ਚੰਡੀਗੜ: ਖਾਲੜਾ ਮਿਸ਼ਨ ਆਰਗੇਨਾਈਜੇਸ਼ਨ ਅਤੇ ਸਹਿਯੋਗੀ ਜੱਥੇਬੰਦੀਆਂ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਪੰਜਾਬ ਫੇਰੀ ਤੋਂ ਪਹਿਲਾ ਜਾਰੀ ਪ੍ਰੈਸ ਬਿਆਨ ਵਿੱਚ ਸ਼੍ਰੀ ਦਰਬਾਰ ਸਾਹਿਬ ‘ਤੇ ...
ਸ੍ਰੀ ਦਰਬਾਰ ਸਾਹਿਬ ਦੇ ਘੰਟਾ ਘਰ ਵਾਲੇ ਪ੍ਰਵੇਸ਼ ਦੁੁਆਰ ਦੀ ਡਿਉੜੀ ਦੇ ਗੁੰਬਦਾਂ ਉਪਰ ਸੋਨੇ ਦੇ ਪੱਤਰੇ ਲਗਾਉਣ ਦੀ ਕਾਰ ਸੇਵਾ ਅੱਜ ਮੁੱਖ ਗੰ੍ਰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਹਾਜ਼ਰੀ ਵਿਚ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਵੱਲੋਂ ਆਰੰਭ ਕੀਤੀ ਗਈ। ਕਾਰ ਸੇਵਾ ਦੀ ਆਰੰਭਤਾ ਭਾਈ ਕੁਲਵਿੰਦਰ ਸਿੰਘ ਵੱਲੋਂ ਕੀਤੀ ਗਈ ਅਰਦਾਸ ਉਪਰੰਤ ਹੋਈ।
ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਵੀ ਪ੍ਰਸ਼ੋਤਮ ਸਿੰਘ ਫੱਗੂਵਾਲਾ ਸੰਘਰਸ਼ ਕਰਨ 'ਤੇ ਸ੍ਰੋ.ਗੁ.ਪ੍ਰ.ਕ. ਨੇ ਇਕ ਅਜਿਹੀ ਹੀ ਜਾਂਚ ਕਮੇਟੀ ਬਣਾਈ ਸੀ ਪਰ ਕਮੇਟੀ ਨੇ ਫੱਗੂਵਾਲਾ ਦਾ ਸੰਘਰਸ਼ ਖਤਮ ਕਰਵਾ ਕੇ ਮਾਮਲਾ ਠੰਡੇ ਬਸਤੇ ਵਿੱਚ ਪਾ ਦਿੱਤਾ ਸੀ।
ਅੱਜ ਹਰਿਮੰਦਰ ਸਾਹਿਬ ਦੀ ਹੂ ਬ ਹੂ ਨਕਲ ਕਰ ਕੇ "ਮਾਲਵੇ ਦਾ ਹਰਿਮੰਦਰ ਸਾਹਿਬ " ਉਸਾਰ ਦਿੱਤਾ ਗਿਆ ਹੈ ਕੱਲ ਨੂੰ ਕੋਈ ਸ੍ਰੀ ਅਕਾਲ ਤਖ਼ਤ ਦੀ ਨਕਲ ਬਣਾ ਕੇ " ਮਾਲਵੇ ਦਾ ਅਕਾਲ ਤਖ਼ਤ "ਭੀ ਉਸਾਰ ਸਕਦਾ ਹੈ।
ਬਾਦਲ ਦਲ ਵੱਲੋਂ ਸ਼੍ਰੀ ਦਰਬਾਰ ਸਾਹਿਬ ਦੇ ਸ਼੍ਰੀ ਗੁਰੂ ਰਾਮਦਾਰ ਲੰਗਰ ਦੀ ਸੇਵਾ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਰਾਹੀਂ ਉਨ੍ਹਾਂ ਦੇ ਹਲਕਿਆਂ ਦੀ ਸੰਗਤ ਨੂੰ ਲੈ ਕੇ ਹੱਥੀਂ ਸੇਵਾ ਕਰਨ ਦੀ ਮੁਹਿੰਮ ਮੁੜ ਸ਼ੁਰੂ ਕੀਤੀ ਗਈ ਹੈ। ਇਸੇ ਤਹਿਤ ਅੱਜ ਲੁਧਿਆਣਾ ਦੇ ਪੱਛਮੀ ਹਲਕੇ ਦੀ ਸੰਗਤ ਵੱਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਅਵਤਾਰ ਸਿੰਘ ਦੀ ਅਗਵਾਈ ਵਿੱਚ ਲੰਗਰ ਤਿਆਰ ਕਰਨ ਅਤੇ ਵਰਤਾਉਣ ਦੀ ਸੇਵਾ ਕੀਤੀ ਗਈ।
