ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਦੇ ਮੁਕੱਦਮੇ ਦਾ ਸੰਬੰਧ ਅਦਾਲਤੀ ਕਾਰਵਾਈ ਨਾਲ ਹੈ ਪਰ ਸੁਖਬੀਰ ਬਾਦਲ ਅਤੇ ਕਾਂਗਰਸੀ ਇਸ ਸਮੇਂ ਖੁਸ਼ੀਆਂ ਮਨਾਉਂਦੇ ਨਜ਼ਰ ਆ ਰਹੇ ਹਨ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਨਰਜੀਤ ਸਿੰਘ ਨੇ ਪ੍ਰੈਸ ਬਿਆਨ ਜਾਰੀ ਕਰਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵਲੋਂ ਖ਼ਾਲਿਸਤਾਨ ਦਾ ਮੁੱਦਾ ਚੁੱਕਣ 'ਤੇ ਉਨ੍ਹਾਂ ਦੀ ਪ੍ਰਸ਼ੰਸਾ ਕੀਤੀ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ ਨੇ ਬੀਤੇ ਕੱਲ੍ਹ 9 ਨਵੰਬਰ, 2017 (ਵੀਰਵਾਰ) ਨੂੰ ਕਿਹਾ ਕਿ ਖ਼ਾਲਿਸਤਾਨ ਦੀ ਮੰਗ ਕਰਨੀ ਕੋਈ ਗਲਤ ਕੰਮ ਨਹੀਂ ਹੈ। ਉਨ੍ਹਾਂ ਕਿਹਾ ਕਿ ਸਿੱਖ ਵੱਖਰੀ ਕੌਮ ਹੈ, ਖ਼ਾਲਿਸਤਾਨ ਦੀ ਮੰਗ ਨਾ ਤਾਂ ਗ਼ੈਰਕਾਨੂੰਨੀ ਹੈ ਅਤੇ ਨਾ ਹੀ ਕੋਈ ਅਪਰਾਧ ਹੈ।
ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ, ਸ਼ੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪਾਰਟੀ ਦੇ ਮੁੱਖ ਦਫਤਰ ਫਤਿਹਗੜ੍ਹ ਸਾਹਿਬ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਹੈ ਕਿ ਜੇ ਉਸਨੇ ਆਪਣੀ ਸਿਆਸੀ ਮੌਤ ਤੋਂ ਬਚਣਾ ਹੈ ਸਿੱਖ ਕਤਲੇਆਮ ਅਤੇ ਪੰਜਾਬੀ ਬੋਲੀ ਦੇ ਹੱਕ 'ਚ ਮਤਾ ਪਾਸ ਕਰ ਦਵੇ। ਸ. ਮਾਨ ਨੇ ਆਮ ਆਦਮੀ ਪਾਰਟੀ ਦਾ ਜਨਮ ਹੁੰਦੇ ਹੀ ਉਸ ਦੀਆਂ ਗੈਰ-ਇਖ਼ਲਾਕੀ ਅਤੇ ਮਨੁੱਖਤਾ ਵਿਰੋਧੀ ਕਾਰਵਾਈਆਂ ਦੀ ਬਦੌਲਤ ਸਿਆਸੀ ਮੌਤ ਵੱਲ ਵੱਧਦੇ ਜਾਣ ਸੰਬੰਧੀ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੀ ਲੀਡਰਸਿ਼ਪ ਨੂੰ ਸੰਜੀਦਗੀ ਨਾਲ ਖ਼ਬਰਦਾਰ ਕਰਦੇ ਹੋਏ ਦਿੱਲੀ ਵਿਧਾਨ ਸਭਾ 'ਚ ਫੌਰੀ ਮਤਾ ਪਾਸ ਕਰਨ ਦੀ ਗੁਜ਼ਾਰਿਸ਼ ਕੀਤੀ।
