ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਹਰ ਸਾਲ ਦੀ ਤਰਾ 11 ਅਪ੍ਰੈਲ, ਦਿਨ ਸ਼ਨੀਵਾਰ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਪ੍ਰਬੰਧਕ ਕਮੇਟੀ ਅਤੇ ਸਮੂਹ ਸੰਗਤਾ ਦੇ ਸਹਿਯੋਗ ਨਾਲ ਸਜਾਇਆ ਗਿਆ, ਜਿਸ ਵਿਚ 30 ਹਜਾਰ ਦੇ ਕਰੀਬ ਸਿੱਖ ਸੰਗਤਾਂ ਪੂਰੀ ਇਟਲੀ ਦੇ ਕੋਨੇ ਕੋਨੇ ਤੋ ਬੱਸਾਂ ਦੁਆਰਾ ਵੱਡੀ ਗਿਣਤੀ ਵਿਚ ਪੁੱਜੀਆ, ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਨੂੰ ਫੁੱਲਾ ਨਾਲ ਸਜਾਈ ਇਕ ਗੱਡੀ ਵਿਚ ਸੁਸ਼ੋਬਿਤ ਕੀਤਾ ਗਿਆ ਅਤੇ ਪੰਜ ਪਿਆਰਿਆ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਬਾਅਦ ਦੁਪਿਹਰ 2 ਵਜੇ ਕੀਤੀ ਗਈ ਅਤੇ ਨਗਰ ਕੀਰਤਨ ਗੁਰਦਵਾਰਾ ਸਾਹਿਬ ਤੋ ਸੁਰੂ ਹੋ ਕੇ ਬਰੇਸ਼ੀਆ ਸ਼ਹਿਰ ਦੇ ਵੱਖ-ਵੱਖ ਹਿਸਿਆ ਵਿਚੋ ਹੁੰਦਾ ਹੋਇਆ ਪੰਡਾਲ ਵਿਚ ਪੰਹੁਚਿਆ [...]
ਵਿਲਵੋਰਦੋ ਸ਼ਹਿਰ ਦੇ ਮੇਅਰ ਵੱਲੌਂ ਪਿੱਛਲੇ ਡੇਢ ਮਹੀਨੇ ਤੋਂ ਬੰਦ ਗੁਰਦੁਆਰਾ ਗੁਰੂ ਨਾਨਕ ਸਾਹਿਬ ਸਿੱਖਾਂ ਅਤੇ ਮੇਅਰ ਵਿਚਕਾਰ ਹੋਈ ਗੱਲਬਾਤ ਤੋਂ ਬਾਅਦ ਖੁੱਲ ਗਿਆ ਹੈ।
ਅੰਮ੍ਰਿਤਸਰ (22 ਅਕਤੂਬਰ, 2014) : ਬੈਲਜੀਅਮ ਸਰਕਾਰ ਵੱਲੋਂ ਬਰੱਸਲਜ਼ ਦੇ ਗੁਰਦੁਆਰਾ ਸਾਹਿਬ ਨੂੰ ਬੰਦ ਕਰਨ ਦੇ ਮਾਮਲੇ ਦੀ ਸਖਤ ਨਿੰਦਾ ਕਰਦੇ ਹੋਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਬੈਲਜੀਅਮ ਸਰਕਾਰ ਗੁਰੁਦਆੲਰਾ ਸਾਹਬ ਨੂੰ ਬੰਦ ਕਰਨ ਦੀ ਬਜ਼ਾਏ ਸਰਕਾਰ ਆਪਣੀਆਂ ਸਰਹੱਦਾਂ 'ਤੇ ਚੌਕਸੀ ਵਧਾਏ।
ਇੱਥੋਂ ਗੁਰਦੁਆਰਾ ਸ਼ਹਿਰ ਦੇ ਮੇਅਰ ਨੇ ਇਸ ਕਰਕੇ ਇੱਕ ਮਹੀਨੇ ਲਈ ਬੰਦ ਕਰ ਦਿੱਤਾ ਹੈ ਕਿ ਗੁਰਦੁਆਰਾ ਵਿੱਚ ਉਹ ਲੋਕ ਜੋ ਬੈਲਜ਼ੀਅਮ ਵਿੱਚ ਪੱਕੇ ਨਹੀਂ ਹਨ, ਆਕੇ ਲੰਗਰ ਛਕਦੇ ਹਨ ਅਤੇ ਇੱਥੇ ਰਹਿੰਦੇ ਹਨ।
ਦਰਬਾਰ ਸਾਹਿਬ ‘ਤੇ ਭਾਰਤੀ ਫੌਜ ਵੱਲੋਂ ਕੀਤੇ ਹਮਲੇ ਦੀ 30ਵੀਂ ਵਰੇਗੰਢ ਮੌਕੇ ਯੂਰਪ ਦੇ ਸਮੁਹ ਸਿੱਖਾਂ ਵੱਲੋਂ 14 ਜੂਨ ਨੂੰ ਬੈਲਜੀਅਮ ਦੇ ਸ਼ਹਿਰ ਬਰੱਸਲਜ਼ ਵਿਖੇ ਯੂਰਪੀਅਨ ਸੰਸਦ ਸਾਹਮਣੇ ਮੁਜ਼ਾਹਰਾ ਕੀਤਾ ਜਾ ਰਿਹਾ ਹੈ।
