ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਉੱਤੇ ਪੀ.ਟੀ.ਸੀ. ਨੈੱਟਵਰਕ ਦੀ ਅਜਾਰੇਦਾਰੀ ਖਤਮ ਕਰਕੇ ਇਕ ਗੁਰਮਤਿ ਸਿਧਾਂਤ ਤੋਂ ਸੇਧਤ, ਨਿਸ਼ਕਾਮ, ਸਰਬ-ਸਾਂਝਾ ਅਤੇ ਸੰਗਤੀ ਜੁਗਤ ਵਾਲਾ ਪ੍ਰਬੰਧ ਸਿਰਜੇ ਜਾਣ ਦੀ ਲੋੜ ਹੈ।
ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ ਤੋਂ ਗੁਰਬਾਣੀ ਪ੍ਰਵਾਹ ਦੇ ਪ੍ਰਸਾਰਣ ਦੇ ਮਸਲੇ ਦਾ ਸੱਚੋ-ਸੱਚ ਬਿਆਨ ਕਰਦਾ ਇਕ ਅਹਿਮ ਲੇਖਾ ਸੰਗਤ ਦੇ ਸਨਮੁਖ ਜਾਰੀ ਕਰ ਦਿੱਤਾ ਗਿਆ ਹੈ ਜਿਸ ਵਿਚ ਦਰਸਾਇਆ ਗਿਆ ਹੈ ਕਿ ਕਿਵੇਂ ਇਕ ਖਾਸ ਪਰਿਵਾਰ ਦੇ ਚੈਨਲ ਦੀ ਇਸ ਪ੍ਰਸਾਰਣ ਉੱਤੇ ਅਜਾਰੇਦਾਰੀ ਸਥਾਪਤ ਕੀਤੀ ਗਈ ਅਤੇ ਸਿੱਖ ਜਗਤ ਦੇ ਸਾਂਝੇ ਸਰੋਕਾਰਾਂ ਦੀ ਬਲੀ ਲਈ ਗਈ। ਇਹ ਜਾਂਚ ਲੇਖਾ ਪੀ.ਟੀ.ਸੀ ਦੀ ਮਾਲਕੀ ਉੱਤੇ ਪਾਏ ਗਏ ਸਾਰੇ ਕਾਰਪੋਰੇਟੀ ਪਰਦੇ ਚੁੱਕ ਕੇ ਇਸ ਦੇ ਅਸਲ ਮਾਲਕਾਂ ਦੇ ਨਾਮ ਉਜਾਗਰ ਕਰਦਾ ਹੈ।
ਇਹ ਮਾਮਲਾ ਸਾਹਮਣੇ ਆਉਣ ਉੱਤੇ ਯੁਨਾਇਟਡ ਸਿੱਖਸ ਅਤੇ ਸਿੱਖ ਕੁਲੀਸ਼ਨ ਨਾਮੀ ਸਿੱਖ ਜਥੇਬੰਦੀਆਂ ਵਲੋਂ "ਐਮਾਜਾਨ ਡਾਟ ਕਾਮ" ਨਾਲ ਸੰਪਰਕ ਕਰਕੇ ਇਤਰਾਜ ਦਰਜ਼ ਕਰਵਾਇਆ ਗਿਆ ਤੇ ਇਹਨਾਂ ਇਤਰਾਜਯੋਗ ਚੀਜਾਂ ਨੂੰ ਹਟਾਉਣ ਤੇ ਇਹਨਾਂ ਦੀ ਵਿਕਰੀ ਫੌਰੀ ਤੌਰ ਉੱਤੇ ਬੰਦ ਕਰਨ ਲਈ ਕਿਹਾ ਗਿਆ ਹੈ।
ਅੰਮ੍ਰਿਤਸਰ, (ਨਰਿੰਦਰ ਪਾਲ ਸਿੰਘ): ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾੜੇ ਪ੍ਰਭਾਵ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ੀਆਂ ਦੀ ਗ੍ਰਿਫਤਾਰੀ ਵਿੱਚ ਹੋ ...
