ਸੰਘ ਵਲੋਂ ਸਿੱਖ ਸਮਾਜ ’ਚ ਘੁਸਪੈਠ ਕਰਨ ਲਈ ਬਣਾਈ ਜਥੇਬੰਦੀ ਰਾਸ਼ਟਰੀ ਸਿੱਖ ਸੰਗਤ ਵਲੋਂ ਇੰਦੌਰ ’ਚ ਵਿਵਾਦਤ ‘‘ ਗੁਰੂ ਗੋਬਿੰਦ ਸਿੰਘ ਸ਼ਤਾਬਤੀ ਸਮਾਰੋਹ ’’ ਪੂਰੀ ਤਰਾਂ ਫ਼ਲਾਪ ਸ਼ੋਅ ਸਾਬਿਤ ਹੋਇਆ ਹੈ । ਜਿਕਰਯੋਗ ਹੈ ਕਿ ਇਹ ਸਮਾਰੋੋਹ ਸ਼੍ਰੀ ਗੁਰੂ ਸਿੰਘ ਸਭਾ ਇੰਦੌਰ ਅਤੇ ਪੰਜਾਬੀ ਸਾਹਿਤ ਅਕਾਦਮੀ ਮੱਧ ਪ੍ਰਦੇਸ਼ ਦੇ ਬੈਨਰ ਹੇਠ ਹੋ ਰਿਹਾ ਸੀ । ਇਸ ਸਮਾਰੋਹ ਲਈ ਕਰੀਬ 2000 ਸੱਦਾ ਪੱਤਰ ਭੇਜੇ ਗਏ ਸਨ ਅਤੇ ਇਸ ਵਿੱਚ ਫਿਲਮਾਂ , ਕਵਿ-ਦਰਬਾਰ, ਨਾਟਕ ਅਤੇ ਸੈਮੀਨਾਰ ਰੱਖਿਆ ਹੋਇਆ ਸੀ।
ਮੱਧ ਪ੍ਰਦੇਸ਼ ਦੇ ਇੰਦੌਰ ਜ਼ਿਲ੍ਹੇ ਦੇ ਰਾਜ ਮੁਹੱਲਾ ਇਲਾਕੇ ਵਿੱਚ ਸਥਿਤ ਗੁਰਦੁਆਰਾ ਸਾਹਿਬ ‘ਕਰਤਾਰ ਕੀਰਤਨ’ ਦੀ ਇਮਾਰਤ ਨੂੰ ਪ੍ਰਸ਼ਾਸਨ ਵੱਲੋਂ ਪੂਰੀ ਤਰ੍ਹਾਂ ਢਹਿ-ਢੇਰੀ ਕਰ ਦਿੱਤੇ ਜਾਣ ਦੀ ਖਬਰ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਰਪ੍ਰੀਤ ਸਿੰਘ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਗੁਰਦੁਆਰਾ ਸਾਹਿਬ ਵਿਖੇ ਸ਼ਨੀਵਾਰ ਨੂੰ ਹਫਤਾਵਰੀ ਸਮਾਗਮ ਚੱਲ ਰਿਹਾ ਸੀ। ਇਸੇ ਦੌਰਾਨ ਲਗਭਗ 400 ਪੁਲਿਸ ਕਰਮੀਆਂ ਸਮੇਤ ਬਾਕੀ ਲੋਕਾਂ ਦੀ ਫੋਰਸ ਨੇ ਗੁਰਦੁਆਰਾ ਸਹਿਾਬ 'ਚ ਪ੍ਰਕਾਸ਼ ਕੀਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਨੂੰ ਜਬਰੀ ਚੁੱਕਣਾ ਸ਼ੁਰੂ ਕਰ ਦਿੱਤਾ।