ਦੇਸ਼- ਵਿਦੇਸ਼ ਵਿੱਚ ਵੱਸਦੇ ਸਿੱਖ ਦਰਬਾਰ ਸਾਹਿਬ 'ਤੇ ਫੌਜੀ ਹਮਲੇ ਸਬੰਧੀ ਭਾਰਤੀ ਹਕੂਮਤ ਖਿਲਾਫ ਆਪਣਾ ਰੋਸ ਜਿਤਾਉਣ ਲਈ ਅਤੇ ਇਸ ਸਾਕੇ ਤੋਂ ਮਿਲੇ ਜ਼ਖ਼ਮਾਂ ਨੂੰ ਆਪਣੀ ਚੇਤੰਨਤਾ ਸਦਾ ਵਸਾਈ ਰੱਖਣ ਲਈ ਜੂਨ ਦੇ ਮਹੀਨੇ ਵਿੱਚ ਸੰਸਾਰ ਭਰ 'ਚ ਰੋਸ ਮਹਜ਼ਾਹਰੇ ਕਰ ਰਹੇ ਹਨ।ਦਰਬਾਰ ਸਾਹਿਬ ‘ਤੇ ਫੌਜੀ ਹਮਲੇ ਦੀ 30ਵੀ ਵਰੇਗੰਢ ਮੌਕੇ ਯੂਰਪੀਅਨ ਸਿੱਖਾਂ ਵੱਲੋਂ 14 ਜੂਨ ਨੂੰ ਯੂਰਪੀਅਨ ਸੰਸਦ ਅੱਗੇ ਭਾਰੀ ਰੋਸ ਮੁਜ਼ਾਹਰਾ ਕੀਤਾ ਜਾਵੇਗਾ।
ਜਨੇਵਾ (ਨਵੰਬਰ 11, 03, 2013): ਸਿੱਖਸ ਫਾਰ ਜਸਟਿਸ, ਹੋਰਨਾਂ ਸਿੱਖ/ਮਨੁੱਖੀ ਹੱਕਾਂ ਦੀਆਂ ਜਥੇਬੰਦੀਆਂ ਅਤੇ ਨਵੰਬਰ 1984 ਦੀ ਨਸਲਕੁਸ਼ੀ ਦੇ ਪੀੜਤਾਂ ਵੱਲੋਂ ਜੋ ਪਟੀਸ਼ਨ ਕੌਮਾਂਤਰੀ ਪੰਚਾਇਤ (ਸੰਯੁਕਤ ਰਾਸ਼ਟਰ) ਦੀ ਮਨੁੱਖੀ ਹੱਕ ਕੌਂਸਲ ਵਿਚ ਪਾਈ ਗਈ ਹੈ ਉਸ ਦੀ ਤਸਦੀਕਸ਼ੁਦਾ ਨਕਲ ਸਿੱਖ ਸਿਆਸਤ ਨਿਊਜ਼ ਕੋਲ ਮੌਜੂਦ ਹੈ, ਜੋ ਪਾਠਕਾਂ ਦੀ ਜਾਣਕਾਰੀ ਲਈ ਹੇਠਾਂ ਸਾਂਝੀ ਕੀਤੀ ਜਾ ਰਹੀ ਹੈ:
ਜਨੇਵਾ, ਸਵਿਟਜ਼ਰਲੈਂਡ (ਨਵੰਬਰ 02, 2013): ਅੱਜ ਤੋਂ 29 ਵਰ੍ਹੇ ਪਹਿਲਾਂ ਵਾਪਰੇ ਸਿੱਖ ਕਤਲੇਆਮ ਨੂੰ ਨਸਲਕੁਸ਼ੀ ਵੱਜੋਂ ਮਾਨਤਾ ਦਿਵਾਉਣ ਅਤੇ ਭਾਰਤ ਵੱਲੋਂ ਤਿੰਨ ਦਹਾਕੇ ਬੀਤ ਜਾਣ ਉੱਤੇ ਵੀ ਦੋਸ਼ੀਆਂ ਨੂੰ ਸਜਾਵਾਂ ਨਾ ਦਿੱਤੇ ਜਾਣ ਦੇ ਮੱਦੇਨਜ਼ਰ ਸੰਯੁਕਤ ਰਾਸ਼ਟਰ ਨੂੰ ਇਸ ਮਾਮਲੇ ਵਿਚ ਦਖਲ ਦੇਣ ਦੀ ਮੰਗ ਕਰਦੀ “ਸਿੱਖ ਨਸਲਕੁਸ਼ੀ ਪਟੀਸ਼ਨ” ਜਨੇਵਾ ਸਥਿਤ ਸੰਯੁਕਤ ਰਾਸ਼ਟਰ ਦੇ ਮਨੁੱਖੀ ਅਧਿਕਾਰ ਹਾਈਕਮਿਸ਼ਨਰ ਦੇ ਦਫਤਰ ਵਿਖੇ 1 ਨਵੰਬਰ 2013 ਨੂੰ ਦਾਖਲ ਕਰ ਦਿੱਤੀ ਗਈ।
ਲੰਡਨ, ਇੰਗਲੈਂਡ (ਅਕਤੂਬਰ 26, 2013): ਸਿੱਖ ਸਿਆਸਤ ਨਿਊਜ਼ ਨੂੰ ਮਿਲੀ ਜਾਣਕਾਰੀ ਅਨੁਸਾਰ ਸਿੱਖ ਫੈਡਰੇਸ਼ਨ ਯੂ. ਕੇ. ਵੱਲੋਂ 4 ਨਵੰਬਰ ਨੂੰ ਬਰਸਲਸ ਵਿਖੇ ਮਨੁੱਖੀ ਅਧਿਕਾਰਾਂ ਬਾਰੇ ਇਹ ਅਹਿਮ ਕਾਨਫਰੰਸ ਕਰਵਾਈ ਜਾ ਰਹੀ ਹੈ।
« Previous Page