ਬੀਬੀ ਜਸਬੀਰ ਕੌਰ ਪਤਨੀ ਸ਼ਹੀਦ ਭਾਈ ਕੇਹਰ ਸਿੰਘ (ਇੰਦਰਾ ਕਤਲ ਕੇਸ) ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ। ਅੱਜ 17 ਅਕਤੂਬਰ, 2017 ਨੂੰ ਉਨ੍ਹਾਂ ਦੀ ਅੰਤਮ ਅਰਦਾਸ ਮੌਕੇ ਪੁੱਜੇ ਬੁਲਾਰਿਆਂ ਨੇ ਉਨ੍ਹਾਂ ਦੇ ਸਿਦਕ ਅਤੇ ਇਖਲਾਕ ਬਾਰੇ ਆਪਣੇ ਵਿਚਾਰ ਰੱਖੇ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਮੁੱਖ ਬੁਲਾਰੇ ਇਕਬਾਲ ਸਿੰਘ ਟਿਵਾਣਾ ਨੇ 13 ਅਕਤੂਬਰ, 2017 (ਸ਼ੁੱਕਰਵਾਰ) ਨੂੰ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਕਾਰਜਕਾਰੀ ਜਥੇਦਾਰਾਂ ਦੇ ਹਮਾਇਤੀਆਂ ਅਤੇ ਸ਼੍ਰੋਮਣੀ ਕਮੇਟੀ ਦੀ ਟਾਸਕ ਫੋਰਸ 'ਚ ਹੋਏ ਟਕਰਾਅ ਦੀ ਦੁਖਦਾਇਕ ਘਟਨਾ ਮੰਦਭਾਗੀ ਸੀ।
ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਆਪਣੇ ਪਾਰਟੀ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਕਿਹਾ ਕਿ ਬਰਤਾਨੀਆ ਵਿਚ ਖ਼ਾਲਸਾ ਟੀ.ਵੀ. ਚੈਨਲ ਦੇ ਪੇਸ਼ਕਰਤਾ ਅਵਤਾਰ ਸਿੰਘ ਖੰਡਾ ਉਤੇ ਬੀਤੇ ਦਿਨੀਂ ਇਕ ਸਟੋਰ 'ਤੇ ਸਮਾਨ ਦੀ ਖਰੀਦੋ-ਫਰੋਖਤ ਕਰਦੇ ਸਮੇਂ ਜੋ ਹਮਲਾ ਹੋਇਆ ਹੈ ਉਸ 'ਚ ਭਾਰਤੀ ਖੂਫੀਆ ਏਜੰਸੀਆਂ ਦੀ ਸ਼ਮੂਲੀਅਤ ਦੇਣ ਤੋਂ ਵੀ ਇੰਨਕਾਰ ਨਹੀਂ ਕੀਤਾ ਜਾ ਸਕਦਾ।
