ਬੀਤੇ ਦਿਨੀਂ ਨਿਊਯਾਰਕ ਸਿਟੀ ਦੇ ਮੇਅਰ ਬਿਲ ਡੀ ਬਿਲਾਸਿਉ ਨੇ ਅਮਰੀਕਨ ਸਿੱਖ ਬਿਜ਼ਨਸਮੈਨ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੇ ਸਾਬਕਾ ਪ੍ਰਧਾਨ ਸ. ਗੁਰਦੇਵ ਸਿੰਘ ਕੰਗ ਨੂੰ ਨਿਊਯਾਰਕ ਸਿਟੀ ਦੇ ਮਨੁੱਖੀ ਅਧਿਕਾਰ ਦਾ ਸਿਟੀ ਕਮਿਸ਼ਨਰ ਨਿਯੁਕਤ ਕੀਤਾ। ਇਸੇ ਦੌਰਾਨ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਦੀ ਸੰਗਤ, ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਦੀ ਮੌਜੂਦਾ ਪ੍ਰਬੰਧਕ ਕਮੇਟੀ ਅਤੇ ਸੰਤ ਬਾਬਾ ਪ੍ਰੇਮ ਸਿੰਘ ਸਿੱਖ ਕਲਚਰਲ ਸੋਸਾਇਟੀ ਨਿਊਯਾਰਕ ਵਲੋਂ ਸ. ਗੁਰਦੇਵ ਸਿੰਘ ਕੰਗ ਨੂੰ ਸਨਮਾਨਿਤ ਕੀਤਾ ਤੇ ਵਧਾਈਆਂ ਦਿੱਤੀਆਂ ਗਈਆਂ।
ਅਮਰੀਕਾ ਵਿਚ ਸਿੱਖਾਂ ਖਿਲਾਫ ਨਸਲੀ ਹਮਲਿਆਂ ਅਤੇ ਸਿੱਖਾਂ ਦੀ ਪਛਾਣ ਬਾਰੇ ਜਾਗਰੂਕ ਕਰਨ ਦੇ ਇਰਾਦੇ ਨਾਲ ਐਤਵਾਰ (16 ਅਪ੍ਰੈਲ) ਨਿਊਯਾਰਕ ਦੇ ਟਾਈਮਜ਼ ਸਕੁਐਰ ਵਿਚ 'ਦਸਤਾਰ ਦਿਹਾੜਾ' ਮਨਾਇਆ ਗਿਆ। ਸਿੱਖ ਭਾਈਚਾਰੇ ਵਲੋਂ ਹਜ਼ਾਰਾਂ ਨਿਊਯਾਰਕ ਵਾਸੀਆਂ ਦੇ ਸਿਰਾਂ 'ਤੇ ਦਸਤਾਰਾਂ ਸਜਾਈਆਂ ਗਈਆਂ, ਜਿਸ ਨਾਲ ਇਹ ਸੰਸਾਰ ਪ੍ਰਸਿੱਧ ਥਾਂ ਰੰਗ ਬਰੰਗੀਆਂ ਦਸਤਾਰਾਂ ਤੇ ਸਿੱਖ ਸਭਿਆਚਾਰ ਵਿਚ ਰੰਗੀ ਗਈ।
ਸਾਕਾ ਨਕੋਦਰ ਦੇ ਸ਼ਹੀਦਾਂ ਦੀ ਯਾਦ 'ਚ ਨਿਊਯਾਰਕ ਦੇ ਗੁਰਦੁਆਰਾ ਸਿੱਖ ਕਲਚਰਲ ਸੋਸਾਇਟੀ ਰਿਚਮੰਡ ਹਿੱਲ ਵਿਖੇ ਦੋ ਵੱਖ-ਵੱਖ ਸਮਾਗਮਾਂ ਦੌਰਾਨ ਮਨਾਈ ਗਈ, ਜਿੱਥੇ ਵੱਡੀ ਗਿਣਤੀ ‘ਚ ਸੰਗਤ ਨੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦ ਪਰਿਵਾਰਾਂ ਦਾ ਸਨਮਾਨ ਕੀਤਾ।
