ਜਰਮਨੀ ਦੇ ਤਿੰਨ ਨੌਜਵਾਨਾਂ ਨੂੰ ਗੁਰਦੁਆਰੇ ਵਿੱਚ ਕੀਤੇ ਬੰਬ ਧਮਾਕੇ ਲਈ ਬਰਲਿਨ ਦੀ ਇਕ ਅਦਾਲਤ ਨੇ ਬਾਲ ਸੁਧਾਰ ਘਰ ਵਿੱਚ ਨਜ਼ਰਬੰਦ ਰੱਖੇ ਜਾਣ ਦੀ ਸਜ਼ਾ ਸੁਣਾਈ ਹੈ। ਮੁਲਜ਼ਮਾਂ ’ਚੋਂ ਇਕ ਨੂੰ ਸੱਤ ਸਾਲ, ਦੂਜੇ ਨੂੰ ਛੇ ਸਾਲ ਨੌਂ ਮਹੀਨੇ ਜਦਕਿ ਤੀਜੇ ਨੂੰ ਛੇ ਸਾਲ ਲਈ ਬਾਲ ਸੁਧਾਰ ਗ੍ਰਹਿ ਵਿੱਚ ਰਹਿਣਾ ਪਏਗਾ। ਇਸ ਹਮਲੇ ’ਚ ਗੁਰਦੁਆਰੇ ਦੇ ਭਾਈ ਸਮੇਤ ਤਿੰਨ ਜਣੇ ਜ਼ਖ਼ਮੀ ਹੋ ਗਏ ਸਨ।
ਪਿਛਲੇ ਦਿਨੀ ਜਰਮਨੀ ਦੇ ਐੱਸਨ ਸ਼ਹਿਰ ਦੇ ਗਰਦੁਆਰਾ ਨਾਨਕਸਰ ਵਿੱਚ ਹੋਏ ਬੰਬ ਧਮਾਕੇ ਵਿੱਚ ਗ੍ਰਿਫਤਾਰ ਵਿਦਿਆਰਥੀ ਇਸਲਾਮਿਕ ਸਟੇਟ (ਆਈਐਸ) ਅਤੇ ਅਲ ਕਾਇਦਾ ਦੇ ਸਮਰਥਕ ਹਨ।