“ਮਿਆਂਮਾਰ ਦੀ ਚਾਂਸਲਰ ਆਂਗ ਸਾਂਗ ਸੂ ਕੀ ਨੋਬਲ ਇਨਾਮ ਜੇਤੂ ਹੈ। ਉਸਨੇ ਲੰਮਾਂ ਸਮਾਂ ਬਰਮਾ ਦੀ ਫੌਜੀ ਹਕੂਮਤ ਵਿਰੁੱਧ ਸੰਘਰਸ਼ ਕੀਤਾ ਅਤੇ ਨਜ਼ਰਬੰਦੀ ਕੱਟੀ। ਪਰ ਹੁਣ ਜਦੋਂ ਉਹ ਹਕੂਮਤ ਵਿਚ ਆ ਗਈ ਹੈ ਤਾਂ ਉਸ ਵੱਲੋਂ ਮਿਆਂਮਾਰ (ਬਰਮਾ) ਦੀ ਘੱਟਗਿਣਤੀ ਕੌਮ ਰੋਹਿੰਗਿਆ ਮੁਸਲਮਾਨਾਂ ਦੇ ਕਤਲੇਆਮ ਕਰਨ ਦਾ ਅਮਲ ਅਤਿ ਦੁੱਖਦਾਇਕ ਹਨ। ਜਿਸਦੀ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪੁਰਜ਼ੋਰ ਨਿਖੇਧੀ ਕਰਦਾ ਹੋਇਆ ਰੋਹਿੰਗਿਆ ਮੁਸਲਮਾਨਾਂ ਨੂੰ ਉਨ੍ਹਾਂ ਦੇ ਮੁਲਕ ਮਿਆਂਮਾਰ 'ਚ ਹੋਰ ਨਿਵਾਸੀਆਂ ਦੀ ਤਰ੍ਹਾਂ ਸੰਵਿਧਾਨਿਕ ਹੱਕ ਦੇਣ ਦੀ ਮੰਗ ਕਰਦਾ ਹੈ।”
ਸ. ਸਿਮਰਨਜੀਤ ਸਿੰਘ ਮਾਨ ਨੇ ਜਾਰੀ ਪ੍ਰੈਸ ਬਿਆਨ 'ਚ ਕਿਹਾ ਗਿਆ ਹੈ ਕਿ ਅੰਗਰੇਜ਼ੀ ਟ੍ਰਿਬਿਊਨ ਵੱਲੋਂ ਪਤੰਜਲੀ ਦੇ ਉਤਪਾਦ ਇਸਤੇਮਾਲ ਕਰਨ ਲਈ ਲੋਕਾਂ ਪ੍ਰੇਰਿਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਨੇ ਪਾਰਟੀ ਦਫਤਰ ਤੋਂ ਜਾਰੀ ਬਿਆਨ 'ਚ ਕਿਹਾ ਕਿ ਜਦਕਿ ਪੱਤਰਕਾਰੀ ਦੇ ਖੇਤਰ 'ਚ ਇਕ ਸੰਪਾਦਕ ਜਾਂ ਟ੍ਰਿਬਿਊਨ ਅਦਾਰੇ ਨੂੰ ਚਾਹੀਦਾ ਸੀ ਕਿ ਉਹ ਇਥੋਂ ਦੇ ਨਿਵਾਸੀਆਂ ਨੂੰ ਹਰ ਪੱਖੋਂ ਸਹੀ ਜਾਣਕਾਰੀ ਦੇਵੇ ਅਤੇ ਤੱਥਾਂ 'ਤੇ ਅਧਾਰਿਤ ਰਿਪੋਰਟਿੰਗ ਕਰਕੇ ਅਜਿਹੇ ਉਤਪਾਦਾਂ ਨੂੰ ਇਸਤੇਮਾਲ ਕਰਨ ਤੋਂ ਆਮ ਲੋਕਾਂ ਨੂੰ ਰੋਕੇ ਜਿਹੜੇ ਕਿ ਲੋਕਾਂ ਨੂੰ ਸਰੀਰਕ ਅਤੇ ਮਾਨਸਿਕ ਤੌਰ 'ਤੇ ਨੁਕਸਾਨ ਪਹੁੰਚਾਉਣ ਵਾਲੇ ਹਨ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਨੇ ਪਾਰਟੀ ਦੇ ਮੁੱਖ ਦਫਤਰ ਤੋਂ ਪ੍ਰੈਸ ਬਿਆਨ ਜਾਰੀ ਕਰਕੇ ਦੱਸਿਆ ਕਿ ਬਠਿੰਡਾ ਜ਼ਿਲ੍ਹੇ ਦੇ ਸਿੱਖ ਨੌਜਵਾਨ ਗੁਰਪ੍ਰੀਤ ਸਿੰਘ (21 ਸਾਲ) ਅਤੇ ਮਨਿੰਦਰ ਸਿੰਘ (22 ਸਾਲ), ਜੋ ਕਿ ਦਿੱਲੀ ਵਿਖੇ ਫੋਟੋਗ੍ਰਾਫੀ ਦਾ ਕੋਰਸ ਕਰ ਰਿਹਾ ਸੀ,
« Previous Page — Next Page »