ਅਮਰੀਕੀ ਸਿੱਖ ਅਦਾਕਾਰ ਤੇ ਡਿਜ਼ਾਈਨਰ ਵਾਰਿਸ ਸਿੰਘ ਆਹਲੂਵਾਲੀਆ ਨੂੰ ਉਸ ਦੀ ਦਸਤਾਰ ਕਾਰਨ ਜਹਾਜ ਚੜਨ ਤੋਂ ਰੋਕਣ ਲਈ ਸਿੱਖਾਂ ਵੱਲੋਂ ਆਲੋਚਨਾ ਦਾ ਸ਼ਿਕਾਰ ਹੋ ਰਹੀ ਮੈਕਸੀਕੋ ਦੀ ਏਅਰੋਮੈਕਸੀਕੋ ਏਅਰਲਾਈਨਜ਼ ਨੇ ਮੁਆਫੀ ਮੰਗੀ ਹੈ।
ਆਪਣੀਆਂ ਜਾਨਾਂ ਨੂੰ ਦਾਅ ‘ਤੇ ਲਾਕੇ ਵਿਦੇਸ਼ਾਂ ਵਿੱਚ ਜਾ ਕੇ ਵੱਸਣ ਦੀ ਪ੍ਰਵਿਰਤੀ ਪੰਜਾਬੀ ਨੌਜਵਨਾਂ ‘ਤੇ ਇਸ ਕਦਰ ਭਾਰੂ ਹੈ ਕਿ ਅਨੇਕਾਂ ਜਾਨ ਲੇਵਾ ਹਦਸਿਆਂ ਦੇ ਵਾਪਰਨ ਦੇ ਬਾਵਜ਼ੂਦ ਪੰਜਾਬ ਨੌਝਵਨਾ ਏਜ਼ੰਟਾਂ ਦੇ ਢਹੇ ਚੜਕੇ ਆਪਣੀ ਜਾਨ ਜ਼ੋਖਮ ਵਿੱਚ ਪਾਉਣ ਤੋਂ ਗੁਰੇਜ਼ ਨਹੀਂ ਕਰ ਰਿਹਾ।ਪੰਜਾਬ ਵਿੱਚ ਸਰਕਾਰਾਂ ਦੀਆਂ ਨੀਤੀਆਂ ਦੀ ਬਦੋਲਤ ਤਬਾਅ ਹੋ ਰਹੀ ਕਿਸਾਨੀ, ਪੰਜਾਬ ਵਿੱਚ ਵੱਡੇ ਉਦਯੋਗਿਕ ਕਾਰਖਾਨਿਆਂ ਦੀ ਅਣਹੋਂ ਦ ਸਰਕਾਰੀ ਨੌਕਰੀਆਂ ਦਾ ਨਾ ਮਿਲਣ ਕਰਕੇ ਬੇਰੁਜ਼ਗਾਰੀ ਦੀ ਚੱਕੀ ਵਿੱਚ ਪਿਸ ਰਿਹਾ ਨੌਜਾਵਾਨ ਜ਼ਾਇਜ਼-ਨਾਜ਼ਾਇਜ਼ ਤਰੀਕੇ ਨਾਲ ਵਿਦੇਸ਼ ਜਾਣਾ ਚਾਹੁੰਦਾ ਹੈ, ਪਰ ਕਈ ਵਾਰ ਇਸ ਤਰਾਂ ਕਰਦਿਆਂ ਪੰਜਾਬ ਦੀ ਨੋਜਵਾਨੀ ਨੂੰ ਇਸਦੀ ਬੜੀ ਮਹਿੰਗੀ ਕੀਮਤ ਤਾਰਨੀ ਪਈ ਹੈ।
ਸਿੱਖ ਸਿਧਾਤਾਂ 'ਤੁ ਚੋਟ ਕਰਦੀ ਹਰਿੰਦਰ ਸਿੱਕਾ ਦੀ ਵਿਵਾਦਤਮਈ ਫਿਲਮ ਨਾਨਕਸ਼ਾਹ ਫਕੀਰ ਜਿਸ ਵਿੱਚ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਸਾਹਿਬ, ਭਾਈ ਮਰਦਾਨਾ ਜੀ ਅਤੇ ਬੇਬੇ ਨਾਨਕੀ ਜੀ ਨੂੰ ਫਿਲਮੀ ਪਰਦੇ 'ਤੇ ਰੂਪਮਾਨ ਕੀਤਾ ਗਿਅ ਹੈ, ਆਸਟਰੇਲੀਆਂ ਦੇ ਕਿਸੇ ਵੀ ਸਿਨੇਮਾ ਘਰ ਵਿੱਚ ਨਹੀਂ ਲੱਗ ਸਕੀ।
ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ਼੍ਰੋਮਣੀ ਕਮੇਟੀ ਵੱਲਂ ਜਾਰੀ ਕੈਲੰਡਰ ਨੂੰ ਰੱਦ ਕਰਦਿਆਂ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕਰ ਦਿੱਤਾ ਹੈ ਅਤੇ ਆਖਿਆ ਕਿ ਉਸ ਇਸ ਕੈਲੰਡਰ ਮੁਤਾਬਕ ਹੀ ਗੁਰਪੁਰਬ ਮਨਾਉਣਗੇ। ਇਸ ਸਬੰਧ ਵਿੱਚ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕਤਰ ਗੋਪਾਲ ਸਿੰਘ ਚਾਵਲਾ ਨੇ ਗੱਲ ਕਰਦਿਆਂ ਦੱਸਿਆ ਕਿ ਪਾਕਿਸਤਾਨ ਵਿੱਚ ਨਵੇਂ ਵਰ੍ਹੇ ਦੇ ਮੌਕੇ ਮੂਲ ਨਾਨਕਸ਼ਾਹੀ ਕੈਲੰਡਰ ਜਾਰੀ ਕੀਤਾ ਗਿਆ ਹੈ ਅਤੇ ਉਸ ਅਨੁਸਾਰ ਹੀ ਸਾਰੇ ਦਿਨ ਤਿਉਹਾਰ ਮਨਾਏ ਜਾਣਗੇ ।
