ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (HSGPC) ਦੇ ਸਾਬਕਾ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੂੰ ਪਿਛਲੇ ਮਹੀਨੇ (9 ਅਪ੍ਰੈਲ) ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ 'ਤੇ ਦੀਦਾਰ ਸਿੰਘ ਨਲਵੀ ਨੂੰ ਪ੍ਰਧਾਨ ਬਣਾ ਦਿੱਤਾ ਗਿਆ ਸੀ। ਹੁਣ ਦੋਵੇਂ ਪ੍ਰਧਾਨਾਂ, ਸਾਬਕਾ ਅਤੇ ਮੌਜੂਦਾ ਨੂੰ ਬਹੁਗਿਣਤੀ ਮੈਂਬਰਾਂ ਦੀ ਹਮਾਇਤ ਹਾਸਲ ਕਰਨ ਲਈ ਕੜਾ ਸੰਘਰਸ਼ ਕਰਨਾ ਪੈ ਰਿਹਾ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੀ ਅਗਵਾਈ ਵਿਚ ਇਕ ਵਫਦ ਵੱਲੋਂ ਅੱਜ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਮਿਲ ਕੇ ਸਿੱਖਾਂ ਦੇ ਮਸਲੇ ਉਠਾਏ ਗਏ। ਇਸ ਵਫਦ ਨੇ ਜਿਥੇ ਦਸਵੇਂ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦੀ ਚਰਨਛੋਹ ਪ੍ਰਾਪਤ ਗੁਰਦੁਆਰਾ ਨਾਢਾ ਸਾਹਿਬ, ਪੰਚਕੂਲਾ ਨਾਲ ਲੱਗਦੀ ਜ਼ਮੀਨ ਗੁਰਦੁਆਰਾ ਸਾਹਿਬ ਨੂੰ ਅਲਾਟ ਕਰਨ ਦੀ ਮੰਗ ਰੱਖੀ ਉਥੇ ਨਾਲ ਹੀ ਹਰਿਆਣਾ ਸਥਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਕਾਲਜਾਂ ਨੂੰ ‘ਗ੍ਰਾਂਟ ਇਨ ਏਡ’ ਦਾ ਦਰਜਾ ਦੇਣ ਲਈ ਕਿਹਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਹੋਂਦ ਚਿੱਲੜ ਸਿੱਖ ਕਤਲੇਆਮ ਦੇ ਦੋਸ਼ੀਆਂ ਵਿਰੁੱਧ ਫੌਰੀ ਕਾਰਵਾਈ ਲਈ ਇੱਕ ਪੱਤਰ ਲਿਖਿਆ ਹੈ। ਪੱਤਰ 'ਚ ਕਿਹਾ ਗਿਆ ਕਿ ਹਰਿਆਣਾ ਦੇ ਹੋਂਦ ਚਿੱਲੜ ਵਿਖੇ ਹੋਇਆ ਸਿੱਖ ਕਤਲੇਆਮ ਮਨੁੱਖਤਾ ਤੋਂ ਕੋਹਾਂ ਦੂਰ ਉਹ ਕਰੂਰ ਕਾਰਾ ਹੈ ਜਿਸਨੂੰ ਸਿੱਖ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਇਸ ਕਤਲੇਆਮ ਵਿਚ ਜਿੱਥੇ 32 ਨਿਰਦੋਸ਼ ਸਿੱਖਾਂ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ, ਉਥੇ ਹੀ ਸਿੱਖਾਂ ਦੀ ਜਾਇਦਾਦ ਲੁੱਟ ਲਈਆਂ ਗਈਆਂ ਜਾਂ ਸਾੜ ਦਿੱਤੀਆਂ ਗਈਆਂ।
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਕੌਮਾਂਤਰੀ ਮਾਂ ਬੋਲੀ ਦਿਹਾੜੇ 'ਤੇ 22 ਫਰਵਰੀ, 2017 ਨੂੰ ਗੁਰੂ ਨਾਨਕ ਖਾਲਸਾ ਕਾਲਜ, ਕਰਨਾਲ ਵਿੱਖੇ 11:00 ਵਜੇ ਤੋਂ 2:00 ਵਜੇ ਤੱਕ ਵਿਚਾਰ-ਗੋਸ਼ਠੀ ਕਰਵਾਈ ਜਾ ਰਹੀ ਹੈ। ਜਿਸ ਵਿੱਚ ਪੰਜਾਬੀ ਮਾਂ ਬੋਲੀ ਦੀ ਤਕਨੀਕੀ ਬਣਤਰ, ਇਸ ਦਾ ਅਮੀਰ ਵਿਰਸਾ, ਮੌਜੂਦਾ ਸਮੇਂ ਵਿਚ ਇਸ ਦੇ ਘਟਦੇ ਜਾ ਰਹੇ ਰੁਝਾਨ, ਸ਼ਬਦਾਂ ਦੀ ਘਾੜਤ, ਤਕਨੀਕੀਕਰਣ ਦੇ ਦੌਰ ਵਿੱਚ ਇਸ ਦੇ ਸਾਮਣੇ ਸਮਸਿਆਵਾਂ ਅਤੇ ਇਨ੍ਹਾਂ ਦੇ ਹੱਲ ਬਾਰੇ ਵਿਚਾਰ ਚਰਚਾ ਕੀਤੀ ਜਾਏਗੀ।
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸਿੱਖ ਪ੍ਰਤੀਕਰਮ ਵਿਸ਼ੇ 'ਤੇ ਸੈਮੀਨਾਰ ਕਾਰਵਾਇਆ ਜਾ ਰਿਹਾ ਹੈ। 8 ਜਨਵਰੀ 2017 ਨੂੰ ਗੁਰਦੁਆਰਾ ਪੇਪਰ ਮਿਲ, ਯਮੁਨਾਨਗਰ ਵਿਖੇ ਹੋਣ ਵਾਲੇ ਇਸ ਸੈਮੀਨਾਰ 'ਚ ਡਾ. ਸੇਵਕ ਸਿੰਘ (ਈਟਰਨਲ ਯੂਨੀਵਰਸਿਟੀ, ਬੜੂ ਸਾਹਿਬ) ਮੁੱਖ ਬੁਲਾਰੇ ਹੋਣਗੇ। ਸੈਮੀਨਾਰ ਸਵੇਰੇ 11 ਵਜੇ ਸ਼ੁਰੂ ਹੋ ਕੇ ਦੁਪਹਿਰ 1 ਵਜੇ ਤਕ ਚੱਲੇਗਾ।
ਸ਼੍ਰੋਮਣੀ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਲੋਂ ਰੱਖੇ ਨੀਂਹ ਪੱਥਰ ਦਾ ਸਨਮਾਨ ਕੀਤਾ ਜਾਵੇਗਾ ਅਤੇ ਯਾਦਗਾਰ ਬਣਾਈ ਜਾਵੇਗੀ। ਜ਼ਿਕਰਯੋਗ ਹੈ ਕਿ ਨਵੰਬਰ 1984 'ਚ ਹਰਿਆਣਾ ਦੇ ਰਿਵਾੜੀ ਜ਼ਿਲ੍ਹੇ ਦੇ ਪਿੰਡ ਹੋਂਦ ਚਿੱਲੜ ਵਿਖੇ 32 ਸਿੱਖਾਂ ਨੂੰ ਕਤਲ ਕੀਤਾ ਗਿਆ ਸੀ।
