Tag Archive "sikhs-in-australia"

ਪੱਛਮੀ ਆਸਟਰੇਲੀਆ ਦੇ ਸਕੂਲਾਂ ‘ਚ 5ਵੀਂ, 6ਵੀਂ, 9ਵੀਂ ਜਮਾਤ ‘ਚ ਪੜ੍ਹਾਇਆ ਜਾਏਗਾ ਸਿੱਖ ਇਤਿਹਾਸ

ਪੱਛਮੀ ਆਸਟਰੇਲੀਆ ਦੇ ਸਕੂਲਾਂ 'ਚ ਹੁਣ ਸਿੱਖਾਂ ਦਾ ਇਤਿਹਾਸ ਪਾਠਕ੍ਰਮ ਦਾ ਹਿੱਸਾ ਹੋਵੇਗਾ ਸੂਬੇ ਦੇ ਸਕੂਲਾਂ 'ਚ ਹੁਣ ਸਥਾਨਕ ਬੱਚੇ ਸਿੱਖ ਭਾਈਚਾਰੇ ਦੇ ਕੌਮਾਂਤਰੀ ਇਤਿਹਾਸ ਤੋਂ ਜਾਣੂ ਹੋ ਸਕਣਗੇ ਇਸ ਸੰਬੰਧੀ ਹਿਸਟਰੀ ਟੀਚਰਜ਼ ਐਸੋਸੀਏਸ਼ਨ ਆਫ਼ ਵੈਸਟਰਨ ਆਸਟਰੇਲੀਆ (ਐਚ.ਟੀ.ਏ.ਡਬਲਿਊ.ਏ) ਵਲੋਂ ਤਿਆਰ ਸਲੇਬਸ ਪਰਥ 'ਚ ਹੋਈ ਸੂਬਾਈ ਕਾਨਫਰੰਸ 'ਚ ਜਾਰੀ ਕੀਤਾ ਗਿਆ ਹੈ।

ਸਿੱਖੀ ਅਤੇ ਵਿਰਸੇ ਨਾਲ ਜੋੜਨ ਲਈ ਆਸਟਰੇਲੀਆ ਵਿੱਚ ਵਿਸ਼ੇਸ਼ ਉਪਰਾਲਾ

ਸਿੱਖ ਯੂਥ, ਆਸਟਰੇਲੀਆ ਵੱਲੋਂ ਪਰਵਾਸੀ ਪੰਜਾਬੀ ਬੱਚਿਆਂ ਨੂੰ ਗੁਰਸਿੱਖੀ ਅਤੇ ਵਿਰਸੇ ਨਾਲ ਜੋੜਨ ਦੇ ਮਕਸਦ ਨਾਲ ਸਾਲਾਨਾ ਵਿਸ਼ੇਸ਼ ਕੈਂਪ ਲਾਇਆ ਜਾ ਰਿਹਾ ਹੈ।

ਸਿੱਖ ਰਾਜ ਨਾਲ ਸਬੰਧਤ ਪ੍ਰਦਰਸ਼ਨੀ 17 ਦਸੰਬਰ ਨੂੰ ਮੈਲਬੌਰਨ (ਆਸਟ੍ਰੇਲੀਆ) ਵਿਖੇ

ਸਿੱਖ ਪਛਾਣ ਦੇ ਸਬੰਧ 'ਚ ਜਾਗਰੂਕਤਾ ਲਿਆਉਣ, ਸਿੱਖ ਇਤਿਹਾਸ ਅਤੇ ਕਦਰਾਂ ਕੀਮਤਾਂ ਬਾਰੇ ਦੱਸਣ ਲਈ ਮੈਲਬੌਰਨ ਸ਼ਹਿਰ 'ਚ 17 ਤੋਂ 20 ਦਸੰਬਰ 2016, ਤਕ ਸਿੱਖ ਰਾਜ ਨਾਲ ਸਬੰਧਤ ਪ੍ਰਦਰਸ਼ਨੀ ਲਾਈ ਜਾ ਰਹੀ ਹੈ।