ਇਹ ਸੇਵਾ ਕੱਲ੍ਹ ਗੁਰਮਤਿ ਰਵਾਇਤਾਂ ਮੁਤਾਬਕ ਅਰਦਾਸ ਕਰਕੇ ਸ਼ੁਰੂ ਕੀਤੀ ਗਈ ਸੀ। ਸੇਵਾ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਦੇ ਸੁਨਹਿਰੀ ਗੁੰਬਦ ਤੋਂ ਕੀਤੀ ਗਈ। ਇਹ ਸੇਵਾ ਨਿਸ਼ਕਾਮ ਸੇਵਕ ਜਥੇ ਦੇ 35 ਮੈਂਬਰ ਕਰ ਰਹੇ ਹਨ। ਉਹ ਰੀਠੇ ਦੇ ਪਾਣੀ ਨਾਲ ਸੋਨੇ ਦੇ ਪੱਤਰਿਆਂ ਦੀ ਸਫਾਈ ਤੇ ਧੁਆਈ ਕਰਨਗੇ।ਇਸ ਦੌਰਾਨ ਕੋਈ ਵੀ ਰਸਾਇਣ ਨਹੀਂ ਵਰਤਿਆ ਜਾਵੇਗਾ।
ਸ੍ਰੀ ਦਰਬਾਰ ਸਾਹਿਬ ਅਤੇ ਇਸ ਦੇ ਆਲੇ ਦੁਆਲੇ ਨੂੰ ਵਾਤਾਵਰਣ ਪੱਖੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਇੱਥੇ ਹੁੰਦੀ ਪਲਾਸਟਿਕ ਦੇ ਲਿਫ਼ਾਫ਼ੇ ਦੀ ਵਰਤੋਂ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਦੀ ਥਾਂ ਹੁਣ ਮੱਕੀ ਦੇ ਆਟੇ ਤੋਂ ਬਣੇ ਵਾਤਾਵਰਣ ਪੱਖੀ ਲਿਫ਼ਾਫ਼ੇ ਵਰਤੇ ਜਾਣ ਦੀ ਵੀਉਂਤ ਬਣਾਈ ਹੈ।
ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਪਣੇ ਪਰਿਵਾਰ , 4 ਸਿੱਖ ਮੰਤਰੀਆਂ ਤੇ ਮੈਂਬਰ ਪਾਰਲੀਮੈਂਟ ਸਾਹਿਤ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਿਆ।ਉਹ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਸੇਵਾ ਲਈ ਵੀ ਪੁਜੇ ।ਸਚਖੰਡ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਸਮੁਚੇ ਟਰੂਡੋ ਪ੍ਰੀਵਾਰ ਤੇ ਸਿੱਖ ਮੰਤਰੀਆਂ ਨੂੰ ਸਿਰੋਪਾਉ,ਪਤਾਸਾ ਪ੍ਰਸ਼ਾਦਿ ਅਤੇ ਫੁੱਲਾਂ ਦੇ ਗੁਲਦਸਤੇ ਭੇਟ ਕਰਦਿਆਂ ਸਨਮਾਨਿਤ ਕੀਤਾ।
ਆਸਟਰੇਲੀਆ ਦੀ ਭਾਰਤ ਵਿੱਚ ਹਾਈ ਕਮਿਸ਼ਨਰ ਹਰਿੰਦਰ ਸਿੱਧੂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆਂ। ਆਸਟਰੇਲੀਆ ਦੀਆਂ ਗੁਰਦੁਆਰਾਂ ਪ੍ਰਬੰਧਕ ਕਮੇਟੀ ਵੱਲੋਂ ਭਾਰਤੀ ਅਧਿਕਾਰੀਆਂ ਦੇ ਦਾਖ਼ਲੇ ’ਤੇ ਲਾਈ ਰੋਕ ਦੇ ਮਾਮਲੇ ਵਿੱਚ ਉਨ੍ਹਾਂ ਕਿਹਾ ਕਿ ਇਹ ਗੁਰਦੁਆਰਿਆਂ ਦੀ ਪ੍ਰਬੰਧਕ ਕਮੇਟੀ ਦਾ ਨਿੱਜੀ ਮਾਮਲਾ ਹੈ।
ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨਾਂ ਲਈ ਆ ਰਹੇ ਕਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਉਨ੍ਹਾਂ ਦੇ ਵਫਦ ਦੀ ਅਗਵਾਈ ਤਾਂ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ ਲੇਕਿਨ ਇਨ੍ਹਾਂ ਦੋਨਾਂ ਆਗੂਆਂ ਦਰਮਿਆਨ ਕੋਈ ਅਧਿਕਾਰਤ ਮੁਲਾਕਾਤ ਤੈਅ ਨਹੀ ਹੈ।
ਕਨੇਡਾ ਦੇ ਪਰਧਾਨ ਮੰਤਰੀ ਜਸਟਿਨ ਟਰੂਡੋ ਦੀ ਸ੍ਰੀ ਦਰਬਾਰ ਸਾਹਿਬ ਦੇ ਫੇਰੀ ਨੂੰ ਲੈਕੇ ਅਗਾਉਂ ਤਿਆਰੀਆਂ ਲਈ,ਕਨੇਡਾ ਤੋਂ ਇਕ ਉਚ ਪੱਧਰੀ ਵਫਦ ਅੱਜ ਸ੍ਰੀ ਦਰਬਾਰ ਸਾਹਿਬ ਪੁਜਾ।ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦਫਤਰ ਤੋਂ ਸੁਰੱਖਿਆ,ਮੀਡੀਆ ਤੇ ਸਿਆਸੀ ਵਿਭਾਗ ਦੇ ਅਧਿਕਾਰੀ ਤੋਂ ਇਲਾਵਾ ਦਿੱਲੀ ਸਥਿਤ ਕਨੇਡੀਅਨ ਹਾਈਕਮਿਸ਼ਨ ਤੋਂ ਡਿਪਟੀ ਹਾਈ ਕਮਿਸ਼ਨਰ, ਅਤੇ ਸਕੱਤਰ ਪੱਧਰ ਦੇ ਕੋਈ ਇਕ ਦਰਜਨ ਦੇ ਕਰੀਬ ਇਹ ਅਧਿਕਾਰੀ ਸ੍ਰੀ ਦਰਬਾਰ ਸਾਹਿਬ ਸਮੇਤ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਵੀ ਗਏ ।
Next Page »