ਪਠਾਨਕੋਟ ਸਥਿਤ ਭਾਰਤੀ ਹਵਾਈ ਫੋਜ ਦੇ ਅੱਡੇ ਤੇ ਹੋਏ ਹਮਲੇ ਤੋਂ ਬਾਅਦ ਸ੍ਰੀ ਦਰਬਾਰ ਸਾਹਿਬ ਵਿੱਚ ਵੀ ਚੌਕਸੀ ਵਧਾ ਦਿੱਤੀ ਗਈ ਹੈ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਅੱਜ ਇਥੇ ਕਿਹਾ ਹੈ ਕਿ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ ਵਲੋਂ ਪ੍ਰਗਟਾਈ ਗਈ ਰਾਇ ਅਨੁਸਾਰ ਸ਼੍ਰੋਮਣੀ ਕਮੇਟੀ ਨੂੰ ਪੰਜ ਪਿਆਰਿਆਂ ਦੇ ਸਰਬ-ਉੱਚ ਰੁਤਬੇ ਨੂੰ ਪ੍ਰਵਾਨ ਕਰ ਕੇ ਉਹਨਾਂ ਨੂੰ ਤੁਰੰਤ ਬਹਾਲ ਕਰਕੇ ਆਪਣੀ ਭੁੱਲ਼ ਸੁਧਾਰ ਲੈਣੀ ਚਾਹੀਦੀ ਹੈ।
ਅੰਮ੍ਰਿਤਸਰ ਸਾਹਿਬ: ਕੱਲ੍ਹ ਸ੍ਰੋਮਣੀ ਕਮੇਟੀ ਵੱਲੋਂ ਜਾਰੀ ਕੀਤੇ ਗਏ ਨਵੇਂ ਨਾਨਕਸ਼ਾਹੀ ਕੈਲੰਡਰ ਅਨੁਸਾਰ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੂਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਏ ਗਏ।ਨਗਰ ਕੀਰਤਨ ਵਿੱਚੋਂ ਜਿੱਥੇ ਜਥੇਦਾਰ ਅਕਾਲ ਤਖ਼ਤ ਸਾਹਿਬ ਗੈਰ ਹਾਜਿਰ ਰਹੇ, ਉਸ ਦੇ ਨਾਲ ਹੀ ਸੰਗਤਾਂ ਦੀ ਸ਼ਮੂਲੀਅਤ ਵਿੱਚ ਵੀ ਵੱਡਾ ਘਾਟਾ ਵੇਖਣ ਨੂੰ ਮਿਲਿਆ।
ਸਿੱਖ ਧਰਮ ਦੇ ਕੇਂਦਰੀ ਅਸਥਾਨ ਦਰਬਾਰ ਸਾਹਿਬ ਸ਼੍ਰੀ ਹਰਿਮੰਦਰ ਸਾਹਿਬ ਨੲਲ ਮਿਲਦੀ ਜੁਲਦੀ ਗੁਰਦੁਆਰਾ ਮਸਤੂਆਣਾ (ਸੰਗਰੂਰ) ਦੀ ਬਣ ਰਹੀ ਵਿਵਾਦਤ ਇਮਾਰਤ ਦੇ ਮੁੱਦੇ 'ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਕਾਰਜ਼ਕਾਰਨੀ ਦੀ ਮੀਟਿੰਗ ਵਿੱਚ ਵਿਚਾਰਾਂ ਕੀਤੀਆਂ ਗਈਆਂ ਅਤੇ ਇਸ ਵਿਵਾਦਤ ਇਮਾਰਤ ਨੂੰ ਰੋਕਣ ਅਤੇ ਪੜਤਾਲ ਲਈ ਇੱਕ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਨੂੰ ਯੁਨੈਕਸੋ ਵੱਲੋਂ ਵਿਸ਼ਵ ਵਿਰਾਸਤ ਦਾ ਦਰਜ਼ਾ ਦੇਣ ਬਾਰੇ ਚੱਲ ਰਹੀਆਂ ਕਿਆਸਰਾਈਆਂ ਦਰਮਿਆਨ ਭਾਰਤ ਸਰਕਾਰ ਨੇ ਕਿਹਾ ਹੈ ਕਿ ਉਹ ਸ਼੍ਰੀ ਦਰਬਾਰ ਸਾਹਿਬ ਲਈ ਵਿਸ਼ਵ ਵਿਰਾਸਤ ਦਾ ਦਰਜ਼ਾ ਨਹੀਂ ਚਾਹੁੰਦੀ।
« Previous Page — Next Page »