ਗੁਰਦੁਆਰਾ ਸਾਹਿਬ ਸੈਨਹੋਜੇ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਰਵਿਦਾਸ ਦਾ ਜਨਮ ਦਿਹਾੜਾ ਮਨਾਇਆ ਗਿਆ ।ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਮਗਰੋਂ ਗੁਰੂ ਘਰ ਦੇ ਕੀਰਤਨੀ ਜਥਿਆਂ, ਢਾਡੀ ਜਥਿਆਂ, ਕਥਾਵਾਚਕ ਅਤੇ ਬੁਲਾਰਿਆਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ।
ਅੱਜ ਤੋਂ ਤੀਹ ਵਰੇ ਪਹਿਲਾਂ ਭਾਰਤ ਦੀ ਰਾਜਧਾਨੀ ਦਿੱਲ਼ੀ ਵਿੱਚ ਸਿੱਖਾਂ ਦੇ ਯੋਜਨਬੱਧ ਕਤਲੇਆਮ ਵਿੱਚ ਪੀੜਤਾਂ ਨੂੰ ਨਿਆਂ ਨਾਲ ਮਿਲਣ ਅਤੇ ਭਾਰਤੀ ਨਿਆਇਕ, ਰਾਜਸੀ ਅਤੇ ਪ੍ਰਸ਼ਾਸ਼ਨਿਕ ਢਾਂਚੇ ਵੱਲੋਂ ਸਿੱਖਾਂ ਖਿਲਾਫ ਕਤਿੇ ਜਾ ਰਹੇ ਪੱਖਪਾਤ ਨੂੰ ਸਿੱਖਾਂ ਨੇ ਹੁਣ ਕੌਮਾਂਤਰੀ ਪੱਧਰ ‘ਤੇ ਪ੍ਰਚਾਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਸੰਦਰਭ ਵਿੱਚ ਅੱਜ ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ ਅੱਜ ਇਥੇ ਯੂਰਪੀਅਨ ਸੰਸਦ ਬਰੱਸਲਜ਼ ਵਿਖੇ ਸਿੱਖ ਨਸਲਕੁਸ਼ੀ ਅਤੇ ਪਹਿਲੀ ਸੰਸਾਰ ਜੰਗ ਦੀ 100ਵੀ ਵਰ੍ਹੇਗੰਢ ਦੇ ਸਬੰਧ ਵਿਚ ਇਕ ਕਾਨਫ਼ਰੰਸ ਕੀਤੀ ਗਈ ਜਿਸ ਵਿਚ ਯੂਰਪ ਭਰ ਤੋਂ ਵੱਖ-ਵੱਖ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜਥੇਬੰਦੀਆਂ ਨੇ ਭਾਗ ਲਿਆ।
ਅਮਰੀਕਾ ਦੀ ਸਿੱਖ ਸੰਸਥਾ 'ਸਿੱਖਸ ਫ਼ਾਰ ਜਸਟਿਸ' ਜੋ ਕਿ ਸਿੱਖਾਂ ਦੇ ਮਨੁੱਖੀ ਅਧਿਕਾਰਾਂ ਅਤੇ ਸਿੱਖ ਕੌਮ ਦੀ ਅਜ਼ਾਦੀ ਲਈ ਸੰਸਾਰ ਪੱਧਰ 'ਤੇ ਲੜ ਰਹੀ ਹੈ, ਨੇ ਸਿੱਖਾਂ ਨੂੰ ਸਵੈ-ਆਜ਼ਾਦੀ ਲਈ ਜਾਗਰੂਕ ਕਰਨ ਵਾਸਤੇ ਮੁਹਿੰਮ ਦਾ ਆਰੰਭ ਸਰੀ ਵਿਖੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਉਨ੍ਹਾਂ ਦੱਸਿਆ ਕਿ "ਸਿੱਖ ਅਜ਼ਾਦੀ" ਜਾਗਰੂਕਤਾ ਮੁਹਿੰਮ ਬਾਰੇ ਵੱਡੀ ਇਕੱਤਰਤਾ ਸਰੀ ਵਿਖੇ ਨਵੰਬਰ ਦੇ ਅੰਤ 'ਚ ਕੀਤੀ ਜਾ ਰਹੀ ਹੈ।