ਸਿੱਖ ਫੈਡਰੇਸ਼ਨ ਅਮਰੀਕਾ ਵਲੋਂ ਮੌਜੂਦਾ ਘਟਨਾਕਰਮ ਤੇ ਪ੍ਰਤੀਕਰਮ ਜਾਹਿਰ ਕਰਦਿਆਂ ਕਿਹਾ ਗਿਆ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਤਖ਼ਤ ਸ੍ਰੀ ਕੇਸ਼ਗੜ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਸ੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਵਲੋਂ ਸੁਖਬੀਰ ਬਾਦਲ ਦੇ ਆਦੇਸ਼ ਤੇ ਸੇਵਾ ਮੁਕਤ ਕਰਦਿਆਂ ਇਕ ਵਾਰ ਫੇਰ ਇਹ ਸਿੱਧ ਕੀਤਾ ਹੈ ਕਿ ਇਹ ਸਿੱਖਾਂ ਦੀ ਸਿਰਮੌਰ ਸੰਸਥਾ ਇਕ ਵਿਅਕਤੀ ਦੇ ਇਸ਼ਾਰੇ ਤੇ ਹੀ ਚਲਦੀ ਹੈ।
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ ਲਿੱਤਰਾਂ, ਭਾਈ ਹਰਮਿੰਦਰ ਸਿੰਘ ਜੀ ਚਲੂਪੁਰ, ਭਾਈ ਝਿਲਮਣ ਸਿੰਘ ਜੀ ਗੋਰਸੀਆਂ, ਅਤੇ ਭਾਈ ਬਲਧੀਰ ਸਿੰਘ ਜੀ ਰਾਮਗੜ੍ਹ ਜਿਨ੍ਹਾਂ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ 4 ਫ਼ਰਵਰੀ 1986 ਨੂੰ ਸ਼ਹਾਦਤਾਂ ਦੀ ਦਾਤ ਪ੍ਰਾਪਤ ਕੀਤੀ ਦਾ 39ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੇ ਤਰ੍ਹਾਂ ਗੁਰਦਵਾਰਾ ਸਾਹਿਬ ਸੈਨ ਹੋਜ਼ੇ ਵਿਖੇ ਮਨਾਇਆ ਗਿਆ।
ਸਾਕਾ ਨਕੋਦਰ ਦੇ ਸ਼ਹੀਦਾਂ ਭਾਈ ਰਵਿੰਦਰ ਸਿੰਘ ਜੀ, ਭਾਈ ਝਿਲਮਣ ਸਿੰਘ ਜੀ, ਭਾਈ ਬਲਧੀਰ ਸਿੰਘ ਜੀ ਅਤੇ ਭਾਈ ਹਰਮਿੰਦਰ ਸਿੰਘ ਜੀ ਦਾ ੩੯ਵਾਂ ਸ਼ਹੀਦੀ ਦਿਹਾੜਾ ਹਰ ਸਾਲ ਦੀ ਤਰ੍ਹਾਂ ਗੁਰਦਵਾਰਾ ਸਾਹਿਬ ਫਰੀਮੌਂਟ ਵਿਖੇ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ।
ਅਮਰੀਕਾ ਦੇ ਸ਼ਹਿਰ ਨਿਊਯਾਰਕ ਦੀਆਂ ਸਿੱਖਾਂ ਸੰਗਤਾਂ ਵਲੋਂ ਸਾਕਾ ਨਕੋਦਰ 1986 ਦੇ ਸਿੱਖ ਸ਼ਹੀਦਾਂ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸਿੱਖ ਕਲਚਰਲ ਐਸੋਸੀਏਸ਼ਨ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਦਾ ਪ੍ਰਬੰਧ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਅਤੇ ਦੁਆਬਾ ਸਿੱਖ ਐਸੋਸੀਏਸ਼ਨ ਵਲੋਂ ਸਾਂਝੇ ਤੌਰ ਤੇ ਕੀਤਾ ਗਿਆ ਸੀ।
ਅਮਰੀਕਾ ਵਿਚ ਪ੍ਰਵਾਸੀ ਸਮਾਜ ਦੇ ਮਨੁੱਖੀ ਹੱਕਾਂ ਦੇ ਮਸਲਿਆਂ ਦੇ ਨਾਲ-ਨਾਲ ਅਮਰੀਕਾ ਰਹਿੰਦੇ ਸਿੱਖਾਂ ਉੱਤੇ ਪੈਂਦੇ ਇਸਦੇ ਅਸਰ ਅਤੇ ਵੱਖੋ-ਵੱਖਰੀਆਂ ਸਮਾਜਕ ਚੁਣੌਤੀਆਂ ਬਾਰੇ ਗਿਆਨਪੂਰਨ ਸਮਝ ਵਿਕਸਤ ਕਰਨ ਲਈ ਖੌਜ ਕਾਰਜ ਕਰਨਾ ਅਨੀਤਾ ਕੌਰ ਹੁੰਦਲ ਦੀ ਮੁੱਖ ਜਿੰਮੇਵਾਰੀ ਹੋਵੇਗੀ।