ਆਸਟ੍ਰੇਲੀਆ: ਸਿੱਖ ਨਸਲਕੁਸ਼ੀ 1984 ਦੀ ਯਾਦ ‘ਚ ਸੈਂਕੜੇ ਲੋਕ ਹੋਏ ਮਾਰਚ ‘ਚ ਸ਼ਾਮਲ

ਸਿੱਖ ਨਸਲਕੁਸ਼ੀ ਦੀ ਯਾਦ ਅਤੇ ਆਸਟ੍ਰੇਲੀਆਈ ਭਾਈਚਾਰੇ 'ਚ ਇਸ ਮੁੱਦੇ ਪ੍ਰਤੀ ਜਾਗਰੂਕਤਾ ਲਿਆਉਣ ਲਈ ਸੁਪਰੀਮ ਸਿੱਖ ਕੌਂਸਲ ਆਫ ਆਸਟ੍ਰੇਲੀਆ ਵਲੋਂ ਸਾਲਾਨਾ ਸਿੱਖ ਨਸਲਕੁਸੀ ਯਾਦਗਾਰੀ ਮਾਰਚ ਵਿੱਚ ਸੈਂਕੜਿਆਂ ਦੀ ਤਾਦਾਦ 'ਚ ਸੰਗਤਾਂ ਨੇ ਹਿੱਸਾ ਲਿਆ ਅਤੇ ਕਤਲੇਆਮ ਦੇ ਸ਼ਿਕਾਰ ਲੋਕਾਂ ਪ੍ਰਤੀ ਸ਼ਰਧਾਂਜਲੀ ਭੇਟ ਕੀਤੀ। ਮੈਲਬੌਰਨ ਸ਼ਹਿਰ ਦੇ ਸਿਟੀ ਸਕੁਏਰ ਤੋਂ ਸ਼ੁਰੂ ਹੋਇਆ ਮਾਰਚ ਸ਼ਹਿਰ ਦੇ ਪ੍ਰਮੁੱਖ ਇਲਾਕੇ 'ਚੋਂ ਹੁੰਦਾ ਹੋਇਆ ਫਲੈਗਸਟਾਫ ਗਾਰਡਨਜ਼ 'ਤੇ ਜਾ ਕੇ ਸਮਾਪਤ ਹੋਇਆ, ਜਿੱਥੇ ਬੁਲਾਰਿਆਂ ਨੇ ਸੰਗਤਾਂ ਨੂੰ ਸੰਬੋਧਨ ਕੀਤਾ। ਇਸ ਮੌਕੇ ਹਰਪਿੰਦਰ ਸਿੰਘ ਖੁਸ਼ਦਿਲ ਅਤੇ ਸ਼ੁਭਕਰਮਨਜੀਤ ਸਿੰਘ ਵਲੋਂ ਕਵਿਤਾਵਾਂ ਅਤੇ ਗੁਰਪ੍ਰਭਜੋਤ ਸਿੰਘ ਦਾਖਾ ਵਲੋਂ ਗੀਤ ਦਾ ਗਾਇਨ ਕੀਤਾ ਗਿਆ।

ਮੈਲਬੌਰਨ ‘ਚ ਸਿੱਖ ਨਸਲਕੁਸ਼ੀ ਯਾਦਗਾਰੀ ਮਾਰਚ 6 ਨਵੰਬਰ ਨੂੰ; ਬੀਬੀ ਖਾਲੜਾ ਹੋਣਗੇ ਸ਼ਾਮਲ

1984 ਸਿੱਖ ਨਸਲ਼ਕੁਸ਼ੀ ਦੀ ਯਾਦ ਦੇ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸਿੱਖ ਨਸਲ਼ਕੁਸ਼ੀ ਯਾਦਗਾਰੀ ਮਾਰਚ ਮੈਲਬੋਰਨ ਸ਼ਹਿਰ ਦੇ ਵਿੱਚ 6 ਨਵੰਬਰ ਦਿਨ ਐਤਵਾਰ ਨੂੰ ਦੁਪਹਿਰ 2 ਵਜੇ ਤੋਂ 6 ਵਜੇ ਤੱਕ ਕੱਢਿਆ ਜਾ ਰਿਹਾ ਹੈ। ਇਹ ਮਾਰਚ ਸਿਟੀ ਚੌਂਕ ਤੋਂ ਸ਼ੁਰੂ ਹੋ ਕੇ ਫ਼ਲੈਗ ਸਟਾਫ਼ ਗਾਰਡਰਨਸ 'ਤੇ ਜਾ ਕੇ ਸਮਾਪਤ ਹੋਣਾ ਹੈ।

‘ਆਸਟਰੇਲੀਅਨ ਆਫ਼ ਦਾ ਈਅਰ’ ਐਵਾਰਡ ਨਾਲ ਸਨਮਾਨਿਤ ਹੋਵੇਗਾ ਸਿੱਖ ਨੌਜਵਾਨ ਤੇਜਿੰਦਰ ਪਾਲ ਸਿੰਘ

ਆਸਟਰੇਲੀਆ 'ਚ ਪਹਿਲੀ ਵਾਰ ਵਕਾਰੀ ਕੌਮੀ ਪੁਰਸਕਾਰ ਆਸਟਰੇਲੀਅਨ ਆਫ਼ ਦਾ ਈਯਰ 2017 (ਲੋਕਲ ਹੀਰੋ ਸ਼੍ਰੇਣੀ ਨਦਰਨ ਟੈਰਿਟਰੀ) ਇਸ ਵਾਰ ਇੱਕ ਸਿੱਖ ਨੌਜਵਾਨ ਨੂੰ ਦਿੱਤਾ ਗਿਆ ਹੈ। ਮੂਲਵਾਸੀਆਂ ਦੀ ਬਹੁਗਿਣਤੀ ਵਾਲੀ ਨਦਰਨ ਟੈਰਿਟਰੀ ਖੇਤਰ 'ਚ ਪਰਿਵਾਰ ਸਮੇਤ ਰਹਿੰਦੇ ਤੇਜਿੰਦਰ ਪਾਲ ਸਿੰਘ ਦੇ ਨਾਮ ਦਾ ਐਲਾਨ ਅੱਜ ਸਰਕਾਰ ਦੀ ਸੰਬੰਧਿਤ ਬਾਡੀ ਵੱਲ੍ਹੋਂ ਕੀਤਾ ਗਿਆ।