9/11 ਦੇ ਹਮਲੇ ਬਾਅਦ ਅਮਰੀਕਾ ਵਿੱਚ ਸਿੱਖਾਂ ਨੂੰ ਆਪਣੀ ਵੱਖਰੀ ਪਛਾਣ ਤੇ ਧਾਰਮਿਕ ਚਿੰਨ੍ਹਾਂ ਕਾਰਨ ਨਸਲੀ ਵਿਤਕਰੇ ਸਮੇਤ ਹੋਰ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਸਿੱਖ ਧਰਮ ਬਾਰੇ ਅਮਰੀਕੀ ਲੋਕਾਂ ਦੇ ਮਨ ਵਿੱਚੋਂ ਭਰਮ ਕੱਢਣ ਲਈ ਵੱਖ-ਵੱਖ ਖੇਤਰਾਂ ’ਚ ਮੱਲਾਂ ਮਾਰਨ ਵਾਲੇ ਅਮਰੀਕੀ ਸਿੱਖਾਂ ਬਾਰੇ ਅੱਜ ਇਥੇ ਫੋਟੋ ਪ੍ਰਦਰਸ਼ਨੀ ਲਗਾਈ ਗਈ। ਇਸ ਪ੍ਰਦਰਸ਼ਨੀ ਵਿੱਚ 38 ਅਜਿਹੇ ਸਿੱਖ ਪੁਰਸ਼ਾਂ ਤੇ ਔਰਤਾਂ ਦੀਆਂ ਤਸਵੀਰਾਂ ਸ਼ਾਮਲ ਹਨ, ਜੋ ਰੋਜ਼ਾਨਾ ਜ਼ਿੰਦਗੀ ਵਿੱਚ ਦਸਤਾਰ ਸਜਾ ਕੇ ਵਿਚਰਦੇ ਹਨ।
ਗੁਰਦੁਆਰਾ ਸਿੱਖ ਸੰਗਤ ਸੁਸਾਇਟੀ, ਬੋਸਟਨ ਵੱਲੋਂ ਖ਼ਾਲਸੇ ਦਾ ਜਨਮ ਦਿਹਾੜਾ ਵਿਸਾਖੀ ਸੰਗਤਾਂ ਵੱਲੋਂ ਬੜੇ ਹੀ ਸ਼ਰਧਾ ਨਾਲ ਮਨਾਇਆ ਗਿਆ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ਨਿਸ਼ਾਨ ਸਾਹਿਬ ਤੇ ਚੋਲਾ ਸਾਹਿਬ ਦੀ ਸੇਵਾ ਕੀਤੀ ਗਈ।
ਬਾਦਲ ਦਲ ਦੇ ਆਗੂਆਂ ਅਤੇ ਮੰਤਰੀਆਂ ਨੂੰ ਇਸ ਸਮੇਂ ਵਿਦੇਸ਼ਾਂ ਵਿੱਚ ਬੈਠੇ ਸਿੱਖਾਂ ਦੇ ਗੁੱਸੇ ਅਤੇ ਨਰਾਜ਼ਗੀ ਦਾ ਸ਼ਿਕਾਰ ਹੋਣਾ ਪੈ ਰਿਹਾ ਹੈ।ਕੈਨੇਡਾ ਦੇ ਸ਼ਰਿਹ ਟਰਾਂਟੋ ਵਿੱਚ ਬਾਦਲ ਦਲ ਦੀ ਕਾਨਫਰੰਸ ਸਮੇਂ ਬਾਦਲ ਦਲ ਦੇ ਮੰਤਰੀਆਂ ਡਾ. ਦਲਜੀਤ ਸਿੰਘ ਚੀਮਾ, ਤੋਤਾ ਸਿੰਘ, ਸਿਕੰਦਰ ਸਿੰਘ ਮਾਲੂਕਾ ਅਤੇ ਮਹੇਸ਼ਇੰਦਰ ਗਰੇਵਾਲ ਦੇ ਸਥਾਨਿਕ ਸਿੱਖਾਂ ਵੱਲੋਂ ਵੱਲੋਂ ਹੋਏ ਕਰੜੇ ਵਿਰੋਧ ਤੋਂ ਬਾਅਦ ਇੱਥੇ ਪਹੁੰਚੇ ਪੰਜਾਬ ਦੇ ਪ੍ਰਵਾਸੀ ਮਾਮਲਿਆਂ ਦੇ ਮੰਤਰੀ ਤੋਤਾ ਸਿੰਘ ਨੂੰ ਸਿੱਖਾਂ ਦੇ ਇੱਕ ਵਰਗ ਦੇ ਗੁੱਸੇ ਦਾ ਸ਼ਿਕਾਰ ਹੋਣਾ ਪਿਆ।
ਭਾਰਤ ਅਤੇ ਪੰਜਾਬ ਵਿੱਚ ਤਾਂ ਆਰ.ਐਸ.ਐਸ. ਅਤੇ ਕੱਟੜਵਾਦੀ ਹਿੰਦੂਤਵ ਸਿੱਖਾਂ ਨੂੰ ਕੇਸਾਧਾਰੀ ਹਿੰਦੂ ਸਾਬਤ ਕਰਨ ਵਾਸਤੇ ਮੁੱਢ ਕਦੀਮਾਂ ਤੋਂ ਹੀ ਯਤਨਸ਼ੀਲ ਹੈ, ਪਰ ਹੁਣ ਅਮਰੀਕਾ ਵਰਗੇ ਦੇਸ਼ ਵਿੱਚ ਵੀ ਹਿੰਦੂਤਵ ਨੇ ਬੜੇ ਹੀ ਸਹਿਜ ਨਾਲ ਗੁਰੂ ਗ੍ਰੰਥ ਸਾਹਿਬ ਦਾ ਅਪਮਾਨ ਕਰਨਾ ਜਾਰੀ ਰਖਿਆ ਹੋਇਆ ਹੈ।
« Previous Page