ਵੱਖਰੀ ਹਰਿਆਣਾ ਕਮੇਟੀ ਦੇ ਮੁੱਦੇ ‘ਤੇ ਸ਼੍ਰੋਮਣੀ ਅਕਾਲੀ ਦਲ, ਹਰਿਆਣਾ ਗੁਰਦੁਆਰਾ ਐੱਡਹਾਕ ਕਮੇਟੀ ਅਤੇ ਹਰਿਆਣਾ ਸਰਕਾਰ ਦਰਮਿਆਨ ਚੱਲ ਰਹੀ ਤਿਨਕੋਨੀ ਕੱਸ਼ਮਕੱਸ਼ ਦੌਰਾਨ ਅੱਜ ਹਰਿਆਣਾ ਦੇ ਵਿੱਤ ਮੰਤਰੀ ਸ: ਹਰਮਹਿੰਦਰ ਸਿੰਘ ਚੱਠਾ ਨੇ ਨੇ ਕਿਹਾ ਕਿ ਹਰਿਆਣਾ ਸਰਕਾਰ ਹਰਿਆਣਾ ਦੇ ਗੁਰਦੁਆਰਾ ਸਹਿਬਾਨਾਂ ਵਿੱਚੋਂ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ ਅਤੇ ਪੰਜਾਬ ਤੋਂ ਆਏ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਨੂੰ ਕੱਢਣ ਲਈ ਕਿਸੇ ਵੀ ਕੀਮਤ ‘ਤੇ ਗੁਰਦੁਆਰਾ ਸਹਿਬਾਨਾਂ ਵਿੱਚ ਪੁਲਿਸ ਨਹੀਂ ਭੇਜੇਗੀ।
ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਨੂੰ ਮਨਜ਼ੂਰੀ ਦਿੱਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਨੂੰ ਆਪਣੇ ਹੱਕ ਵਿੱਚ ਭੁਗਤਾਣ ਤੋਂ ਬਾਅਦ ਹੁਣ ਦਿੱਲੀ ਦੇ ਦਰ ‘ਤੇ ਅਲਖ ਜਗਾਈ ਹੈ ਤਾਂ ਕਿ ਕਿਸੇ ਵੀ ਤਰਾਂ ਵੱਖਰੀ ਗੁਰਦੁਆਰਾ ਕਮੇਟੀ ਨੂੰ ਬਨਣ ਤੋਂ ਰੋਕਿਆ ਜਾਵੇ।
ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਹਰਿਆਣਾ ਸਰਕਾਰ ਵੱਲੋਂ ਵੱਖਰੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਦੀ ਸ਼ੁਰੂਆਤ ਨੂੰ “ਗੈਰ ਸੰਵਿਧਾਨਕ ਅਤੇ ਗੈਰ ਕਾਨੂੰਨੀ ਕਰਾਰ ਦਿੰਦਿਆਂ ਗੁੱਸੇ ਦਾ ਇਜ਼ਹਾਰ ਕੀਤਾ ਹੈ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਨੂੰ ਬੇਨਤੀ ਕੀਤੀ ਹੈ ਕਿ ਉਹ ਦਖ਼ਲ ਦੇ ਕੇ ਵੱਖਰ ਹਰਿਆਣਾ ਕਮੇਟੀ ਬਨਣ ਤੋਂ ਰੋਕੇ।
ਵੱਖਰੀ ਹਰਿਆਣਾ ਕਮੇਟੀ ਮੁਦੇ ‘ਤੇ ਅੱਜ ਹਰਿਆਣਾ ਵਿਧਾਨ ਸਭਾ ਨੇ ਲਗਭਗ 3 ਘੰਟੇ ਦੀ ਗਰਮਾ ਗਰਮ ਭਖਵੀਂ ਤੇ ਜ਼ਬਰਦਸਤ ਬਹਿਸ ਤੋਂ ਬਾਅਦ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਗਠਨ ਸਬੰਧੀ ਬਿੱਲ ਜ਼ੁਬਾਨੀ ਵੋਟਾਂ ਨਾਲ ਪਾਸ ਕਰ ਦਿੱਤਾ।
ਹਰਿਆਣਾ ਤੋਂ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਕੇ ਹਰਿਆਣਾ ਦੇ ਸਿੱਖਾਂ ਨੂੰ ਵੱਖਰੀ ਗੁਰਦੁਅਰਾ ਕਮੇਟੀ ਦੀ ਮੰਗ ਕਰਨ ਤੋਂ ਰੋਕਣ ਲਈ ਕਹਿਣ ਤੋਂ ਇੱਕ ਦਿਨ ਬਾਅਦ ਹੀ ਸ਼੍ਰੋਮਣੀ ਅਕਾਲੀ ਦਲ ਦੇ ਹਰਿਆਣਾ ਦੇ ਕਰਨਾਲ ਹਲਕੇ ਤੋਂ ਚੁਣੇ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਨੇ ਬਾਦਲ ਦਲ ਵਿਰੁੱਧ ਬਗਾਵਤ ਕਰਦਿਆਂ ਵੱਖਰੀ ਹਰਿਆਣਾ ਕਮੇਟੀ ਦੀ ਮੰਗ ਕੀਤੀ ਹੈ।
ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦਾ ਮਾਮਲਾ ਸ੍ਰੀ ਅਕਾਲ ਤਖ਼ਤ ਵਿਖੇ ਪੁੱਜ ਗਿਆ ਹੈ, ਜਿਸ ਦਾ ਗਿਆਨੀ ਗੁਰਬਚਨ ਸਿੰਘ ਨੇ ਕਰੜਾ ਵਿਰੋਧ ਕਰਦਿਆਂ ਇਸਨੂੰ ਸ਼੍ਰੋਮਣੀ ਕਮੇਟੀ ਨੂੰ ਤੋੜਨ ਅਤੇ ਇਸ ਦੀ ਸ਼ਕਤੀ ਨੂੰ ਕਮਜ਼ੋਰ ਕਰਨ ਦੀ ਸਾਜ਼ਿਸ਼ ਕਰਾਰ ਦਿੱਤਾ। ਉਨ੍ਹਾਂ ਚੇਤਾਵਨੀ ਦਿੱਤੀ ਹੈ ਕਿ ਅਜਿਹਾ ਕਰਨ ਵਾਲਿਆਂ ਖਿਲਾਫ਼ ਸ੍ਰੀ ਅਕਾਲ ਤਖ਼ਤ ਤੋਂ ਕਾਰਵਾਈ ਹੋਵੇਗੀ।
ਹਰਿਆਣੇ ਦੇ ਸਿੱਖਾਂ ਵੱਲੋਂ ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੀ ਮੰਗ ਦੀ ਹਰਿਆਣਾ ਦੇ ਕਾਂਗਰਸੀ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਵੱਲੋਂ ਹਾਮੀ ਭਰਨ ਦੀ ਆਲੋਚਨਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਕਾਂਗਰਸ ਆਪਣੇ ਸੌੜੇ ਸਿਆਸੀ ਮੰਤਵ ਲਈ ਵੱਖਰੀ ਗੁਰਦੁਆਰਾ ਕਮੇਟੀ ਦੇ ਨਾਂ ’ਤੇ ਸਿੱਖਾਂ ਨੂੰ ਵੰਡਣ ਦਾ ਯਤਨ ਕਰ ਰਹੀ ਹੈ।
ਹਰਿਆਣਾ ਦੇ ਇਤਿਹਾਸਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਲਈ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਲਈ ਸ੍ਰ. ਦੀਦਾਰ ਸਿੰਘ ਨਲਵੀ ਅਤੇ ਜਗਦੀਸ਼ ਸਿੰਘ ਝੀਡਾ ਗਰੁੱਪ ਇਕੱਠੇ ਹੋ ਗਏ ਹਨ ਅਤੇ ਅਗਲੀ ਰਣਨੀਤੀ ਉਲੀਕਣ ਬਾਰੇ 6 ਜੁਲਾਈ ਨੂੰ ਕੈਥਲ ਵਿਚ ਰਾਜ ਭਰ ਦੇ ਸਿੱਖ ਪ੍ਰਤੀਨਿਧੀਆਂ ਦੀ ਕਨਵੈਨਸ਼ਨ ਬੁਲਾਉਣ ਦਾ ਫੈਸਲਾ ਕੀਤਾ ਗਿਆ ਹੈ।
ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਐਡਹਾਕ ਦੇ ਪ੍ਰਧਾਨ ਦੀਦਾਰ ਸਿੰਘ ਨਲਵੀ ਦੇ ਹਰਿਆਣਾ ਵਿੱਚ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਣਾਉਣ ਦੇ ਬਿਆਨ ਦੀ ਨਿਖੇਧੀ ਕਰਦਿਆਂ ਸ੍ਰ. ਅਵਤਾਰ ਸਿੰਘ ਮੱਕੜ ਨੇ ਕਿਹਾ ਕਿ ਵੱਖਰੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
« Previous Page