ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਲਈ ਸਾਕਾ ਨਕੋਦਰ 1986 ਦੌਰਾਨ ਸ਼ਹੀਦ ਹੋਣ ਵਾਲੇ ਸਿੰਘਾਂ ਦੀ ਯਾਦ ਵਿੱਚ ਸ਼ਹੀਦੀ ਸਮਾਗਮ ਹਰ ਸਾਲ ਦੀ ਤਰ੍ਹਾਂ 4 ਫ਼ਰਵਰੀ 2024 ਦਿਨ ਐਤਵਾਰ ਨੂੰ ਗੁਰਦਵਾਰਾ ਸਾਹਿਬ ਬੋਹੜਾਂ ਵਾਲਾ ਪਿੰਡ ਲਿੱਤਰਾਂ ਨੇੜੇ ਨਕੋਦਰ ਵਿਖੇ ਸਮੂਹ ਇਲਾਕਾ ਨਿਵਾਸੀਆਂ, ਪੰਥਕ ਜਥੇਬੰਦੀਆਂ ਅਤੇ ਸ਼ਹੀਦ ਪਰਿਵਾਰਾਂ ਵਲੋਂ ਮਨਾਇਆ ਜਾਵੇਗਾ।
ਅਮਰੀਕਾ ਅਧਾਰਤ ਸਿੱਖ ਖੋਜ ਅਦਾਰੇ 'ਸਿੱਖ ਰਿਸਰਚ ਇੰਸਚੀਟਿਊਟ' ਵੱਲੋਂ "ਸਿੱਖ, ਪੰਜਾਬ, ਇੰਡੀਆ ਅਤੇ ਡਾਇਸਪੋਰਾ (ਪਰਵਾਸੀ ਭਾਈਚਾਰਾ): ਇਤਿਹਾਸਕ ਪ੍ਰਸੰਗ ਬਾਰੇ ਖਾਸ ਲੇਖਾ (1984 ਤੋਂ 2013)" ਸਿਰਲੇਖ ਹੇਠ ਇਕ 14 ਸਫਿਆਂ ਦਾ ਲੇਖਾ ਬੀਤੇ ਦਿਨੀਂ 11 ਦਸੰਬਰ 2023 ਨੂੰ ਜਾਰੀ ਕੀਤਾ ਗਿਆ ਹੈ।
ਇੰਡੀਆ ਵੱਲੋਂ ਪੱਛਮੀ ਮੁਲਕਾਂ ਵਿੱਚ ਸਿੱਖ ਆਜ਼ਾਦੀ ਲਹਿਰ ਨਾਲ ਸੰਬੰਧਿਤ ਵਿਅਕਤੀਆਂ ਦੇ ਕਤਲਾਂ ਦੀ ਵਿਉਂਤ ਸਾਹਮਣੇ ਆਉਣ ਤੋਂ ਬਾਅਦ ਇੰਡੀਆ ਦੀ ਖੁਫੀਆ ਏਜੰਸੀ ਰਾਅ ਦੇ ਅਧਿਕਾਰੀਆਂ ਨੂੰ ਅਮਰੀਕਾ ਇੰਗਲੈਂਡ ਅਤੇ ਕੈਨੇਡਾ ਵਿੱਚੋਂ ਕੱਢਿਆ ਗਿਆ ਹੈ।
ਇੰਗਲੈਂਡ ਦੇ ਇਕ ਪ੍ਰਮੁੱਖ ਰੋਜਾਨਾ ਅਖਬਾਰ ਫਾਈਨੈਂਸ਼ੀਅਲ ਟਾਈਮਜ਼ ਨੇ ਬੀਤੇ ਦਿਨ ਛਾਪੀ ਇਕ ਖਾਸ ਰਿਪੋਰਟ ਵਿਚ ਇਹ ਤੱਥ ਉਜਾਗਰ ਕੀਤਾ ਹੈ ਕਿ ਅਮਰੀਕੀ ਪ੍ਰਸ਼ਾਸਨ ਨੇ ਇੰਡੀਆ ਵੱਲੋਂ ਅਮਰੀਕਾ ਦੀ ਧਰਤ ਉੱਤੇ ਸਿੱਖ ਅਜ਼ਾਦੀ ਲਹਿਰ ਦੇ ਆਗੂਆਂ ਦੇ ਕਲਤ ਦੀ ਵਿਓਂਤਬੰਦੀ ਨਾਕਾਮ ਕੀਤੀ ਹੈ।
