ਅਮਰੀਕਾ ਵਿੱਚ ਸਿੱਖ ਹਿੱਤਾਂ ਲਈ ਕੰਮ ਕਰਦੀ ਇੱਕ ਸਿੱਖ ਜੱਥੇਬੰਦੀ ਵੱਲੋਂ ਅਮਰੀਕੀ ਕਾਂਗਰਸ ਦੇ ਇਕ ਉੱਘੇ ਪੈਨਲ ਦੀ ਪ੍ਰਸੰਸਾ ਕੀਤੀ ਜਿਸਨੇ ਧਾਰਮਿਕ ਆਜ਼ਾਦੀ 'ਤੇ ਆਪਣੀ ਸਾਲਾਨਾ ਰਿਪੋਰਟ 'ਚ 'ਸਿੱਖਾਂ ਦੇ ਧਾਰਮਿਕ ਅਧਿਕਾਰਾਂ ਦੀ ਉਲੰਘਣਾ' ਦੀ ਗੱਲ ਕੀਤੀ ਹੈ ।
ਵਿਦੇਸ਼ਾਂ ਵਿੱਚ ਸਿੱਖਾਂ ‘ਤੇ ਹੋ ਰਹੇ ਨਸਲੀ ਹਮਲਿਆਂ ਦਾ ਮੁੱਦਾ ਚੁਕਦੇ ਹੋਏ ਪੰਜਾਬ ਤੋਂ ਬਾਦਲ ਦਲ ਅਤੇ ਬਸਪਾ ਦੇ ਸੰਸਦ ਮੈਬਰਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕਿਹਾ ਕਿ ਉਹ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਬੰਧਤ ਸਰਕਾਰਾਂ ਕੋਲ ਮਾਮਲਾ ਉਠਾਉਣ।
ਪਿਛਲੇ ਦਿਨੀ ਚੀਨ 'ਚ ਇੱਕ ਅੰਤਰਰਾਸ਼ਟਰੀ ਬਾਸਕਟਬਾਲ ਮੁਕਾਬਲੇ 'ਚ ਭਾਰਤ ਵਲੋਂ ਗਏ ਸਿੱਖ ਖਿਡਾਰੀਆਂ ਨੂੰ ਉਨ੍ਹਾਂ ਦੇ ਸਿਰ ‘ਤੇ ਬੰਨੀਆਂ ਛੋਟੀਆਂ ਦਸਤਰਾਂ ਨੂੰ ਮੈਚ ਦੇ ਰੈਫਰੀ ਵੱਲੋਂ ਉਤਾਰਕ ਖੇਡਣ ਨੂੰ ਕਹੇ ਜਾਣ ਦੀਆਂ ਖ਼ਬਰਾਂ ਤੋਂ ਹੈਰਾਨ ਉੱਚ ਅਮਰੀਕੀ ਸੰਸਦਾਂ ਨੇ ਇੱਕ ਮੁਹਿੰਮ ਛੇੜਦੇ ਹੋਏ ਫੀਬਾ ਨੂੰ ਕਿਹਾ ਹੈ ਕਿ ਉਹ ਆਪਣੀ ਭੇਦਭਾਵ ਵਾਲੀ ਨੀਤੀ ਦੀ ਸਮੀਖਿਆ ਕਰੇ।
ਸਾਹਿਬ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਨੂੰ ਪਿਛਲੇ ਸਮੇਂ ਕੰਨਟੇਨਰਾਂ ਰਾਂਹੀ ਵਿਦੇਸ਼ ਭੇਜਣ ਪਿੱਛੋਂ ਪੈਦਾ ਹੋਏ ਵਿਵਾਦ ਤੋਂ ਬਾਅਦ ਜੱਥੇਦਾਰ ਅਕਾਲ ਤਖਤ ਸਾਹਿਬ ਨੇ ਸਮੁੱਚੀ ਸਿੱਖ ਕੌਮ ਪਾਸੋਂ ਪਾਵਨ ਸਰੂਪਾਂ ਨੂੰ ਵਿਦੇਸ਼ ਭੇਜਣ ਸਬੰਧੀ ਰਾਏ ਮੰਗੀ ਸੀ।
