ਹਰਿਆਣਾ ਵਿੱਚ ਵਿਧਾਨਸਭਾ ਚੋਣਾਂ ਦੇ ਨਤੀਝਿਆਂ ਤੋਂ ਬਾਅਦ ਪੈਦਾ ਹੋਈ ਸਥਿਤੀ ਤੋਂ ਬਾਅਦ ਵਿਚਾਰ ਕਰਨ ਅਤੇ ਭਵਿੱਖ ਦੀ ਰਣਨਤਿੀ ਤੈਅ ਕਰਨ ਲਈ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਨਰਲ ਬਾਡੀ ਦੀ ਹੰਗਾਮੀ ਮੀਟਿੰਗ 27 ਅਕਤੂਬਰ ਨੂੰ ਕੁਰੂਕਸ਼ੇਤਰ ਵਿਚ ਸਵੇਰੇ 11 ਵਜੇ ਬੁਲਾਈ ਗਈ ਹੈ।
ਹਰਿਆਣਾ ਵਿਧਾਨ ਸਭਾ ਦੀਆਂ 15 ਅਕਤੂਬਰ ਨੂੰ ਹੋ ਰਹੀਆਂ ਚੋਣਾਂ ਲਈ ਇਨੈਲੋ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਪੁੱਜੇ ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਕਾਫਲੇ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮਰਥਕਾਂ ਵੱਲੋਂ ਕਾਲੀਆਂ ਝੰਡੀਆਂ ਵਿਖਾ ਕੇ ਰੋਸ ਵਿਖਾਵਾ ਕੀਤਾ।
ਨਵੀ ਬਣੀ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਆ ਰਹੀਆਂ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਕਾਂਗਰਸ ਦੀ ਹਮਾੲਤਿ ਕਰਨ ਦੇ ਮੁੱਦੇ 'ਤੇ ਤਰੇੜਾਂ ਆ ਗਈਆਂ ਹਨ।ਹਰਿਆਣਾ ਗੁਰਦੁਆਰਾ ਕਮੇਟੀ ਦੇ ਮੱਖੀ ਅਗੂਆਂ ਨੇ ਇਨ੍ਹਾਂ ਚੋਣਾਂ ਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਦੀ ਹਮਾਇਤ ਕਰਨ ਦਾ ਫੈਸਲਾ ਕੀਤਾ ਹੈ, ਪਰ ਮੀਡੀਆਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੁਆਰਾ ਕਮੇਟੀ 'ਚ ਇਸ ਮਸਲੇ 'ਤੇ ਬਗਾਵਤੀ ਸੁਰ ਊਭੱਰਦੇ ਨਜ਼ਰ ਆ ਰਹੇ ਹਨ।
ਅੱਜ ਭਾਰਤੀ ਸੁਪਰੀਮ ਕੋਰਟ ਤੋਂ ਵੱਖਰੀ ਹਰਿਆਣਾ ਕਮੇਟੀ ਦੇ ਮਾਮਲੇ ਨਾਲ ਸਬੰਧਿਤ ਫੈਸਲਾ ਬਾਦਲ ਦਲ ਅਤੇ ਸ਼ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਲਈ ਕੁਝ ਰਾਹਤ ਲੈ ਕੇ ਆਇਆ ।
ਪ੍ਰਾਪਤ ਜਾਣਕਾਰੀ ਅਨੁਸਾਰ ਭਾਰਤ ਦੀ ਸੁਪਰੀਮ ਕੋਰਟ ਹਰਿਆਣਾ ਸਰਕਾਰ ਵੱਲੋਂ ਬਣਾਏ “ਹਰਿਆਣਾ ਸਿੱਖ ਗੁਰਦੂਆਰਾ ਮੈਨੇਜ਼ਮੈਂਟ ਐਕਟ 2014” ਦੀ ਸੰਵਿਧਾਨਿਕਤਾ ਜਾਂਚਣ ਲਈ ਸਹਿਮਤ ਹੋ ਗਈ ਹੈ।