ਆਸਟ੍ਰੇਲੀਆ ਦੇ ਬ੍ਰਿਸਬੇਨ ‘ਚ ਪੰਜਾਬੀ ਨੌਜਵਾਨ ‘ਤੇ ਬਸ ‘ਚ ਕੈਮੀਕਲ ਪਾ ਕੇ ਜਿਉਂਦਾ ਸਾੜਿਆ

ਆਸਟ੍ਰੇਲੀਆ ਦੇ ਸ਼ਹਿਰ ਬ੍ਰਿਸਬੇਨ 'ਚ ਇਕ ਯਾਤਰੀ ਨੇ ਬੱਸ ਡਰਾਈਵਰ 'ਤੇ ਜਲਣਸ਼ੀਲ ਪਦਾਰਥ ਪਾ ਕੇ ਉਸਨੂੰ ਜਿਉਂਦਾ ਸਾੜ ਦਿੱਤਾ। ਇਸ ਭਿਆਨਕ ਘਟਨਾ ਵੇਲੇ ਹੋਰ ਯਾਤਰੀ ਵੀ ਬੱਸ 'ਚ ਸਵਾਰ ਸੀ।

ਖੇਤੀਬਾੜੀ ਯੂਨੀਵਰਸਿਟੀ ਤੋਂ ਵਿਦਿਆ ਪ੍ਰਾਪਤ ਡਾ. ਮਨਿੰਦਰ ਸਿੰਘ ਸਿਡਨੀ ‘ਚ ਪਹਿਲੇ ਸਿੱਖ ਕੌਂਲਸਰ ਬਣੇ

ਨਿਊ ਸਾਊਥ ਵੇਲਜ਼ ਸੂਬੇ ਦੇ ਪੰਜਾਬੀ ਇਲਾਕੇ ਬਲੈਕਟਾਊਨ ਤੋਂ ਡਾ: ਮਨਿੰਦਰ ਸਿੰਘ ਵਾਰਡ-1 ਤੋਂ ਕੌਂਸਲਰ ਦੀ ਚੋਣ ਜਿੱਤ ਗਏ ਹਨ। ਇਹ ਨਿਊ ਸਾਊਥ ਵੇਲਜ਼ ਦੇ ਪਹਿਲੇ ਦਸਤਾਰਧਾਰੀ ਕੌਂਸਲਰ ਹਨ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਡਾ: ਮਨਿੰਦਰ ਸਿੰਘ ਨੇ ਕਿਹਾ ਕਿ 13 ਸਾਲ ਬਾਅਦ ਲੇਬਰ ਪਾਰਟੀ ਦੇ ਇਸ ਇਲਾਕੇ ਵਿਚੋਂ 2 ਕੌਂਸਲਰ ਜਿੱਤੇ ਹਨ।

ਪ੍ਰੋ. ਹਰਗੁਰਦੀਪ ਸਿੰਘ ਸੈਣੀ ਹੋਣਗੇ ਕੈਨਬਰਾ ਯੂਨੀਵਰਸਿਟੀ ਦੇ ਉੱਪ ਕੁਲਪਤੀ; ਅਹੁਦਾ ਸੰਭਾਲਿਆ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਿਦਿਆਰਥੀ ਰਹੇ ਪ੍ਰੋਫ਼ੈਸਰ ਹਰਗੁਰਦੀਪ ਸਿੰਘ ਸੈਣੀ ਨੇ 1 ਸਤੰਬਰ ਨੂੰ ਆਸਟਰੇਲੀਆ ਦੀ ਪ੍ਰਸਿੱਧ ਕੈਨਬਰਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਵੱਜੋਂ ਅਹੁਦਾ ਸੰਭਾਲ ਲਿਆ ਉਨ੍ਹਾਂ ਦੀ ਇਸ ਨਿਯੁਕਤੀ ਦਾ ਐਲਾਨ ਇਸੇ ਸਾਲ ਮਾਰਚ ਵਿੱਚ ਕੀਤਾ ਗਿਆ ਸੀ।

ਆਸਟ੍ਰੇਲੀਆ ਵਿਚ ਸਥਾਨਕ ਚੋਣਾਂ ਲੜਨ ਵਾਲੀ ਪਹਿਲੀ ਸਿੱਖ ਬੀਬੀ ਗੁਰਿੰਦਰ ਕੌਰ

35 ਸਾਲਾ ਸਿੱਖ ਬੀਬੀ ਗੁਰਿੰਦਰ ਕੌਰ ਆਸਟ੍ਰੇਲੀਆ ਵਿਚ ਸਥਾਨਕ ਚੋਣਾਂ ਲੜਨ ਵਾਲੀ ਪਹਿਲੀ ਸਿੱਖ ਬੀਬੀ ਹੋਵੇਗੀ।

« Previous PageNext Page »