ਅੱਜ ਗੁਰੂ ਅਰਜਨ ਦੇਵ ਦਾ ਸ਼ਹੀਦੀ ਦਿਹਾੜਾ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ ਸਿੱਖ ਸੰਗਤ ਵੱਲੋਂ ਪਾਕਿਸਤਾਨ ਸਥਿਤ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਐਲਾਨ ਕੀਤਾ ਗਿਆ ਕਿ ਜੇਕਰ ਨਾਨਕਸ਼ਾਹੀ ਕੈਲੰਡਰ ਦੇ ਵਿਵਾਦ ਨੂੰ ਜਲਦੀ ਹੱਲ ਨਾ ਕੀਤਾ ਗਿਆ ਤਾਂ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੰਬਰ ਮਹੀਨੇ ਵਿੱਚ ਗੁਰੂ ਨਾਨਕ ਦੇਵ ਦੇ ਪ੍ਰਕਾਸ਼ ਪੁਰਬ ਮੌਕੇ ਸਰਬੱਤ ਖਾਲਸਾ ਸੱਦ ਕੇ ਇਸ ਮੁੱਦੇ ‘ਤੇ ਵਿਚਾਰ ਕੀਤਾ ਜਾਵੇਗਾ।
ਵਾਸ਼ਿੰਗਟਨ, (22 ਮਈ 2014):- ਵੱਖ-ਵੱਖ ਮੁਲਕਾਂ ਦੇ ਵਕੀਲਾਂ,ਸਮਾਜਿੱਕ, ਕਾਰਕੂਨਾਂ ਅਤੇ ਸਥਾਨਕ ਬਾਸ਼ਿੰਦਿਆਂ ਤੋਂ ਹਾਸਲ ਜਾਣਕਾਰੀ ਸਣੇ ਸਰਵੇਖਣਾਂ ਅਤੇ ਖੋਜ ਕਾਰਜਾਂ ਦੇ ਆਧਾਰ 'ਤੇ 'ਦ ਗਲੋਬਲ ਸਿੱਖ ਸਿਵਲ ਐਂਡ ਹਿਊਮਨ ਰਾਈਟਸ' ਸਿਰਲੇਖ ਹੇਠ ਤਿਆਰ ਕੀਤੀ ਰੀਪੋਰਟ ਵਿੱਚ ਇਹ ਤੱਥਾਂ ਸਾਹਮਣੇ ਆਏ ਹਨ ਕਿ ਦੁਨੀਆਂ ਦੇ ਲਗਭਗ ਦੋ ਦਰਜਨ ਤੋਂ ਵੱਧ ਮੁਲਕਾਂ ਵਿਚ ਸਿੱਖਾਂ ਨੂੰ ਨਫ਼ਰਤੀ ਹਮਲੇ ਅਤੇ ਵਿਤਕਰੇ ਦਾ ਸਾਹਮਣਾ ਕਰਨਾ ਪਿਆ।
ਨਿਊਯਾਰਕ, (20 ਮਈ,2014):- ਭਾਰਤ ਸਰਕਾਰ ਵੱਲੋਂ ਦਰਬਾਰ ਸਾਹਿਬ 'ਤੇ ਕੀਤੇ ਹਮਲੇ ਦੇ ਸਬੰਧ ਵਿੱਚ 30ਵੇਂ ਘੱਲੂਘਾਰਾ ਦਿਵਸ ਮੌਕੇ ਸਮੂਹ ਸਿੱਖ ਸੰਗਤਾਂ , ਗੁਰਦੁਆਰਾ ਪ੍ਰਬੰਧਕ ਕਮੇਟੀਆਂ ਅਤੇ ਸਿੱਖ ਜੱਥੇਬੰਦੀਆਂ ਵੱਲੋਂ "ਸਿੱਖ ਪ੍ਰਭੂਸੱਤਾ ਮਾਰਚ" ਕੀਤਾ ਜਾਵੇਗਾ।