ਹਾਲ ਹੀ ਵਿੱਚ ਇਸ ਗੱਲ ਦਾ ਖੁਲਾਸਾ ਹੋਇਆ ਹੈ ਕਿ ਸ਼੍ਰੋਮਣੀ ਕਮੇਟੀ ਨੇ ਆਪ ਹੀ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ਤੋਂ ਉਲਟ ਜਾ ਕੇ ਡੇਰਾ ਸਿਰਸਾ ਪ੍ਰੇਮੀਆਂ ਨੂੰ ਭਗਤਾ-ਭਾਈ ਦੇ ਬੱਸ ਅੱਡੇ ਦੀਆਂ ਦੁਕਾਨਾਂ ਕਿਰਾਏ ਉੱਤੇ ਚਾੜ੍ਹੀਆਂ ਹੋਈਆਂ ਹਨ।
ਚੰਡੀਗੜ੍ਹ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਨੇ ਇਕ ਅੰਗਰੇਜ਼ੀ ਅਖਬਾਰ ਨਾਲ ਗੱਲਬਾਤ ਦੌਰਾਨ ਇਸ ਗੱਲ ਦਾ ਇੰਕਸ਼ਾਫ ਕੀਤਾ ਹੈ ਕਿ ...
ਸਿੱਖ ਕੌਮ ਦੇ ਮੌਜੂਦਾ ਅੰਦਰੂਨੀ ਸੰਕਟ ਦੇ ਹੱਲ ਲਈ ਇਕੱਤਰ ਹੋ ਕੇ ਗੁਰੂ ਚਰਨਾਂ ਵਿੱਚ ਅਰਦਾਸ ਕਰਨ ਲਈ ਸਾਬਕਾ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨੇ ਸਮੂਹ ਪੰਥਕ ਜਥੇਬੰਦੀਆਂ ਨੂੰ 10 ਜਨਵਰੀ ਨੂੰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਤੇ ਗੁਰੂ ਚਰਨਾਂ ਵਿਚ ਅਰਦਾਸ ਕਰਨ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਨੇ ਕਿਹਾ ਕਿ ਪੰਜ ਪਿਆਰਿਆਂ ਦੀ ਸਿੱਖ ਧਰਮ ਵਿਚ ਬਹੁਤ ਵੱਡੀ ਮਹਾਨਤਾ ਤੇ ਸਤਿਕਾਰ ਹੈ । ਜਿਸ ਨੂੰ ਕੋਈ ਵੀ ਸਿੱਖ ਪ੍ਰਵਾਨ ਕਰਨ ਤੋਂ ਇਨਕਾਰੀ ਨਹੀਂ ਹੋ ਸਕਦਾ ।
ਲੰਮੇ ਸਮੇਂ ਤੋਂ ਸਿਆਸੀ ਹਿਤਾਂ ਲਈ ਸਿੱਖ ਸਿਧਾਂਤਾਂ ਨੂੰ ਢਾਹ ਲਾਉਣ ਦੇ ਦੋਸ਼ਾਂ ਦਾ ਸਾਹਮਣਾ ਕਰਦੀ ਆ ਰਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇੱਕ ਵਾਰ ਫਿਰ ਸਿੱਖ ਸਰੋਕਾਰਾਂ ਨੂੰ ਅੱਖੋਂ ਪਰੋਖੇ ਕਰਦਿਆਂ, ਸਿੱਖ ਕੌਮ ਦੀ ਰੁਹ ਮੰਨੇ ਜਾਂਦੇ ਪੰਚ ਪ੍ਰਧਾਨੀ ਦੇ ਸਿਧਾਂਤ ਨੂੰ ਦਰਕਿਨਾਰ ਕਰਕੇ ਆਪਣੇ ਰਾਜਸੀ ਮਾਲਕਾਂ ਦੀਆਂ ਸਿਆਸੀ ਇਛਾਵਾਂ ਅਨੁਸਾਰ ਸ਼੍ਰੀ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਵਿੱਚੋਂ ਚਾਰਾਂ ਨੂੰ ਅੱਜ ਸ਼੍ਰੋਮਣੀ ਕਮੇਟੀ ਦੀ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਹੈ।