ਫਰਵਰੀ 1986 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਰੋਸ ਵਜੋਂ ਇਕੱਠੇ ਹੋਏ ਨੌਜਵਾਨਾਂ ਉੱਤੇ ਪੰਜਾਬ ਦੀ ਪੁਲਸ ਵਲੋਂ ਗੋਲੀਬਾਰੀ ਕਰਕੇ ਚਾਰ ਸਿੰਘ ਨਕੋਦਰ ਵਿਖੇ ਸ਼ਹੀਦ ਕਰ ਦਿੱਤੇ ਗਏ ਸਨ। ਨਕੋਦਰ ਸਾਕੇ ਦੇ ਇਹਨਾਂ ਚਾਰੇ ਸ਼ਹੀਦਾਂ -
ਯੁਨਾਈਟਡ ਸਿਖਸ, ਸਿੱਖ ਕੋਆਲੀਸ਼ਨ ਅਤੇ ਹੋਰ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਨੌਰਵਿੱਚ ਪਬਲਿਕ ਸਕੂਲ ਅਤੇ ਨੌਰਵਿੱਚ ਬੋਰਡ ਆਫ ਐਜੂਕੇਸ਼ਨ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਗਈ
ਕੋਆਰਡੀਨੇਟਰ ਹਿੰਮਤ ਸਿੰਘ ਨੇ ਕਿਹਾ ਕਿ ਕਰਤਾਰਪੁਰ ਲਾਂਘਾ ਖੋਲਣ ਲਈ ਅਸੀਂ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ, ਉਹਨਾਂ ਦੇ ਸਾਰੇ ਪ੍ਰਸ਼ਾਸਨ ਅਤੇ ਪਾਕਿਸਤਾਨ ਦੀ ਅਵਾਮ ਦਾ ਤਹਿ ਦਿਲੋਂ ਧੰਨਵਾਦ ਕਰਦੇ ਹਾਂ ਅਤੇ ਆਸ ਕਰਦੇ ਹਾਂ ਕਿ ਆਪਸੀ ਸਾਂਝ ਦੇ ਇਹ ਕਦਮ ਹੋਰ ਅੱਗੇ ਵਧਣਗੇ।ਉਹਨਾਂ ਤਾਕੀਦ ਕੀਤੀ ਕਿ ਭਾਰਤ ਸਾਰਕਾਰ ਵੱਲੋਂ ਕਰਤਾਰਪੁਰ ਲਾਂਘੇ ਨੂੰ ਲੈ ਕੇ ਨਾਂਹਪੱਖੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ ਪਰ ਅਸੀਂ ਉਮੀਦ ਕਰਦੇ ਹਾਂ ਕਿ ਪਾਕਿਸਤਾਨ ਵੱਲੋਂ ਭਰਾਮਾਰੂ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਈਸਟ ਕੋਸਟ ਅਮਰੀਕਾ ਦੀਆਂ 85 ਗੁਰਦੁਆਰਾ ਕਮੇਟੀਆਂ ਅਤੇ ਪੰਥਕ ਜਥੇਬੰਦੀਆਂ ਦੀ ਇੱਕਮੁੱਠਤਾ ਨਾਲ 3 ਸਾਲ ਪਹਿਲਾਂ ਹੋਂਦ ਵਿੱਚ ਆਈ ਈਸਟ ਕੋਸਟ ਸਿੱਖ ਕੋਆਰਡੀਨੇਸ਼ਨ ਕਮੇਟੀ ਵੱਲੋਂ ਸਥਾਨਕ 'ਵਰਲਡ ਫੇਅਰ ਮਰੀਨਾ' ਵਿਖੇ ਹੋਏ ਨੁਮਾਇੰਦਾ ਇਕੱਠ ਵਿੱਚ ਪਿਛਲੇ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਸੰਗਤਾਂ ਸਾਹਮਣੇ ਰੱਖੀ ਗਈ।
ਅਮਰੀਕਾ ਦੇ ਨਿਊ ਜਰਸੀ ਸੂਬੇ ’ਚ ਇੱਕ ਸਿੱਖ ਬੰਦੇ ਨੂੰ ਉਸ ਦੇ ਹੀ ਸਟੋਰ ’ਚ ਚਾਕੂ ਦਾ ਵਾਰ ਕਰਕੇ ਮਾਰ ਦਿੱਤਾ। ਪਿਛਲੇ ਤਿੰਨ ਹਫ਼ਤਿਆਂ 'ਚ ਅਮਰੀਕਾਂ ਅੰਦਰ ਸਿੱਖ ਉਪਰ ਹਮਲੇ ਦੀ ਇਹ ਤੀਜੀ ਘਟਨਾ ਹੈ।
Next Page »