ਸਾਕਾ ਨਕੋਦਰ ਦੇ ਸ਼ਹੀਦਾਂ ਦਾ 37ਵਾਂ ਸ਼ਹੀਦੀ ਦਿਹਾੜਾ 12 ਫ਼ਰਵਰੀ ਨੂੰ ਫਰੀਮੌਂਟ, ਕੈਲੀਫ਼ੋਰਨੀਆ ਵਿਖੇ ਮਨਾਇਆ ਜਾ ਰਿਹਾ ਹੈ।
ਅੱਜ ਸਮੁੱਚੀ ਦੁਨੀਆ ਕਰੋਨਾਵਾਇਰਸ ਜਿਹੀ ਮਾਹਾਮਾਰੀ ਦੇ ਕਾਰਨ ਘਰਾਂ ਵਿੱਚ ਬੰਦ ਹੌਣ ਲਈ ਮਜਬੂਰ ਹੋ ਗਈ ਹੈ। ਸਰਕਾਰਾਂ ਵੱਲੋਂ ਖਾਸ ਤੌਰ 'ਤੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣ ਲਈ ਹਦਾਇਤਾ ਜਾਰੀ ਹੋਈਆਂ ਹਨ। ਅਜਿਹੇ ਵਿੱਚ ਲੋਕਾਂ, ਖਾਸ ਕਰਕੇ ਬਿਰਧ-ਆਸ਼ਰਮਾਂ ਵਿਚ ਰਹਿਣ ਵਾਲਿਆਂ ਤੱਕ ਖਾਣਾ ਪਹੁੰਚਾਉਣਾ ਇਕ ਵੱਡੀ ਮੁਸ਼ਕਿਲ ਹੈ। ਅਜਿਹੇ ਵਿਚ ਨਿਊਯਾਰਕ ਦੀ ਸਰਕਾਰ ਨੇ ਸਿੱਖਾਂ ਨੂੰ ਯਾਦ ਕੀਤਾ ਹੈ।
ਖਾਲਿਸਤਾਨ ਲਿਬਰੇਸ਼ਨ ਫੋਰਸ ਦੇ ਮੁਖੀ ਭਾਈ ਹਰਮੀਤ ਸਿੰਘ ਪੀ.ਐਚ.ਡੀ ਨੂੰ ਸ਼ਰਧਾਂਜਲੀ ਦੇਣ ਲਈ ਐਤਵਾਰ (16 ਫਰਵਰੀ) ਨੂੰ ਗੁਰਦੁਆਰਾ ਸਿੰਘ ਸਭਾ, ਗਲੈਨ ਰਾਕ, ਨਿਊ ਜਰਸੀ ਵਿਖੇ ਸ਼ਹੀਦੀ ਸਮਾਗਮ ਕਰਵਾਇਆ ਗਿਆ।
ਸ਼ਹੀਦ ਭਾਈ ਰਵਿੰਦਰ ਸਿੰਘ ਦੇ ਭਰਾ ਡਾਕਟਰ ਹਰਿੰਦਰ ਸਿੰਘ (ਸਟੈਨਫੋਰਡ ਯੂਨੀਵਰਸਿਟੀ) ਵਲੋਂ ਸੰਗਤਾਂ ਨਾਲ ਸਾਕਾ ਨਕੋਦਰ ਦਾ ਪਿਛਲੇ 34 ਸਾਲ ਦਾ ਇਤਿਹਾਸ ਸਬੂਤਾਂ ਤੇ ਤਸਵੀਰਾਂ ਸਮੇਤ ਸੰਗਤਾਂ ਨਾਲ ਸਾਂਝਾ ਕੀਤਾ
