ ਬੋਲਦਿਆਂ ਸਿੱਖ ਸਿਆਸਤ ਦੇ ਸੰਪਾਦਕ ਸ. ਪਰਮਜੀਤ ਸਿੰਘ ਨੇ ਕੇਂਦਰ-ਰਾਜ ਸੰਬੰਧਾਂ ਅਤੇ ਭਾਰਤੀ ਉਪਮਹਾਂਦੀਪ ਵਿਚ ਸੰਘਵਾਦ (ਫੈਡਰਲਇਜ਼ਮ) ਦੇ ਨੁਕਤੇ ਤੋਂ ਧਰਮ ਯੱਧ ਮੋਰਚੇ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
ਸਿੱਖ ਸੰਗਤ ਵੱਲੋਂ ਸਿੱਖ ਸੰਘਰਸ਼ ਦੇ ਸ਼ਹੀਦ ਭਾਈ ਗੁਰਜੰਟ ਸਿੰਘ ਬੁੱਧਸਿੰਘਵਾਲਾ ਦਾ ਸ਼ਹੀਦੀ ਦਿਹਾੜਾ ਮਿਤੀ 28 ਜੁਲਾਈ, 2019 ਨੂੰ ਪਿੰਡ ਬੁੱਧ ਸਿੰਘ ਵਾਲਾ ਵਿਖੇ ਮਨਾਇਆ ਗਿਆ। ਇਸ ਮੌਕੇ ਹਰ ਸਾਲ ਦੀ ਤਰ੍ਹਾਂ ਭਾਈ ਗੁਰਜੰਟ ਸਿੰਘ ਦੀ ਯਾਦ ਵਿਚ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦਿਆਂ ਭਾਈ ਮਨਧੀਰ ਸਿੰਘ ਨੇ ਸਿੱਖ ਸੰਘਰਸ਼ ਅਤੇ ਮੌਜੂਦਾ ਹਾਲਾਤ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ।
Next Page »