ਪੰਜਾਬੀ ਕਲਚਰਲ ਕੌਂਸਲ ਨੇ ਹਰਿਆਣਾ ਸਰਕਾਰ ਵੱਲੋਂ ਪੰਜਾਬੀ ਭਾਸ਼ਾ ਨੂੰ ਸਰਕਾਰੀ ਦਫਤਰਾਂ ਤੇ ਸਕੂਲਾਂ ਵਿੱਚ ਪੂਰੀ ਤਰਾਂ ਅਣਗੌਲੇ ਕਰਨ ਦੀ ਸਖਤ ਨਿਖੇਧੀ ਕਰਦਿਆਂ ਮੰਗ ਕੀਤੀ ਹੈ ਕਿ ਪੰਜਾਬੀ ਹੋਣ ਦੇ ਨਾਤੇ ਮੁੱਖ ਮੰਤਰੀ ਹਰਿਆਣਾ ਮਨੋਹਰ ਲਾਲ ਖੱਟਰ ਰਾਜ ਅੰਦਰ ਆਪਣੀ ਮਾਂ-ਬੋਲੀ ਨਾਲ ਸਰਕਾਰੀ ਅਧਿਕਾਰੀਆਂ ਵੱਲੋਂ ਹੋ ਰਹੇ ਧੱਕੇ ਵਿਰੁੱਧ ਤੁਰੰਤ ਦਖਲ ਦੇਣ ਅਤੇ ਪੰਜਾਬੀ ਦਾ ਸਹੀ ਮਾਅਨਿਆਂ ਵਿੱਚ ਦੂਜੀ ਭਾਸ਼ਾ ਦਾ ਰੁਤਬਾ ਬਰਕਰਾਰ ਰੱਖਣ।
ਹਰਿਆਣਾ ਵਿੱਚ ਭਾਰਤੀ ਜਨਤਾ ਪਾਰਟੀ ਨੂੰ ਸੱਤਾ ਸੰਭਾਲਿਆ ਡੇਢ ਸਾਲ ਤੋਂ ਵੱਧ ਸਮਾਂ ਹੋ ਚੁੱਕਾ ਹੈ ਪਰ ਇਸ ਸਮੇਂ ਦੌਰਾਨ ਸਰਕਾਰ ਪੰਜਾਬੀ ਤੇ ਉਰਦੂ ਅਕੈਡਮੀਆਂ ਦੇ ਡਾਇਰੈਕਟਰ ਨਹੀਂ ਲਾ ਸਕੀ। ਡਾਇਰੈਕਟਰਾਂ ਦੀ ਨਿਯੁਕਤੀ ਨਾ ਹੋਣ ਕਾਰਨ ਅਕੈਡਮੀਆਂ ਨਾਲ ਸਬੰਧਤ ਸਾਰੇ ਕੰਮਕਾਜ ਰੁਕੇ ਪਏ ਹਨ। ਇਸ ਕਾਰਨ ਪੰਜਾਬੀ ਤੇ ਉਰਦੂ ਪ੍ਰੇਮੀ ਨਿਰਾਸ਼ ਹਨ।
ਕੁਝ ਹਫਤੇ ਪਹਿਲਾਂ ਵੀ ਦੋ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆ ਭਵਨ ਵਿਚ ਕੜੇ ਪਹਿਨ ਕੇ ਜਾਣ ਤੋਂ ਰੋਕਿਆ ਗਿਆ ਸੀ, ਅੱਜ ਵੀ ਚਾਰਟਡ ਅਕਾਊਂਟੈਂਟ ਦੀ ਪ੍ਰੀਖਿਆ ਲਈ ਸਿੱਖ ਵਿਦਿਆਰਥੀ ਨੂੰ ਰੋਕੇ ਜਾਣ ਦੀ ਜਾਣਕਾਰੀ ਮਿਲੀ ਹੈ।
ਪੰਜ ਕੱਕਾਰ ਇੱਕ ਅੰਮ੍ਰਿਤਧਾਰੀ ਸਿੱਖ ਦੇ ਸਰੀਰ ਦੇ ਅਨਿੱਖੜਵੇਂ ਅੰਗ ਹਨ ਅਤੇ ਇੱਕ ਸਿੱਖ ਜਿਊਦੇਂ ਜੀਅ ਇਨ੍ਹਾਂ ਤੋਂ ਅਲੱਗ ਨਹੀਂ ਹੁੰਦਾ, ਪਰ ਭਾਰਤ ਸਮੇਤ ਸੰਸਾਰ ਦੇ ਵੱਖ-ਵੱਖ ਮੁਲਕਾਂ ਵਿੱਚ ਵੱਸਦੇ ਸਿੱਖਾਂ ਨੂੰ ਬਿਨ੍ਹਾਂ ਕਿਸੇ ਵਜ੍ਹਾ ਕੱਕਾਰ ਧਰਨ ਕਰਨ ਕਰਕੇ ਖੱਜਲ-ਖੁਆਰ ਕੀਤਾ ਜਾਦਾ ਹੈ।
« Previous Page — Next Page »