ਅਮਰੀਕਾ ਦੇ ਪੂਰਬੀ ਤਟ ਚ ਹੋਣ ਵਾਲੀ ਸਭ ਤੋਂ ਵੱਡੀ ਸਿੱਖ ਡੇ ਪਰੇਡ (ਖਾਲਸੇ ਦਾ ਸਿਰਜਣਾ ਦਿਹਾੜੇ ਤੇ ਜਲੌਅ) 27 ਅਪ੍ਰੈਲ ਦਿਨ ਸ਼ਨਿੱਚਰਵਾਰ ਨੂੰ ਨਿਊਯਾਰਕ ਸ਼ਹਿਰ ਵਿਚ ਹੋਣ ਜਾ ਰਹੀ ਹੈ ਜਿਸ ਦੇ ਸਾਰੇ ਪ੍ਰਬੰਧਾਂ ਨੂੰ ਪੂਰਾ ਕਰਨ ਲਈ ਮੁਢਲੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ।
ਨਵੰਬਰ 1984 ਦੇ ਸਿੱਖ ਕਤਲੇਆਮ ਨੂੰ ਵਾਪਰਿਆਂ ਤਿੰਨ ਦਹਾਕੇ ਬੀਤ ਚੁੱਕੇ ਹਨ। ਭਾਰਤ ਸਰਕਾਰ ਤੇ ਭਾਰਤੀ ਖਬਰ ਅਦਾਰਿਆਂ ਨੇ ਤਕਰੀਬਨ ਪੂਰੇ ਭਾਰਤੀ ਉਪਮਹਾਂਦੀਪ ਵਿੱਚ ਵਾਪਰੇ ਇਸ ਕਤਲੇਆਮ ਨੂੰ ‘ਦਿੱਲੀ ਦੰਗੇ’ ਜਾਂ ‘ਸਿੱਖ ਵਿਰੋਧੀ ਦੰਗੇ’ ਆਦਿ ਦਾ ਨਾਂ ਦਿੱਤਾ ਤਾਂ ਕਿ ਨਸਲਕੁਸ਼ੀ ਦੇ ਇਸ ਭਿਆਨਕ ਕਾਂਡ ਦੇ ਸੱਚ ਨੂੰ ਦੱਬਿਆ ਜਾ ਸਕੇ। ਪਰ ਪਿਛਲੇ ਕੁਝ ਕੁ ਸਾਲਾਂ ਤੋਂ ਇਹ ਸੱਚ ਦੁਨੀਆ ਸਾਹਮਣੇ ਪਰਗਟ ਹੋਣਾ ਸ਼ੁਰੂ ਹੋ ਗਿਆ ਹੈ ਤੇ ਦੁਨੀਆ ਦੀਆਂ ਸਰਕਾਰਾਂ/ਸਭਾਵਾਂ ਨੇ ‘ਸਿੱਖ ਨਸਲਕੁਸ਼ੀ 1984’ ਦੇ ਸੱਚ ਨੂੰ ਤਸਲੀਮ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਕੜੀ ਤਹਿਤ ਹੁਣ ਅਮਰੀਕਾ ਦੇ ਸੂਬੇ ਪੈਨਸਿਲਵੇਨੀਆ ਦੀ ਵਿਧਾਨ ਸਭਾ (ਜਨਰਲ ਅਸੈਂਬਲੀ) ਨੇ ਮਤਾ ਪਕਾ ਕੇ ਸਿੱਖ ਨਸਲਕੁਸ਼ੀ 1984 ਦੇ ਤੱਥ ਨੂੰ ਮਾਨਤਾ ਦਿੱਤੀ ਹੈ।
Next Page »