ਅੱਜ ਅਕਾਲ ਤਖਤ ਸਾਹਿਬ ਦੇ ਪੰਜਾਂ ਪਿਆਰਿਆਂ ਨਾਲ ਆਲ ਇੰਡੀਆ ਸਿੱਖ ਸਟੂਡੈਂਟਸ ਫੈੱਡਰੇਸ਼ਨ ( ਗਰੇਵਾਲ) ਦੇ ਪ੍ਰਧਾਨ ਗੁਰਚਰਨ ਸਿੰਘ ਗਰੇਵਾਲ ਨੇ ਮੀਟਿੰਗ ਕਰਕੇ ਜੱਥੇਦਾਰਾਂ ਦੀਆਂ ਸੇਵਾਵਾ ਖਤਮ ਕਰਨ ਲਈ ਸ਼੍ਰੋਮਣੀ ਕਮੇਟੀ ਨੂੰ ਦਿੱਤੇ ਹੁਕਮ ਵਾਪਸ ਲੈਣਾ ਲਈ ਮਨਾਉਣ ਦੀ ਕੋਸ਼ਿਸ਼ ਕੀਤੀ, ਪਰ ਪੰਜਾਂ ਪਿਆਰਿਆਂ ਨੇ ਹੁਕਮ ਵਾਪਸ ਲੈਣਾ ਤੋਂ ਇਨਕਾਰ ਕਰ ਦਿੱਤਾ।
ਅੰਮ੍ਰਿਤਸਰ ਸਾਹਿਬ: ਡੇਰਾ ਸਿਰਸਾ ਮੁੱਖੀ ਨੂੰ ਦਿੱਤੀ ਗਈ ਬਿਨ ਮੰਗੀ ਮੁਆਫੀ ਦੇ ਫੈਸਲੇ ਨੂੰ ਰੱਦ ਕੀਤੇ ਜਾਣ ਦੀ ਘਟਨਾ ਦੇ 40 ਦਿਨ ਬੀਤ ਜਾਣ ਬਾਅਦ ਵੀ ਸ਼੍ਰੋਮਣੀ ਕਮੇਟੀ ਪ੍ਰਬੰਧ ਹੇਠਲੇ ਤਖਤ ਸਾਹਿਬਾਨ ਦੇ ਜਥੇਦਾਰ ਸਾਹਿਬਾਨ ਨੇ ਸਿੱਖ ਸੰਗਤ ਅਤੇ ਮੀਡੀਆ ਤੋਂ ਦੂਰੀ ਬਣਾਈ ਹੋਈ ਹੈ ਜਦੋਂਕਿ ਸਰਬੱਤ ਖਾਲਸਾ ਦੁਆਰਾ ਥਾਪੇ ਗਏ ਤਖਤ ਸਾਹਿਬਾਨ ਦੇ ਜਥੇਦਾਰਾਂ ਖਿਲਾਫ ਦੇਸ਼ ਧ੍ਰੋਹ ਦਾ ਸੰਗੀਨ ਮਾਮਲਾ ਦਰਜ ਕਰ ਪੰਜਾਬ ਦੀ ਅਕਾਲੀ ਸਰਕਾਰ ਵਲੋਂ ਉਨ੍ਹਾਂ ਨੂੰ ਸਿੱਖ ਸੰਗਤ ਅਤੇ ਮੀਡੀਆ ਤੋਂ ਦੂਰ ਰੱਖਣ ਦੀ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ।ਅਜਿਹੇ ਵਿੱਚ ਸਿੱਖ ਗਲਿਆਰਿਆਂ ਵਿੱਚ ਇਹ ਚਰਚਾ ਪੂਰੇ ਜੋਰਾਂ ਤੇ ਹੈ ਕਿ ਪੈਦਾ ਹੋਏ ਅਜਿਹੇ ਹਾਲਾਤਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਅਕਾਲੀ ਦਲ ਬਰਾਬਰ ਦੇ ਦੋਸ਼ੀ ਕਿਉਂ ਨਹੀ ਹਨ?
ਅੰਮ੍ਰਿਤਸਰ ਸਾਹਿਬ: ਅੱਜ ਸ਼ਾਮੀਂ ਅਕਾਲ ਤਖ਼ਤ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਪੰਜ ਤਖਤਾਂ ਦੇ ਗਲਤ ਫੈਂਸਲਿਆਂ ਤੇ ਸਪੱਸ਼ਟੀਕਰਣ ਦੇਣ ਲਈ ਤਲਬ ਕਰਨ ਤੋਂ ਬਾਅਦ ਸ਼੍ਰੋਮਣੀ ...