ਸਾਲ 2014 ਵਿਚ ਇੰਗਲੈਂਡ ਦੀ ਸਰਕਾਰ ਨੇ 30 ਸਾਲਾ ਨਿਯਮ ਤਹਿਤ ਕੁਝ ਖੂਫੀਆ ਦਸਤਾਵੇਜ਼ ਜਨਤਕ ਕੀਤੇ ਸਨ ਜਿਹਨਾ ਤੋਂ ਇਹ ਗੱਲ ਸਾਹਮਣੇ ਆਈ ਸੀ ਕਿ ਇੰਗਲੈਂਡ ਦੀ ਸਰਕਾਰ ਨੇ ਭਾਰਤ ਸਰਕਾਰ ਨੂੰ ਸ੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਸੰਬੰਧੀ ਸਲਾਹ ਤੇ ਸਿਖਲਾਈ ਦਿੱਤੀ ਸੀ।
ਸਿੱਖ ਸੰਘਰਸ਼ ਦੇ ਉੱਘੇ ਅਤੇ ਜੁਝਾਰੂ ਆਗੂ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ
ਪੱਤਰਕਾਰ ਮਨਦੀਪ ਸਿੰਘ ਨੇ ਬਦਲ ਰਹੇ ਕੌਮਾਂਤਰੀ ਹਾਲਾਤ ਦੇ ਮੱਦੇਨਜ਼ਰ ਸਿੱਖਾਂ ਦੇ ਸਨਮੁਖ ਉੱਭਰ ਰਹੀਆਂ ਚੁਣੌਤੀਆਂ ਅਤੇ ਸੰਭਾਵਨਾਵਾਂ ਬਾਰੇ ਪੰਥ ਸੇਵਕ ਜਥਾ ਦੋਆਬਾ ਦੇ ਸੇਵਾਦਾਰ ਭਾਈ ਮਨਧੀਰ ਸਿੰਘ ਨਾਲ ਖਾਸ ਗੱਲਬਾਤ ਕੀਤੀ ਹੈ।
ਖਾਲਸਾ ਪੰਥ ਦੀ ਰਾਜਨੀਤੀ ਪ੍ਰਤੀ ਪਹੁੰਚ ਲੋਕਾਈ ਦਾ ਭਲਾ ਕਰਨ ਵਾਲੀ ਹੈ ਤੇ ਖਾਲਸਾ ਜੀ ਨੇ ਇਸ ਗੱਲ ਦੀ ਪਹਿਰੇਦਾਰੀ ਕਰਨੀ ਹੈ ਕਿ ਚੱਲ ਰਹੇ ਸਿਆਸੀ ਨਿਜ਼ਾਮ ਲੋਕਾਈ ਦਾ ਭਲਾ ਕਰਨ
5 ਫਰਵਰੀ, 1762 ਈ: ਵਾਲਾ ਦਿਨ ਸਿੱਖ ਕੌਮ ਵਿੱਚ ਵੱਡੇ ਘੱਲੂਘਾਰੇ ਵਜੋਂ ਜਾਣਿਆ ਜਾਂਦਾ ਹੈ। ਇਹ ਵੱਡਾ ਘੱਲੂਘਾਰਾ ਅਹਿਮਦ ਸ਼ਾਹ ਅਬਦਾਲੀ ਦੇ ਹਿੰਦੁਸਤਾਨ ਉਤੇ ਕੀਤੇ ਛੇਵੇਂ ਹਮਲੇ ਦੌਰਾਨ ਵਾਪਰਿਆ ਸੀ।
ਜਦੋਂ ਵੱਡੇ ਸੰਘਰਸ਼ ਲੜੇ ਜਾਂਦੇ ਹਨ ਤਾਂ ਉਹ ਆਪਣੇ ਪੂਰਨ ਜਲੌਅ ਦੇ ਸਮੇਂ ਕਈ ਛੋਟੀਆਂ ਸ਼ਖ਼ਸੀਅਤਾਂ, ਆਮ ਵਰਤਾਰਿਆਂ ਅਤੇ ਮਾਮੂਲੀ ਘਟਨਾਵਾਂ ਨੂੰ ਵੀ ਆਪਣੀ ਬੁੱਕਲ 'ਚ ਲੈਕੇ ਉਨ੍ਹਾਂ ਦੀ ਹਸਤੀ ਨੂੰ ਵੱਡਾ ਕਰ ਦਿੰਦੇ ਹਨ। ਇਹ ਉਨ੍ਹਾਂ ਸੰਘਰਸ਼ਾਂ ਦੇ ਉੱਚੇ ਆਦਰਸ਼, ਉਨ੍ਹਾਂ ਵਿੱਚ ਚੱਲ ਰਹੀ ਸੁੱਚੀ ਅਰਦਾਸ ਅਤੇ ਅਕਾਲ ਪੁਰਖ ਦੀ ਕਿਰਪਾ ਨਾਲ ਚਲ ਰਹੇ ਸ਼ਰੀਰਾਂ ਅਤੇ ਵਿਚਾਰਾਂ ਦੀ ਬਦੌਲਤ ਹੁੰਦਾ ਹੈ।