ਹਰਿਆਣਾ ਸਰਕਾਰ ਵੱਲੋਂ ਹਰਿਆਣਾ ਗੁਰਦੁਆਰਾ ਕਮੇਟੀ ਬਣਾਉਣ ਤੋਂ ਬਾਅਦ ਅੱਜ ਕਮੇਟੀ ਪਹਿਲੀ ਬੈਠਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਬਣੀ ਐਡਹਾਕ ਕਮੇਟੀ ਦੀ ਪਹਿਲੀ ਬੈਠਕ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਾਜ਼ੂਰੀ ਵਿੱਚ ਡੇਰਾ ਬਾਬਾ ਚਰਨ ਸਿੰਘ ਕਾਰ ਸੇਵਾ ਕੁਰੂਕਸ਼ੇਤਰ 'ਚ ਹੋਈ ਜਿਸ 'ਚ ਕਮੇਟੀ ਦੇ 5 ਅਹੁਦੇਦਾਰਾਂ ਸਮੇਤ 11 ਮੈਂਬਰੀ ਕਾਰਜਕਾਰਣੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ।
ਹਰਿਆਣਾ ਵੱਲੋਂ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਏ ਜਾਣ ਦੇ ਮਾਮਲੇ 'ਤੇ ਪੈਦਾ ਹੋਏ ਵਿਵਾਦ ਬਾਰੇ ਨਵੇਂ ਨਿਯੁਕਤ ਕੀਤੇ ਰਾਜਪਾਲ ਕਪਤਾਨ ਸਿੰਘ ਸੋਲੰਕੀ ਨੇ ਕਿਹਾ ਹੈ ਕਿ ਇਸ ਦੇ ਵਿਰੁੱਧ ਕੇਂਦਰ ਦੇ ਹੁਕਮਾਂ ਦੀ ਪਾਲਣਾ ਜਰੂਰ ਕੀਤੀ ਜਾਵੇਗੀ।
ਹਰਿਆਣਾ ਦੀ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮਾਮਲੇ ਨੇ ਅੱਜ ਉਸ ਸਮੇਂ ਨਵਾਂ ਮੌੜ ਲੈ ਲਿਆ ਜਦੋਂ ਦਿੱਲੀ ਵੱਲੋਂ ਆਰ. ਆਰ. ਐੱਸ ਦੇ ਮੁੱਢਲੇ ਮੈਂਬਰ ਕਪਤਾਨ ਸਿੰਘ ਸੋਲੰਕੀ ਨੂੰ ਹਰਿਆਣਾ ਦਾ ਗਵਰਨਰ ਨਿਯੁਕਤ ਕਰ ਦਿੱਤਾ।
ਮੁੱਖ ਮੰਤਰੀ ਭੂਪਿੰਦਰ ਸਿੰਘ ਹੁੱਡਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਨੇ ਰਾਜ ਵਿੱਚ ਰਹਿ ਰਹੀਆਂ ਘੱਟ ਗਿਣਤੀਆਂ ਦੇ ਬਨਿਆਦੀ ਹੱਕਾਂ ਦੀ ਰਖਵਾਲੀ ਲਈ ਰਾਜ ਵਿੱਚ ਘੱਟ ਗਿਣਤੀ ਕਮਿਸ਼ਨ ਸਥਾਪਿਤ ਕਰ ਦਿੱਤਾ ਹੈ।
ਹਰਿਆਣਾ ਸਰਕਾਰ ਵੱਲੋਂ ਹਰਿਆਣਾ ਦੇ ਸਿੱਖਾਂ ਦੀ ਮੰਗ ‘ਤੇ ਬਣਾਈ ਗਈ ਹਰਿਆਣਾ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੀ ਨਾਮਜ਼ਦਗੀ ਨਾਲ ਗੁਰਦੁਆਰਾ ਕਮੇਟੀ ਲਈ ਆਰੰਭੇ ਸੰਘਰਸ਼ ਦਾ ਇੱਕ ਪੜਾਅ ਪੂਰਾ ਹੋ ਗਿਆ ਹੈ।ਅੱਜ ਸਰਕਾਰ ਨੇ ਕਮੇਟੀ ਦੇ 41 ਮੈਬਰਾਂ ਦਾ ਸਰਕਾਰੀ ਤੌਰ ‘ਤੇ ਐਲਾਨ ਕਰ ਦਿੱਤਾ ਗਿਆ ਹੈ।
« Previous Page — Next Page »