ਅਮਰਜੀਤ ਸਿੰਘ ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ "ਖਾਲਸਾ ਰਾਜ", ਇੱਕ ਵਿਸ਼ਵ ਸ਼ਕਤੀ ਸੀ, ਜਿਸਨੇ ਆਪਣੇ ਹੱਦਾਂ ਦਾ ਵਿਸਥਾਰ ਕੀਤਾ ਸੀ ਅਤੇ ਖਾਲਸਾ ਸਿਧਾਂਤਾਂ ਦੇ ਅਨੁਸਾਰ ਨਿਆਂਪੂਰਨ ਰਾਜ ਕੀਤਾ ਸੀ, ਨੂੰ ਬ੍ਰਿਟਿਸ਼ ਵਿਸ਼ਵਾਸਘਾਤ ਦੁਆਰਾ ਖਤਮ ਕਰ ਦਿੱਤਾ ਗਿਆ ਸੀ।
ਮੌਜੂਦਾ ਸਮੇਂ ਵਿਚ ਗੁਰਦੁਆਰਾ ਪ੍ਰਬੰਧ ਵਿਚ ਸਰਕਾਰੀ ਦਖਲਅੰਦਾਜੀ ਦਾ ਮਸਲਾ ਸਿਆਸੀ ਹਲਕਿਆਂ ਵਿਚ ਬਿਆਨਬਾਜੀ ਦਾ ਵਿਸ਼ਾ ਬਣਿਆ ਹੋਇਆ ਹੈ। ਇਸੇ ਦੌਰਾਨ ਗਲੋਬਲ ਸਿੱਖ ਕੌਂਸਲ (ਜੀਐਸਸੀ) ਨਾਮੀ ਸੰਸਥਾ ਨੇ ਗੁਰਦੁਆਰਿਆਂ ਦੇ ਪ੍ਰਬੰਧ ਵਿੱਚ ਸਰਕਾਰੀ ਦਖਲਅੰਦਾਜ਼ੀ ਖਤਮ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਆਮ ਚੋਣਾਂ ਵਿੱਚ ਦੇਰੀ ਕਰਨ ਦੀਆਂ ਕਈ ਖਾਮੀਆਂ ਦਾ ਹਵਾਲਾ ਦਿੰਦੇ ਹੋਏ ਸਿੱਖ ਗੁਰਦੁਆਰਾ ਕਾਨੂੰਨ 1925 ਵਿੱਚ ਤੁਰੰਤ ਸੋਧ ਕਰਨ ਦੀ ਅਪੀਲ ਕੀਤੀ ਹੈ।