ਪੰਜਾਬ ਦਾ ਇਤਿਹਾਸਕ ਪਿੰਡ ਪੰਜਵੜ ਅਠਾਰਵੀਂ ਸਦੀ ਦੌਰਾਨ ਅਣਗਿਣਤ ਵਾਰ ਦਿੱਲ੍ਹੀ ਜਿੱਤਣ ਵਾਲੇ ਮਹਾਨ ਸਿੱਖ ਜਰਨੈਲ ਬਾਬਾ ਬਘੇਲ ਸਿੰਘ ਜੀ ਅਤੇ ਮੌਜੂਦਾ ਸੰਘਰਸ਼ ਦੇ ਸ਼ਹੀਦ ਡਾ: ਬਰਜਿੰਦਰ ਸਿੰਘ ਅਤੇ ਸ਼ਹੀਦ ਭਾਈ ਸੁਖਦੇਵ ਸਿੰਘ ਉਰਫ਼ ਜਨਰਲ ਲਾਭ ਸਿੰਘ ਸਮੇਤ 16 ਸ਼ਹੀਦ ਜੁਝਾਰੂ ਸਿੰਘਾਂ ਦੀ ਵੀ ਜਨਮ ਭੂਮੀ ਵਜੋਂ ਮਸ਼ਹੂਰ ਹੈ
ਪਿਛਲੇ ਕੁਝ ਸਮੇਂ ਤੋਂ ਥੋੜ੍ਹੇ ਥੋੜ੍ਹੇ ਵਕਫੇ ਦੇ ਨਾਲ ਬਿਜਲ ਸੱਥ (ਸੋਸ਼ਲ ਮੀਡੀਆ) ਉੱਤੇ ਸਿੱਖਾਂ ਦੇ ਅੰਦਰੂਨੀ ਮਸਲਿਆਂ ਬਾਰੇ ਲਗਾਤਾਰ ਚਰਚਾ ਚੱਲਣ ਲੱਗ ਪਈ ਹੈ। ਕਦੀ ਇਸ ਤਰ੍ਹਾਂ ਦੀਆਂ ਚਰਚਾਵਾਂ ਵਿੱਚ ਵਿਵਾਦਤ ਮੁੱਦੇ ਉਭਾਰੇ ਜਾਂਦੇ ਹਨ, ਕਦੀ ਗੁਰ ਇਤਿਹਾਸ ਉੱਤੇ ਟੀਕਾ ਟਿੱਪਣੀ ਕੀਤੀ ਜਾਂਦੀ ਹੈ, ਕਦੀ ਸਿੱਖ ਇਤਿਹਾਸ ਵਿਚਲੀਆਂ ਉਹ ਗੱਲਾਂ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਜਾਂਦਾ ਹੈ ਜਿੰਨ੍ਹਾਂ ਉੱਤੇ ਸਾਰੇ ਸਿੱਖ ਇਕਮੱਤ ਨਹੀਂ ਹਨ, ਕਦੀ ਖਾੜਕੂ ਸੰਘਰਸ਼ ਦੇ ਫੈਸਲਿਆਂ ਬਾਰੇ ਸਵਾਲ ਖੜ੍ਹੇ ਕੀਤੇ ਜਾਂਦੇ ਹਨ
ਤੇਜ਼ ਬੁੱਧੀ ਦਾ ਮਾਲਕ ਰਣਜੀਤ ਸਿੰਘ ਰਾਜਨੀਤਕ ਸੂਝ ਬੂਝ ਕਾਰਨ ਪੂਰੇ ਏਸ਼ੀਆ ਵਿਚ ਮੋਹਰੀ ਸ਼ਾਸਕ ਬਣ ਬੈਠਾ। ਉਹ ਆਪਣੇ ਆਪ ਨੂੰ ਸਿੱਖ ਧਰਮ ਦਾ ਨਿਮਾਣਾ ਦਾਸ ਅਖਵਾਉਣਾ ਪਸੰਦ ਕਰਦਾ। ਗੁਰਬਾਣੀ ਅਤੇ ਕੀਰਤਨ ਉਸਦੇ ਨਿਤਨੇਮ ਦਾ ਹਿੱਸਾ ਸੀ। ਉਸ ਦੇ ਨਿਮਾਣੇ ਹੋਣ ਦਾ ਅੰਦਾਜ਼ਾ ਇਸ ਗੱਲ ਤੋਂ ਸਾਫ ਲਗਾਇਆ ਜਾ ਸਕਦਾ ਹੈ
ਕੇਂਦਰੀ ਸ੍ਰੀ ਗੁਰੂ ਸਿੰਘ ਸਭਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਕੁੱਝ ਮੁਲਾਜ਼ਮਾਂ ਵੱਲੋਂ ਜ਼ਿਲ੍ਹਾ ਪਟਿਆਲਾ ਦੇ ਪਿੰਡ ਸਨੌਰ ਨਾਲ ਸਬੰਧਤ ਅੰਮ੍ਰਿਤਧਾਰੀ ਨੌਜਵਾਨਾਂ ਦੀ ਬਿਨਾ ਕਿਸੇ ਕਾਰਨ ਤੋਂ ਕੁੱਟਮਾਰ ਕਰਨ, ਕੇਸਾਂ ਤੇ ਦਸਤਾਰ ਦੀ ਬੇਅਦਬੀ ਕਰਨੀ ਬਹੁਤ ਹੀ ਨਿੰਦਣਯੋਗ ਘਟਨਾ ਹੈ।
Next Page »